Welcome to Canadian Punjabi Post
Follow us on

13

July 2025
ਬ੍ਰੈਕਿੰਗ ਖ਼ਬਰਾਂ :
ਰਾਸ਼ਟਰਪਤੀ ਨੇ ਚਾਰ ਉੱਘੀਆਂ ਸ਼ਖਸੀਅਤਾਂ ਨੂੰ ਰਾਜ ਸਭਾ ਲਈ ਕੀਤਾ ਨਾਮਜ਼ਦਪਾਕਿਸਤਾਨ `ਚ ਇਮਰਾਨ ਦੀ ਰਿਹਾਈ ਲਈ ਅੰਦੋਲਨ ਸ਼ੁਰੂ, ਪੀਟੀਆਈ ਪਾਰਟੀ ਦੇ ਨੇਤਾ ਲਾਹੌਰ ਵਿੱਚ ਮਿਲੇਰੂਸ ਨੇ ਅਮਰੀਕਾ, ਦੱਖਣੀ ਕੋਰੀਆ ਅਤੇ ਜਾਪਾਨ ਨੂੰ ਕਿਹਾ- ਉੱਤਰੀ ਕੋਰੀਆ ਵਿਰੁੱਧ ਫੌਜੀ ਗਠਜੋੜ ਨਾ ਬਣਾਓਟਰੰਪ ਨੇ ਯੂਰਪੀਅਨ ਯੂਨੀਅਨ ਅਤੇ ਮੈਕਸੀਕੋ 'ਤੇ 30% ਲਗਾਇਆ ਟੈਰਿਫ, ਇੱਕ ਅਗਸਤ ਤੋਂ ਟੈਰਿਫ ਕੀਤੇ ਜਾਣਗੇ ਲਾਗੂਇੰਡੋਨੇਸ਼ੀਆ ਵਿੱਚ ਨਸ਼ੀਲੇ ਪਦਾਰਥਾਂ ਦੀ ਤਸਕਰੀ ਦੇ ਦੋਸ਼ `ਚ ਤਿੰਨ ਭਾਰਤੀਆਂ ਦੀ ਮੌਤ ਦੀ ਸਜ਼ਾ ਬਰਕਰਾਰਅਮਰੀਕੀ ਜਾਂਚ ਏਜੰਸੀ ਐੱਫਬੀਆਈ ਅਧਿਕਾਰੀਆਂ ਦੀ ਵਫ਼ਾਦਾਰੀ ਦੀ ਹੋ ਰਹੀ ਜਾਂਚ, ਝੂਠ ਖੋਜਣ ਵਾਲੀ ਮਸ਼ੀਨ ਦੀ ਕੀਤੀ ਜਾ ਰਹੀ ਵਰਤੋਂਟਰੰਪ ਨੇ ਕੈਨੇਡਾ 'ਤੇ ਲਗਾਇਆ 35% ਟੈਰਿਫਬੀ.ਸੀ. ਦੀ ਫਰੇਜ਼ਰ ਨਦੀ ਵਿੱਚ ਫੜ੍ਹੀ ਗਈ ਹੁਣ ਤੱਕ ਦੀ ਸਭ ਤੋਂ ਵੱਡੀ ਮੱਛੀ
 
