Welcome to Canadian Punjabi Post
Follow us on

08

August 2025
ਬ੍ਰੈਕਿੰਗ ਖ਼ਬਰਾਂ :
ਇਜ਼ਰਾਈਲੀ ਫੌਜ ਨੂੰ ਗਾਜ਼ਾ ਪੱਟੀ ਦੇ ਉੱਤਰੀ ਹਿੱਸੇ ਵਿੱਚ ਸਥਿਤ ਗਾਜ਼ਾ ਸ਼ਹਿਰ 'ਤੇ ਕਬਜ਼ਾ ਕਰਨ ਦੀ ਮਨਜ਼ੂਰੀਅਮਰੀਕਾ ਨੇ ਵੈਨੇਜ਼ੁਏਲਾ ਦੇ ਰਾਸ਼ਟਰਪਤੀ 'ਤੇ 5 ਕਰੋੜ ਡਾਲਰ ਦਾ ਰੱਖਿਆ ਇਨਾਮ, ਅਮਰੀਕਾ ਵਿੱਚ ਨਸ਼ੀਲੇ ਪਦਾਰਥਾਂ ਦੀ ਸਪਲਾਈ ਕਰਨ ਦਾ ਦੋਸ਼17 ਸਾਲਾ ਲੋਰੀ ਨੇ ਕੌਮਾਂਤਰੀ ਕੈਨੋ ਫੇਡਰੇਸ਼ਨ ਜੂਨੀਅਰ ਅਤੇ ਵਰਲਡ ਸਪ੍ਰਿੰਟ ਚੈਂਪਿਅਨਸ਼ਿਪ ‘ਚ ਜਿੱਤੇ ਤਿੰਨ ਗੋਲਡਮਿਸੀਸਾਗਾ ਦੇ ਇੱਕ ਵਿਅਕਤੀ 'ਤੇ ਨਾਬਾਲਿਗਾਂ ਦੀ ਤਸਕਰੀ ਦਾ ਲੱਗਾ ਦੋਸ਼ਟੋਰਾਂਟੋ ਪੁਲਿਸ ਨੇ ਡਾਊਨਟਾਊਨ ਪਾਰਕ ਵਿੱਚ ਨਫ਼ਰਤ ਤੋਂ ਪ੍ਰੇਰਿਤ ਹਮਲੇ `ਚ ਲੋੜੀਂਦੇ ਸ਼ੱਕੀ ਦੀਆਂ ਤਸਵੀਰਾਂ ਕੀਤੀਆਂ ਜਾਰੀਟਰੰਪ ਟੈਰਿਫਾਂ ਖਿਲਾਫ ਅਸੀਂ ਇੱਕ ਹਾਂ, ਇਹ ਯਕੀਨੀ ਬਣਾਉਣਾ ਜ਼ਰੂਰੀ : ਫੋਰਡਯਾਕ ਪੀਕ ਤੋਂ ਡਿੱਗੇ ਹੋਏ ਪਰਬਤਾਰੋਹੀਆਂ ਦਾ ਰੈਸਕਿਊ ਆਪ੍ਰੇਸ਼ਨ ਰਿਹਾ ਸਫ਼ਲ ਵਿਜੀਲੈਂਸ ਨੇ ਜਾਇਦਾਦ ਰਜਿਸਟਰੀ ਘੁਟਾਲੇ ਵਿੱਚ ਮਾਲੀਆ ਅਧਿਕਾਰੀਆਂ ਅਤੇ ਏਜੰਟਾਂ ਦੇ ਗੱਠਜੋੜ ਦਾ ਕੀਤਾ ਪਰਦਾਫਾਸ਼
 
ਪੰਜਾਬ

ਆਜ਼ਾਦੀ ਦਿਵਸ ਸਮਾਗਮਾਂ ਦੇ ਮੱਦੇਨਜ਼ਰ ਪੰਜਾਬ ਪੁਲਿਸ ਨੇ ਸੂਬੇ ਭਰ ਦੀਆਂ ਜ਼ਿਲ੍ਹਾ ਅਤੇ ਸਬ-ਡਵੀਜ਼ਨਲ ਅਦਾਲਤਾਂ ਵਿੱਚ ਚਲਾਈ ਘੇਰਾਬੰਦੀ ਅਤੇ ਤਲਾਸ਼ੀ ਮੁਹਿੰਮ

