Welcome to Canadian Punjabi Post
Follow us on

26

June 2025
ਬ੍ਰੈਕਿੰਗ ਖ਼ਬਰਾਂ :
ਪੰਜਾਬ ਕੈਬਨਿਟ ਦਾ ਇਤਿਹਾਸਕ ਫੈਸਲਾ: ਪੰਜਾਬ ਦੀ ਸਨਅਤ ਨੂੰ ਵੱਡੀ ਰਾਹਤ, ਕੈਬਨਿਟ ਵੱਲੋਂ ਸਨਅਤੀ ਪਲਾਟ ਤਬਾਦਲਾ ਨੀਤੀ ਮਨਜ਼ੂਰਛੋਟੀਆਂ ਮੱਛੀਆਂ ਤੋਂ ਬਾਅਦ ਹੁਣ ਨਸ਼ੇ ਦੇ ਕਾਰੋਬਾਰ ਵਿੱਚ ਸ਼ਾਮਿਲ ‘ਜਰਨੈਲਾਂ’ ਦੀ ਵਾਰੀ : ਮੁੱਖ ਮੰਤਰੀਮੈਕਸੀਕੋ ਵਿੱਚ ਇੱਕ ਤਿਉਹਾਰ ਦੌਰਾਨ ਹੋਈ ਗੋਲੀਬਾਰੀ, 12 ਲੋਕਾਂ ਦੀ ਮੌਤ, 20 ਜ਼ਖਮੀਰਾਜਨਾਥ ਐੱਸਸੀਓ ਵਿੱਚ ਪਾਕਿਸਤਾਨੀ ਰੱਖਿਆ ਮੰਤਰੀ ਨੂੰ ਨਹੀਂ ਮਿਲੇ, ਸਾਂਝੇ ਦਸਤਾਵੇਜ਼ `ਤੇ ਭਾਰਤ ਨੇ ਦਸਤਖਤ ਕਰਨ ਤੋਂ ਕੀਤਾ ਇਨਕਾਰਪੂਰਬੀ ਯੌਰਕ ਵਿੱਚ ਗੋਲੀਬਾਰੀ ਦੇ ਸਬੰਧ `ਚ 2 ਕਾਬੂਪੋਰਟਰ ਏਅਰਲਾਈਨਜ਼ 13 ਦਸੰਬਰ ਤੋਂ ਓਟਵਾ-ਮੈਕਸੀਕੋ ਲਈ ਚਲਾਏਗਾ ਨਾਨ-ਸਟਾਪ ਉਡਾਨਾਂਓਂਟਾਰੀਓ ਦੇ ਅਲਮੋਂਟੇ ਵਿੱਚ ਸਕੂਲ ਬੱਸ ਦੀ ਟੱਕਰ ਨਾਲ ਬੱਚੇ ਦੀ ਮੌਤਪੀਲ ਪੁਲਿਸ ਵੱਲੋਂ ਵਿਅਕਤੀ `ਤੇ ਫਾਇਰਿੰਗ ਦੀ ਸਪੈਸ਼ਲ ਇਨਵੈਸਟੀਗੇਸ਼ੰਜ਼ ਯੂਨਿਟ ਕਰ ਰਹੀ ਜਾਂਚ
 
ਪੰਜਾਬ

ਰੋਸ ਪ੍ਰਦਰਸ਼ਨਾਂ 'ਤੇ ਪਾਬੰਦੀ ਦੇ ਲੋਕਤੰਤਰ ਵਿਰੋਧੀ ਫੈਸਲੇ ਨੂੰ ਵਾਪਸ ਲਿਆ ਜਾਵੇ : ਮੀਤ ਹੇਅਰ

June 26, 2025 09:37 AM

* ਲੋਕ ਸਭਾ ਮੈਂਬਰ ਮੀਤ ਹੇਅਰ ਨੇ ਉਪ ਰਾਸ਼ਟਰਪਤੀ ਨੂੰ ਲਿਖਿਆ ਪੱਤਰ
