Welcome to Canadian Punjabi Post
Follow us on

26

June 2025
ਬ੍ਰੈਕਿੰਗ ਖ਼ਬਰਾਂ :
ਪੰਜਾਬ ਕੈਬਨਿਟ ਦਾ ਇਤਿਹਾਸਕ ਫੈਸਲਾ: ਪੰਜਾਬ ਦੀ ਸਨਅਤ ਨੂੰ ਵੱਡੀ ਰਾਹਤ, ਕੈਬਨਿਟ ਵੱਲੋਂ ਸਨਅਤੀ ਪਲਾਟ ਤਬਾਦਲਾ ਨੀਤੀ ਮਨਜ਼ੂਰਛੋਟੀਆਂ ਮੱਛੀਆਂ ਤੋਂ ਬਾਅਦ ਹੁਣ ਨਸ਼ੇ ਦੇ ਕਾਰੋਬਾਰ ਵਿੱਚ ਸ਼ਾਮਿਲ ‘ਜਰਨੈਲਾਂ’ ਦੀ ਵਾਰੀ : ਮੁੱਖ ਮੰਤਰੀਮੈਕਸੀਕੋ ਵਿੱਚ ਇੱਕ ਤਿਉਹਾਰ ਦੌਰਾਨ ਹੋਈ ਗੋਲੀਬਾਰੀ, 12 ਲੋਕਾਂ ਦੀ ਮੌਤ, 20 ਜ਼ਖਮੀਰਾਜਨਾਥ ਐੱਸਸੀਓ ਵਿੱਚ ਪਾਕਿਸਤਾਨੀ ਰੱਖਿਆ ਮੰਤਰੀ ਨੂੰ ਨਹੀਂ ਮਿਲੇ, ਸਾਂਝੇ ਦਸਤਾਵੇਜ਼ `ਤੇ ਭਾਰਤ ਨੇ ਦਸਤਖਤ ਕਰਨ ਤੋਂ ਕੀਤਾ ਇਨਕਾਰਪੂਰਬੀ ਯੌਰਕ ਵਿੱਚ ਗੋਲੀਬਾਰੀ ਦੇ ਸਬੰਧ `ਚ 2 ਕਾਬੂਪੋਰਟਰ ਏਅਰਲਾਈਨਜ਼ 13 ਦਸੰਬਰ ਤੋਂ ਓਟਵਾ-ਮੈਕਸੀਕੋ ਲਈ ਚਲਾਏਗਾ ਨਾਨ-ਸਟਾਪ ਉਡਾਨਾਂਓਂਟਾਰੀਓ ਦੇ ਅਲਮੋਂਟੇ ਵਿੱਚ ਸਕੂਲ ਬੱਸ ਦੀ ਟੱਕਰ ਨਾਲ ਬੱਚੇ ਦੀ ਮੌਤਪੀਲ ਪੁਲਿਸ ਵੱਲੋਂ ਵਿਅਕਤੀ `ਤੇ ਫਾਇਰਿੰਗ ਦੀ ਸਪੈਸ਼ਲ ਇਨਵੈਸਟੀਗੇਸ਼ੰਜ਼ ਯੂਨਿਟ ਕਰ ਰਹੀ ਜਾਂਚ
 
ਪੰਜਾਬ

ਪੰਜਾਬ ਪੁਲਿਸ ਅਤੇ ਯੂਆਈਡੀਏਆਈ ਨੇ ਪੁਲਿਸਿੰਗ ਵਿੱਚ ਆਧਾਰ ਦੀ ਸੁਰੱਖਿਅਤ ਵਰਤੋਂ ਬਾਰੇ ਵਰਕਸ਼ਾਪ ਲਾਈ

June 24, 2025 09:22 AM

