Welcome to Canadian Punjabi Post
Follow us on

29

June 2025
ਬ੍ਰੈਕਿੰਗ ਖ਼ਬਰਾਂ :
ਉੱਤਰ-ਪੱਛਮੀ ਅਲਬਰਟਾ ਕਤਲ ਮਾਮਲੇ `ਚ ਲੋੜੀਂਦੇ ਵਿਅਕਤੀ ਨਦੀ ਪੁਲਿਸ ਨੂੰ ਭਾਲ ਦਿਲਜੀਤ ਦੀ ‘ਸਰਦਾਰ ਜੀ 3’ ਨੂੰ ਪਾਕਿਸਤਾਨ ਦੇ ਤਿੰਨ ਸੈਂਸਰ ਬੋਰਡਾਂ ਨੇ ਦਿੱਤੀ ਮਨਜ਼ੂਰੀਬਾਈਵਾਰਡ ਮਾਰਕੀਟ ਵਿੱਚ ਪੈਦਲ ਜਾ ਰਹੀ ਔਰਤ ਨੂੰ ਕਾਰ ਨੇ ਟੱਕਰ ਮਾਰ ਦਿੱਤੀ, ਗੰਭੀਰ ਜ਼ਖਮੀ49 ਸਾਲਾ ਕੈਨੇਡੀਅਨ ਨਾਗਰਿਕ ਦੀ ਅਮਰੀਕੀ ਇੰਮੀਗ੍ਰੇਸ਼ਨ ਏਜੰਸੀ ਆਈਸੀਈ ਦੀ ਹਿਰਾਸਤ `ਚ ਮੌਤਯੂਐੱਨ ’ਚ ਪਾਕਿ ਦੀਆਂ ਸਰਹੱਦ ਪਾਰ ਅੱਤਵਾਦ ਤੋਂ ਧਿਆਨ ਭਟਕਾਉਣ ਦੀਆਂ ਕੋਸਿ਼ਸ਼ਾਂ `ਤੇ ਭਾਰਤ ਨੇ ਜਤਾਇਆ ਇਤਰਾਜ਼ਪੰਜਾਬ ਕੈਬਨਿਟ ਦਾ ਇਤਿਹਾਸਕ ਫੈਸਲਾ: ਪੰਜਾਬ ਦੀ ਸਨਅਤ ਨੂੰ ਵੱਡੀ ਰਾਹਤ, ਕੈਬਨਿਟ ਵੱਲੋਂ ਸਨਅਤੀ ਪਲਾਟ ਤਬਾਦਲਾ ਨੀਤੀ ਮਨਜ਼ੂਰਛੋਟੀਆਂ ਮੱਛੀਆਂ ਤੋਂ ਬਾਅਦ ਹੁਣ ਨਸ਼ੇ ਦੇ ਕਾਰੋਬਾਰ ਵਿੱਚ ਸ਼ਾਮਿਲ ‘ਜਰਨੈਲਾਂ’ ਦੀ ਵਾਰੀ : ਮੁੱਖ ਮੰਤਰੀਮੈਕਸੀਕੋ ਵਿੱਚ ਇੱਕ ਤਿਉਹਾਰ ਦੌਰਾਨ ਹੋਈ ਗੋਲੀਬਾਰੀ, 12 ਲੋਕਾਂ ਦੀ ਮੌਤ, 20 ਜ਼ਖਮੀ
 
