ਟੋਰਾਂਟੋ, 13 ਜੁਲਾਈ (ਪੋਸਟ ਬਿਊਰੋ): ਅਜੈਕਸ ਵਿਖੇ ਘਰ ਵਿੱਚ ਸ਼ੁੱਕਰਵਾਰ ਸ਼ਾਮ ਨੂੰ ਅੱਗ ਲੱਗਣ ਕਾਰਨ ਇੱਕ ਵਿਅਕਤੀ ਦੀ ਮੌਤ ਹੋ ਗਈ। ਡਰਹਮ ਰੀਜਨਲ ਪੁਲਿਸ ਨੇ ਕਿਹਾ ਕਿ ਉਨ੍ਹਾਂ ਨੇ ਟੌਨਟਨ ਰੋਡ ਈਸਟ ਅਤੇ ਸਲੇਮ ਰੋਡ ਨੌਰਥ ਦੇ ਖੇਤਰ ਵਿੱਚ ਇੱਕ ਘਰ ਵਿੱਚ ਰਾਤ 11 ਵਜੇ ਸੇ ਕਰੀਬ ਇੱਕ ਹਥਿਆਰਬੰਦ ਵਿਅਕਤੀ ਹੋਣ ਦੀ ਸੂਚਨਾ ਮਿਲੀ ਜੋ ਆਪਣੇ ਪਰਿਵਾਰ ਦੇ ਮੈਂਬਰਾਂ ਨੂੰ ਧਮਕੀਆਂ ਦੇ ਰਿਹਾ ਸੀ।ਜਦੋਂ ਅਧਿਕਾਰੀ ਪਹੁੰਚੇ, ਤਾਂ ਉਨ੍ਹਾਂ ਨੇ ਘਰ ਨੂੰ ਅੱਗ ਲੱਗੀ ਹੋਈ ਦੇਖੀ। ਪੁਲਿਸ ਨੇ ਕਿਹਾ ਕਿ ਅਧਿਕਾਰੀਆਂ ਅਤੇ ਫਾਇਰਫਾਈਟਰਾਂ ਨੇ ਘਰ ਤੋਂ ਕਈ ਲੋਕਾਂ ਨੂੰ ਬਾਹਰ ਕੱਢਿਆ ਅਤੇ ਗੁਆਂਢੀ ਰਿਹਾਇਸ਼ਾਂ ਨੂੰ ਖਾਲੀ ਕਰਵਾ ਲਿਆ। ਇੱਕ ਵਿਅਕਤੀ ਘਰ ਦੇ ਅੰਦਰ ਮ੍ਰਿਤਕ ਪਾਇਆ ਗਿਆ। ਹੋਰ ਕਿਸੇ ਦੇ ਵੀ ਜ਼ਖ਼ਮੀ ਹੋਣ ਦੀ ਰਿਪੋਰਟ ਨਹੀਂ ਹੈ। ਵਿਅਕਤੀ ਦੀ ਪਛਾਣ ਜਾਰੀ ਨਹੀਂ ਕੀਤੀ ਗਈ ਹੈ। ਡਰੋਨ ਫੁਟੇਜ ਵਿਚ ਦੇਖੀਆ ਜਾ ਸਕਦਾ ਹੈ ਕਿ ਅੱਗ ਕਾਰਨ ਘਰ ਦੀ ਛੱਤ ਡਿੱਗ ਗਈ। ਅੱਗ ਲੱਗਣ ਦੇ ਕਾਰਨਾਂ ਦਾ ਅਜੇ ਪਤਾ ਨਹੀਂ ਲੱਗਾ ਹੈ।