Welcome to Canadian Punjabi Post
Follow us on

29

June 2025
ਬ੍ਰੈਕਿੰਗ ਖ਼ਬਰਾਂ :
ਉੱਤਰ-ਪੱਛਮੀ ਅਲਬਰਟਾ ਕਤਲ ਮਾਮਲੇ `ਚ ਲੋੜੀਂਦੇ ਵਿਅਕਤੀ ਨਦੀ ਪੁਲਿਸ ਨੂੰ ਭਾਲ ਦਿਲਜੀਤ ਦੀ ‘ਸਰਦਾਰ ਜੀ 3’ ਨੂੰ ਪਾਕਿਸਤਾਨ ਦੇ ਤਿੰਨ ਸੈਂਸਰ ਬੋਰਡਾਂ ਨੇ ਦਿੱਤੀ ਮਨਜ਼ੂਰੀਬਾਈਵਾਰਡ ਮਾਰਕੀਟ ਵਿੱਚ ਪੈਦਲ ਜਾ ਰਹੀ ਔਰਤ ਨੂੰ ਕਾਰ ਨੇ ਟੱਕਰ ਮਾਰ ਦਿੱਤੀ, ਗੰਭੀਰ ਜ਼ਖਮੀ49 ਸਾਲਾ ਕੈਨੇਡੀਅਨ ਨਾਗਰਿਕ ਦੀ ਅਮਰੀਕੀ ਇੰਮੀਗ੍ਰੇਸ਼ਨ ਏਜੰਸੀ ਆਈਸੀਈ ਦੀ ਹਿਰਾਸਤ `ਚ ਮੌਤਯੂਐੱਨ ’ਚ ਪਾਕਿ ਦੀਆਂ ਸਰਹੱਦ ਪਾਰ ਅੱਤਵਾਦ ਤੋਂ ਧਿਆਨ ਭਟਕਾਉਣ ਦੀਆਂ ਕੋਸਿ਼ਸ਼ਾਂ `ਤੇ ਭਾਰਤ ਨੇ ਜਤਾਇਆ ਇਤਰਾਜ਼ਪੰਜਾਬ ਕੈਬਨਿਟ ਦਾ ਇਤਿਹਾਸਕ ਫੈਸਲਾ: ਪੰਜਾਬ ਦੀ ਸਨਅਤ ਨੂੰ ਵੱਡੀ ਰਾਹਤ, ਕੈਬਨਿਟ ਵੱਲੋਂ ਸਨਅਤੀ ਪਲਾਟ ਤਬਾਦਲਾ ਨੀਤੀ ਮਨਜ਼ੂਰਛੋਟੀਆਂ ਮੱਛੀਆਂ ਤੋਂ ਬਾਅਦ ਹੁਣ ਨਸ਼ੇ ਦੇ ਕਾਰੋਬਾਰ ਵਿੱਚ ਸ਼ਾਮਿਲ ‘ਜਰਨੈਲਾਂ’ ਦੀ ਵਾਰੀ : ਮੁੱਖ ਮੰਤਰੀਮੈਕਸੀਕੋ ਵਿੱਚ ਇੱਕ ਤਿਉਹਾਰ ਦੌਰਾਨ ਹੋਈ ਗੋਲੀਬਾਰੀ, 12 ਲੋਕਾਂ ਦੀ ਮੌਤ, 20 ਜ਼ਖਮੀ
 
