ਵਾਸਿ਼ੰਗਟਨ, 1 ਅਗਸਤ (ਪੋਸਟ ਬਿਊਰੋ): ਪਾਕਿਸਤਾਨ ਅਤੇ ਇਜ਼ਰਾਈਲ ਤੋਂ ਬਾਅਦ, ਹੁਣ ਅਮਰੀਕੀ ਵ੍ਹਾਈਟ ਹਾਊਸ ਨੇ ਵੀ ਰਾਸ਼ਟਰਪਤੀ ਡੋਨਾਲਡ ਟਰੰਪ ਲਈ ਨੋਬਲ ਸ਼ਾਂਤੀ ਪੁਰਸਕਾਰ ਦੀ ਮੰਗ ਕੀਤੀ ਹੈ।
ਵ੍ਹਾਈਟ ਹਾਊਸ ਦੀ ਪ੍ਰੈੱਸ ਸਕੱਤਰ ਕੈਰੋਲੀਨ ਲੇਵਿਟ ਨੇ ਕਿਹਾ ਕਿ ਟਰੰਪ ਨੇ 6 ਵਿਸ਼ਵਵਿਆਪੀ ਸੰਘਰਸ਼ਾਂ ਨੂੰ ਖਤਮ ਕਰ ਦਿੱਤਾ ਹੈ, ਇਸ ਲਈ ਉਨ੍ਹਾਂ ਨੂੰ ਨੋਬਲ ਪੁਰਸਕਾਰ ਮਿਲਣਾ ਚਾਹੀਦਾ ਹੈ।
ਲੇਵਿਟ ਨੇ ਦਾਅਵਾ ਕੀਤਾ ਕਿ ਟਰੰਪ ਨੇ ਆਪਣੇ 6 ਮਹੀਨਿਆਂ ਦੇ ਕਾਰਜਕਾਲ ਦੌਰਾਨ ਹਰ ਮਹੀਨੇ ਇੱਕ ਸ਼ਾਂਤੀ ਸਮਝੌਤੇ 'ਤੇ ਦਸਤਖਤ ਕੀਤੇ, ਜਿਸ ਵਿੱਚ ਇਜ਼ਰਾਈਲ-ਈਰਾਨ, ਭਾਰਤ-ਪਾਕਿਸਤਾਨ, ਥਾਈਲੈਂਡ-ਕੰਬੋਡੀਆ, ਰਵਾਂਡਾ-ਲੋਕਤੰਤਰੀ ਗਣਰਾਜ ਕਾਂਗੋ, ਸਰਬੀਆ-ਕੋਸਾਵੋਵੋ ਅਤੇ ਮਿਸਰ-ਇਥੋਪੀਆ ਵਿਚਕਾਰ ਟਕਰਾਅ ਸ਼ਾਮਿਲ ਹਨ।
ਟਰੰਪ ਨੇ ਮਈ ਵਿੱਚ ਭਾਰਤ ਅਤੇ ਪਾਕਿਸਤਾਨ ਵਿਚਕਾਰ ਜੰਗਬੰਦੀ ਦਾ ਦਾਅਵਾ ਕੀਤਾ ਸੀ, ਜਦੋਂ ਭਾਰਤ ਨੇ ਪਾਕਿਸਤਾਨ ਦੇ ਅੱਤਵਾਦੀ ਬੁਨਿਆਦੀ ਢਾਂਚੇ ਵਿਰੁੱਧ ਆਪ੍ਰੇਸ਼ਨ ਸਿੰਦੂਰ ਸ਼ੁਰੂ ਕੀਤਾ ਸੀ। ਹਾਲਾਂਕਿ, ਭਾਰਤ ਨੇ ਟਰੰਪ ਦੇ ਦਾਅਵੇ ਨੂੰ ਰੱਦ ਕਰ ਦਿੱਤਾ ਸੀ।
ਟਰੰਪ ਨੇ ਪਿਛਲੇ ਮਹੀਨੇ ਇਹ ਵੀ ਕਿਹਾ ਸੀ ਕਿ ਉਹ ਬਹੁਤ ਸਾਰੇ ਟਕਰਾਵਾਂ ਨੂੰ ਹੱਲ ਕਰਨ ਲਈ ਨੋਬਲ ਸ਼ਾਂਤੀ ਪੁਰਸਕਾਰ ਦੇ ਹੱਕਦਾਰ ਸਨ।