ਅੰਤਰਰਾਸ਼ਟਰੀ

ਦਿਲਜੀਤ ਦੀ ‘ਸਰਦਾਰ ਜੀ 3’ ਨੂੰ ਪਾਕਿਸਤਾਨ ਦੇ ਤਿੰਨ ਸੈਂਸਰ ਬੋਰਡਾਂ ਨੇ ਦਿੱਤੀ ਮਨਜ਼ੂਰੀ

June 27, 2025 09:02 AM

ਇਸਲਾਮਾਬਾਦ, 27 ਜੂਨ (ਪੋਸਟ ਬਿਊਰੋ): ਗਾਇਕ ਤੇ ਅਦਾਕਾਰ ਦਿਲਜੀਤ ਦੁਸਾਂਝ ਦੀ ਪੰਜਾਬੀ ਫਿਲਮ ‘ਸਰਦਾਰ ਜੀ 3’ ਨੂੰ ਪਾਕਿਸਤਾਨ ਦੇ ਵੱਖ ਵੱਖ ਸੈਂਸਰ ਬੋਰਡਾਂ ਨੇ ਰਿਲੀਜ਼ ਲਈ ਹਰੀ ਝੰਡੀ ਦੇ ਦਿੱਤੀ ਹੈ। ਫ਼ਿਲਮ ਦੀ ਕਾਸਟਿੰਗ ਵਿਚ ਪਾਕਿਸਤਾਨੀ ਅਦਾਕਾਰਾ ਹਾਨੀਆ ਆਮਿਰ ਨੂੰ ਲੈ ਕੇ ਉੱਠੇ ਵਿਵਾਦ ਮਗਰੋਂ ‘ਸਰਦਾਰ ਜੀ 3’ ਨੂੰ ਭਾਰਤ ਵਿਚ ਰਿਲੀਜ਼ ਨਾ ਕਰਨ ਦਾ ਫੈਸਲਾ ਕੀਤਾ ਗਿਆ ਸੀ। ਕਰਾਚੀ ਵਿਚ ਸਿਨੇਮਾਘਰਾਂ ਦੀ ਲੜੀ ਦੇ ਮਾਲਕ ਅਤੇ ਸਭ ਤੋਂ ਵੱਡੇ ਪ੍ਰਦਰਸ਼ਕਾਂ ਵਿੱਚੋਂ ਇੱਕ ਨਦੀਮ ਮੰਡਵੀਵਾਲਾ ਨੇ ਇਸ ਸ਼ੁੱਕਰਵਾਰ ਨੂੰ ਫਿਲਮ ਦੀ ਰਿਲੀਜ਼ ਦੀ ਪੁਸ਼ਟੀ ਕੀਤੀ ਹੈ। ਉਨ੍ਹਾਂ ਕਿਹਾ ਕਿ ਪਾਕਿਸਤਾਨ ਵਿੱਚ ਭਾਵੇਂ ਭਾਰਤੀ ਫਿਲਮਾਂ ਦੀ ਸਕਰੀਨਿੰਗ ’ਤੇ ਪਾਬੰਦੀ ਹੈ, ਪਰ ਸੈਂਸਰ ਬੋਰਡ ਨੇ ਇਸ ਲਈ ਮਨਜ਼ੂਰੀ ਦੇ ਦਿੱਤੀ ਹੈ ਕਿਉਂਕਿ ਨਿਰਮਾਤਾਵਾਂ ਵਿੱਚੋਂ ਇੱਕ ਪਾਕਿਸਤਾਨੀ ਸ਼ਾਮਿਲ ਹੈ, ਜਿਸ ਦਾ ਨਾਮ ਜ਼ੈਨ ਵਲੀ ਹੈ।
ਫ਼ਿਲਮ ਡਿਸਟ੍ਰੀਬਿਊਟਰ ਸਲੀਮ ਸ਼ਹਿਜ਼ਾਦ ਨੇ ਕਿਹਾ ਕਿ ਫਿਲਮ ਦੀ ਸਕਰੀਨਿੰਗ ਲਈ ਮਨਜ਼ੂਰੀ ਦੇ ਦਿੱਤੀ ਗਈ ਹੈ ਕਿਉਂਕਿ ਇਹ ਇੱਕ ਪੰਜਾਬੀ ਅੰਤਰਰਾਸ਼ਟਰੀ ਫਿਲਮ ਹੈ ਅਤੇ ਇਸ ਨੂੰ ਭਾਰਤੀ ਫਿਲਮ ਦਾ ਦਰਜਾ ਨਹੀਂ ਦਿੱਤਾ ਗਿਆ ਹੈ। ਹਾਨੀਆ ਨੇ ਆਪਣੇ ਸੋਸ਼ਲ ਮੀਡੀਆ’ਤੇ ਫਿਲਮ ਦਾ ਇੱਕ ਪੋਸਟਰ ਵੀ ਸਾਂਝਾ ਕੀਤਾ ਹੈ।
ਪਹਿਲਗਾਮ ਦਹਿਸ਼ਤੀ ਹਮਲੇ ਮਗਰੋਂ ਭਾਰਤ ਵਿੱਚ ਪਾਕਿਸਤਾਨੀ ਫਿਲਮਾਂ, ਕਲਾਕਾਰਾਂ ਅਤੇ ਅਦਾਕਾਰਾਂ ’ਤੇ ਲਾਈ ਪਾਬੰਦੀ ਕਾਰਨ ਭਾਰਤ ਵਿੱਚ ਫਿਲਮ ਦੀ ਰਿਲੀਜ਼ ਨੂੰ ਮੁਲਤਵੀ ਕਰ ਦਿੱਤਾ ਗਿਆ ਹੈ। ਫਿਲਮ ਦੀਆਂ ਮੁੱਖ ਨਿਰਮਾਣ ਕੰਪਨੀਆਂ ਵ੍ਹਾਈਟ ਹਿੱਲ ਸਟੂਡੀਓਜ਼ ਅਤੇ ਸਟੋਰੀ ਟਾਈਮ ਪ੍ਰੋਡਕਸ਼ਨ ਨੇ ਅਜੇ ਤੱਕ ਆਪਣੇ ਅਧਿਕਾਰਤ ਪਲੈਟਫਾਰਮਾਂ ’ਤੇ ‘ਸਰਦਾਰ ਜੀ 3’ ਦੀ ਪਾਕਿਸਤਾਨ ਵਿਚ ਰਿਲੀਜ਼ ਲਈ ਕੋਈ ਐਲਾਨ ਨਹੀਂ ਕੀਤਾ ਹੈ।

