Welcome to Canadian Punjabi Post
Follow us on

31

July 2025
ਬ੍ਰੈਕਿੰਗ ਖ਼ਬਰਾਂ :
ਪਿਛਲੀਆਂ ਸੂਬਾ ਸਰਕਾਰਾਂ ਵੱਲੋਂ ਪੰਜਾਬ ਦੇ ਬੀਬੀਐੱਮਬੀ ਹਿੱਤਾਂ ਦੀ ਅਣਦੇਖੀ ਕਾਰਨ ਬੇਨਿਯਮੀਆਂ ਹੋਈਆਂ : ਹਰਪਾਲ ਚੀਮਾ ਵਿਦੇਸ਼ੀ ਨਾਗਰਿਕ ਵੀ ਸਾਊਦੀ ਅਰਬ ਵਿੱਚ ਖਰੀਦ ਸਕਣਗੇ ਜਾਇਦਾਦ, ਮੱਕਾ-ਮਦੀਨਾ ਵਿੱਚ ਮਨਾਹੀਟਰੰਪ ਨੇ ਕਿਹਾ-ਅਮਰੀਕਾ ਭਾਰਤ 'ਤੇ 25% ਤੱਕ ਟੈਰਿਫ ਲਗਾ ਸਕਦਾ ਹੈਰੂਸ ਵਿੱਚ ਆਇਆ 8.8 ਤੀਬਰਤਾ ਨਾਲ ਦੁਨੀਆਂ ਦਾ ਛੇਵਾਂ ਸਭ ਤੋਂ ਵੱਡਾ ਭੂਚਾਲਬ੍ਰਿਟੇਨ ਫਿਲਿਸਤੀਨ ਨੂੰ ਇੱਕ ਦੇਸ਼ ਵਜੋਂ ਮਾਨਤਾ ਦੇ ਸਕਦਾ ਹੈ, 250 ਸੰਸਦ ਮੈਂਬਰਾਂ ਨੇ ਪ੍ਰਧਾਨ ਮੰਤਰੀ ਨੂੰ ਲਿਖਿਆ ਪੱਤਰਕੈਨੇਡਾ ਦੇ ਸਾਬਕਾ ਪ੍ਰਧਾਨ ਮੰਤਰੀ ਟਰੂਡੋ ਅਤੇ ਗਾਇਕਾ ਕੈਟੀ ਪੈਰੀ ਦੀ ਆਨਲਾਈਨ ਚੱਲੀ ‘ROAR’ ਅੰਮ੍ਰਿਤਸਰ ਵਿੱਚ ਪਾਕਿਸਤਾਨੀ ਤਸਕਰ ਦਾ ਗੁਰਗਾ ਪੰਜ ਆਧੁਨਿਕ ਪਿਸਤੌਲਾਂ ਸਮੇਤ ਕਾਬੂਚੀਨ ਵਿੱਚ ਹੜ੍ਹਾਂ ਅਤੇ ਜ਼ਮੀਨ ਖਿਸਕਣ ਨਾਲ 34 ਲੋਕਾਂ ਦੀ ਮੌਤ
 
ਪੰਜਾਬ

ਨੌਂਵੇਂ ਪਾਤਸ਼ਾਹ ਹਿੰਦ ਦੀ ਚਾਦਰ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਵਰਸੋਈ ਨਗਰੀ ਦਾ ਕੋਨਾ ਕੋਨਾ ਲਿਸ਼ਕਾਇਆ ਜਾਵੇਗਾ- ਹਰਜੋਤ ਸਿੰਘ ਬੈਂਸ

July 28, 2025 11:30 AM

* ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਗੁਰਦੁਆਰਾ ਸੀਸ ਗੰਜ ਸਾਹਿਬ ਤੋਂ ਸਵੱਛਤਾ ਮੁਹਿੰਮ ਦੀ ਕੀਤੀ ਸੁਰੂਆਤ