ਚੰਡੀਗੜ੍ਹ, 26 ਜੂਨ (ਪੋਸਟ ਬਿਊਰੋ): ਪੰਜਾਬ ਯੂਨੀਵਰਸਿਟੀ ਰੋਸ ਪ੍ਰਦਰਸ਼ਨਾਂ 'ਤੇ ਪਾਬੰਦੀ ਦੇ ਲਗਾਏ ਲੋਕਤੰਤਰ ਵਿਰੋਧੀ ਫੈਸਲੇ ਖਿਲਾਫ ਸੰਗਰੂਰ ਤੋਂ ਲੋਕ ਸਭਾ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਨੇ ਪੰਜਾਬ ਯੂਨੀਵਰਸਿਟੀ ਦੇ ਚਾਂਸਲਰ ਜਗਦੀਪ ਧਨਖੜ ਜੋ ਦੇਸ਼ ਦੇ ਉਪ ਰਾਸ਼ਟਰਪਤੀ ਵੀ ਹਨ, ਨੂੰ ਪੱਤਰ ਲਿਖ ਕੇ ਇਹ ਫੈਸਲਾ ਵਾਪਸ ਕਰਵਾਉਣ ਦੀ ਮੰਗ ਰੱਖੀ ਹੈ।
ਮੀਤ ਹੇਅਰ ਨੇ ਲਿਖਿਆ ਕਿ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਪੰਜਾਬ ਸੂਬੇ ਦੀ ਅਮੀਰ ਵਿਰਾਸਤ ਹੈ ਜੋ ਕਿ ਅਜ਼ਾਦੀ ਤੋਂ ਪਹਿਲਾਂ ਵਾਲੇ ਸਮੇਂ ਤੋਂ ਹੀ ਇਸ ਖੇਤਰ ਦੀ ਉੱਘੀ ਵਿਦਿਅਕ ਸੰਸਥਾ ਵਜੋਂ ਸਥਾਪਤ ਹੈ। ਇਹ ਨਾ ਕੇਵਲ ਸੂਬੇ ਬਲਕਿ ਦੇਸ਼ ਦੀਆਂ ਮਿਆਰੀ ਸਿੱਖਿਆ ਸੰਸਥਾਵਾਂ ਵਿੱਚੋਂ ਇੱਕ ਹੈ। ਪੰਜਾਬ ਯੂਨੀਵਰਸਿਟੀ ਦੇ ਵਿਦਿਆਰਥੀਆਂ ਨੇ ਹਰ ਖੇਤਰ ਵਿੱਚ ਮੱਲਾਂ ਮਾਰੀਆਂ ਹਨ, ਚਾਹੇ ਉਹ ਸਿੱਖਿਆ, ਵਿਗਿਆਨ, ਕਾਨੂੰਨ, ਕਲਾ, ਸੱਭਿਆਚਾਰ, ਖੇਡਾਂ ਆਦਿ ਖੇਤਰ ਹੋਵੇ ਜਾਂ ਫੇਰ ਰਾਜਨੀਤੀ। ਪਿਛਲੇ ਕੁਝ ਅਰਸੇ ਤੋਂ ਪੰਜਾਬ ਯੂਨੀਵਰਸਿਟੀ ਸਬੰਧੀ ਕੇਂਦਰ ਦੀ ਸਰਕਾਰ ਵੱਲੋਂ ਲਏ ਜਾ ਰਹੇ ਬੇਤੁਕੇ ਫੈਸਲਿਆਂ ਨਾਲ ਇਸ ਵਿਦਿਅਕ ਸੰਸਥਾ ਦੇ ਅਕਸ ਨੂੰ ਖੋਰਾ ਲਾਉਣ ਦੀ ਕੋਸ਼ਿਸ਼ ਕੀਤੀ ਜਾਂਦੀ ਰਹੀ ਹੈ।