August 05, 2025 12:12 PM

-ਪੁਲਿਸ ਟੀਮਾਂ ਨੇ ਪੰਜਾਬ ਭਰ ਵਿੱਚ 694 ਸ਼ੱਕੀ ਵਿਅਕਤੀਆਂ ਦੀ ਤਲਾਸ਼ੀ ਲਈ, 1160 ਵਾਹਨਾਂ ਦੀ ਕੀਤੀ ਜਾਂਚ
-ਯੁੱਧ ਨਸ਼ਿਆਂ ਵਿਰੁੱਧ ਨੂੰ ਜਾਰੀ ਰੱਖਦਿਆਂ ਪੰਜਾਬ ਪੁਲਿਸ ਵੱਲੋਂ 157ਵੇਂ ਦਿਨ 1.5 ਕਿਲੋ ਹੈਰੋਇਨ ਸਮੇਤ 109 ਨਸ਼ਾ ਤਸਕਰ ਗ੍ਰਿਫ਼ਤਾਰ
-ਡੀ ਅਡਿਕਸ਼ਨ ਦੇ ਹਿੱਸੇ ਵਜੋਂ ਪੰਜਾਬ ਪੁਲਿਸ ਨੇ 79 ਵਿਅਕਤੀਆਂ ਨੂੰ ਨਸ਼ਾ ਛੱਡਣ ਦਾ ਇਲਾਜ ਲੈਣ ਲਈ ਰਾਜ਼ੀ ਕੀਤਾ
ਚੰਡੀਗੜ੍ਹ, 5 ਅਗਸਤ (ਪੋਸਟ ਬਿਊਰੋ): ਆਜ਼ਾਦੀ ਦਿਵਸ-2025 ਦੇ ਸ਼ਾਂਤੀਪੂਰਨ ਜਸ਼ਨਾਂ ਨੂੰ ਯਕੀਨੀ ਬਣਾਉਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸਖ਼ਤ ਸੁਰੱਖਿਆ ਪ੍ਰਬੰਧਾਂ ਸਬੰਧੀ ਜਾਰੀ ਨਿਰਦੇਸ਼ਾਂ ਅਨੁਸਾਰ ਪੰਜਾਬ ਪੁਲਿਸ ਨੇ ਅੱਜ ਰਾਜ ਭਰ ਦੀਆਂ ਸਾਰੀਆਂ ਜ਼ਿਲ੍ਹਾ ਅਤੇ ਸਬ-ਡਵੀਜ਼ਨਲ ਅਦਾਲਤਾਂ ਅਤੇ ਉਨ੍ਹਾਂ ਦੇ ਆਲੇ-ਦੁਆਲੇ ਘੇਰਾਬੰਦੀ ਅਤੇ ਤਲਾਸ਼ੀ ਮੁਹਿੰਮ (ਕਾਸੋ) ਚਲਾਈ ਤਾਂ ਜੋ ਸਾਰੇ ਨਿਆਂਇਕ ਕੰਪਲੈਕਸਾਂ ਵਿੱਚ ਠੋਸ ਸੁਰੱਖਿਆ ਪ੍ਰਬੰਧਾਂ ਨੂੰ ਯਕੀਨੀ ਬਣਾਇਆ ਜਾ ਸਕੇ।
ਇਹ ਮੁਹਿੰਮ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਦੇ ਨਿਰਦੇਸ਼ਾਂ 'ਤੇ ਰਾਜ ਭਰ ਦੇ ਸਾਰੇ 28 ਪੁਲਿਸ ਜ਼ਿਲ੍ਹਿਆਂ ਵਿੱਚ ਇੱਕੋ ਸਮੇਂ ਚਲਾਈ ਗਈ।
ਸਪੈਸ਼ਲ ਡੀਜੀਪੀ ਕਾਨੂੰਨ ਤੇ ਵਿਵਸਥਾ ਅਰਪਿਤ ਸ਼ੁਕਲਾ ਨੇ ਕਿਹਾ ਕਿ ਸੀਪੀਜ਼/ਐਸਐਸਪੀਜ਼ ਨੂੰ ਇਸ ਕਾਰਵਾਈ ਦੀ ਨਿੱਜੀ ਤੌਰ 'ਤੇ ਨਿਗਰਾਨੀ ਕਰਨ ਅਤੇ ਐਸਪੀ ਰੈਂਕ ਦੇ ਅਧਿਕਾਰੀਆਂ ਦੀ ਦੇਖਰੇਖ ਹੇਠ ਚੈਕਿੰਗ ਲਈ ਲੋੜੀਂਦੀ ਗਿਣਤੀ ਵਿੱਚ ਪੁਲਿਸ ਟੀਮਾਂ ਬਣਾਉਣ ਦੇ ਨਿਰਦੇਸ਼ ਦਿੱਤੇ ਗਏ ਸਨ। ਉਨ੍ਹਾਂ ਕਿਹਾ ਕਿ ਇਸ ਦੌਰਾਨ ਸੀਪੀਜ਼/ਐਸਐਸਪੀਜ਼ ਨੂੰ ਅਦਾਲਤੀ ਕੰਪਲੈਕਸ ਦੇ ਅੰਦਰ ਅਤੇ ਆਲੇ-ਦੁਆਲੇ ਸਾਰੇ ਸ਼ੱਕੀ ਵਿਅਕਤੀਆਂ ਦੀ ਜਾਂਚ ਕਰਨ ਦੇ ਨਾਲ-ਨਾਲ ਵਾਹਨ ਐਪ ਦੀ ਵਰਤੋਂ ਜ਼ਰੀਏ ਕੰਪਲੈਕਸ ਦੇ ਆਲੇ-ਦੁਆਲੇ ਖੜ੍ਹੇ ਸਾਰੇ ਵਾਹਨਾਂ ਦੀ ਜਾਂਚ ਕਰਨ ਲਈ ਵੀ ਕਿਹਾ ਗਿਆ।
ਉਨ੍ਹਾਂ ਕਿਹਾ ਕਿ ਪੁਲਿਸ ਟੀਮਾਂ ਨੂੰ ਜੁਡੀਸ਼ੀਅਲ ਕੰਪਲੈਕਸਾਂ ਦੇ ਅਹਾਤੇ ਵਿੱਚ ਲਗਾਏ ਗਏ ਡੋਰ ਫਰੇਮ ਮੈਟਲ ਡਿਟੈਕਟਰ (ਡੀਐਫਐਮਡੀ) ਅਤੇ ਕਲੋਜ਼ਡ-ਸਰਕਟ ਟੈਲੀਵਿਜ਼ਨ (ਸੀਸੀਟੀਵੀ) ਕੈਮਰੇ ਦੇ ਸਹੀ ਤਰ੍ਹਾਂ ਸੰਚਾਲਨ ਨੂੰ ਯਕੀਨੀ ਬਣਾਉਣ ਲਈ ਵੀ ਕਿਹਾ ਗਿਆ ਸੀ।
