Welcome to Canadian Punjabi Post
Follow us on

04

July 2025
ਬ੍ਰੈਕਿੰਗ ਖ਼ਬਰਾਂ :
ਅੰਮ੍ਰਿਤਸਰ ਵਿੱਚ 1.15 ਕਿਲੋਗ੍ਰਾਮ ਹੈਰੋਇਨ, 5 ਆਧੁਨਿਕ ਹਥਿਆਰਾਂ ਅਤੇ 9.7 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਨੌਂ ਕਾਬੂਸੰਜੀਵ ਅਰੋੜਾ ਨੇ ਉਦਯੋਗ ਤੇ ਵਣਜ, ਨਿਵੇਸ਼ ਪ੍ਰੋਤਸਾਹਨ ਅਤੇ ਪ੍ਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਵਜੋਂ ਅਹੁਦਾ ਸੰਭਾਲਿਆਪੰਜਾਬ ਵਰਗੇ ਖੇਤੀਬਾੜੀ ਰਾਜਾਂ ਨੂੰ ਲਾਭ ਪਹੁੰਚਾਉਣ ਲਈ ਜੀ.ਐੱਸ.ਟੀ ਪ੍ਰਣਾਲੀ ਵਿੱਚ ਸੁਧਾਰ ਦੀ ਲੋੜ : ਵਿੱਤ ਮੰਤਰੀ ਹਰਪਾਲ ਸਿੰਘ ਚੀਮਾ11,000 ਰੁਪਏ ਰਿਸ਼ਵਤ ਲੈਂਦਾ ਨਗਰ ਕੌਂਸਲ ਦਾ ਲੇਖਾਕਾਰ ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂਪੰਜਾਬ ਸਰਕਾਰ ਵੱਲੋਂ 5 ਜੁਲਾਈ ਨੂੰ ਆਈ.ਆਈ.ਟੀ. ਰੋਪੜ ਵਿਖੇ ਬਿਜ਼ਨਸ ਬਲਾਸਟਰ ਐਕਸਪੋ ਦੀ ਕੀਤੀ ਜਾਵੇਗੀ ਮੇਜ਼ਬਾਨੀ : ਹਰਜੋਤ ਬੈਂਸਸ਼ੈਨਨ ਫਾਲਸ ਦੇ ਨੇੜੇ ਲਾਪਤਾ ਵਿਅਕਤੀ ਦੀ ਭਾਲ ਜਾਰੀਔਰਤ ਦਾ ਘਰ ਤੱਕ ਪਿੱਛਾ ਕਰਨ ਵਾਲੇ `ਤੇ ਲੱਗੇ ਅਪਰਾਧਿਕ ਤੌਰ `ਤੇ ਪ੍ਰੇਸ਼ਾਨ ਕਰਨ ਦੇ ਦੋਸ਼ਕਾਰਨੀ ਵੱਲੋਂ ਆਟੋਮੋਟਿਵ ਸੈਕਟਰ ਦੇ ਸੀਈਓਜ਼ ਨਾਲ ਮੁਲਾਕਾਤ
 
ਪੰਜਾਬ

11,000 ਰੁਪਏ ਰਿਸ਼ਵਤ ਲੈਂਦਾ ਨਗਰ ਕੌਂਸਲ ਦਾ ਲੇਖਾਕਾਰ ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂ

July 04, 2025 10:45 AM

ਚੰਡੀਗੜ੍ਹ, 4 ਜੁਲਾਈ (ਪੋਸਟ ਬਿਊਰੋ): ਭ੍ਰਿਸ਼ਟਾਚਾਰ ਵਿਰੁੱਧ ਕੀਤੀ ਜਾ ਰਹੀ ਆਪਣੀ ਲਗਾਤਾਰ ਕਾਰਵਾਈ ਤਹਿਤ ਪੰਜਾਬ ਵਿਜੀਲੈਂਸ ਬਿਊਰੋ ਨੇ ਸ਼ੁੱਕਰਵਾਰ ਨੂੰ ਜਿ਼ਲ੍ਹਾ ਬਰਨਾਲਾ ਦੇ ਨਗਰ ਕੌਂਸਲ ਧਨੌਲਾ ਵਿਖੇ ਤਾਇਨਾਤ ਲੇਖਾਕਾਰ ਦੀਪਕ ਸੇਤੀਆ ਨੂੰ 11,000 ਰੁਪਏ ਰਿਸ਼ਵਤ ਲੈਂਦੇ ਹੋਏ ਰੰਗੇ ਗ੍ਰਿਫ਼ਤਾਰ ਕੀਤਾ ਹੈ।
ਅੱਜ ਇੱਥੇ ਇਹ ਖੁਲਾਸਾ ਕਰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਇਹ ਗ੍ਰਿਫ਼ਤਾਰੀ ਧਨੌਲਾ ਕਸਬੇ ਦੇ ਵਸਨੀਕ ਇੱਕ ਠੇਕੇਦਾਰ ਦੀ ਸਿ਼ਕਾਇਤ ਤੋਂ ਬਾਅਦ ਅਮਲ ਵਿੱਚ ਲਿਆਂਦੀ ਗਈ ਹੈ।
ਬੁਲਾਰੇ ਨੇ ਅੱਗੇ ਦੱਸਿਆ ਕਿ ਸਿ਼ਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਗਾਇਆ ਕਿ ਮੁਲਜ਼ਮ ਨੇ 2,21,402 ਰੁਪਏ ਦੇ ਉਸਦੇ ਬਕਾਇਆ ਭੁਗਤਾਨ ਚੈੱਕ ਦੀ ਕਲੀਅਰੈਂਸ ਕਰਾਉਣ ਬਦਲੇ 11000 ਰੁਪਏ ਰਿਸ਼ਵਤ ਦੀ ਮੰਗ ਕੀਤੀ ਸੀ।
ਬੁਲਾਰੇ ਨੇ ਦੱਸਿਆ ਕਿ ਸਿ਼ਕਾਇਤ ਦੀ ਪੜਤਾਲ ਉਪਰੰਤ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ ਅਤੇ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸਿ਼ਕਾਇਤਕਰਤਾ ਤੋਂ 11000 ਰੁਪਏ ਰਿਸ਼ਵਤ ਲੈਂਦੇ ਹੋਏ ਦੀਪਕ ਸੇਤੀਆ ਨੂੰ ਰੰਗੇ ਹੱਥੀਂ ਕਾਬੂ ਕਰ ਲਿਆ। ਮੌਕੇ ਤੋਂ ਰਿਸ਼ਵਤ ਦੀ ਰਕਮ ਬਰਾਮਦ ਕਰ ਲਈ ਗਈ ਹੈ।
ਇਸ ਸਬੰਧ ਵਿੱਚ ਵਿਜੀਲੈਂਸ ਬਿਊਰੋ ਦੇ ਥਾਣਾ ਪਟਿਆਲਾ ਰੇਂਜ ਵਿਖੇ ਉਕਤ ਮੁਲਜ਼ਮ ਵਿਰੁੱਧ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਕੇਸ ਦਰਜ ਕੀਤਾ ਗਿਆ ਹੈ। ਮੁਲਜ਼ਮ ਨੂੰ ਕੱਲ੍ਹ ਸਮਰੱਥ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਕੇਸ ਸਬੰਧੀ ਹੋਰ ਜਾਂਚ ਪ੍ਰਕਿਰਿਆ ਅਧੀਨ ਹੈ।
ਵਿਜੀਲੈਂਸ ਬਿਊਰੋ ਦੇ ਇੱਕ ਸੀਨੀਅਰ ਅਧਿਕਾਰੀ ਨੇ ਕਿਹਾ, ‘‘ਇਹ ਗ੍ਰਿਫ਼ਤਾਰੀ ਭ੍ਰਿਸ਼ਟਾਚਾਰ ਵਿਰੁੱਧ ਸਾਡੀ ਜ਼ੀਰੋ ਸਹਿਣਸ਼ੀਲਤਾ ਨੀਤੀ ਨੂੰ ਉਜਾਗਰ ਕਰਦੀ ਹੈ। ਅਸੀਂ ਹਰ ਪੱਧਰ ਤੇ ਬੇਨਿਯਮੀਆਂ ਨੂੰ ਜੜ੍ਹੋਂ ਪੁੱਟਣ ਅਤੇ ਲੋਕਾਂ ਲਈ ਜਵਾਬਦੇਹੀ ਯਕੀਨੀ ਬਣਾਉਣ ਲਈ ਵਚਨਬੱਧ ਹਾਂ’’।
