Welcome to Canadian Punjabi Post
Follow us on

01

August 2025
ਬ੍ਰੈਕਿੰਗ ਖ਼ਬਰਾਂ :
ਭਾਰੀ ਮੀਂਹ ਕਾਰਨ ਨਿਊਯਾਰਕ ਅਤੇ ਨਿਊ ਜਰਸੀ ਵਿੱਚ ਹੜ੍ਹ, ਐਮਰਜੈਂਸੀ ਲਾਗੂ ਟਰੰਪ ਵੱਲੋਂ ਭਾਰਤ 'ਤੇ 25% ਟੈਰਿਫ 7 ਦਿਨਾਂ ਲਈ ਮੁਲਤਵੀ, ਕੈਨੇਡਾ 'ਤੇ ਅੱਜ ਤੋਂ 35% ਟੈਰਿਫਟਰੰਪ ਨੇ 6 ਭਾਰਤੀ ਕੰਪਨੀਆਂ 'ਤੇ ਪਾਬੰਦੀ ਲਗਾਈ, ਕਿਹਾ- ਈਰਾਨ ਨਾਲ ਗੁਪਤ ਰੂਪ ਵਿੱਚ ਵਪਾਰ ਕੀਤਾਵ੍ਹਾਈਟ ਹਾਊਸ ਨੇ ਟਰੰਪ ਲਈ ਨੋਬਲ ਸ਼ਾਂਤੀ ਪੁਰਸਕਾਰ ਦੀ ਕੀਤੀ ਮੰਗ, 6 ਜੰਗਾਂ ਰੋਕਣ ਦਾ ਦਾਅਵਾ ਭਗਵੰਤ ਸਿੰਘ ਮਾਨ ਅਤੇ ਅਰਵਿੰਦ ਕੇਜਰੀਵਾਲ ਵੱਲੋਂ ਸ਼ਹੀਦਾਂ ਦੇ ਸੁਪਨੇ ਸਾਕਾਰ ਕਰਨ ਦਾ ਸੰਕਲਪਉੱਤਰਾਖੰਡ ਵਿੱਚ ਫਾਰਮਾ ਯੂਨਿਟ ਤੋਂ ਚੱਲ ਰਹੀ ਗੈਰ-ਕਾਨੂੰਨੀ ਟਰਾਮਾਡੋਲ ਸਪਲਾਈ ਚੇਨ ਦਾ ਪਰਦਾਫਾਸ਼; ਛੇ ਵਿਅਕਤੀ ਕਾਬੂ ਨਿਆਗਰਾ ਫਾਲਜ਼ ਹੋਟਲ ਦੇ ਬਾਹਰ ਪੈਰੋਲ ਦੀ ਉਲੰਘਣਾ ਕਰਨ ਵਾਲੇ ਦੀ ਪੁਲਿਸ ਦੀ ਗੋਲੀ ਲੱਗਣ ਨਾਲ ਮੌਤਲੰਡਨ ਦੀ ਮਨੋਵਿਗਿਆਨੀ ਦਾ ਮਰੀਜ਼ਾਂ ਨਾਲ ਦੁਰਵਿਵਹਾਰ ਕਾਰਨ ਲਾਈਸੈਂਸ ਰੱਦ
 
ਪੰਜਾਬ

ਉੱਤਰਾਖੰਡ ਵਿੱਚ ਫਾਰਮਾ ਯੂਨਿਟ ਤੋਂ ਚੱਲ ਰਹੀ ਗੈਰ-ਕਾਨੂੰਨੀ ਟਰਾਮਾਡੋਲ ਸਪਲਾਈ ਚੇਨ ਦਾ ਪਰਦਾਫਾਸ਼; ਛੇ ਵਿਅਕਤੀ ਕਾਬੂ

July 31, 2025 11:20 AM

* ਪੁਲਿਸ ਟੀਮਾਂ ਨੇ ਟਰਾਮਾਡੋਲ ਦੀਆਂ 74,000 ਗੋਲੀਆਂ, 325 ਕਿਲੋਗ੍ਰਾਮ ਕੱਚਾ ਮਾਲ; 7.6 ਲੱਖ ਰੁਪਏ ਦੀ ਡਰੱਗ ਮਨੀ ਕੀਤੀ ਬਰਾਮਦ
* ਜ਼ਬਤ ਕੀਤੇ ਗਏ ਟਰਾਮਾਡੋਲ ਦੇ ਪੱਤਿਆਂ ‘ਤੇ "ਸਿਰਫ਼ ਸਰਕਾਰੀ ਸਪਲਾਈ - ਵਿਕਰੀ ਲਈ ਨਹੀਂ" ਲਿਖਿਆ ਮਿਲਣਾ ਮੈਡੀਕਲ ਸਟਾਕ ਦੀ ਗੈਰ-ਕਾਨੂੰਨੀ ਹੇਰਾਫੇਰੀ ਬਾਰੇ ਗੰਭੀਰ ਚਿੰਤਾਵਾਂ ਕਰਦਾ ਹੈ ਉਜਾਗਰ: ਡੀਜੀਪੀ ਗੌਰਵ ਯਾਦਵ
* ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਨੇ ਰਿਕਾਲ ਲਾਈਫਸਾਇੰਸ ਨੂੰ ਗੈਰ-ਕਾਨੂੰਨੀ ਢੰਗ ਨਾਲ ਟਰਾਮਾਡੋਲ ਦੀਆਂ ਗੋਲੀਆਂ ਵੇਚਣ ਬਾਰੇ ਕੀਤਾ ਖੁਲਾਸਾ: ਸੀਪੀ ਅੰਮ੍ਰਿਤਸਰ ਗੁਰਪ੍ਰੀਤ ਭੁੱਲਰ
ਚੰਡੀਗੜ੍ਹ, 31 ਜੁਲਾਈ (ਪੋਸਟ ਬਿਊਰੋ): ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ 'ਤੇ ਵਿੱਢੀ ਨਸ਼ਾ ਵਿਰੋਧੀ ਜੰਗ ਦੌਰਾਨ ਗੈਰ-ਕਾਨੂੰਨੀ ਫਾਰਮਾ ਓਪੀਔਡ ਸਪਲਾਈ ਨੈੱਟਵਰਕ ਨੂੰ ਕਰਾਰਾ ਝਟਕਾ ਦਿੰਦਿਆਂ, ਅੰਮ੍ਰਿਤਸਰ ਪੁਲਿਸ ਕਮਿਸ਼ਨਰੇਟ ਨੇ ਅੰਮ੍ਰਿਤਸਰ ਵਿੱਚ 35 ਗੋਲੀਆਂ ਦੀ ਛੋਟੀ ਜਿਹੀ ਬਰਾਮਦਗੀ ਤੋਂ ਲੈ ਕੇ ਉਤਰਾਖੰਡ ਦੇ ਹਰਿਦੁਆਰ ਸਥਿਤ ਨਿਰਮਾਣ ਯੂਨਿਟ ਤੱਕ ਫੈਲੀ ਟ੍ਰਾਮਾਡੋਲ ਸਪਲਾਈ ਚੇਨ ਦਾ ਪਰਦਾਫਾਸ਼ ਕੀਤਾ ਹੈ।
ਇਹ ਕਾਰਵਾਈ ਟ੍ਰਾਮਾਡੋਲ ਦੀਆਂ 35 ਗੋਲੀਆਂ ਦੀ ਬਰਾਮਦਗੀ ਅਤੇ ਅੰਮ੍ਰਿਤਸਰ ਦੇ ਪੁਲਿਸ ਸਟੇਸ਼ਨ ਏ-ਡਿਵੀਜ਼ਨ ਵਿਖੇ ਦਰਜ ਐਫਆਈਆਰ ਵਿੱਚ ਸਥਾਨਕ ਤਸਕਰ ਰਵਿੰਦਰ ਸਿੰਘ ਉਰਫ਼ ਨਿੱਕਾ ਦੀ ਗ੍ਰਿਫ਼ਤਾਰੀ ਉਪਰੰਤ ਬਾਰੀਕੀ ਨਾਲ ਜਾਂਚ ਕਰਨ ਤੋਂ ਬਾਅਦ ਅਮਲ ਵਿੱਚ ਲਿਆਂਦੀ ਗਈ ਹੈ। ਇਸ ਮਾਮਲੇ ਦੇ ਅਗਲੇ-ਪਿਛਲੇ ਸਬੰਧਾਂ ਦੀ ਜਾਂਚ ਕਰਦਿਆਂ, ਪੁਲਿਸ ਨੇ ਸਿਰਫ 15 ਦਿਨਾਂ ਦੇ ਅੰਦਰ ਟ੍ਰਾਮਾਡੋਲ 74,465 ਗੋਲੀਆਂ, ਅਲਪ੍ਰਾਜ਼ੋਲਮ ਦੀਆਂ 50 ਗੋਲੀਆਂ ਅਤੇ ਟ੍ਰਾਮਾਡੋਲ ਦਾ 325 ਕਿਲੋਗ੍ਰਾਮ ਕੱਚਾ ਮਾਲ ਬਰਾਮਦ ਕੀਤਾ ਹੈ।
ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਇਸ ਮਾਮਲੇ ਸਬੰਧੀ ਹੋਏ ਖੁਲਾਸਿਆਂ ਅਤੇ ਛਾਪਿਆਂ ਦੇ ਆਧਾਰ 'ਤੇ, ਕੈਮਿਸਟ, ਵਿਤਰਕ ਅਤੇ ਲੂਸੈਂਟ ਬਾਇਓਟੈਕ ਲਿਮਟਿਡ ਦੇ ਪਲਾਂਟ ਮੁਖੀ ਸਮੇਤ ਛੇ ਗ੍ਰਿਫ਼ਤਾਰੀਆਂ ਕੀਤੀਆਂ ਗਈਆਂ ਹਨ।
ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਲੂਸੈਂਟ ਬਾਇਓਟੈਕ ਲਿਮਟਿਡ, ਰੁੜਕੀ ਦੇ ਪਲਾਂਟ ਮੈਨੇਜਰ ਹਰੀ ਕਿਸ਼ੋਰ ਅਤੇ ਰਿਕਾਲ ਲਾਈਫਸਾਇੰਸਿਜ਼, ਰੁੜਕੀ ਦੇ ਮਾਲਕ-ਕਮ-ਪਾਰਟਨਰ ਬਿਕਰਮ ਵਜੋਂ ਹੋਈ ਹੈ। ਗ੍ਰਿਫ਼ਤਾਰ ਕੀਤੇ ਗਏ ਹੋਰ ਵਿਅਕਤੀਆਂ ਵਿੱਚ ਮਨੀਸ਼ ਕੁਮਾਰ ਅਰੋੜਾ, ਪੂਰਨ ਜਾਟਵ ਅਤੇ ਕਥੂਨੰਗਲ ਸਥਿਤ ਮੈਡੀਕਲ ਸਟੋਰ ਮਾਲਕ ਕੁਲਵਿੰਦਰ ਸਿੰਘ ਉਰਫ਼ ਕਿੰਦਾ ਸ਼ਾਮਲ ਹਨ।
ਡੀਜੀਪੀ ਨੇ ਦੱਸਿਆ ਕਿ ਜ਼ਬਤ ਕੀਤੀਆਂ ਗਈਆਂ 'ਟਰਾਕੇਮੀ-100' ਟ੍ਰਾਮਾਡੋਲ ਦੇ ਪੱਤਿਆਂ ਜਿਨ੍ਹਾਂ 'ਤੇ "ਸਿਰਫ਼ ਸਰਕਾਰੀ ਸਪਲਾਈ - ਵਿਕਰੀ ਲਈ ਨਹੀਂ" ਲਿਖਿਆ ਹੋਇਆ ਹੈ, ਗੰਭੀਰ ਚਿੰਤਾ ਦਾ ਵਿਸ਼ਾ ਹੈ ਜੋ ਕਿ ਮੈਡੀਕਲ ਸਟਾਕ ਦੀ ਗੈਰ-ਕਾਨੂੰਨੀ ਹੇਰਾਫੇਰੀ ਨੂੰ ਦਰਸਾਉਂਦਾ ਹੈ।
ਉਨ੍ਹਾਂ ਦੱਸਿਆ ਕਿ ਨਿਯਮਾਂ ਦੀ ਉਲੰਘਣਾ ਕਰਨ ਵਾਲੀਆਂ ਮੁੱਖ ਫਾਰਮਾ ਕੰਪਨੀਆਂ ਨੂੰ ਸੀਲ ਕਰ ਦਿੱਤਾ ਗਿਆ ਹੈ ਅਤੇ ਰਿਕਾਰਡਾਂ ਦੀ ਘੋਖ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਇਸ ਮਾਮਲੇ ਦੀ ਹੋਰ ਜਾਂਚ ਜਾਰੀ ਹੈ।
