Welcome to Canadian Punjabi Post
Follow us on

23

June 2025
 
ਪੰਜਾਬ

ਤਰਨਤਾਰਨ ਵਿੱਚ ਡਾ. ਬੀ.ਆਰ. ਅੰਬੇਡਕਰ ਭਵਨ ਦੇ ਨਿਰਮਾਣ ਲਈ 5.33 ਕਰੋੜ ਰੁਪਏ ਦੀ ਹੋਰ ਰਾਸ਼ੀ ਮਨਜ਼ੂਰ : ਡਾ. ਬਲਜੀਤ ਕੌਰ

June 23, 2025 11:11 AM

* ਪੰਜਾਬ ਦੇ 17 ਜ਼ਿਲ੍ਹਿਆਂ ਵਿੱਚ ਪਹਿਲਾਂ ਹੀ ਅੰਬੇਡਕਰ ਭਵਨ ਬਣ ਚੁੱਕੇ, ਹੋਰ 5 ਜ਼ਿਲ੍ਹਿਆਂ ‘ਚ ਜਲਦ ਸ਼ੁਰੂ ਹੋਣਗੇ ਨਵੇਂ ਭਵਨ
* ਅਨੁਸੂਚਿਤ ਜਾਤੀਆਂ, ਪੱਛੜੀਆਂ ਸ਼੍ਰੇਣੀਆਂ ਅਤੇ ਗਰੀਬ ਵਰਗ ਨੂੰ ਇੱਕੋ ਥਾਂ ਹੇਠ ਸਾਰੀਆਂ ਸਹੂਲਤਾਂ ਦੇਣ ਲਈ ਬਣ ਰਹੇ ਹਨ ਅੰਬੇਡਕਰ ਭਵਨ
ਚੰਡੀਗੜ੍ਹ, 23 ਜੂਨ (ਪੋਸਟ ਬਿਊਰੋ): ਪੰਜਾਬ ਸਰਕਾਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਅਨੁਸੂਚਿਤ ਜਾਤੀਆਂ, ਪੱਛੜੀਆਂ ਸ਼੍ਰੇਣੀਆਂ ਅਤੇ ਆਰਥਿਕ ਰੂਪ ਤੋਂ ਕਮਜ਼ੋਰ ਵਰਗਾਂ ਦੀ ਭਲਾਈ ਅਤੇ ਉਨ੍ਹਾਂ ਦੇ ਜੀਵਨ ਪੱਧਰ ਨੂੰ ਉੱਚਾ ਚੁੱਕਣ ਲਈ ਨਿਰੰਤਰ ਸੰਕਲਪਬੱਧ ਹੈ। ਇਸੇ ਕੜੀ ਵਿੱਚ, ਤਰਨਤਾਰਨ ਜ਼ਿਲ੍ਹੇ ਵਿੱਚ ਬਣ ਰਹੇ ਡਾ. ਬੀ.ਆਰ. ਅੰਬੇਡਕਰ ਭਵਨ ਦੇ ਨਿਰਮਾਣ ਲਈ 5.33 ਕਰੋੜ ਰੁਪਏ ਦੀ ਹੋਰ ਰਾਸ਼ੀ ਮੰਜ਼ੂਰ ਕਰ ਦਿੱਤੀ ਗਈ ਹੈ। ਇਹ ਜਾਣਕਾਰੀ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਦਿੱਤੀ।
ਉਨ੍ਹਾਂ ਦੱਸਿਆ ਕਿ ਸਰਕਾਰ ਵੱਲੋਂ ਚਾਲੂ ਵਿੱਤੀ ਸਾਲ ਦੌਰਾਨ ਮੰਜ਼ੂਰ ਕੀਤੀ ਇਹ ਰਾਸ਼ੀ ਜਲਦ ਹੀ ਮੁੱਖ ਇੰਜੀਨੀਅਰ, ਪਬਲਿਕ ਵਰਕਸ ਵਿਭਾਗ (ਬਿਲਡਿੰਗਜ਼) ਦੇ ਖਾਤੇ ਵਿੱਚ ਟਰਾਂਸਫਰ ਕਰ ਦਿੱਤੀ ਜਾਵੇਗੀ, ਤਾਂ ਜੋ ਭਵਨ ਦੇ ਨਿਰਮਾਣ ਕਾਰਜ ਨੂੰ ਤੇਜੀ ਨਾਲ ਪੂਰਾ ਕਰਵਾਇਆ ਜਾ ਸਕੇ।
ਡਾ. ਬਲਜੀਤ ਕੌਰ ਨੇ ਦੱਸਿਆ ਕਿ ਤਰਨਤਾਰਨ ਵਿੱਚ ਡਾ. ਬੀ.ਆਰ. ਅੰਬੇਡਕਰ ਭਵਨ ਦੇ ਨਿਰਮਾਣ ਲਈ 5.93 ਕਰੋੜ ਰੁਪਏ ਦਾ ਐਸਟੀਮੇਟ ਪਾਸ ਹੋਇਆ ਸੀ, ਜਿਸ ਵਿੱਚੋਂ 60 ਲੱਖ ਰੁਪਏ ਪਹਿਲਾਂ ਹੀ ਅਲਾਟ ਕੀਤਾ ਜਾ ਚੁੱਕਾ ਹੈ ਅਤੇ ਬਾਕੀ ਦੀ ਰਾਸ਼ੀ 5.33 ਕਰੋੜ ਰੁਪਏ ਜਲਦ ਹੀ ਪਬਲਿਕ ਵਰਕਸ ਵਿਭਾਗ ਦੇ ਖਾਤੇ ਵਿੱਚ ਟਰਾਂਸਫਰ ਕੀਤੇ ਜਾਣਗੇ। ਇਸ ਤਰ੍ਹਾਂ ਭਵਨ ਦੇ ਨਿਰਮਾਣ ਤੇ ਕੁੱਲ 5.93 ਕਰੋੜ ਰੁਪਏ ਦਾ ਖਰਚਾ ਆਵੇਗਾ। ਇੱਥੇ ਇਹ ਵੀ ਜ਼ਿਕਰਯੋਗ ਹੈ ਕਿ ਤਰਨਤਾਰਨ ਵਿਖੇ ਡਾ ਬੀ ਆਰ ਅੰਬੇਡਕਰ ਭਵਨ ਦੀ ਚਾਰ ਦੀਵਾਰੀ ਦਾ ਕੰਮ ਮੁਕੰਮਲ ਹੋ ਚੁੱਕਾ ਹੈ।
ਉਨ੍ਹਾਂ ਕਿਹਾ ਕਿ ਪੰਜਾਬ ਦੇ 17 ਜ਼ਿਲ੍ਹਿਆਂ ਵਿੱਚ ਡਾ. ਅੰਬੇਡਕਰ ਭਵਨ ਬਣ ਚੁੱਕੇ ਹਨ, ਜਿੱਥੇ ਇੱਕੋ ਛੱਤ ਹੇਠ ਸੋਸਿਤ, ਪਿੱਛੜੇ ਅਤੇ ਆਰਥਿਕ ਰੂਪ ਤੋਂ ਕਮਜ਼ੋਰ ਵਰਗਾਂ ਨੂੰ ਇੱਕ ਸਿੰਗਲ ਵਿੰਡੋ ਤਹਿਤ ਵੱਖ-ਵੱਖ ਸਰਕਾਰੀ ਸਹੂਲਤਾਂ ਉਪਲਬਧ ਕਰਵਾਈਆਂ ਜਾ ਰਹੀਆਂ ਹਨ। 5 ਹੋਰ ਜ਼ਿਲ੍ਹਿਆਂ ਐਸ.ਏ.ਐਸ.ਨਗਰ, ਬਰਨਾਲਾ, ਫਾਜ਼ਿਲਕਾ, ਪਠਾਨਕੋਟ ਅਤੇ ਮਲੇਰਕੋਟਲਾ ‘ਚ ਅੰਬੇਡਕਰ ਭਵਨ ਦੀਆਂ ਇਮਾਰਤਾਂ ਬਣਾਉਣ ਲਈ ਜਮੀਨ ਦੀ ਉਪਲਬਧਤਾ ਸੰਬੰਧੀ ਕਾਰਵਾਈ ਜਾਰੀ ਹੈ।