ਕੈਨੇਡਾ

ਟਰਾਂਸ ਮਾਊਨਟੇਨ ਪਾਈਪਲਾਈਨ ਵੇਚਣ ਬਾਰੇ ਵਿਚਾਰ ਨਹੀਂ ਕਰ ਰਹੀ ਫੈਡਰਲ ਸਰਕਾਰ : ਮੌਰਨਿਊ

October 09, 2018 08:14 AM

ਓਟਵਾ, 8 ਅਕਤੂਬਰ (ਪੋਸਟ ਬਿਊਰੋ) : ਫੈਡਰਲ ਸਰਕਾਰ ਫਿਲਹਾਲ ਟਰਾਂਸ ਮਾਊਨਟੇਨ ਪਾਈਪਲਾਈਨ ਪ੍ਰੋਜੈਕਟ ਨੂੰ ਵੇਚਣ ਬਾਰੇ ਨਹੀਂ ਸੋਚ ਰਹੀ ਹੈ। ਵਿੱਤ ਮੰਤਰੀ ਬਿੱਲ ਮੌਰਨਿਊ ਨੇ ਆਖਿਆ ਕਿ ਜਦੋਂ ਉਹ ਸਮਾਂ ਆਵੇਗਾ ਤੇ ਮੂਲਵਾਸੀ ਗਰੁੱਪ ਉਸ ਨੂੰ ਖਰੀਦਣਾ ਚਾਹੁਣਗੇ ਤਾਂ ਉਹ ਚੰਗੀ ਗੱਲ ਹੋਵੇਗੀ।
ਫੈਡਰਲ ਅਦਾਲਤ ਵੱਲੋਂ ਕੈਬਨਿਟ ਦੀ ਮਨਜ਼ੂਰੀ ਨੂੰ ਦਰਕਿਨਾਰ ਕਰਕੇ ਮੂਲਵਾਸੀ ਲੋਕਾਂ ਨਾਲ ਇਸ ਪ੍ਰੋਜੈਕਟ ਬਾਰੇ ਨਵੇਂ ਸਿਰੇ ਤੋਂ ਸਲਾਹ ਮਸ਼ਵਰਾ ਕਰਨ ਦੇ ਦਿੱਤੇ ਹੁਕਮਾਂ ਤੋਂ ਬਾਅਦ ਹਾਲ ਦੀ ਘੜੀ ਤਾਂ ਸੱਤਾਧਾਰੀ ਲਿਬਰਲ ਇਹ ਚਾਹੁੰਦੇ ਹਨ ਕਿ ਇਹ ਪ੍ਰੋਜੈਕਟ ਅੱਗੇ ਵਧੇ। ਬੁੱਧਵਾਰ ਨੂੰ ਸਰਕਾਰ ਨੇ ਇਹ ਐਲਾਨ ਕੀਤਾ ਸੀ ਕਿ ਸਾਬਕਾ ਸੁਪਰੀਮ ਕੋਰਟ ਦੇ ਜੱਜ ਦੀ ਮਦਦ ਨਾਲ ਉਹ ਮੂਲਵਾਸੀਆਂ ਨਾਲ ਇਸ ਮੁੱਦੇ ਉੱਤੇ ਮੁੜ ਗੱਲਬਾਤ ਕਰਨ ਜਾ ਰਹੀ ਹੈ। ਸਰਕਾਰ ਨੇ ਇਹ ਵੀ ਆਖਿਆ ਸੀ ਕਿ ਉਹ ਅਦਾਲਤ ਦੇ ਫੈਸਲੇ ਖਿਲਾਫ ਅਪੀਲ ਨਹੀਂ ਕਰਨਗੇ। ਇਸ ਤੋਂ ਇਲਾਵਾ ਫੈਡਰਲ ਸਰਕਾਰ ਤੱਟੀ ਪ੍ਰਭਾਵਾਂ ਬਾਰੇ ਨੈਸ਼ਨਲ ਐਨਰਜੀ ਬੋਰਡ ਦਾ ਮੁਲਾਂਕਣ ਵੀ ਲਾਂਚ ਕਰ ਚੁੱਕੀ ਹੈ।
ਮੌਰਨਿਊ ਨੇ ਇੱਕ ਇੰਟਰਵਿਊ ਵਿੱਚ ਆਖਿਆ ਇਸ ਸਮੇਂ ਅਸੀਂ ਅਜਿਹੀ ਸਥਿਤੀ ਵਿੱਚ ਨਹੀਂ ਹਾਂ ਕਿ ਪਾਈਪਲਾਈਨ ਨੂੰ ਵੇਚ ਸਕੀਏ ਜਾਂ ਇਸ ਦਾ ਪਸਾਰ ਕਰ ਸਕੀਏ। ਜਦੋਂ ਮੌਰਨਿਊ ਨੇ ਕਿੰਡਰ ਮੌਰਗਨ ਤੋਂ ਪਾਈਪਲਾਈਨ ਖਰੀਦਣ ਤੇ ਇਸ ਦਾ ਪਸਾਰ ਕਰਨ ਦਾ ਐਲਾਨ ਕੀਤਾ ਸੀ ਤਾਂ ਉਨ੍ਹਾਂ ਆਖਿਆ ਸੀ ਕਿ ਮੂਲਵਾਸੀ ਗਰੁੱਪਜ਼, ਪੈਨਸ਼ਨ ਫੰਡਜ਼ ਤੇ ਕਈ ਹੋਰਨਾਂ ਵੱਲੋਂ ਇਸ ਪ੍ਰੋਜੈਕਟ ਵਿੱਚ ਦਿਲਚਸਪੀ ਵਿਖਾਈ ਗਈ ਹੈ। ਉਨ੍ਹਾਂ ਇਹ ਵੀ ਆਖਿਆ ਸੀ ਕਿ ਇਹ ਕਮਰਸ਼ੀਅਲ ਅਗਰੀਮੈਂਟ ਨਿਵੇਸ਼ ਸਬੰਧੀ ਚੰਗਾਂ ਮੌਕਾ ਹੈ।

