Welcome to Canadian Punjabi Post
Follow us on

29

June 2025
ਬ੍ਰੈਕਿੰਗ ਖ਼ਬਰਾਂ :
ਉੱਤਰ-ਪੱਛਮੀ ਅਲਬਰਟਾ ਕਤਲ ਮਾਮਲੇ `ਚ ਲੋੜੀਂਦੇ ਵਿਅਕਤੀ ਨਦੀ ਪੁਲਿਸ ਨੂੰ ਭਾਲ ਦਿਲਜੀਤ ਦੀ ‘ਸਰਦਾਰ ਜੀ 3’ ਨੂੰ ਪਾਕਿਸਤਾਨ ਦੇ ਤਿੰਨ ਸੈਂਸਰ ਬੋਰਡਾਂ ਨੇ ਦਿੱਤੀ ਮਨਜ਼ੂਰੀਬਾਈਵਾਰਡ ਮਾਰਕੀਟ ਵਿੱਚ ਪੈਦਲ ਜਾ ਰਹੀ ਔਰਤ ਨੂੰ ਕਾਰ ਨੇ ਟੱਕਰ ਮਾਰ ਦਿੱਤੀ, ਗੰਭੀਰ ਜ਼ਖਮੀ49 ਸਾਲਾ ਕੈਨੇਡੀਅਨ ਨਾਗਰਿਕ ਦੀ ਅਮਰੀਕੀ ਇੰਮੀਗ੍ਰੇਸ਼ਨ ਏਜੰਸੀ ਆਈਸੀਈ ਦੀ ਹਿਰਾਸਤ `ਚ ਮੌਤਯੂਐੱਨ ’ਚ ਪਾਕਿ ਦੀਆਂ ਸਰਹੱਦ ਪਾਰ ਅੱਤਵਾਦ ਤੋਂ ਧਿਆਨ ਭਟਕਾਉਣ ਦੀਆਂ ਕੋਸਿ਼ਸ਼ਾਂ `ਤੇ ਭਾਰਤ ਨੇ ਜਤਾਇਆ ਇਤਰਾਜ਼ਪੰਜਾਬ ਕੈਬਨਿਟ ਦਾ ਇਤਿਹਾਸਕ ਫੈਸਲਾ: ਪੰਜਾਬ ਦੀ ਸਨਅਤ ਨੂੰ ਵੱਡੀ ਰਾਹਤ, ਕੈਬਨਿਟ ਵੱਲੋਂ ਸਨਅਤੀ ਪਲਾਟ ਤਬਾਦਲਾ ਨੀਤੀ ਮਨਜ਼ੂਰਛੋਟੀਆਂ ਮੱਛੀਆਂ ਤੋਂ ਬਾਅਦ ਹੁਣ ਨਸ਼ੇ ਦੇ ਕਾਰੋਬਾਰ ਵਿੱਚ ਸ਼ਾਮਿਲ ‘ਜਰਨੈਲਾਂ’ ਦੀ ਵਾਰੀ : ਮੁੱਖ ਮੰਤਰੀਮੈਕਸੀਕੋ ਵਿੱਚ ਇੱਕ ਤਿਉਹਾਰ ਦੌਰਾਨ ਹੋਈ ਗੋਲੀਬਾਰੀ, 12 ਲੋਕਾਂ ਦੀ ਮੌਤ, 20 ਜ਼ਖਮੀ
 
ਭਾਰਤ

ਬੰਬ ਧਮਾਕੇ ਦੀ ਧਮਕੀ ਦੇਣ ਵਾਲੀ ਲੜਕੀ ਗ੍ਰਿਫ਼ਤਾਰ, ਨੌਜਵਾਨ ਨੂੰ ਫਸਾਉਣ ਲਈ 12 ਰਾਜਾਂ ਵਿੱਚ ਈਮੇਲ ਭੇਜੇ