ਵਿਜੀਲੈਂਸ ਬਿਊਰੋ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਆਪਣੀ ਹੈਲਪਲਾਈਨ ਰਾਹੀਂ ਭ੍ਰਿਸ਼ਟਾਚਾਰ ਦੇ ਕਿਸੇ ਵੀ ਮਾਮਲੇ ਦੀ ਰਿਪੋਰਟ ਕਰਨ ਤਾਂ ਜੋ ਅਪਰਾਧੀਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾ ਸਕੇ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਅੰਮ੍ਰਿਤਸਰ ਵਿੱਚ 1.15 ਕਿਲੋਗ੍ਰਾਮ ਹੈਰੋਇਨ, 5 ਆਧੁਨਿਕ ਹਥਿਆਰਾਂ ਅਤੇ 9.7 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਨੌਂ ਕਾਬੂ ਸੰਜੀਵ ਅਰੋੜਾ ਨੇ ਉਦਯੋਗ ਤੇ ਵਣਜ, ਨਿਵੇਸ਼ ਪ੍ਰੋਤਸਾਹਨ ਅਤੇ ਪ੍ਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਵਜੋਂ ਅਹੁਦਾ ਸੰਭਾਲਿਆ ਪੰਜਾਬ ਵਰਗੇ ਖੇਤੀਬਾੜੀ ਰਾਜਾਂ ਨੂੰ ਲਾਭ ਪਹੁੰਚਾਉਣ ਲਈ ਜੀ.ਐੱਸ.ਟੀ ਪ੍ਰਣਾਲੀ ਵਿੱਚ ਸੁਧਾਰ ਦੀ ਲੋੜ : ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਪੰਜਾਬ ਸਰਕਾਰ ਵੱਲੋਂ 5 ਜੁਲਾਈ ਨੂੰ ਆਈ.ਆਈ.ਟੀ. ਰੋਪੜ ਵਿਖੇ ਬਿਜ਼ਨਸ ਬਲਾਸਟਰ ਐਕਸਪੋ ਦੀ ਕੀਤੀ ਜਾਵੇਗੀ ਮੇਜ਼ਬਾਨੀ : ਹਰਜੋਤ ਬੈਂਸ ਪੰਜਾਬ ਕੈਬਨਿਟ ਦਾ ਇਤਿਹਾਸਕ ਫੈਸਲਾ: ਪੰਜਾਬ ਦੀ ਸਨਅਤ ਨੂੰ ਵੱਡੀ ਰਾਹਤ, ਕੈਬਨਿਟ ਵੱਲੋਂ ਸਨਅਤੀ ਪਲਾਟ ਤਬਾਦਲਾ ਨੀਤੀ ਮਨਜ਼ੂਰ ਛੋਟੀਆਂ ਮੱਛੀਆਂ ਤੋਂ ਬਾਅਦ ਹੁਣ ਨਸ਼ੇ ਦੇ ਕਾਰੋਬਾਰ ਵਿੱਚ ਸ਼ਾਮਿਲ ‘ਜਰਨੈਲਾਂ’ ਦੀ ਵਾਰੀ : ਮੁੱਖ ਮੰਤਰੀ ਰੋਸ ਪ੍ਰਦਰਸ਼ਨਾਂ 'ਤੇ ਪਾਬੰਦੀ ਦੇ ਲੋਕਤੰਤਰ ਵਿਰੋਧੀ ਫੈਸਲੇ ਨੂੰ ਵਾਪਸ ਲਿਆ ਜਾਵੇ : ਮੀਤ ਹੇਅਰ ਪੰਜਾਬ ਪੁਲਿਸ ਅਤੇ ਯੂਆਈਡੀਏਆਈ ਨੇ ਪੁਲਿਸਿੰਗ ਵਿੱਚ ਆਧਾਰ ਦੀ ਸੁਰੱਖਿਅਤ ਵਰਤੋਂ ਬਾਰੇ ਵਰਕਸ਼ਾਪ ਲਾਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਵੱਡੀ ਕਾਰਵਾਈ, ਆਬਕਾਰੀ ਤੇ ਕਰ ਵਿਭਾਗ ਦੀ ਅਚਨਚੇਤ ਚੈਕਿੰਗ ਅਗਰਵਾਲ ਸਮਾਜ ਸਭਾ ਮੋਗਾ ਨੇ ਸਿਵਲ ਹਸਪਤਾਲ ਮੋਗਾ ਨੂੰ ਭੇਂਟ ਕੀਤੀਆਂ ਬੈੱਡ ਸ਼ੀਟਾਂ