Welcome to Canadian Punjabi Post
Follow us on

31

August 2025
ਬ੍ਰੈਕਿੰਗ ਖ਼ਬਰਾਂ :
ਰਾਕੇਸ਼ ਗੱਗੀ ਕਤਲ ਮਾਮਲਾ: ਪੰਜਾਬ ਪੁਲਿਸ ਨੇ ਖਰੜ ਤੋਂ ਸ਼ੂਟਰ ਕੀਤਾ ਗ੍ਰਿਫ਼ਤਾਰ, ਪਿਸਤੌਲ ਬਰਾਮਦ ਟਰੰਪ ਸਰਕਾਰ ਵੱਲੋਂ ਸਿ਼ਕਾਗੋ ਵਿੱਚ ਫੌਜ ਤਾਇਨਾਤ ਕਰਨ ਦੀ ਧਮਕੀਅਮਰੀਕਾ ਵਿੱਚ ਸੜਕ 'ਤੇ ਸਿੱਖ ਵਿਅਕਤੀ ਨੇ ਤਲਵਾਰ ਲਹਿਰਾਈ, ਪੁਲਿਸ ਨੇ ਮਾਰੀ ਗੋਲੀ, ਇਲਾਜ ਦੌਰਾਨ ਮੌਤਰੂਸੀ ਹਮਲੇ ਵਿੱਚ ਯੂਕਰੇਨ ਦਾ ਸਭ ਤੋਂ ਵੱਡਾ ਜਾਸੂਸੀ ਜਹਾਜ਼ ਡੁੱਬਿਆ, ਪਹਿਲੀ ਵਾਰ ਸਮੁੰਦਰੀ ਡਰੋਨ ਨਾਲ ਹਮਲਾਵਿਦੇਸ਼ ਮੰਤਰੀ ਅਨੀਤਾ ਆਨੰਦ ਨੇ ਭਾਰਤ ਲਈ ਕੈਨੇਡਾ ਦਾ ਨਵਾਂ ਹਾਈ ਕਮਿਸ਼ਨਰ ਕੀਤਾ ਨਿਯੁਕਤਕਿਊਬੈਕ ਸਰਕਾਰ ਜਨਤਕ ਥਾਂਵਾਂ `ਤੇ ਪ੍ਰਾਰਥਨਾ ਕਰਨ ’ਤੇ ਪਾਬੰਦੀ ਲਗਾਉਣ ਦੀ ਕਰ ਰਹੀ ਤਿਆਰੀਹਾਈਵੇਅ 30 'ਤੇ ਟਰੱਕ ਨੇ ਕਈ ਵਾਹਨਾਂ ਨੂੰ ਮਾਰੀ ਟੱਕਰ, 2 ਦੀ ਮੌਤ, 4 ਜ਼ਖਮੀਕੈਲਗਰੀ ਦੀ ਮਹੋਗਨੀ ਝੀਲ ਵਿੱਚ ਦੋ ਵਿਅਕਤੀਆਂ ਦੀ ਡੁੱਬਣ ਨਾਲ ਮੌਤ
 
ਪੰਜਾਬ

'ਯੁੱਧ ਨਸ਼ਿਆਂ ਵਿਰੁੱਧ’ ਦੇ 155ਵੇਂ ਦਿਨ ਪੰਜਾਬ ਪੁਲਿਸ ਵੱਲੋਂ 399 ਥਾਵਾਂ 'ਤੇ ਛਾਪੇਮਾਰੀ, 116 ਨਸ਼ਾ ਤਸਕਰ ਕਾਬੂ