June 24, 2025 09:40 AM

ਅਹਿਮਦਾਬਾਦ, 24 ਜੂਨ (ਪੋਸਟ ਬਿਊਰੋ): ਦੇਸ਼ ਦੇ 12 ਰਾਜਾਂ ਵਿੱਚ ਬੰਬ ਧਮਾਕੇ ਦੀ ਧਮਕੀ ਦੇਣ ਵਾਲੀ ਲੜਕੀ ਨੂੰ ਅਹਿਮਦਾਬਾਦ ਪੁਲਿਸ ਨੇ ਚੇਨਈ ਤੋਂ ਗ੍ਰਿਫ਼ਤਾਰ ਕਰ ਲਿਆ ਹੈ। ਪੁਲਿਸ ਅਨੁਸਾਰ ਗ੍ਰਿਫ਼ਤਾਰ ਕੀਤੀ ਗਈ ਕੁੜੀ ਰੇਨੀ ਜੋਸ਼ੀਲਡਾ ਆਪਣੇ ਦਫ਼ਤਰ ਦੇ ਇੱਕ ਨੌਜਵਾਨ ਨਾਲ ਇੱਕ ਪਾਸੜ ਪਿਆਰ ਕਰਦੀ ਸੀ, ਪਰ ਨੌਜਵਾਨ ਨੇ ਦੂਜੀ ਲੜਕੀ ਨਾਲ ਵਿਆਹ ਕਰਵਾ ਲਿਆ।
ਰੇਨੀ ਨੇ ਨੌਜਵਾਨਾਂ ਨੂੰ ਫਸਾਉਣ ਲਈ ਸਿਰਫ਼ ਧਮਕੀ ਭਰੇ ਈਮੇਲ ਭੇਜੇ। ਇਨ੍ਹਾਂ ਵਿੱਚ ਅਹਿਮਦਾਬਾਦ ਦੇ ਨਰਿੰਦਰ ਮੋਦੀ ਸਟੇਡੀਅਮ ਅਤੇ ਗੁਜਰਾਤ ਦੇ ਜੈਪੁਰ ਦੇ ਐੱਮਐੱਮਐੱਸ ਸਟੇਡੀਅਮ ਵਿੱਚ ਧਮਾਕੇ ਦੀਆਂ ਧਮਕੀਆਂ ਸ਼ਾਮਿਲ ਹਨ। ਇਸ ਤੋਂ ਇਲਾਵਾ, ਏਅਰ ਇੰਡੀਆ ਜਹਾਜ਼ ਹਾਦਸੇ ਤੋਂ ਬਾਅਦ ਵੀ ਇੱਕ ਮੇਲ ਭੇਜਿਆ ਗਿਆ ਸੀ ਅਤੇ ਜਿ਼ੰਮੇਵਾਰੀ ਲਈ ਗਈ ਸੀ।
ਅੱਜ (ਮੰਗਲਵਾਰ) ਵੀ ਗੁਜਰਾਤ ਹਾਈ ਕੋਰਟ ਨੂੰ ਇੱਕ ਧਮਕੀ ਭਰਿਆ ਈਮੇਲ ਮਿਲਿਆ ਹੈ, ਜਿਸ ਵਿੱਚ ਰੇਨੀ ਦਾ ਨਾਮ ਵੀ ਵਰਤਿਆ ਗਿਆ ਹੈ। ਰੇਨੀ ਨੂੰ ਚੇਨਈ ਤੋਂ ਗ੍ਰਿਫ਼ਤਾਰ ਕਰਕੇ ਅਹਿਮਦਾਬਾਦ ਲਿਆਂਦਾ ਜਾ ਰਿਹਾ ਹੈ। ਪੁਲਿਸ ਦਾ ਕਹਿਣਾ ਹੈ ਕਿ ਇਹ ਇੱਕ ਸ਼ਡਿਊਲਡ ਮੇਲ ਹੋ ਸਕਦਾ ਹੈ।
ਚੇਨੱਈ ਦੀ ਰਹਿਣ ਵਾਲੀ ਰੇਨੀ ਜੋਸ਼ੀਲਡਾ ਰੋਬੋਟਿਕਸ ਵਿੱਚ ਗ੍ਰੈਜੂਏਟ ਹੈ। ਵਰਤਮਾਨ ਵਿੱਚ ਉਹ ਡੇਲੋਇਟ ਵਿੱਚ ਇੱਕ ਸੀਨੀਅਰ ਸਲਾਹਕਾਰ ਵਜੋਂ ਕੰਮ ਕਰਦੀ ਹੈ। ਰੇਨੀ ਨੇ ਆਪਣੀ ਪਛਾਣ ਅਤੇ ਪਤਾ ਲੁਕਾਉਣ ਲਈ ਨਕਲੀ ਈਮੇਲ ਆਈਡੀ, ਵਰਚੁਅਲ ਪ੍ਰਾਈਵੇਟ ਨੈੱਟਵਰਕ ਅਤੇ ਡਾਰਕ ਵੈੱਬ ਦੀ ਵਰਤੋਂ ਕੀਤੀ।

