Welcome to Canadian Punjabi Post
Follow us on

08

August 2025
ਬ੍ਰੈਕਿੰਗ ਖ਼ਬਰਾਂ :
ਇਜ਼ਰਾਈਲੀ ਫੌਜ ਨੂੰ ਗਾਜ਼ਾ ਪੱਟੀ ਦੇ ਉੱਤਰੀ ਹਿੱਸੇ ਵਿੱਚ ਸਥਿਤ ਗਾਜ਼ਾ ਸ਼ਹਿਰ 'ਤੇ ਕਬਜ਼ਾ ਕਰਨ ਦੀ ਮਨਜ਼ੂਰੀਅਮਰੀਕਾ ਨੇ ਵੈਨੇਜ਼ੁਏਲਾ ਦੇ ਰਾਸ਼ਟਰਪਤੀ 'ਤੇ 5 ਕਰੋੜ ਡਾਲਰ ਦਾ ਰੱਖਿਆ ਇਨਾਮ, ਅਮਰੀਕਾ ਵਿੱਚ ਨਸ਼ੀਲੇ ਪਦਾਰਥਾਂ ਦੀ ਸਪਲਾਈ ਕਰਨ ਦਾ ਦੋਸ਼17 ਸਾਲਾ ਲੋਰੀ ਨੇ ਕੌਮਾਂਤਰੀ ਕੈਨੋ ਫੇਡਰੇਸ਼ਨ ਜੂਨੀਅਰ ਅਤੇ ਵਰਲਡ ਸਪ੍ਰਿੰਟ ਚੈਂਪਿਅਨਸ਼ਿਪ ‘ਚ ਜਿੱਤੇ ਤਿੰਨ ਗੋਲਡਮਿਸੀਸਾਗਾ ਦੇ ਇੱਕ ਵਿਅਕਤੀ 'ਤੇ ਨਾਬਾਲਿਗਾਂ ਦੀ ਤਸਕਰੀ ਦਾ ਲੱਗਾ ਦੋਸ਼ਟੋਰਾਂਟੋ ਪੁਲਿਸ ਨੇ ਡਾਊਨਟਾਊਨ ਪਾਰਕ ਵਿੱਚ ਨਫ਼ਰਤ ਤੋਂ ਪ੍ਰੇਰਿਤ ਹਮਲੇ `ਚ ਲੋੜੀਂਦੇ ਸ਼ੱਕੀ ਦੀਆਂ ਤਸਵੀਰਾਂ ਕੀਤੀਆਂ ਜਾਰੀਟਰੰਪ ਟੈਰਿਫਾਂ ਖਿਲਾਫ ਅਸੀਂ ਇੱਕ ਹਾਂ, ਇਹ ਯਕੀਨੀ ਬਣਾਉਣਾ ਜ਼ਰੂਰੀ : ਫੋਰਡਯਾਕ ਪੀਕ ਤੋਂ ਡਿੱਗੇ ਹੋਏ ਪਰਬਤਾਰੋਹੀਆਂ ਦਾ ਰੈਸਕਿਊ ਆਪ੍ਰੇਸ਼ਨ ਰਿਹਾ ਸਫ਼ਲ ਵਿਜੀਲੈਂਸ ਨੇ ਜਾਇਦਾਦ ਰਜਿਸਟਰੀ ਘੁਟਾਲੇ ਵਿੱਚ ਮਾਲੀਆ ਅਧਿਕਾਰੀਆਂ ਅਤੇ ਏਜੰਟਾਂ ਦੇ ਗੱਠਜੋੜ ਦਾ ਕੀਤਾ ਪਰਦਾਫਾਸ਼
 
ਪੰਜਾਬ

ਵਿੱਤ ਮੰਤਰੀ ਚੀਮਾ ਵੱਲੋਂ ਜੰਗਲਾਤ ਅਤੇ ਸਿੱਖਿਆ ਵਿਭਾਗ ਦੀਆਂ ਯੂਨੀਅਨਾਂ ਨਾਲ ਮੀਟਿੰਗਾਂ, ਜਾਇਜ਼ ਮੁੱਦਿਆਂ ਨੂੰ ਹੱਲ ਕਰਨ ਦਾ ਦਿੱਤਾ ਭਰੋਸਾ

August 04, 2025 07:41 AM

ਚੰਡੀਗੜ੍ਹ, 4 ਅਗਸਤ (ਪੋਸਟ ਬਿਊਰੋ): ਮੁਲਾਜ਼ਮਾਂ ਦੇ ਮਸਲਿਆਂ ਨੂੰ ਹੱਲ ਕਰਨ ਲਈ ਬਣਾਈ ਗਈ ਕੈਬਨਿਟ ਸਬ-ਕਮੇਟੀ ਦੇ ਚੇਅਰਮੈਨ, ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਜੰਗਲਾਤ ਵਿਭਾਗ ਅਤੇ ਸਿੱਖਿਆ ਵਿਭਾਗ ਦੀਆਂ ਵੱਖ-ਵੱਖ ਯੂਨੀਅਨਾਂ ਨਾਲ ਮੀਟਿੰਗਾਂ ਕੀਤੀਆਂ। ਸਿੱਖਿਆ ਵਿਭਾਗ ਦੀਆਂ ਯੂਨੀਅਨਾਂ ਨਾਲ ਮੀਟਿੰਗਾਂ ਦੌਰਾਨ ਉਨ੍ਹਾਂ ਦੇ ਨਾਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵੀ ਮੌਜੂਦ ਸਨ।
ਪੰਜਾਬ ਸਿਵਲ ਸਕੱਤਰੇਤ ਵਿੱਚ ਵਿੱਤ ਮੰਤਰੀ ਦੇ ਦਫ਼ਤਰ ਵਿਖੇ ਹੋਈਆਂ ਇੰਨ੍ਹਾਂ ਮੀਟਿੰਗਾਂ ਦਾ ਉਦੇਸ਼ ਯੂਨੀਅਨਾਂ ਦੁਆਰਾ ਉਠਾਈਆਂ ਗਈਆਂ ਜਾਇਜ਼ ਮੰਗਾਂ ਅਤੇ ਮੁੱਦਿਆਂ ਨੂੰ ਹੱਲ ਕਰਨਾ ਸੀ। ਮੀਟਿੰਗਾਂ ਦੌਰਾਨ, ਜੰਗਲਾਤ ਵਰਕਰਜ਼ ਯੂਨੀਅਨ, ਈ.ਟੀ.ਟੀ. ਟੈਸਟ ਪਾਸ ਅਧਿਆਪਕ ਐਸੋਸੀਏਸ਼ਨ (ਜੈ ਸਿੰਘ ਵਾਲਾ), ਮੁੜਬਹਾਲ ਕੱਚੇ ਅਧਿਆਪਕ ਯੂਨੀਅਨ, ਅਤੇ ਬੇਰੂਜਗਰ ਬੀ.ਐੱਡ ਟੀ.ਈ.ਟੀ. ਪਾਸ ਅਧਿਆਪਕ ਯੂਨੀਅਨ ਦੇ ਨੁਮਾਇੰਦਿਆਂ ਨੇ ਆਪਣੀਆਂ ਮੰਗਾਂ ਅਤੇ ਮੁੱਦੇ ਪੇਸ਼ ਕੀਤੇ।
ਜੰਗਲਾਤ ਕਰਮਚਾਰੀ ਯੂਨੀਅਨ ਨਾਲ ਮੀਟਿੰਗ ਦੌਰਾਨ, ਜੰਗਲਾਤ ਵਿਭਾਗ ਦੇ ਸਕੱਤਰ ਪ੍ਰਿਯਾਂਕ ਭਾਰਤੀ ਨੇ ਵਿੱਤ ਮੰਤਰੀ ਚੀਮਾ ਨੂੰ ਯੂਨੀਅਨ ਦੀਆਂ ਮੰਗਾਂ ਦੀ ਸਥਿਤੀ ਬਾਰੇ ਜਾਣਕਾਰੀ ਦਿੱਤੀ। ਵਿੱਤ ਮੰਤਰੀ ਨੇ ਯੂਨੀਅਨ ਨਾਲ ਵਿਸਥਾਰਪੂਰਵਕ ਵਿਚਾਰ-ਵਟਾਂਦਰੇ ਤੋਂ ਬਾਅਦ ਵਿਭਾਗ ਨੂੰ ਨਿਰਦੇਸ਼ ਦਿੱਤੇ ਕਿ ਉਹ ਅਫਸਰ ਕਮੇਟੀ ਵਿੱਚ ਯੂਨੀਅਨ ਦੀਆਂ ਮੁੱਖ ਮੰਗਾਂ 'ਤੇ ਵਿਚਾਰ ਕਰਨ ਉਪਰੰਤ ਕੈਬਨਿਟ ਸਬ-ਕਮੇਟੀ ਦੇ ਸਾਹਮਣੇ ਪ੍ਰਸਤਾਵ ਰੱਖਣ।
