-ਐੱਮਪੀਪੀ ਹਰਦੀਪ ਸਿੰਘ ਗਰੇਵਾਲ ਵੀ ਪਹੁੰਚੇ
ਬਰੈਂਪਟਨ, 6 ਜੁਲਾਈ (ਪੋਸਟ ਬਿਊਰੋ): ਬਾਬਾ ਮੱਖਣ ਸ਼ਾਹ ਲੁਬਾਣਾ ਸਿੱਖ ਐਸੋਸੀਏਸ਼ਨ ਆਫ ਕੈਨੇਡਾ ਵੱਲੋਂ ਆਪਣੀ ਸਲਾਨਾ ਪਿਕਨਿਕ 3430 ਡੇਰੀ ਰੋਡ ਈਸਟ ਪੌਲ ਕੈਫੀ ਪਾਰਕ ਵਿਖੇ ਮਨਾਈ ਗਈ। ਇਸ ਮੌਕੇ ਹਲਕਾ ਬਰੈਂਪਟਨ ਈਸਟ ਤੋਂ ਐੱਮਪੀਪੀ ਹਰਦੀਪ ਸਿੰਘ ਗਰੇਵਾਲ ਨੇ ਆਏ ਵਿਸ਼ੇਸ਼ `ਤੌਰ `ਤੇ ਆਪਣੀ ਹਾਜ਼ਰੀ ਲਗਵਾਈ। ਉਨ੍ਹਾਂ ਨੇ ਪਹੁੰਚੇ ਹੋਏ ਸਾਰੇ ਹੀ ਪਰਿਵਾਰਾਂ ਦਾ ਸਵਾਗਤ ਕੀਤਾ ਤੇ ਉਨ੍ਹਾਂ ਦਾ ਧੰਨਵਾਦ ਕੀਤਾ।
ਇਸ ਮੌਕੇ `ਤੇ ਕਲੱਬ ਦੇ ਪ੍ਰਧਾਨ ਵੱਲੋਂ ਆਏ ਹੋਏ ਸਾਰੇ ਪਤਵੰਤੇ ਸੱਜਣਾਂ ਦਾ ਸਵਾਗਤ ਕੀਤਾ ਗਿਆ। ਇਸ ਮੌਕੇ ਬਹੁਤ ਸਾਰੇ ਪਰਿਵਾਰਾਂ ਨੇ ਇਸ ਪ੍ਰੋਗਰਾਮ ਦੇ ਵਿੱਚ ਹਿੱਸਾ ਲਿਆ। ਇਸ ਦੌਰਾਨ ਬੱਚਿਆਂ ਲਈ ਖੇਡਾਂ ਦਾ ਆਯੋਜਨ ਵੀ ਕੀਤਾ ਗਿਆ। ਇਸ ਦੌਰਾਨ ਸਾਰਿਆਂ ਲਈ ਖਾਣੇ ਦਾ ਵੀ ਪ੍ਰਬੰਧ ਕੀਤਾ ਗਿਆ ਸੀ। ਕਲੱਬ ਦੇ ਪ੍ਰਧਾਨ ਵੱਲੋਂ ਸਾਰੇ ਹੀ ਆਏ ਪਰਿਵਾਰਾਂ ਦਾ ਪਹੁੰਚਣ `ਤੇ ਧੰਨਵਾਦ ਕੀਤਾ ਗਿਆ।