ਭਾਰਤ

ਦੋਪਹੀਆ ਵਾਹਨਾਂ `ਤੇ ਟੋਲ ਟੈਕਸ ਲਗਾਉਣ ਦੀਆਂ ਖ਼ਬਰਾਂ ਗਲਤ : ਨਿਤਿਨ ਗਡਕਰੀ

June 26, 2025 10:15 AM

ਨਵੀਂ ਦਿੱਲੀ, 26 ਜੂਨ 2025: ਸ਼ੋਸ਼ਲ ਮੀਡੀਆ ‘ਤੇ ਦੋਪਹੀਆ ਵਾਹਨਾਂ `ਤੇ ਟੋਲ ਟੈਕਸ ਲਗਾਉਣ ਦੀਆਂ ਖ਼ਬਰਾਂ ਵਾਇਰਲ ਹੋ ਰਹੀਆਂ ਹਨ। ਹਾਲਾਂਕਿ, ਕੇਂਦਰੀ ਸੜਕ ਆਵਾਜਾਈ ਅਤੇ ਰਾਜਮਾਰਗ ਮੰਤਰੀ ਨਿਤਿਨ ਗਡਕਰੀ ਨੇ ਇਸ `ਤੇ ਸਪੱਸ਼ਟੀਕਰਨ ਦਿੱਤਾ ਹੈ ਅਤੇ ਇਨ੍ਹਾਂ ਰਿਪੋਰਟਾਂ ਨੂੰ ਝੂਠਾ ਦੱਸਿਆ ਹੈ। ਗਡਕਰੀ ਦਾ ਕਹਿਣਾ ਹੈ ਕਿ ਇਹ ਰਿਪੋਰਟਾਂ ਗੁੰਮਰਾਹਕੁੰਨ ਅਤੇ ਪੂਰੀ ਤਰ੍ਹਾਂ ਗਲਤ ਹਨ।
ਨਿਤਿਨ ਗਡਕਰੀ ਨੇ ਆਪਣੇ ਐਕਸ ਹੈਂਡਲ ‘ਤੇ ਪੋਸਟ ਕੀਤਾ ਅਤੇ ਲਿਖਿਆ ਕਿ “ਕੁਝ ਮੀਡੀਆ ਸੰਗਠਨ ਦੋਪਹੀਆ ਵਾਹਨਾਂ ‘ਤੇ ਟੋਲ ਟੈਕਸ ਲਗਾਉਣ ਬਾਰੇ ਗੁੰਮਰਾਹਕੁੰਨ ਖ਼ਬਰਾਂ ਫੈਲਾ ਰਹੇ ਹਨ। ਅਜਿਹਾ ਕੋਈ ਫੈਸਲਾ ਪ੍ਰਸਤਾਵਿਤ ਨਹੀਂ ਹੈ। ਦੋਪਹੀਆ ਵਾਹਨਾਂ ਲਈ ਟੋਲ ਛੋਟ ਪੂਰੀ ਤਰ੍ਹਾਂ ਜਾਰੀ ਰਹੇਗੀ। ਸਨਸਨੀ ਪੈਦਾ ਕਰਨ ਲਈ ਸੱਚਾਈ ਦੀ ਜਾਂਚ ਕੀਤੇ ਬਿਨਾਂ ਗੁੰਮਰਾਹਕੁੰਨ ਖ਼ਬਰਾਂ ਫੈਲਾਉਣਾ ਚੰਗੀ ਪੱਤਰਕਾਰੀ ਦੀ ਨਿਸ਼ਾਨੀ ਨਹੀਂ ਹੈ। ਮੈਂ ਇਸਦੀ ਨਿੰਦਾ ਕਰਦਾ ਹਾਂ।”
ਇਸ ਦੇ ਨਾਲ ਹੀ ਨੇ ਐਕਸ ਹੈਂਡਲ ‘ਤੇ ਇਨ੍ਹਾਂ ਰਿਪੋਰਟਾਂ ਬਾਰੇ ਇੱਕ ਬਿਆਨ ਵੀ ਜਾਰੀ ਕੀਤਾ ਹੈ। ਨੇ ਕਿਹਾ, “ਮੀਡੀਆ ਦੇ ਕੁਝ ਹਿੱਸਿਆਂ `ਚ ਰਿਪੋਰਟਾਂ ਆਈਆਂ ਹਨ ਕਿ ਭਾਰਤ ਸਰਕਾਰ ਦੋਪਹੀਆ ਵਾਹਨਾਂ ‘ਤੇ ਉਪਭੋਗਤਾ ਫੀਸ ਲਗਾਉਣ ਦੀ ਯੋਜਨਾ ਬਣਾ ਰਹੀ ਹੈ। ਇਹ ਸਪੱਸ਼ਟ ਕਰਨਾ ਚਾਹੁੰਦਾ ਹੈ ਕਿ ਅਜਿਹਾ ਕੋਈ ਪ੍ਰਸਤਾਵ ਵਿਚਾਰ ਅਧੀਨ ਨਹੀਂ ਹੈ।
ਦੋਪਹੀਆ ਵਾਹਨਾਂ ਲਈ ਟੋਲ ਫੀਸ ਲਗਾਉਣ ਦੀ ਕੋਈ ਯੋਜਨਾ ਨਹੀਂ ਹੈ। ਵਾਇਰਲ ਹੋ ਰਹੀਆਂ ਖ਼ਬਰਾਂ `ਚ ਇਹ ਦਾਅਵਾ ਕੀਤਾ ਜਾ ਰਿਹਾ ਸੀ ਕਿ 15 ਜੁਲਾਈ, 2025 ਤੋਂ ਸਾਰੇ ਰਾਸ਼ਟਰੀ ਰਾਜਮਾਰਗਾਂ ‘ਤੇ ਦੋਪਹੀਆ ਵਾਹਨਾਂ ਤੋਂ ਟੋਲ ਵਸੂਲਣ ਦੀ ਯੋਜਨਾ ਬਣਾ ਰਿਹਾ ਹੈ। ਜਿਕਰਯੋਗ ਹੈ ਕਿ ਹੁਣ ਤੱਕ ਰਾਸ਼ਟਰੀ ਰਾਜਮਾਰਗਾਂ ‘ਤੇ ਦੋਪਹੀਆ ਵਾਹਨਾਂ ਨੂੰ ਟੋਲ ਮੁਕਤ ਰੱਖਿਆ ਗਿਆ ਹੈ।