 
Have something to say? Post your comment
ਹੋਰ ਭਾਰਤ ਖ਼ਬਰਾਂ
ਉਤਰਾਖੰਡ ਦੇ ਰੁਦਰਪ੍ਰਯਾਗ `ਚ ਨਹਿਰ ਸਵਾਰੀਆਂ ਨਾਲ ਭਰੀ ਬੱਸ ਡਿੱਗੀ, ਇੱਕ ਮੌਤ, 10 ਲੋਕ ਲਾਪਤਾ ਦੋਪਹੀਆ ਵਾਹਨਾਂ `ਤੇ ਟੋਲ ਟੈਕਸ ਲਗਾਉਣ ਦੀਆਂ ਖ਼ਬਰਾਂ ਗਲਤ : ਨਿਤਿਨ ਗਡਕਰੀ ਅਮਿਤ ਸ਼ਾਹ ਨੇ ਸੂਬਾ ਸਰਕਾਰਾਂ ਮਾਤ ਭਾਸ਼ਾ `ਚ ਡਾਕਟਰੀ ਤੇ ਹੋਰ ਉੱਚ ਸਿੱਖਿਆ ਪ੍ਰਦਾਨ ਕਰਨ ਦੀ ਪਹਿਲ ਕਰਨ ਲਈ ਕਿਹਾ ਖੂਹ ਵਿਚ ਗੈਸ ਚੜ੍ਹਨ ਨਾਲ 5 ਲੋਕਾਂ ਦੀ ਮੌਤ, ਵੱਛੇ ਨੂੰ ਬਚਾਉਣ ਲਈ 6 ਲੋਕ ਹੇਠਾਂ ਉਤਰੇ ਸਨ ਭਾਰਤੀ ਪੁਲਾੜ ਯਾਤਰੀ ਸ਼ੁਭਾਂਸ਼ੂ ਸ਼ੁਕਲਾ ਦੇ ਪੁਲਾੜ ਮਿਸ਼ਨ ਐਕਸੀਓਮ-4 ਭਲਕੇ ਹੋਵੇਗਾ ਲਾਂਚ ਈਰਾਨ ਅਤੇ ਇਜ਼ਰਾਈਲ ਵਿਚਕਾਰ ਤਨਾਅ ਦੇ ਚਲਦੇ ਇੰਡੀਗੋ ਨੇ 14 ਉਡਾਣਾਂ ਕੀਤੀਆਂ ਮੁਅੱਤਲ ਦਿੱਲੀ ਵਿਚ ਵੱਡਾ ਬਦਲਾਅ, 10-15 ਸਾਲ ਪੁਰਾਣੇ ਵਾਹਨਾਂ ਨੂੰ ਨਹੀਂ ਮਿਲੇਗਾ ਪੈਟਰੋਲ-ਡੀਜ਼ਲ ਸਾਈਕਲ 'ਤੇ ਸਵਾਰ ਪਤੀ, ਤਨੀ ਤੇ ਬੇਟੀ `ਤੇ ਪਲਟਿਆ ਮੂੰਗਫਲੀ ਦੇ ਛਿਲਕੇ ਨਾਲ ਭਰਿਆ ਟਰੱਕ, ਮੌਤ 3 ਇੰਡੀਗੋ ਅਧਿਕਾਰੀਆਂ ਵਿਰੁੱਧ ਐੱਸਸੀ/ਐੱਸਟੀ ਐਕਟ ਤਹਿਤ ਮਾਮਲਾ ਦਰਜ, ਟ੍ਰੇਨੀ ਪਾਇਲਟ ਨੇ ਗੁਰੂਗ੍ਰਾਮ ਵਿੱਚ ਜਾਤੀ ਸੂਚਕ ਟਿੱਪਣੀਆਂ ਦਾ ਲਾਇਆ ਦੋਸ਼ ਆਂਧਰਾ ਪ੍ਰਦੇਸ਼ ਦੇ ਸਾਬਕਾ ਮੁੱਖ ਮੰਤਰੀ ਜਗਨ ਮੋਹਨ ਰੈੱਡੀ ਵਿਰੁੱਧ ਐੱਫਆਈਆਰ