ਕੈਬਨਿਟ ਮੰਤਰੀ ਨੇ ਵਿਭਾਗ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੰਦੇ ਹੋਏ ਕਿਹਾ ਕਿ ਤਰਨਤਾਰਨ ਵਿਖੇ ਬਣ ਰਹੇ ਡਾ. ਬੀ.ਆਰ. ਅੰਬੇਡਕਰ ਭਵਨ ਦਾ ਨਿਰਮਾਣ ਉੱਚ ਗੁਣਵੱਤਾ, ਪੂਰੀ ਪਾਰਦਰਸ਼ਤਾ ਅਤੇ ਨਿਸ਼ਚਿਤ ਸਮੇਂ ਅੰਦਰ ਪੂਰਾ ਕੀਤਾ ਜਾਵੇ, ਤਾਂ ਜੋ ਇਲਾਕੇ ਦੇ ਲੋਕਾਂ ਨੂੰ ਜਲਦੀ ਇਹ ਭਵਨ ਉਪਲਬਧ ਹੋ ਸਕੇ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਵੀਹ ਹਜ਼ਾਰ ਰੁਪਏ ਰਿਸ਼ਵਤ ਲੈਂਦਾ ਬਲਾਕ ਸੰਮਤੀ ਪਟਵਾਰੀ ਗ੍ਰਿਫ਼ਤਾਰ ਪ੍ਰਗਤੀਸ਼ੀਲ ਨੀਤੀਆਂ ਸਦਕਾ ਇਤਿਹਾਸਕ ਉਦਯੋਗਿਕ ਇਨਕਲਾਬ ਦੀ ਗਵਾਹੀ ਭਰ ਰਿਹਾ ਪੰਜਾਬ : ਹਰਪਾਲ ਸਿੰਘ ਚੀਮਾ ਫਿਰੋਜ਼ਪੁਰ ਪੁਲਿਸ ਦੋ ਨਸ਼ਾ ਤਸਕਰਾਂ ਨੂੰ ਕੀਤਾ ਗ੍ਰਿਫ਼ਤਾਰ, 25 ਕਰੋੜ ਰੁਪਏ ਦੀ ਹੈਰੋਇਨ ਬਰਾਮਦ ਤੂੜੀ ਦੀ ਟਰਾਲੀ ਨਾਲ ਟਕਰਾਇਆ ਮੋਟਰਸਾਈਕਲ, ਫਤਹਿਗੜ੍ਹ ਚੂੜੀਆਂ ਵਿੱਚ 2 ਨਾਬਾਲਿਗਾਂ ਦੀ ਮੌਤ ਬਨੂੜ ਨੇੜੇ ਖੇਤਾਂ ਵਿੱਚ ਖੜ੍ਹੀ ਇੱਕ ਫਾਰਚੂਨਰ ਕਾਰ ਵਿੱਚੋਂ ਇੱਕੋ ਪਰਿਵਾਰ ਦੇ 3 ਜੀਆਂ ਦੀਆਂ ਮਿਲੀਆਂ ਲਾਸ਼ਾਂ 'ਆਪ' ਨੇ ਲੁਧਿਆਣਾ ਦੀ ਉਪ ਚੋਣ ਜਿੱਤੀ, ਕਾਂਗਰਸ ਨੂੰ 10637 ਵੋਟਾਂ ਨਾਲ ਹਰਾਇਆ ਦੋਰਾਹੇ ਕੋਲ ਨਹਿਰ `ਚ ਡਿੱਗੀ ਕਾਰ, ਦੋ ਦੀ ਮੌਤ ਵਿਜੀਲੈਂਸ ਬਿਊਰੋ ਨੇ 50 ਹਜ਼ਾਰ ਰੁਪਏ ਰਿਸ਼ਵਤ ਲੈਣ ਦੇ ਦੋਸ਼ ਵਿੱਚ ਰਿਕਵਰੀ ਏਜੰਟ ਨੂੰ ਗ੍ਰਿਫ਼ਤਾਰ ਕੀਤਾ ਅੰਮ੍ਰਿਤਸਰ ਪੁਲਿਸ ਨੇ ਜਾਸੂਸੀ ਗਤੀਵਿਧੀਆਂ `ਚ ਸ਼ਾਮਿਲ ਦੋ ਸ਼ੱਕੀਆਂ ਨੂੰ ਕੀਤਾ ਗ੍ਰਿਫ਼ਤਾਰ ਚੰਡੀਗੜ੍ਹ ਵਿਖੇ ਹੋਈ ਵਰਕਿੰਗ ਜਰਨਲਿਸਟਸ ਆਫ਼ ਇੰਡੀਆ ਦੀ ਮੀਟਿੰਗ