*ਸੇਵਾ ਦੀ ਭਾਵਨਾ ਨਾਲ ਗੁਰੂ ਨਗਰੀ ਦੀ ਸਫਾਈ ਲਈ ਜੁੱਟ ਜਾਣ ਦਾ ਕੀਤੀ ਅਪੀਲ, ਲੋਕਾਂ ਨੂੰ ਪ੍ਰਸਾਸ਼ਨ ਦਾ ਸਹਿਯੋਗ ਕਰਨ ਦਾ ਸੱਦਾ
ਖੁੱਦ ਵਲੰਟੀਅਰਾਂ ਨਾਲ ਨੰਗੇ ਪੈਰ ਲੰਮਾ ਸਮਾਂ ਬਜ਼ਾਰਾ, ਗਲੀਆਂ ਦੀ ਸਫਾਈ ਵਿੱਚ ਲੱਗੇ ਰਹੇ ਕੈਬਨਿਟ ਮੰਤਰੀ
ਚੰਡੀਗੜ੍ਹ, 28 ਜੁਲਾਈ (ਪੋਸਟ ਬਿਊਰੋ): ਨੌਵੇਂ ਪਾਤਸ਼ਾਹ ਹਿੰਦ ਦੀ ਚਾਦਰ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਵਰਸੋਈ ਨਗਰੀ ਸ੍ਰੀ ਅਨੰਦਪੁਰ ਸਾਹਿਬ ਦਾ ਕਣ ਕਣ ਸਾਫ ਸੁਥਰਾ ਕਰਨ ਲਈ ਹਰ ਵਾਰਡ, ਸੜਕ, ਗਲੀ, ਚੁਗਿੰਰਦੇ ਵਿੱਚ ਸਫਾਈ ਅਭਿਆਨ ਚਲਾਇਆ ਜਾਵੇਗਾ। ਗੁਰੂ ਸਾਹਿਬ ਦੇ 350 ਸਾਲਾ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਮਾਗਮਾਂ ਦੌਰਾਨ ਸ਼ਰਧਾਲੂਆਂ ਦੀ ਸਹੂਲਤ ਲਈ ਸਮੁੱਚਾ ਇਲਾਕਾ ਪੂਰੀ ਤਰਾਂ ਸਵੱਛ ਰੱਖਿਆ ਜਾਵੇਗਾ, ਇਸ ਦੇ ਲਈ ਨਗਰ ਕੋਂਸਲ ਤੋ ਇਲਾਵਾ ਹੋਰ ਵੱਖ ਵੱਖ ਵਿਭਾਗਾਂ ਦੀਆਂ ਡਿਊਟੀਆਂ ਦੇ ਨਾਲ ਨਾਲ ਸਥਾਨਕ ਵਾਸੀਆਂ ਤੋਂ ਵੀ ਇਸ ਨਗਰ ਨੂੰ ਸਵੱਛ ਰੱਖਣ ਲਈ ਸਹਿਯੋਗ ਲਿਆ ਜਾਵੇਗਾ। ਹਫਤਾਵਾਰੀ ਮੈਗਾ ਸਫਾਈ ਅਭਿਆਨ ਚਲਾ ਕੇ ਗੁਰੂ ਨਗਰੀ ਦਾ ਕੋਨਾ ਕੋਨਾ ਲਿਸ਼ਕਾਇਆ ਜਾਵੇਗਾ।