ਹੋਰ ਵੇਰਵੇ ਸਾਂਝੇ ਕਰਦਿਆਂ, ਪੁਲਿਸ ਕਮਿਸ਼ਨਰ (ਸੀਪੀ) ਅੰਮ੍ਰਿਤਸਰ ਗੁਰਪ੍ਰੀਤ ਸਿੰਘ ਭੁੱਲਰ ਨੇ ਕਿਹਾ ਕਿ ਅੰਮ੍ਰਿਤਸਰ ਪੁਲਿਸ ਅਤੇ ਡਰੱਗ ਇੰਸਪੈਕਟਰਾਂ ਦੀ ਇੱਕ ਸਾਂਝੀ ਟੀਮ ਨੇ ਹਰਿਦੁਆਰ ਦੇ ਰੁੜਕੀ ਸਥਿਤ ਫਾਰਮਾ ਕੰਪਨੀਆਂ 'ਤੇ ਛਾਪਾ ਮਾਰਿਆ, ਜਿਸ ਦੌਰਾਨ ਬਿਨਾਂ ਲੇਬਲ ਟ੍ਰਾਮਾਡੋਲ ਦੀਆਂ 4,130 ਗੋਲੀਆਂ ਅਤੇ 325 ਕਿਲੋਗ੍ਰਾਮ ਗੈਰ-ਰਜਿਸਟਰਡ ਕੱਚਾ ਮਾਲ ਜ਼ਬਤ ਕੀਤਾ ਗਿਆ। ਉਨ੍ਹਾਂ ਕਿਹਾ ਕਿ ਇਹ ਬਰਾਮਦਗੀ ਪਹਿਲਾਂ ਕੀਤੀ ਗਈ 70,335 ਗੋਲੀਆਂ ਅਤੇ 7.69 ਲੱਖ ਰੁਪਏ ਦੀ ਡਰੱਗ ਮਨੀ ਦੀ ਬਰਾਮਦਗੀ ਤੋਂ ਇਲਾਵਾ ਹੈ।
ਸੀਪੀ ਨੇ ਦੱਸਿਆ ਕਿ ਪੁੱਛਗਿੱਛ ਦੌਰਾਨ ਮੁਲਜ਼ਮ ਹਰੀ ਕਿਸ਼ੋਰ ਨੇ ਮੰਨਿਆ ਕਿ ਉਸ ਨੇ ਨਿਰਮਾਣ ਯੂਨਿਟ ਵਿੱਚ 'ਟਰਾਕੇਮੀ-100', ਟ੍ਰਾਮਾਡੋਲ ਟੈਬਲੇਟ ਦੇ ਪੱਤਿਆਂ 'ਤੇ ' ਸਿਰਫ਼ ਸਰਕਾਰੀ ਸਪਲਾਈ - ਵਿਕਰੀ ਲਈ ਨਹੀਂ' ਛਾਪਿਆ ਸੀ, ਅਤੇ ਹੁਣ ਉਸਨੇ ਉਸ ਮੋਹਰ ਨੂੰ ਨਸ਼ਟ ਕਰ ਦਿੱਤਾ ਹੈ। ਮੁਲਜ਼ਮ ਨੇ ਇਹ ਵੀ ਮੰਨਿਆ ਹੈ ਕਿ ਕਿਸੇ ਹੋਰ ਕਾਨੂੰਨੀ ਫਰਮ ਲਈ ਤਿਆਰ ਕੀਤੀ ਗਈ ਟ੍ਰਾਮਾਡੋਲ ਟੈਬਲੇਟ ਸਪਲਾਈ ਨੂੰ ਗੈਰ-ਕਾਨੂੰਨੀ ਤੌਰ 'ਤੇ ਰੁੜਕੀ ਦੇ ਰਿਕਾਲ ਲਾਈਫਸਾਇੰਸ ਨੂੰ ਵੇਚਿਆ ਗਿਆ ਸੀ।
ਉਨ੍ਹਾਂ ਦੱਸਿਆ ਕਿ ਇਸ ਫਾਰਮਾ ਓਪੀਔਡ ਸਪਲਾਈ ਨੈੱਟਵਰਕ ਵਿੱਚ ਸ਼ਾਮਲ ਹੋਰ ਵਿਅਕਤੀਆਂ ਦੀ ਪਛਾਣ ਕਰ ਲਈ ਗਈ ਹੈ ਅਤੇ ਉਨ੍ਹਾਂ ਨੂੰ ਕਾਬੂ ਕਰਨ ਲਈ ਛਾਪੇਮਾਰੀ ਜਾਰੀ ਹੈ।