-ਵਰਕਸ਼ਾਪ ਦੌਰਾਨ ਆਧਾਰ ਐਕਟ, 2016 ਦੇ ਕਾਨੂੰਨੀ ਉਪਬੰਧਾਂ, ਗੋਪਨੀਯਤਾ ਸਬੰਧੀ ਨਿਯਮਾਂ ਅਤੇ ਤਸਦੀਕ ਵਿਧੀਆਂ 'ਤੇ ਪਾਇਆ ਚਾਨਣਾ
ਚੰਡੀਗੜ੍ਹ, 24 ਜੂਨ (ਪੋਸਟ ਬਿਊਰੋ): ਆਧਾਰ ਨਿਯਮਾਂ ਦੀ ਬਿਹਤਰ ਸਮਝ ਅਤੇ ਪੁਲਿਸ ਸੇਵਾਵਾਂ ਨਾਲ ਇਸ ਦੇ ਕਾਨੂੰਨੀ ਏਕੀਕਰਨ ਲਈ, ਪੰਜਾਬ ਪੁਲਿਸ ਦੇ ਕਮਿਊਨਿਟੀ ਅਫੇਅਰਜ਼ ਡਿਵੀਜ਼ਨ (ਸੀਏਡੀ) ਨੇ ਯੂਨੀਕ ਆਈਡੈਂਟੀਫਿਕੇਸ਼ਨ ਅਥਾਰਟੀ ਆਫ਼ ਇੰਡੀਆ (ਯੂਆਈਡੀਏਆਈ) ਦੇ ਖੇਤਰੀ ਦਫ਼ਤਰ, ਚੰਡੀਗੜ੍ਹ ਦੇ ਸਹਿਯੋਗ ਨਾਲ ਪੁਲਿਸ ਅਧਿਕਾਰੀਆਂ ਨੂੰ ਪ੍ਰਸ਼ਾਸਨ ਅਤੇ ਕਾਨੂੰਨ ਲਾਗੂਕਰਨ ਵਿੱਚ ਆਧਾਰ ਦੀ ਸੁਰੱਖਿਅਤ ਵਰਤੋਂ ਬਾਰੇ ਜਾਣੂ ਕਰਵਾਉਣ ਲਈ ਜਾਗਰੂਕਤਾ ਵਰਕਸ਼ਾਪ ਦਾ ਆਯੋਜਨ ਕੀਤਾ।
ਇਸ ਸੈਸ਼ਨ ਦਾ ਸੰਚਾਲਨ ਸਪੈਸ਼ਲ ਡਾਇਰੈਕਟਰ ਜਨਰਲ ਆਫ਼ ਪੁਲਿਸ (ਸਪੈਸ਼ਲ ਡੀਜੀਪੀ) ਕਮਿਊਨਿਟੀ ਅਫੇਅਰਜ਼ ਡਿਵੀਜ਼ਨ ਗੁਰਪ੍ਰੀਤ ਕੌਰ ਦਿਓ ਅਤੇ ਸ੍ਰੀ ਰਾਮ ਸਿੰਘ ਏਡੀਜੀਪੀ ਟੀਐਸਐਸ ਦੀ ਮੌਜੂਦਗੀ ਵਿੱਚ ਡੀਡੀਜੀ ਚੰਡੀਗੜ੍ਹ ਕਮਾਂਡਰ ਧੀਰਜ ਸਰੀਂ ਦੀ ਅਗਵਾਈ ਹੇਠ ਯੂਆਈਡੀਏਆਈ ਖੇਤਰੀ ਦਫ਼ਤਰ ਦੀ ਟੀਮ ਵੱਲੋਂ ਕੀਤਾ ਗਿਆ ਜਿਸ ਵਿੱਚ ਪ੍ਰਸ਼ਾਸਨ ਅਤੇ ਕਾਨੂੰਨ ਲਾਗੂਕਰਨ ਵਿੱਚ ਆਧਾਰ ਦੀ ਸੁਰੱਖਿਅਤ ਵਰਤੋਂ ਨੂੰ ਯਕੀਨੀ ਬਣਾਉਣ ਬਾਰੇ ਵਿਚਾਰ ਚਰਚਾ ਕੀਤੀ ਗਈ। ਇਸ ਸੈਸ਼ਨ ਵਿੱਚ ਪੰਜਾਬ ਦੇ ਸਾਰੇ ਜਿ਼ਲ੍ਹਿਆਂ ਤੋਂ 100 ਪੁਲਿਸ ਅਧਿਕਾਰੀਆਂ ਨੇ ਸ਼ਮੂਲੀਅਤ ਕੀਤੀ।