ਸਿੱਖਿਆ ਵਿਭਾਗ ਦੀਆਂ ਯੂਨੀਅਨਾਂ ਨਾਲ ਮੀਟਿੰਗਾਂ ਦੌਰਾਨ ਵਿੱਤ ਮੰਤਰੀ ਚੀਮਾ ਅਤੇ ਸਿੱਖਿਆ ਮੰਤਰੀ ਬੈਂਸ ਨੇ ਯੂਨੀਅਨ ਆਗੂਆਂ ਨੂੰ ਭਰੋਸਾ ਦਿੱਤਾ ਕਿ ਉਨ੍ਹਾਂ ਦੀਆਂ ਜ਼ਿਆਦਾਤਰ ਮੰਗਾਂ ਪਹਿਲਾਂ ਹੀ ਵਿਚਾਰ ਅਧੀਨ ਹਨ। ਉਨ੍ਹਾਂ ਨੇ ਸਾਰੀਆਂ ਜਾਇਜ਼ ਮੰਗਾਂ ਨੂੰ ਸਮੇਂ ਸਿਰ ਪੂਰਾ ਕਰਨ ਪ੍ਰਤੀ ਆਪਣੀ ਵਚਨਬੱਧਤਾ ਦੁਹਰਾਈ।
ਮੀਟਿੰਗਾਂ ਵਿੱਚ ਹੋਰਨਾਂ ਤੋਂ ਇਲਾਵਾ, ਜੰਗਲਾਤ ਵਰਕਰਜ਼ ਯੂਨੀਅਨ ਤੋਂ ਯੂਨੀਅਨ ਪ੍ਰਧਾਨ ਅਮਰੀਕ ਸਿੰਘ, ਸੀਨੀਅਰ ਮੀਤ ਪ੍ਰਧਾਨ ਰਵੀ ਕਾਂਤ ਅਤੇ ਉਪ ਪ੍ਰਧਾਨ ਸਤਨਾਮ ਸਿੰਘ, ਮੁੜਬਹਾਲ ਕੱਚੇ ਅਧਿਆਪਕ ਯੂਨੀਅਨ ਤੋਂ ਯੂਨੀਅਨ ਪ੍ਰਧਾਨ ਵਿਕਾਸ ਸਾਹਨੀ, ਉਪ ਪ੍ਰਧਾਨ ਲਖਵਿੰਦਰ ਕੌਰ ਅਤੇ ਸਕੱਤਰ ਅਮਨਦੀਪ ਕੌਰ, ਬੇਰੁਜ਼ਗਾਰ ਬੀ.ਐੱਡ ਟੀਈਟੀ ਪਾਸ ਅਧਿਆਪਕ ਯੂਨੀਅਨ ਤੋਂ ਯੂਨੀਅਨ ਪ੍ਰਧਾਨ ਜਸਵੰਤ ਸਿੰਘ, ਨਸ਼ੱਤਰ ਸਿੰਘ, ਕੁਲਦੀਪ ਸਿੰਘ, ਅਤੇ ਈਟੀਟੀ ਟੈਸਟ ਪਾਸ ਅਧਿਆਪਕ ਐਸੋਸੀਏਸ਼ਨ (ਜੈ ਸਿੰਘ ਵਾਲਾ) ਤੋਂ ਯੂਨੀਅਨ ਪ੍ਰਧਾਨ ਕਮਲ ਠਾਕੁਰ, ਜਨਰਲ ਸਕੱਤਰ ਸੋਹਣ ਸਿੰਘ ਅਤੇ ਕੈਸ਼ੀਅਰ ਗੁਰਮੁਖ ਸਿੰਘ ਸ਼ਾਮਲ ਸਨ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਪੰਜ ਕਰਮਚਾਰੀ ਯੂਨੀਅਨਾਂ ਨਾਲ ਮੀਟਿੰਗ ਵਿਜੀਲੈਂਸ ਨੇ ਜਾਇਦਾਦ ਰਜਿਸਟਰੀ ਘੁਟਾਲੇ ਵਿੱਚ ਮਾਲੀਆ ਅਧਿਕਾਰੀਆਂ ਅਤੇ ਏਜੰਟਾਂ ਦੇ ਗੱਠਜੋੜ ਦਾ ਕੀਤਾ ਪਰਦਾਫਾਸ਼ ਸੂਬੇ ਭਰ ਵਿੱਚ ਹੜ੍ਹ ਕੰਟਰੋਲ ਰੂਮ ਦਿਨ-ਰਾਤ ਕਾਰਜਸ਼ੀਲ, ਐਮਰਜੈਂਸੀ ਰਿਸਪਾਂਸ ਟੀਮਾਂ ਮੁਸਤੈਦ : ਬਰਿੰਦਰ ਕੁਮਾਰ ਗੋਇਲ ਗੁਰਮੀਤ ਸਿੰਘ ਖੁੱਡੀਆਂ ਵੱਲੋਂ ਫੀਲਡ ਸਟਾਫ ਨੂੰ ਨਰਮੇ ਦੀ ਫਸਲ ਦੀ ਸਥਿਤੀ ਅਤੇ ਪ੍ਰਗਤੀ ਬਾਰੇ ਹਫ਼ਤੇ ਵਿੱਚ ਦੋ ਵਾਰ ਰਿਪੋਰਟ ਦੇਣ ਦੇ ਆਦੇਸ਼ ਖੁਰਾਕ ਤੇ ਸਿਵਲ ਸਪਲਾਈ ਮੰਤਰੀ ਲਾਲ ਚੰਦ ਕਟਾਰੂਚੱਕ ਵੱਲੋਂ ਗੈਸ ਏਜੰਸੀਆਂ 'ਤੇ ਅਚਨਚੇਤ ਛਾਪਾਮਾਰੀ ਪੰਜਾਬ ਦੇ ਸਾਰੇ ਜ਼ਿਲਿਆਂ ਵਿੱਚ ‘ ਫੂਡ ਸੇਫ਼ਟੀ ਆਨ ਵੀਲਜ਼’ ਦਾ ਹੋਇਆ ਵਿਸਤਾਰ ; ਲੋਕਾਂ ਨੂੰ ਆਪਣੇ ਭੋਜਨ ਦੀ ਜਾਂਚ ਕਰਵਾਉਣ ਦੀ ਅਪੀਲ ਆਜ਼ਾਦੀ ਦਿਵਸ ਸਮਾਗਮਾਂ ਦੇ ਮੱਦੇਨਜ਼ਰ ਪੰਜਾਬ ਪੁਲਿਸ ਨੇ ਸੂਬੇ ਭਰ ਦੀਆਂ ਜ਼ਿਲ੍ਹਾ ਅਤੇ ਸਬ-ਡਵੀਜ਼ਨਲ ਅਦਾਲਤਾਂ ਵਿੱਚ ਚਲਾਈ ਘੇਰਾਬੰਦੀ ਅਤੇ ਤਲਾਸ਼ੀ ਮੁਹਿੰਮ ਸੰਤ ਸੀਚੇਵਾਲ ਨੇ ਸੰਸਦ ਨਾ ਚੱਲਣ ‘ਤੇ ਰਾਜ ਸਭਾ ਦੇ ਵਾਈਸ ਚੇਅਰਮੈਨ ਤੇ ਕੇਂਦਰੀ ਸੰਸਦੀ ਮੰਤਰੀ ਨੂੰ ਲਿਖੇ ਪੱਤਰ ਪੰਜਾਬ ਦੇਸ਼ ਦਾ ਪਹਿਲਾ ਸੂਬਾ ਬਣੇਗਾ ਜੋ ਸੰਕੇਤਿਕ ਭਾਸ਼ਾ ਦੇ ਇੰਟਰਪ੍ਰੇਟਰ, ਅਨੁਵਾਦਕ ਅਤੇ ਵਿਸ਼ੇਸ਼ ਸਿੱਖਿਅਕਾਂ ਨੂੰ ਸੂਚੀਬੱਧ ਕਰੇਗਾ : ਡਾ. ਬਲਜੀਤ ਕੌਰ ਜੀਐੱਸਟੀ ਇੰਫੋਰਸਮੈਂਟ ਦੀ ਮਜ਼ਬੂਤੀ ਲਈ ਪੰਜਾਬ ਵਿਸ਼ੇਸ਼ ਧੋਖਾਧੜੀ ਖੋਜ ਯੂਨਿਟ ਸਥਾਪਤ ਕਰੇਗਾ : ਹਰਪਾਲ ਚੀਮਾ