 
Have something to say? Post your comment
ਹੋਰ ਭਾਰਤ ਖ਼ਬਰਾਂ
ਉਤਰਾਖੰਡ ਦੇ ਰੁਦਰਪ੍ਰਯਾਗ `ਚ ਨਹਿਰ ਸਵਾਰੀਆਂ ਨਾਲ ਭਰੀ ਬੱਸ ਡਿੱਗੀ, ਇੱਕ ਮੌਤ, 10 ਲੋਕ ਲਾਪਤਾ ਅਮਿਤ ਸ਼ਾਹ ਨੇ ਸੂਬਾ ਸਰਕਾਰਾਂ ਮਾਤ ਭਾਸ਼ਾ `ਚ ਡਾਕਟਰੀ ਤੇ ਹੋਰ ਉੱਚ ਸਿੱਖਿਆ ਪ੍ਰਦਾਨ ਕਰਨ ਦੀ ਪਹਿਲ ਕਰਨ ਲਈ ਕਿਹਾ ਖੂਹ ਵਿਚ ਗੈਸ ਚੜ੍ਹਨ ਨਾਲ 5 ਲੋਕਾਂ ਦੀ ਮੌਤ, ਵੱਛੇ ਨੂੰ ਬਚਾਉਣ ਲਈ 6 ਲੋਕ ਹੇਠਾਂ ਉਤਰੇ ਸਨ ਬੰਬ ਧਮਾਕੇ ਦੀ ਧਮਕੀ ਦੇਣ ਵਾਲੀ ਲੜਕੀ ਗ੍ਰਿਫ਼ਤਾਰ, ਨੌਜਵਾਨ ਨੂੰ ਫਸਾਉਣ ਲਈ 12 ਰਾਜਾਂ ਵਿੱਚ ਈਮੇਲ ਭੇਜੇ ਭਾਰਤੀ ਪੁਲਾੜ ਯਾਤਰੀ ਸ਼ੁਭਾਂਸ਼ੂ ਸ਼ੁਕਲਾ ਦੇ ਪੁਲਾੜ ਮਿਸ਼ਨ ਐਕਸੀਓਮ-4 ਭਲਕੇ ਹੋਵੇਗਾ ਲਾਂਚ ਈਰਾਨ ਅਤੇ ਇਜ਼ਰਾਈਲ ਵਿਚਕਾਰ ਤਨਾਅ ਦੇ ਚਲਦੇ ਇੰਡੀਗੋ ਨੇ 14 ਉਡਾਣਾਂ ਕੀਤੀਆਂ ਮੁਅੱਤਲ ਦਿੱਲੀ ਵਿਚ ਵੱਡਾ ਬਦਲਾਅ, 10-15 ਸਾਲ ਪੁਰਾਣੇ ਵਾਹਨਾਂ ਨੂੰ ਨਹੀਂ ਮਿਲੇਗਾ ਪੈਟਰੋਲ-ਡੀਜ਼ਲ ਸਾਈਕਲ 'ਤੇ ਸਵਾਰ ਪਤੀ, ਤਨੀ ਤੇ ਬੇਟੀ `ਤੇ ਪਲਟਿਆ ਮੂੰਗਫਲੀ ਦੇ ਛਿਲਕੇ ਨਾਲ ਭਰਿਆ ਟਰੱਕ, ਮੌਤ 3 ਇੰਡੀਗੋ ਅਧਿਕਾਰੀਆਂ ਵਿਰੁੱਧ ਐੱਸਸੀ/ਐੱਸਟੀ ਐਕਟ ਤਹਿਤ ਮਾਮਲਾ ਦਰਜ, ਟ੍ਰੇਨੀ ਪਾਇਲਟ ਨੇ ਗੁਰੂਗ੍ਰਾਮ ਵਿੱਚ ਜਾਤੀ ਸੂਚਕ ਟਿੱਪਣੀਆਂ ਦਾ ਲਾਇਆ ਦੋਸ਼ ਆਂਧਰਾ ਪ੍ਰਦੇਸ਼ ਦੇ ਸਾਬਕਾ ਮੁੱਖ ਮੰਤਰੀ ਜਗਨ ਮੋਹਨ ਰੈੱਡੀ ਵਿਰੁੱਧ ਐੱਫਆਈਆਰ