August 03, 2025 11:51 AM

-75 ਐਫਆਈਆਰਜ਼ ਦਰਜ, 1.7 ਕਿਲੋ ਹੈਰੋਇਨ ਤੇ 11.8 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ
ਚੰਡੀਗੜ੍ਹ, 3 ਅਗਸਤ (ਪੋਸਟ ਬਿਊਰੋ): ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰੇਦਸ਼ਾਂ ‘ਤੇ ਵਿੱਢੇ ਗਏ “ਯੁੱਧ ਨਸ਼ਿਆਂ ਵਿਰੁੱਧ” ਦੇ 155ਵੇਂ ਦਿਨ ਪੰਜਾਬ ਪੁਲਿਸ ਨੇ ਅੱਜ 399 ਥਾਵਾਂ 'ਤੇ ਛਾਪੇਮਾਰੀ ਕੀਤੀ, ਜਿਸ ਉਪਰੰਤ ਸੂਬੇ ਭਰ ਵਿੱਚ 75 ਐਫਆਈਆਰਜ਼ ਦਰਜ ਕਰਕੇ 116 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਇਸ ਨਾਲ 155 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 24,499 ਹੋ ਗਈ ਹੈ।
ਇਹਨਾਂ ਛਾਪੇਮਾਰੀਆਂ ਦੇ ਨਤੀਜੇ ਵਜੋਂ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੇ ਕਬਜ਼ੇ ਵਿੱਚੋਂ 1.7 ਕਿਲੋਗ੍ਰਾਮ ਹੈਰੋਇਨ, 1 ਕਿਲੋਗ੍ਰਾਮ ਅਫੀਮ, 298 ਕਿਲੋਗ੍ਰਾਮ ਭੁੱਕੀ, 37,085 ਨਸ਼ੀਲੀਆਂ ਗੋਲੀਆਂ/ਕੈਪਸੂਲ ਅਤੇ 11.88 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ ਹੈ।
ਇਹ ਆਪ੍ਰੇਸ਼ਨ ਡਾਇਰੈਕਟਰ ਜਨਰਲ ਆਫ ਪੁਲਿਸ (ਡੀਜੀਪੀ) ਗੌਰਵ ਯਾਦਵ ਦੇ ਨਿਰਦੇਸ਼ਾਂ ‘ਤੇ ਸੂਬੇ ਦੇ ਸਾਰੇ 28 ਜਿ਼ਲ੍ਹਿਆਂ ਵਿੱਚ ਇੱਕੋ ਸਮੇਂ ਚਲਾਇਆ ਗਿਆ।
ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਐਸ.ਐਸ.ਪੀਜ਼ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਦੇ ਹੁਕਮ ਦਿੱਤੇ ਹਨ। ਪੰਜਾਬ ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਹੇਠ 5 ਮੈਂਬਰੀ ਕੈਬਨਿਟ ਸਬ ਕਮੇਟੀ ਵੀ ਬਣਾਈ ਗਈ ਹੈ।
ਵਿਸ਼ੇਸ਼ ਡੀਜੀਪੀ ਕਾਨੂੰਨ ਅਤੇ ਵਿਵਸਥਾ ਅਰਪਿਤ ਸ਼ੁਕਲਾ ਨੇ ਜਾਣਕਾਰੀ ਦਿੱਤੀ ਕਿ 77 ਗਜ਼ਟਿਡ ਅਧਿਕਾਰੀਆਂ ਦੀ ਨਿਗਰਾਨੀ ਹੇਠ 1300 ਤੋਂ ਵੱਧ ਪੁਲਿਸ ਕਰਮਚਾਰੀਆਂ ਵਾਲੀਆਂ 180 ਤੋਂ ਵੱਧ ਪੁਲਿਸ ਟੀਮਾਂ ਨੇ ਰਾਜ ਭਰ ਵਿੱਚ ਛਾਪੇਮਾਰੀ ਕੀਤੀ ਹੈ। ਉਨ੍ਹਾਂ ਅੱਗੇ ਦੱਸਿਆ ਕਿ ਦਿਨ ਭਰ ਚੱਲੇ ਇਸ ਆਪ੍ਰੇਸ਼ਨ ਦੌਰਾਨ ਪੁਲਿਸ ਟੀਮਾਂ ਨੇ 433 ਸ਼ੱਕੀ ਵਿਅਕਤੀਆਂ ਦੀ ਜਾਂਚ ਵੀ ਕੀਤੀ ਹੈ।