ਯੂਆਈਡੀਏਆਈ ਟੀਮ ਨੇ ਆਧਾਰ ਤਸਦੀਕ ਸਬੰਧੀ ਸਾਧਨਾਂ, ਜਿਹਨਾਂ ਵਿੱਚ ਐਮ-ਆਧਾਰ ਐਪ ਵੀ ਸ਼ਾਮਲ ਹੈ, ਬਾਰੇ ਵਿਹਾਰਕ ਸਿਖਲਾਈ ਪ੍ਰਦਾਨ ਕੀਤੀ ਅਤੇ ਪੁਲਿਸ ਜਾਂਚ ਦੌਰਾਨ ਦੁਰਵਰਤੋਂ ਨੂੰ ਰੋਕਣ ਲਈ ਕਾਨੂੰਨੀ ਸੀਮਾਵਾਂ ਬਾਰੇ ਜਾਣਕਾਰੀ ਦਿੱਤੀ।
ਇਸ ਮੌਕੇ ਬੋਲਦਿਆਂ, ਸਪੈਸ਼ਲ ਡੀਜੀਪੀ ਗੁਰਪ੍ਰੀਤ ਕੌਰ ਦਿਓ ਨੇ ਕਿਹਾ ਕਿ ਇਹ ਸੈਸ਼ਨ ਕਾਨੂੰਨੀ ਅਤੇ ਗੋਪਨੀਯਤਾ ਸਬੰਧੀ ਮਿਆਰਾਂ ਦੀ ਪਾਲਣਾ ਨੂੰ ਯਕੀਨੀ ਬਣਾਉਂਦਿਆਂ ਯੂਆਈਡੀਏਆਈ ਅਤੇ ਕਾਨੂੰਨ ਲਾਗੂਕਰਨ ਵਾਲੀਆਂ ਏਜੰਸੀਆਂ ਦਰਮਿਆਨ ਤਾਲਮੇਲ ਨੂੰ ਮਜ਼ਬੂਤ ਕਰਨ ਦੀ ਦਿਸ਼ਾ ਵੱਲ ਇੱਕ ਅਹਿਮ ਕਦਮ ਹੈ। ਉਨ੍ਹਾਂ ਕਿਹਾ ਕਿ ਸਾਡੇ ਅਧਿਕਾਰੀ ਹੁਣ ਡੇਟਾ ਸੁਰੱਖਿਆ ਨਾਲ ਸਮਝੌਤਾ ਕੀਤੇ ਬਿਨਾਂ ਆਧਾਰ ਨਾਲ ਸਬੰਧਤ ਤਸਦੀਕ ਪ੍ਰਕਿਰਿਆਵਾਂ ਨਾਲ ਬਿਹਤਰ ਢੰਗ ਨਾਲ ਨਜਿੱਠ ਸਕਦੇ ਹਨ।
ਇਸ ਦੌਰਾਨ, ਯੂਆਈਡੀਏਆਈ ਟੀਮ ਨੇ ਪੁਲਿਸ ਅਧਿਕਾਰੀਆਂ ਵੱਲੋਂ ਐਮ-ਆਧਾਰ ਐਪ ਦੀ ਵਰਤੋਂ ਰਾਹੀਂ ਆਧਾਰ ਸਬੰਧੀ ਪ੍ਰਮਾਣਾਂ ਦੀ ਪੁਸ਼ਟੀ ਕਰਨ ਬਾਰੇ ਜਾਣਕਾਰੀ ਦਿੱਤੀ ਅਤੇ ਆਧਾਰ ਨਾਲ ਸਬੰਧਤ ਕਾਨੂੰਨੀ ਮੁੱਦਿਆਂ ਅਤੇ ਗੋਪਨੀਯਤਾ ਚਿੰਤਾਵਾਂ ਬਾਰੇ ਚਰਚਾ ਕੀਤੀ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਪੰਜਾਬ ਕੈਬਨਿਟ ਦਾ ਇਤਿਹਾਸਕ ਫੈਸਲਾ: ਪੰਜਾਬ ਦੀ ਸਨਅਤ ਨੂੰ ਵੱਡੀ ਰਾਹਤ, ਕੈਬਨਿਟ ਵੱਲੋਂ ਸਨਅਤੀ ਪਲਾਟ ਤਬਾਦਲਾ ਨੀਤੀ ਮਨਜ਼ੂਰ ਛੋਟੀਆਂ ਮੱਛੀਆਂ ਤੋਂ ਬਾਅਦ ਹੁਣ ਨਸ਼ੇ ਦੇ ਕਾਰੋਬਾਰ ਵਿੱਚ ਸ਼ਾਮਿਲ ‘ਜਰਨੈਲਾਂ’ ਦੀ ਵਾਰੀ : ਮੁੱਖ ਮੰਤਰੀ ਰੋਸ ਪ੍ਰਦਰਸ਼ਨਾਂ 'ਤੇ ਪਾਬੰਦੀ ਦੇ ਲੋਕਤੰਤਰ ਵਿਰੋਧੀ ਫੈਸਲੇ ਨੂੰ ਵਾਪਸ ਲਿਆ ਜਾਵੇ : ਮੀਤ ਹੇਅਰ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਵੱਡੀ ਕਾਰਵਾਈ, ਆਬਕਾਰੀ ਤੇ ਕਰ ਵਿਭਾਗ ਦੀ ਅਚਨਚੇਤ ਚੈਕਿੰਗ ਅਗਰਵਾਲ ਸਮਾਜ ਸਭਾ ਮੋਗਾ ਨੇ ਸਿਵਲ ਹਸਪਤਾਲ ਮੋਗਾ ਨੂੰ ਭੇਂਟ ਕੀਤੀਆਂ ਬੈੱਡ ਸ਼ੀਟਾਂ ਐੱਨਸੀਸੀ ਗਰਲ ਕੈਡੇਟਸ ਲਈ ਸਾਈਬਰ ਫਸਟ ਰਿਸਪਾਂਡਰ ਪ੍ਰੋਗਰਾਮ 'ਤੇ ਆਨਲਾਈਨ ਵਰਕਸ਼ਾਪ ਲਗਾਈ ਵੀਹ ਹਜ਼ਾਰ ਰੁਪਏ ਰਿਸ਼ਵਤ ਲੈਂਦਾ ਬਲਾਕ ਸੰਮਤੀ ਪਟਵਾਰੀ ਗ੍ਰਿਫ਼ਤਾਰ ਤਰਨਤਾਰਨ ਵਿੱਚ ਡਾ. ਬੀ.ਆਰ. ਅੰਬੇਡਕਰ ਭਵਨ ਦੇ ਨਿਰਮਾਣ ਲਈ 5.33 ਕਰੋੜ ਰੁਪਏ ਦੀ ਹੋਰ ਰਾਸ਼ੀ ਮਨਜ਼ੂਰ : ਡਾ. ਬਲਜੀਤ ਕੌਰ ਪ੍ਰਗਤੀਸ਼ੀਲ ਨੀਤੀਆਂ ਸਦਕਾ ਇਤਿਹਾਸਕ ਉਦਯੋਗਿਕ ਇਨਕਲਾਬ ਦੀ ਗਵਾਹੀ ਭਰ ਰਿਹਾ ਪੰਜਾਬ : ਹਰਪਾਲ ਸਿੰਘ ਚੀਮਾ ਫਿਰੋਜ਼ਪੁਰ ਪੁਲਿਸ ਦੋ ਨਸ਼ਾ ਤਸਕਰਾਂ ਨੂੰ ਕੀਤਾ ਗ੍ਰਿਫ਼ਤਾਰ, 25 ਕਰੋੜ ਰੁਪਏ ਦੀ ਹੈਰੋਇਨ ਬਰਾਮਦ