ਹੋਰ ਵੇਰਵੇ ਸਾਂਝੇ ਕਰਦਿਆਂ ਵਿਸ਼ੇਸ਼ ਡੀਜੀਪੀ ਨੇ ਕਿਹਾ ਕਿ ਪੁਲਿਸ ਟੀਮਾਂ ਨੇ ਅਦਾਲਤੀ ਕੰਪਲੈਕਸਾਂ ਦੇ ਆਲੇ-ਦੁਆਲੇ ਘੁੰਮਦੇ 694 ਸ਼ੱਕੀ ਲੋਕਾਂ ਦੀ ਤਲਾਸ਼ੀ ਲੈਣ ਦੇ ਨਾਲ-ਨਾਲ ਅਦਾਲਤੀ ਕੰਪਲੈਕਸ ਦੇ ਆਲੇ-ਦੁਆਲੇ ਵੱਖ-ਵੱਖ ਪਾਰਕਿੰਗਾਂ 'ਚ ਖੜ੍ਹੇ 1160 ਵਾਹਨਾਂ ਦੀ ਵੀ ਜਾਂਚ ਕੀਤੀ, ਜਿਸ ਦੌਰਾਨ ਪੁਲਿਸ ਟੀਮਾਂ ਨੇ 129 ਚਲਾਨ ਵੀ ਜਾਰੀ ਕੀਤੇ ਅਤੇ ਚਾਰ ਵਾਹਨਾਂ ਨੂੰ ਜ਼ਬਤ ਕੀਤਾ ਗਿਆ।
ਇਸ ਦੌਰਾਨ ਪੁਲਿਸ ਟੀਮਾਂ ਨੇ ਲਗਾਤਾਰ 157ਵੇਂ ਦਿਨ ਨਸ਼ਿਆਂ ਵਿਰੁੱਧ ਆਪਣੀ ਘੇਰਾਬੰਦੀ ਅਤੇ ਖੋਜ ਮੁਹਿੰਮ (ਕਾਸੋ) ਨੂੰ ਜਾਰੀ ਰੱਖਦਿਆਂ ਅੱਜ 397 ਥਾਵਾਂ 'ਤੇ ਛਾਪੇਮਾਰੀ ਕੀਤੀ, ਜਿਸ ਦੇ ਚਲਦਿਆਂ ਰਾਜ ਭਰ ਵਿੱਚ 89 ਐਫਆਈਆਰਜ਼ ਦਰਜ ਕਰਕੇ 109 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਇਸ ਨਾਲ 157 ਦਿਨਾਂ ਦੇ ਅੰਦਰ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 24,748 ਹੋ ਗਈ ਹੈ।
ਸਪੈਸ਼ਲ ਡੀਜੀਪੀ ਨੇ ਕਿਹਾ ਕਿ ਛਾਪੇਮਾਰੀ ਦੌਰਾਨ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੇ ਕਬਜ਼ੇ ਵਿੱਚੋਂ 1.5 ਕਿਲੋ ਹੈਰੋਇਨ, 1.1 ਕਿਲੋ ਅਫੀਮ, 35 ਕੁਇੰਟਲ ਭੁੱਕੀ ਅਤੇ 44,910 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ।
ਉਨ੍ਹਾਂ ਦੱਸਿਆ ਕਿ 82 ਗਜ਼ਟਿਡ ਅਧਿਕਾਰੀਆਂ ਦੀ ਨਿਗਰਾਨੀ ਹੇਠ 1300 ਤੋਂ ਵੱਧ ਪੁਲਿਸ ਮੁਲਾਜ਼ਮਾਂ ਦੀ ਸ਼ਮੂਲੀਅਤ ਵਾਲੀਆਂ 180 ਤੋਂ ਵੱਧ ਪੁਲਿਸ ਟੀਮਾਂ ਨੇ ਰਾਜ ਭਰ ਵਿੱਚ ਛਾਪੇਮਾਰੀ ਕੀਤੀ ਅਤੇ ਦਿਨ ਭਰ ਚੱਲੇ ਇਸ ਆਪ੍ਰੇਸ਼ਨ ਦੌਰਾਨ 437 ਸ਼ੱਕੀ ਵਿਅਕਤੀਆਂ ਦੀ ਜਾਂਚ ਕੀਤੀ ਗਈ।
ਸਪੈਸ਼ਲ ਡੀਜੀਪੀ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਪੰਜਾਬ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਤਿੰਨ-ਪੱਖੀ ਰਣਨੀਤੀ - ਇਨਫੋਰਸਮੈਂਟ, ਡੀਅਡਿਕਸ਼ਨ ਅਤੇ ਪ੍ਰੀਵੈਨਸ਼ਨ (ਈਡੀਪੀ) ਲਾਗੂ ਕੀਤੀ ਗਈ ਹੈ ਅਤੇ ਪੰਜਾਬ ਪੁਲਿਸ ਨੇ ਆਪਣੀ 'ਨਸ਼ਾ ਛੁਡਾਊ' ਮੁਹਿੰਮ ਦੇ ਹਿੱਸੇ ਵਜੋਂ ਅੱਜ 79 ਵਿਅਕਤੀਆਂ ਨੂੰ ਨਸ਼ਾ ਛੱਡਣ ਅਤੇ ਮੁੜ ਵਸੇਬੇ ਦਾ ਇਲਾਜ ਲੈਣ ਲਈ ਰਾਜ਼ੀ ਕੀਤਾ ਹੈ।