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਯੂਐੱਨ ’ਚ ਪਾਕਿ ਦੀਆਂ ਸਰਹੱਦ ਪਾਰ ਅੱਤਵਾਦ ਤੋਂ ਧਿਆਨ ਭਟਕਾਉਣ ਦੀਆਂ ਕੋਸਿ਼ਸ਼ਾਂ `ਤੇ ਭਾਰਤ ਨੇ ਜਤਾਇਆ ਇਤਰਾਜ਼ ਚੀਨ ਦੇ ਰਾਸ਼ਟਰਪਤੀ ਸ਼ੀ ਜਿਨਪਿੰਗ ਬ੍ਰਾਜ਼ੀਲ ਵਿੱਚ ਬ੍ਰਿਕਸ ਸੰਮੇਲਨ ਵਿੱਚ ਨਹੀਂ ਹੋਣਗੇ ਸ਼ਾਮਿਲ ਅਮਰੀਕਾ ਇਜ਼ਰਾਈਲ ਨੂੰ ਬਚਾਉਣ ਲਈ ਜੰਗ ਵਿੱਚ ਕੁੱਦਿਆ : ਖਾਮੇਨੇਈ ਮੈਕਸੀਕੋ ਵਿੱਚ ਇੱਕ ਤਿਉਹਾਰ ਦੌਰਾਨ ਹੋਈ ਗੋਲੀਬਾਰੀ, 12 ਲੋਕਾਂ ਦੀ ਮੌਤ, 20 ਜ਼ਖਮੀ ਰਾਜਨਾਥ ਐੱਸਸੀਓ ਵਿੱਚ ਪਾਕਿਸਤਾਨੀ ਰੱਖਿਆ ਮੰਤਰੀ ਨੂੰ ਨਹੀਂ ਮਿਲੇ, ਸਾਂਝੇ ਦਸਤਾਵੇਜ਼ `ਤੇ ਭਾਰਤ ਨੇ ਦਸਤਖਤ ਕਰਨ ਤੋਂ ਕੀਤਾ ਇਨਕਾਰ ਐੱਨਐੱਸਏ ਡੋਵਾਲ ਨੇ ਚੀਨੀ ਵਿਦੇਸ਼ ਮੰਤਰੀ ਨਾਲ ਕੀਤੀ ਮੁਲਾਕਾਤ, ਕਿਹਾ- ਅੱਤਵਾਦ ਦਾ ਮੁਕਾਬਲਾ ਕਰਨਾ ਜ਼ਰੂਰੀ ਫਰਾਂਸ ਸੰਗੀਤ ਉਤਸਵ ਦੌਰਾਨ ਸੂਈਆਂ ਨਾਲ ਹਮਲਾ, 145 ਲੋਕ ਜ਼ਖਮੀ ਜਪਾਨ ਨੇ ਆਪਣੇ ਇਲਾਕੇ ’ਤੇ ਕੀਤਾ ਛੋਟੀ ਦੂਰੀ ਵਾਲੀ ਮਿਜ਼ਾਈਲ ਦਾ ਪ੍ਰੀਖਣ ਈਰਾਨ ਤੇ ਇਜ਼ਰਾਈਲ ਦੀ ਜੰਗਬੰਦੀ ਨਿਯਮਾਂ ਦੀ ਉਲੰਘਣਾ ਤੋਂ ਨਾਰਾਜ਼ ਹੋਏ ਟਰੰਪ ਈਰਾਨ ਨੇ ਕਿਹਾ- ਪ੍ਰਮਾਣੂ ਪ੍ਰੋਗਰਾਮ ਨਹੀਂ ਰੋਕਾਂਗੇ, ਟਰੰਪ ਨੇ ਯੁੱਧ ਸ਼ੁਰੂ ਕੀਤਾ, ਅਸੀਂ ਖਤਮ ਕਰਾਂਗੇ