ਸਪੈਸ਼ਲ ਡੀਜੀਪੀ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸੂਬੇ ‘ਚੋਂ ਨਸ਼ਿਆਂ ਦੇ ਖਾਤਮੇ ਲਈ ਤਿੰਨ-ਪੱਖੀ ਰਣਨੀਤੀ - ਇਨਫੋਰਸਮੈਂਟ, ਡੀ-ਅਡਿਕਸ਼ਨ ਅਤੇ ਪ੍ਰੀਵੈਂਸ਼ਨ (ਈਡੀਪੀ) - ਲਾਗੂ ਕੀਤੀ ਗਈ ਹੈ ਅਤੇ ਪੰਜਾਬ ਪੁਲਿਸ ਨੇ ਇਸ ਰਣਨੀਤੀ ਦੇ ਹਿੱਸੇ ਵਜੋਂ 90 ਵਿਅਕਤੀਆਂ ਨੂੰ ਨਸ਼ਾ ਛੱਡਣ ਅਤੇ ਮੁੜ ਵਸੇਬੇ ਦਾ ਇਲਾਜ ਲੈਣ ਲਈ ਰਾਜ਼ੀ ਕੀਤਾ ਹੈ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਰਾਕੇਸ਼ ਗੱਗੀ ਕਤਲ ਮਾਮਲਾ: ਪੰਜਾਬ ਪੁਲਿਸ ਨੇ ਖਰੜ ਤੋਂ ਸ਼ੂਟਰ ਕੀਤਾ ਗ੍ਰਿਫ਼ਤਾਰ, ਪਿਸਤੌਲ ਬਰਾਮਦ ਹੜ ਪੀੜਤ ਲੋਕਾਂ ਦੀ ਸੁਰੱਖਿਆ ਤੇ ਰਾਹਤ ਪੰਜਾਬ ਸਰਕਾਰ ਦੀ ਸਭ ਤੋਂ ਵੱਡੀ ਤਰਜੀਹ : ਡਾ. ਬਲਜੀਤ ਕੌਰ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਪੰਜਾਬ ਦੇ ਹੜ੍ਹ ਪ੍ਰਭਾਵਿਤ ਲੋਕਾਂ ਦਾ ਸਹਾਇਤਾ ਲਈ ਆਪਣੀ ਇੱਕ ਮਹੀਨੇ ਦੀ ਤਨਖਾਹ ਦਾਨ ਕਰਨ ਦਾ ਐਲਾਨ ‘ਖੇਡਾਂ ਵਤਨ ਪੰਜਾਬ ਦੀਆਂ’ ਸੀਜ਼ਨ-4 ਦੀ ਮਸ਼ਾਲ ਮੋਗਾ ਪਹੁੰਚਣ `ਤੇ ਵਿਧਾਇਕ ਤੇ ਡਿਪਟੀ ਕਮਿਸ਼ਨਰ ਨੇ ਕੀਤਾ ਸ਼ਾਨਦਾਰ ਸਵਾਗਤ 8 ਸਤੰਬਰ ਤੱਕ ਚੱਲੇਗਾ ਕੌਮੀ ਅੱਖਾਂ ਦਾਨ ਪੰਦਰਵਾੜਾ ਜਦੋਂ ਪਾਣੀ ਖੋਹਣਾ ਸੀ ਤਾਂ ਸਾਰੇ ਕਾਨੂੰਨ ਛਿੱਕੇ ਟੰਗੇ, ਹੁਣ ਕੋਈ ਮਦਦ ਲਈ ਨਹੀਂ ਬਹੁੜ ਰਿਹਾ : ਬਰਿੰਦਰ ਗੋਇਲ ਹਰਜੋਤ ਸਿੰਘ ਬੈਂਸ ਵੱਲੋਂ ਲੁਧਿਆਣਾ ਵਿੱਚ ਇੰਡੀਅਨ ਇੰਸਟੀਚਿਊਟ ਆਫ਼ ਸਕਿੱਲਜ਼ ਅਤੇ ਪੰਜਾਬ ਵਿੱਚ 5 ਆਈ.ਟੀ.ਆਈ. ਹੱਬ ਸਥਾਪਤ ਕਰਨ ਦੀ ਮੰਗ ਮੁੱਖ ਮੰਤਰੀ ਵੱਲੋਂ ਅਧਿਕਾਰੀਆਂ ਨੂੰ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਬਚਾਅ ਤੇ ਰਾਹਤ ਕਾਰਜਾਂ ਵਿੱਚ ਹੋਰ ਤੇਜ਼ੀ ਲਿਆਉਣ ਦੇ ਨਿਰਦੇਸ਼ ਪੰਜਾਬ ਦੇ ਸਿਹਤ ਵਿਭਾਗ ਵੱਲੋਂ ਹਾਈ ਅਲਰਟ ਜਾਰੀ, ਹੜ੍ਹਾਂ ਨਾਲ ਸਬੰਧਤ ਬਿਮਾਰੀਆਂ ਨਾਲ ਨਜਿੱਠਣ ਲਈ ਟੀਮਾਂ ਅਤੇ ਐਂਬੂਲੈਂਸਾਂ ਕੀਤੀਆਂ ਤਾਇਨਾਤ ਪੰਜਾਬ ਵਿੱਚ 2500 ਕਰੋੜ ਰੁਪਏ ਦੀ ਲਾਗਤ ਨਾਲ ਸੋਲਰ ਪਲਾਂਟ ਸਮੇਤ ਇੱਕ ਨਵਾਂ ਗ੍ਰੀਨਫੀਲਡ ਸਟੀਲ ਪਲਾਂਟ ਕੀਤਾ ਜਾ ਰਿਹਾ ਹੈ ਸਥਾਪਤ : ਕੈਬਨਿਟ ਮੰਤਰੀ ਸੰਜੀਵ ਅਰੋੜਾ