ਇਹ ਪ੍ਰਗਟਾਵਾ ਹਰਜੋਤ ਸਿੰਘ ਬੈਂਸ ਸਿੱਖਿਆ ਮੰਤਰੀ ਪੰਜਾਬ ਨੇ ਅੱਜ ਗੁਰਦੁਆਰਾ ਸੀਸ ਗੰਜ ਸਾਹਿਬ ਵਿਖੇ ਅਰਦਾਸ ਕਰਨ ਉਪਰੰਤ ਸੁਰੂ ਕੀਤੀ ਸਫਾਈ ਮੁਹਿੰਮ ਦੌਰਾਨ ਸਥਾਨਕ ਲੋਕਾਂ ਨਾਲ ਗੱਲਬਾਤ ਕਰਦੇ ਹੋਏ ਕੀਤਾ। ਉਨ੍ਹਾਂ ਨੇ ਕਿਹਾ ਕਿ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350 ਸਾਲਾ ਸ਼ਹੀਦੀ ਦਿਹਾੜੇ ਦੇ ਸਮਾਗਮਾਂ ਤੋਂ ਪਹਿਲਾ ਸ੍ਰੀ ਅਨੰਦਪੁਰ ਸਾਹਿਬ ਦਾ ਕੋਨਾ ਕੋਨਾ ਲਿਸ਼ਕਾਇਆ ਜਾਵੇਗਾ। ਅੱਜ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੰਗੇ ਪੈਰ ਗੁਰੂ ਨਗਰੀ ਦੇ ਸੜਕਾਂ, ਬਜ਼ਾਰਾ ਵਿੱਚ ਸਫਾਈ ਸੇਵਾ ਕਰ ਰਹੇ ਸਨ। ਉਨ੍ਹਾਂ ਦੇ ਨਾਲ ਐਸ.ਡੀ.ਐਮ ਜਸਪ੍ਰੀਤ ਸਿੰਘ, ਪ੍ਰਸਾਸ਼ਨ ਦੇ ਅਧਿਕਾਰੀ ਅਤੇ ਨਗਰ ਕੋਂਸਲ ਪ੍ਰਧਾਨ ਹਰਜੀਤ ਸਿੰਘ ਜੀਤਾ ਤੇ ਕੋਸਲਰ, ਨਗਰ ਕੋਂਸਲ ਦੇ ਮੁਲਾਜ਼ਮ ਅਤੇ ਵੱਡੀ ਗਿਣਤੀ ਵਿਚ ਆਮ ਆਦਮੀ ਪਾਰਟੀ ਦੇ ਵਰਕਰ ਇਸ ਸਫਾਈ ਸੇਵਾ ਵਿੱਚ ਲੱਗੇ ਹੋਏ ਸਨ।
ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ 2022 ਵਿੱਚ ਗੁਰੂ ਸਾਹਿਬ ਦੀ ਬਖਸ਼ਿਸ ਨਾਲ ਇਸ ਇਲਾਕੇ ਦੇ ਸੰਗਤ ਨੇ ਉਨ੍ਹਾਂ ਨੂੰ ਇਸ ਹਲਕੇ ਦੀ ਸੇਵਾ ਸੋਂਪੀ ਹੈ, ਇਹ ਮੇਰੇ ਲਈ ਬਹੁਤ ਹੀ ਮਾਣ ਵਾਲੀ ਗੱਲ ਹੈ। ਉਨ੍ਹਾਂ ਨੇ ਕਿਹਾ ਕਿ ਗੁਰੂ ਸਾਹਿਬ ਨੇ ਸ੍ਰੀ ਅਨੰਦਪੁਰ ਸਾਹਿਬ ਤੋਂ ਜੁਲਮ ਵਿਰੁੱਧ ਅਵਾਜ਼ ਬੁਲੰਦ ਕੀਤੀ ਅਤੇ ਦਿੱਲੀ ਵਿਚ ਜਾ ਕੇ ਸ਼ਹੀਦੀ ਦਿੱਤੀ। ਨੌਵੇਂ ਪਾਤਸ਼ਾਹ ਦਾ ਸੀਸ ਭਾਈ ਜੈਤਾ ਜੀ ਬਾਬਾ ਜੀਵਨ ਸਿੰਘ ਜੀ ਸ੍ਰੀ ਅਨੰਦਪੁਰ ਸਾਹਿਬ ਲੈ ਕੇ ਆਏ ਅਤੇ ਜਿਸ ਅਸਥਾਨ ਤੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਸੀਸ ਦਾ ਸੰਸਕਾਰ ਕੀਤਾ ਗਿਆ ਉਥੇ ਗੁਰਦੁਆਰਾ ਸੀਸ ਗੰਜ ਸਾਹਿਬ ਸੁਸੋਭਿਤ ਹੈ। ਇਸ ਅਸਥਾਨ ਤੇ ਹੀ ਨੌਵੇਂ ਪਾਤਸ਼ਾਹ ਹਿੰਦ ਦੀ ਚਾਦਰ ਦੇ ਸ਼ਹੀਦੀ ਦਿਹਾੜੇ ਦੇ ਸਮਾਗਮ ਹੋਣਗੇ, ਜਿੱਥੇ ਸੰਸਾਰ ਭਰ ਤੋਂ ਲੱਖਾਂ ਕਰੋੜਾਂ ਸੰਗਤਾਂ ਪਹੁੰਚਣਗੀਆਂ, ਇਸ ਲਈ ਇਸ ਨਗਰੀ ਦੀ ਸਫਾਈ ਦੀ ਮੁਹਿੰਮ ਅੱਜ ਤੋਂ ਸੁਰੂ ਕੀਤੀ ਹੈ, ਜਿਸ ਨੂੰ ਸੇਵਾ ਦੀ ਭਾਵਨਾ ਨਾਲ ਕਰ ਰਹੇ ਹਾਂ। ਉਨ੍ਹਾਂ ਨੇ ਪ੍ਰਮੁੱਖ ਮਾਰਗਾਂ, ਬਜ਼ਾਰਾ, ਸੜਕਾਂ ਦੀ ਸਫਾਈ ਦੌਰਾਨ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਗਿੱਲਾ ਤੇ ਸੁੱਕਾ ਕੂੜਾ ਵੱਖੋ ਵੱਖਰਾ ਰੱਖਣ, ਜਿਸ ਨੂੰ ਸਹੀ ਢੰਗ ਨਾਲ ਨਿਪਟਾਇਆ ਜਾ ਸਕੇ। ਉਨ੍ਹਾਂ ਨੇ ਦੱਸਿਆ ਕਿ ਇਹ ਸਫਾਈ ਮੁਹਿੰਮ ਨਗਰ ਦੇਂ ਹਰ ਵਾਰਡ, ਗਲੀ, ਮੁਹੱਲੇ ਤੱਕ ਪਹੁੰਚੇਗੀ ਤੇ ਕੋਨਾ ਕੋਨਾ ਲਿਸ਼ਕਾਇਆ ਜਾਵੇਗਾ।
ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਸ੍ਰੀ ਅਨੰਦਪੁਰ ਸਾਹਿਬ ਖਾਲਸੇ ਦਾ ਜਨਮ ਅਸਥਾਨ ਹੈ, ਇਹ ਉਹ ਪਵਿੱਤਰ ਧਰਤੀ ਹੈ ਜਿਸ ਦੇ ਕਣ ਕਣ ਨੂੰ ਗੁਰੂ ਸਾਹਿਬ ਦੀ ਚਰਨ ਛੋਹ ਪ੍ਰਾਪਤ ਹੈ, ਇਸ ਨੂੰ ਸਾਫ ਸੁਥਰਾ ਰੱਖਣਾ ਸਾਡਾ ਨੈਤਿਕ ਫਰਜ਼ ਹੈ। ਉਨ੍ਹਾਂ ਨੇ ਕਿਹਾ ਕਿ ਅੱਜ World Nature Conservation Day ਮੌਕੇ ਅਸੀ ਸਭ ਤੋ ਵਾਤਾਵਰਣ ਤੇ ਪੋਣ ਪਾਣੀ ਦੀ ਸਾਂਭ ਸੰਭਾਲ ਦਾ ਪ੍ਰਣ ਕਰਨਾ ਹੈ। ਉਨ੍ਹਾਂ ਨੇ ਕਿਹਾ ਕਿ ਰੁੱਖਾਂ ਅਤੇ ਜੀਵਾਂ ਦੀ ਸਾਂਭ ਸੰਭਾਲ ਬਹੁਤ ਜਰੂਰੀ ਹੈ, ਧਰਤੀ ਦੀ ਸਿਹਤ, ਪਾਣੀ ਦੀ ਸੰਭਾਲ ਤੇ ਕੁਦਰਤੀ ਸ੍ਰੋਤਾਂ ਦਾ ਰੱਖ ਰਖਾਓ ਕਰਨ ਨੂੰ ਤਰਜੀਹ ਦੇਣੀ ਹੈ, ਉਹ ਅੱਜ ਆਪਣੇ ਸਾਥੀਆਂ ਨਾਲ ਨੰਗੇ ਪੈਰ ਇਸ ਸੇਵਾ ਵਿੱਚ ਲੰਮਾਂ ਸਮਾਂ ਜੁਟੇ ਰਹੇ।
ਇਸ ਮੌਕੇ ਗੁਰਦੀਪ ਸਿੰਘ ਕਾਰਜ ਸਾਧਕ ਅਫਸਰ, ਇੰਦਰਜੀਤ ਸਿੰਘ ਅਰੋੜਾ ਪ੍ਰਧਾਨ ਵਪਾਰ ਮੰਡਲ, ਸੁਨੀਲ ਅਡਵਾਲ ਪ੍ਰਧਾਨ ਰੇੜੀ ਖੋਖਾ ਯੂਨੀਅਨ, ਦਇਆ ਸਿੰਘ ਸਿੱਖਿਆ ਕੋਆਰਡੀਨੇਟਰ, ਠੇਕੇਦਾਰ ਜਗਜੀਤ ਸਿੰਘ ਜੱਗੀ ਆਪ ਆਗੂ, ਮਨਜੀਤ ਸਿੰਘ ਬੀ.ਪੀ ਈ.ਓ, ਬਲਬੀਰ ਕੌਰ ਕੌਂਸਲਰ, ਕੁਲਦੀਪ ਸਿੰਘ, ਦੀਪਕ ਆਂਗਰਾ ਪ੍ਰਧਾਨ ਵਪਾਰ ਮੰਡਲ, ਬਿੱਲਾ, ਮਦਨ ਲਾਲ ਸੈਂਨਟਰੀ ਇੰਸਪੈਕਟਰ, ਇੰਦਰਜੀਤ ਸਿੰਘ ਅਰੋੜਾ, ਵਿਜੇ ਗਰਚਾ, ਪ੍ਰਧਾਨ ਕੁਲਦੀਪ ਸਿੰਘ ਦੀਪਾ, ਅਬਜੀਤ ਸਿੰਘ ਅਲੈਕਸੀ ਆਪ ਆਗੂ, ਕੈਪਟਨ ਦਲਜੀਤ ਸਿੰਘ ਸੁਪਰਵਾਈਜ਼ਰ, ਜਸਪਾਲ ਸਿੰਘ ਪੰਮੀ, ਹੁਸਨ ਚੰਦ, ਕੈਪਟਨ ਅਨੂਪ ਸਿੰਘ ਘੱਟੀਵਾਲ, ਜਸਵੰਤ ਸਿੰਘ, ਬੀਬੀ ਰਣਜੀਤ ਕੌਰ ਆਪ ਆਗੂ, ਸਵਰਨ ਕੌਰ, ਤਰਲੋਕ ਸਿੰਘ ਹੋਲਗੜ ਹਾਜ਼ਰ ਸਨ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਪਿਛਲੀਆਂ ਸੂਬਾ ਸਰਕਾਰਾਂ ਵੱਲੋਂ ਪੰਜਾਬ ਦੇ ਬੀਬੀਐੱਮਬੀ ਹਿੱਤਾਂ ਦੀ ਅਣਦੇਖੀ ਕਾਰਨ ਬੇਨਿਯਮੀਆਂ ਹੋਈਆਂ : ਹਰਪਾਲ ਚੀਮਾ ਡਾ. ਰਵਜੋਤ ਸਿੰਘ ਵੱਲੋਂ ਡਿਊਟੀ ਵਿੱਚ ਲਾਪਰਵਾਹੀ ਕਰਨ 'ਤੇ ਜੂਨੀਅਰ ਇੰਜੀਨੀਅਰ ਅਤੇ ਸੈਨਟਰੀ ਇੰਸਪੈਕਟਰ ਮੁਅੱਤਲ ਕਰਨ ਦੇ ਆਦੇਸ਼ ਮਹੀਨੇ ਵਿੱਚ ਦੋ ਵਾਰ ਹਰੇਕ ਅਧਿਕਾਰੀ ਕਰੇ ਆਪਣੇ ਵਿਭਾਗ ਦਾ ਅਚਨਚੇਤ ਨਿਰੀਖਣ ਲੇਟ ਆਉਣ ਵਾਲੇ ਕਰਮਚਾਰੀਆਂ ਤੇ ਹੋਵੇ ਕਾਰਵਾਈ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਮੋਗਾ ਵੱਲੋਂ ਬਿਰਧ ਆਸ਼ਰਮ ਮੋਗਾ ਵਿਖੇ ਬਜੁ਼ਰਗਾਂ ਲਈ ਮੁਫਤ ਮੈਡੀਕਲ ਕੈਂਪ 31 ਜੁਲਾਈ ਨੂੰ ਸਰਕਾਰੀ ਛੁੱਟੀ ਦਾ ਐਲਾਨ, ਭਵਾਨੀਗੜ੍ਹ-ਸੁਨਾਮ ਸੜਕ ਦਾ ਬਦਲਿਆ ਜਾਵੇਗਾ ਨਾਮ ਅੰਮ੍ਰਿਤਸਰ ਵਿੱਚ ਪਾਕਿਸਤਾਨੀ ਤਸਕਰ ਦਾ ਗੁਰਗਾ ਪੰਜ ਆਧੁਨਿਕ ਪਿਸਤੌਲਾਂ ਸਮੇਤ ਕਾਬੂ ਸੀ.ਜੀ.ਸੀ. ਝੰਜੇੜੀ ਨੇ ਨੈਕਸਟ ਜੈਨ ਨੈਕਸਸ 25-26 ਨਾਲ ਨਵੇਂ ਬੈਚ ਦਾ ਕੀਤਾ ਸੁਆਗਤ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਮਸਲਿਆਂ ਦੇ ਹੱਲ ਲਈ ਮੁਲਾਜ਼ਮ ਯੂਨੀਅਨਾਂ ਨਾਲ ਮੀਟਿੰਗਾਂ ਮੁੱਖ ਮੰਤਰੀ ਵੱਲੋਂ ਪੰਜਾਬ ਵਾਸੀਆਂ ਨੂੰ ਨਸਿ਼ਆਂ ਅਤੇ ਭ੍ਰਿਸ਼ਟਾਚਾਰ ਵਿਰੁੱਧ ਜੰਗ ਵਿੱਚ ਸਾਥ ਦੇ ਕੇ ਸ਼ਹੀਦ ਭਗਤ ਸਿੰਘ ਦੇ ਸੁਪਨਿਆਂ ਨੂੰ ਸਾਕਾਰ ਕਰਨ ਦਾ ਸੱਦਾ ਮੁੱਖ ਮੰਤਰੀ ਨੇ ਸ਼ਹੀਦ ਏ.ਐੱਸ.ਆਈ. ਧਨਵੰਤ ਸਿੰਘ ਦੇ ਪਰਿਵਾਰਕ ਮੈਂਬਰਾਂ ਨੂੰ ਇਕ ਕਰੋੜ ਰੁਪਏ ਦਾ ਚੈੱਕ ਸੌਂਪਿਆ