ਲੋਕ ਸਭਾ ਮੈਂਬਰ ਨੇ ਪੱਤਰ ਵਿੱਚ ਲਿਖਿਆ ਹੈ ਕਿ ਪੰਜਾਬ ਯੂਨੀਵਰਸਿਟੀ ਵਿੱਚ ਵਿਦਿਆਰਥੀਆਂ ਤੋਂ ਧਰਨਾ ਨਾ ਦੇਣ ਅਤੇ ਵਿਰੋਧ ਪ੍ਰਦਰਸ਼ਨ ਨਾ ਕਰਨ ਦਾ ਲਿਖਤੀ ਹਲਫ਼ਨਾਮਾ ਮੰਗਣਾ, ਵਿਦਿਆਰਥੀਆਂ ਦੇ ਮੁਢਲੇ ਹੱਕਾਂ 'ਤੇ ਡਾਕਾ ਵੀ ਹੈ। ਇਹ ਫ਼ੈਸਲਾ ਕਿਸੇ ਕੀਮਤ 'ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਇਹ ਫੈਸਲਾ ਜਿੱਥੇ ਵਿਦਿਆਰਥੀਆਂ ਦੇ ਜਮਹੂਰੀ ਹੱਕਾਂ ਉੱਤੇ ਡਾਕਾ ਹੈ ਉੱਥੇ ਤਾਨਾਸ਼ਾਹੀ ਭਰਿਆ ਵੀ ਫੈਸਲਾ ਹੈ। ਸਾਡੇ ਸੰਵਿਧਾਨ ਵਿੱਚ ਸਾਨੂੰ ਵਿਰੋਧ ਪ੍ਰਦਰਸ਼ਨ ਕਰਨ ਦਾ ਮੌਲਿਕ ਅਧਿਕਾਰ ਮਿਲਿਆ ਹੈ, ਨਵੇਂ ਫੈਸਲੇ ਨਾਲ ਮੌਲਿਕ ਅਧਿਕਾਰਾਂ ਉੱਪਰ ਸਿੱਧਾ ਹਮਲਾ ਕੀਤਾ ਗਿਆ ਹੈ। ਪਿਛਲੇ ਸਮੇਂ ਵਿੱਚ ਪੰਜਾਬ ਯੂਨੀਵਰਸਿਟੀ ਵਿੱਚ ਲਏ ਗਏ ਵਿਦਿਆਰਥੀਆਂ ਵਿਰੋਧੀ ਫੈਸਲਿਆਂ ਖ਼ਿਲਾਫ਼ ਵਿਦਿਆਰਥੀਆਂ ਨੇ ਵਿਰੋਧ ਪ੍ਰਦਰਸ਼ਨ ਕਰਕੇ ਹੀ ਵਾਪਸ ਕਰਵਾਏ ਸਨ, ਹੁਣ ਵਿਦਿਆਰਥੀ ਆਪਣੇ ਇਹ ਹੱਕ ਤੋਂ ਹੀ ਮਹਿਦੂਦ ਹੋ ਗਏ ਹਨ।
ਉਨ੍ਹਾਂ ਕਿਹਾ ਕਿ ਪਿਛਲੇ ਕੁਝ ਸਮੇਂ ਤੋਂ ਕੇਂਦਰ ਸਰਕਾਰ ਵੱਲੋਂ ਪੰਜਾਬ ਯੂਨੀਵਰਸਿਟੀ ਦੇ ਸਬੰਧ ਵਿੱਚ ਲਏ ਗਏ ਆਪਹੁਦਰੇ ਫੈਸਲਿਆਂ ਨੇ ਸਿੱਖਿਆ ਦੇ ਇਸ ਮਹਾਨ ਕੇਂਦਰ ਦੀ ਸਾਖ਼ ਨੂੰ ਵੱਡੀ ਢਾਹ ਲਾਉਣ ਦੀ ਕੋਸ਼ਿਸ਼ ਕੀਤੀ ਹੈ। ਮੀਤ ਹੇਅਰ ਨੇ ਕਿਹਾ ਕਿ ਪੰਜਾਬ ਯੂਨੀਵਰਸਿਟੀ ਵਿੱਚ ਰੋਸ ਪ੍ਰਦਰਸ਼ਨ ਨਾ ਕਰਨ ਸਬੰਧੀ ਵਿਦਿਆਰਥੀਆਂ ਤੋਂ ਲਿਖਤੀ ਹਲਫ਼ਨਾਮਾ ਮੰਗਣ ਵਾਲਾ ਹਾਲ ਹੀ ਵਿੱਚ ਜਾਰੀ ਕੀਤਾ ਗਿਆ ਹੁਕਮ ਨਾ ਸਿਰਫ਼ ਸੰਵਿਧਾਨ ਵਿੱਚ ਦਰਜ ਉਨ੍ਹਾਂ ਦੇ ਮੌਲਿਕ ਅਧਿਕਾਰਾਂ ਨੂੰ ਢਾਹ ਲਾਉਣ ਵਾਲਾ ਹੈ, ਸਗੋਂ ਲੋਕਤੰਤਰ ਅਤੇ ਪ੍ਰਗਟਾਵੇ ਦੀ ਆਜ਼ਾਦੀ ਦੀ ਭਾਵਨਾ ਦੀ ਵੀ ਪੂਰੀ ਤਰ੍ਹਾਂ ਉਲੰਘਣਾ ਹੈ।
ਮੀਤ ਹੇਅਰ ਨੇ ਕਿਹਾ ਕਿ ਇੱਕ ਪਾਸੇ ਤਾਂ ਪੰਜਾਬ ਯੂਨੀਵਰਸਿਟੀ ਕੌਂਸਲ ਦੀ ਸਲਾਨਾ ਚੋਣ ਨਾਲ ਵਿਦਿਆਰਥੀਆਂ ਨੂੰ ਲੋਕਤੰਤਰ ਹੀ ਪਹਿਲੀ ਕਲਾਸ ਪੜ੍ਹਾਈ ਜਾਂਦੀ ਹੈ ਉਥੇ ਮੌਜੂਦਾ ਲਿਆ ਗਿਆ ਫੈਸਲਾ ਇਸ ਰਵਾਇਤ ਦਾ ਵਿਰੋਧਾਭਾਸ ਹੈ। ਪੰਜਾਬ ਯੂਨੀਵਰਸਿਟੀ ਨੇ ਦੇਸ਼ ਦੀ ਰਾਜਨੀਤੀ ਨੂੰ ਉੱਚ ਕੋਟੀ ਦੇ ਸਿਆਸਤਦਾਨ ਦਿੱਤੇ ਹਨ ਪ੍ਰੰਤੂ ਮੌਜੂਦਾ ਫੈਸਲੇ ਨਾਲ ਇਸ ਸ਼ਾਨਦਾਰ ਰਵਾਇਤ ਨੂੰ ਵੱਡੀ ਢਾਅ ਲੱਗੇਗੀ।
ਉਨ੍ਹਾਂ ਪੱਤਰ ਦੇ ਅੰਤ ਵਿੱਚ ਲਿਖਿਆ ਕਿ ਆਪ ਜੀ ਇਸ ਯੂਨੀਵਰਸਿਟੀ ਦੇ ਚਾਂਸਲਰ ਵੀ ਹੋ। ਇਸ ਲਈ ਮੇਰੀ ਆਪ ਜੀ ਅੱਗੇ ਅਰਜੋਈ ਹੈ ਕਿ ਆਪ ਇਸ ਮਾਮਲੇ ਵਿੱਚ ਨਿੱਜੀ ਤੋਰ ਉੱਤੇ ਦਿਲਚਸਪੀ ਲੈਂਦੇ ਹੋਏ ਇਸ ਤਾਨਾਸ਼ਾਹੀ ਫੈਸਲੇ ਨੂੰ ਵਾਪਿਸ ਕਰਵਾਉਣ ਲਈ ਚਾਰਾਜੋਈ ਕਰੋ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਪੰਜਾਬ ਕੈਬਨਿਟ ਦਾ ਇਤਿਹਾਸਕ ਫੈਸਲਾ: ਪੰਜਾਬ ਦੀ ਸਨਅਤ ਨੂੰ ਵੱਡੀ ਰਾਹਤ, ਕੈਬਨਿਟ ਵੱਲੋਂ ਸਨਅਤੀ ਪਲਾਟ ਤਬਾਦਲਾ ਨੀਤੀ ਮਨਜ਼ੂਰ ਛੋਟੀਆਂ ਮੱਛੀਆਂ ਤੋਂ ਬਾਅਦ ਹੁਣ ਨਸ਼ੇ ਦੇ ਕਾਰੋਬਾਰ ਵਿੱਚ ਸ਼ਾਮਿਲ ‘ਜਰਨੈਲਾਂ’ ਦੀ ਵਾਰੀ : ਮੁੱਖ ਮੰਤਰੀ ਪੰਜਾਬ ਪੁਲਿਸ ਅਤੇ ਯੂਆਈਡੀਏਆਈ ਨੇ ਪੁਲਿਸਿੰਗ ਵਿੱਚ ਆਧਾਰ ਦੀ ਸੁਰੱਖਿਅਤ ਵਰਤੋਂ ਬਾਰੇ ਵਰਕਸ਼ਾਪ ਲਾਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਵੱਡੀ ਕਾਰਵਾਈ, ਆਬਕਾਰੀ ਤੇ ਕਰ ਵਿਭਾਗ ਦੀ ਅਚਨਚੇਤ ਚੈਕਿੰਗ ਅਗਰਵਾਲ ਸਮਾਜ ਸਭਾ ਮੋਗਾ ਨੇ ਸਿਵਲ ਹਸਪਤਾਲ ਮੋਗਾ ਨੂੰ ਭੇਂਟ ਕੀਤੀਆਂ ਬੈੱਡ ਸ਼ੀਟਾਂ ਐੱਨਸੀਸੀ ਗਰਲ ਕੈਡੇਟਸ ਲਈ ਸਾਈਬਰ ਫਸਟ ਰਿਸਪਾਂਡਰ ਪ੍ਰੋਗਰਾਮ 'ਤੇ ਆਨਲਾਈਨ ਵਰਕਸ਼ਾਪ ਲਗਾਈ ਵੀਹ ਹਜ਼ਾਰ ਰੁਪਏ ਰਿਸ਼ਵਤ ਲੈਂਦਾ ਬਲਾਕ ਸੰਮਤੀ ਪਟਵਾਰੀ ਗ੍ਰਿਫ਼ਤਾਰ ਤਰਨਤਾਰਨ ਵਿੱਚ ਡਾ. ਬੀ.ਆਰ. ਅੰਬੇਡਕਰ ਭਵਨ ਦੇ ਨਿਰਮਾਣ ਲਈ 5.33 ਕਰੋੜ ਰੁਪਏ ਦੀ ਹੋਰ ਰਾਸ਼ੀ ਮਨਜ਼ੂਰ : ਡਾ. ਬਲਜੀਤ ਕੌਰ ਪ੍ਰਗਤੀਸ਼ੀਲ ਨੀਤੀਆਂ ਸਦਕਾ ਇਤਿਹਾਸਕ ਉਦਯੋਗਿਕ ਇਨਕਲਾਬ ਦੀ ਗਵਾਹੀ ਭਰ ਰਿਹਾ ਪੰਜਾਬ : ਹਰਪਾਲ ਸਿੰਘ ਚੀਮਾ ਫਿਰੋਜ਼ਪੁਰ ਪੁਲਿਸ ਦੋ ਨਸ਼ਾ ਤਸਕਰਾਂ ਨੂੰ ਕੀਤਾ ਗ੍ਰਿਫ਼ਤਾਰ, 25 ਕਰੋੜ ਰੁਪਏ ਦੀ ਹੈਰੋਇਨ ਬਰਾਮਦ