 

 
Have something to say? Post your comment
ਹੋਰ ਕੈਨੇਡਾ ਖ਼ਬਰਾਂ
ਟਰੰਪ ਨੇ ਕੈਨੇਡਾ 'ਤੇ ਲਗਾਇਆ 35% ਟੈਰਿਫ ਬੀ.ਸੀ. ਦੀ ਫਰੇਜ਼ਰ ਨਦੀ ਵਿੱਚ ਫੜ੍ਹੀ ਗਈ ਹੁਣ ਤੱਕ ਦੀ ਸਭ ਤੋਂ ਵੱਡੀ ਮੱਛੀ ਕਿਊਬੈਕ ਦੇ ਇੱਕ ਵਿਅਕਤੀ 'ਤੇ ਅਮਰੀਕੀ ਬਜ਼ੁਰਗਾਂ ਨਾਲ ਧੋਖਾਧੜੀ ਕਰਨ ਦੇ ਲੱਗੇ ਦੋਸ਼ ਪਾਰਲੀਮੈਂਟ ਹਿੱਲ ਕਲੋਨੀ ਦੀ ਆਖਰੀ ਬਚੀ ਬਿੱਲੀ ਕੋਲਾ ਦਾ ਦੇਹਾਂਤ ਮਿਸੀਸਾਗਾ ਦੇ ਇੱਕ ਵਿਅਕਤੀ `ਤੇ ਕਸਟਡੀ ਦੌਰਾਨ ਡਿਵੀਜ਼ਨਲ ਸੈੱਲ ਬਲਾਕ ਨੂੰ ਨੁਕਸਾਨ ਪਹੁੰਚਾਉਣ ਦੇ ਲੱਗੇ ਦੋਸ਼ ਸੀਏਐੱਫ ਦੇ ਦੋ ਸਰਗਰਮ ਮੈਂਬਰਾਂ ਸਣੇ ਚਾਰ `ਤੇ ਮਿਲੀਸ਼ੀਆ ਬਣਾਉਣ ਦੀ ਸਾਜਿ਼ਸ਼ ਰਚਣ ਦੇ ਲੱਗੇ ਦੋਸ਼ ਅਲਮੋਂਟੇ `ਚ ਔਰਤ `ਤੇ ਡਿੱਗਾ ਦਰੱਖਤ, ਗੰਭੀਰ ਜ਼ਖ਼ਮੀ ਐਮਰਜੈਂਸੀ ਮੈਡੀਸਨ ਦੇ ਮੁਖੀ ਨੇ ਅਲਬਰਟਾ ਦੇ ਪ੍ਰੀਮੀਅਰ ਨੂੰ ਨਾਲ ਸਿ਼ਫਟ 'ਤੇ ਆਉਣ ਦੀ ਦਿੱਤੀ ਚੁਣੌਤੀ ਪ੍ਰਧਾਨ ਮੰਤਰੀ ਕਾਰਨੀ ਦੀ ਕੈਬਨਿਟ ਬਜਟ ਤੋਂ ਪਹਿਲਾਂ ਜਨਤਕ ਖਰਚੇ ਦੀ ਕਰੇਗੀ ਸਮੀਖਿਆ ਅਮਰੀਕੀ ਇਮੀਗ੍ਰੇਸ਼ਨ ਅਧਿਕਾਰੀਆਂ ਨੇ ਟਰੰਪ-ਸਮਰਥਕ ਅਮਰੀਕੀ ਪਤੀ ਨਾਲ ਕੈਨੇਡੀਅਨ ਔਰਤ ਨੂੰ ਲਿਆ ਹਿਰਾਸਤ `ਚ