ਇਸ ਸਬੰਧੀ ਤਹਿਤ ਐਫਆਈਆਰ ਨੰਬਰ 108 ਮਿਤੀ 16-7-2025 ਨੂੰ ਅੰਮ੍ਰਿਤਸਰ ਦੇ ਪੁਲਿਸ ਸਟੇਸ਼ਨ ਏ-ਡਵੀਜ਼ਨ ਵਿਖੇ ਐਨਡੀਪੀਐਸ ਐਕਟ ਦੀ ਧਾਰਾ 22, 27(ਏ), 29 ਅਤੇ 31 ਅਤੇ ਭਾਰਤੀ ਨਿਆਂ ਸੰਹਿਤਾ (ਬੀਐਨਐਸ) ਦੀ ਧਾਰਾ 223 ਤਹਿਤ ਦਰਜ ਕੀਤੀ ਗਈ ਹੈ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਭਗਵੰਤ ਸਿੰਘ ਮਾਨ ਅਤੇ ਅਰਵਿੰਦ ਕੇਜਰੀਵਾਲ ਵੱਲੋਂ ਸ਼ਹੀਦਾਂ ਦੇ ਸੁਪਨੇ ਸਾਕਾਰ ਕਰਨ ਦਾ ਸੰਕਲਪ ਮਾਨ ਸਰਕਾਰ ਵੱਲੋਂ ਆਂਗਨਵਾੜੀ ਸੇਵਾਵਾਂ ਨੂੰ ਨਵੀਂ ਮਜ਼ਬੂਤੀ ਲੋਕ-ਕੇਂਦਰਤ ਨੀਤੀਆਂ ਦਾ ਅਮਲ ਜਾਰੀ: ਡਾ. ਬਲਜੀਤ ਕੌਰ ਪਿਛਲੀਆਂ ਸੂਬਾ ਸਰਕਾਰਾਂ ਵੱਲੋਂ ਪੰਜਾਬ ਦੇ ਬੀਬੀਐੱਮਬੀ ਹਿੱਤਾਂ ਦੀ ਅਣਦੇਖੀ ਕਾਰਨ ਬੇਨਿਯਮੀਆਂ ਹੋਈਆਂ : ਹਰਪਾਲ ਚੀਮਾ ਡਾ. ਰਵਜੋਤ ਸਿੰਘ ਵੱਲੋਂ ਡਿਊਟੀ ਵਿੱਚ ਲਾਪਰਵਾਹੀ ਕਰਨ 'ਤੇ ਜੂਨੀਅਰ ਇੰਜੀਨੀਅਰ ਅਤੇ ਸੈਨਟਰੀ ਇੰਸਪੈਕਟਰ ਮੁਅੱਤਲ ਕਰਨ ਦੇ ਆਦੇਸ਼ ਮਹੀਨੇ ਵਿੱਚ ਦੋ ਵਾਰ ਹਰੇਕ ਅਧਿਕਾਰੀ ਕਰੇ ਆਪਣੇ ਵਿਭਾਗ ਦਾ ਅਚਨਚੇਤ ਨਿਰੀਖਣ ਲੇਟ ਆਉਣ ਵਾਲੇ ਕਰਮਚਾਰੀਆਂ ਤੇ ਹੋਵੇ ਕਾਰਵਾਈ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਮੋਗਾ ਵੱਲੋਂ ਬਿਰਧ ਆਸ਼ਰਮ ਮੋਗਾ ਵਿਖੇ ਬਜੁ਼ਰਗਾਂ ਲਈ ਮੁਫਤ ਮੈਡੀਕਲ ਕੈਂਪ 31 ਜੁਲਾਈ ਨੂੰ ਸਰਕਾਰੀ ਛੁੱਟੀ ਦਾ ਐਲਾਨ, ਭਵਾਨੀਗੜ੍ਹ-ਸੁਨਾਮ ਸੜਕ ਦਾ ਬਦਲਿਆ ਜਾਵੇਗਾ ਨਾਮ ਅੰਮ੍ਰਿਤਸਰ ਵਿੱਚ ਪਾਕਿਸਤਾਨੀ ਤਸਕਰ ਦਾ ਗੁਰਗਾ ਪੰਜ ਆਧੁਨਿਕ ਪਿਸਤੌਲਾਂ ਸਮੇਤ ਕਾਬੂ ਸੀ.ਜੀ.ਸੀ. ਝੰਜੇੜੀ ਨੇ ਨੈਕਸਟ ਜੈਨ ਨੈਕਸਸ 25-26 ਨਾਲ ਨਵੇਂ ਬੈਚ ਦਾ ਕੀਤਾ ਸੁਆਗਤ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਮਸਲਿਆਂ ਦੇ ਹੱਲ ਲਈ ਮੁਲਾਜ਼ਮ ਯੂਨੀਅਨਾਂ ਨਾਲ ਮੀਟਿੰਗਾਂ