 

 
Have something to say? Post your comment
ਹੋਰ ਪੰਜਾਬ ਖ਼ਬਰਾਂ
ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਪੰਜ ਕਰਮਚਾਰੀ ਯੂਨੀਅਨਾਂ ਨਾਲ ਮੀਟਿੰਗ ਵਿਜੀਲੈਂਸ ਨੇ ਜਾਇਦਾਦ ਰਜਿਸਟਰੀ ਘੁਟਾਲੇ ਵਿੱਚ ਮਾਲੀਆ ਅਧਿਕਾਰੀਆਂ ਅਤੇ ਏਜੰਟਾਂ ਦੇ ਗੱਠਜੋੜ ਦਾ ਕੀਤਾ ਪਰਦਾਫਾਸ਼ ਸੂਬੇ ਭਰ ਵਿੱਚ ਹੜ੍ਹ ਕੰਟਰੋਲ ਰੂਮ ਦਿਨ-ਰਾਤ ਕਾਰਜਸ਼ੀਲ, ਐਮਰਜੈਂਸੀ ਰਿਸਪਾਂਸ ਟੀਮਾਂ ਮੁਸਤੈਦ : ਬਰਿੰਦਰ ਕੁਮਾਰ ਗੋਇਲ ਗੁਰਮੀਤ ਸਿੰਘ ਖੁੱਡੀਆਂ ਵੱਲੋਂ ਫੀਲਡ ਸਟਾਫ ਨੂੰ ਨਰਮੇ ਦੀ ਫਸਲ ਦੀ ਸਥਿਤੀ ਅਤੇ ਪ੍ਰਗਤੀ ਬਾਰੇ ਹਫ਼ਤੇ ਵਿੱਚ ਦੋ ਵਾਰ ਰਿਪੋਰਟ ਦੇਣ ਦੇ ਆਦੇਸ਼ ਖੁਰਾਕ ਤੇ ਸਿਵਲ ਸਪਲਾਈ ਮੰਤਰੀ ਲਾਲ ਚੰਦ ਕਟਾਰੂਚੱਕ ਵੱਲੋਂ ਗੈਸ ਏਜੰਸੀਆਂ 'ਤੇ ਅਚਨਚੇਤ ਛਾਪਾਮਾਰੀ ਪੰਜਾਬ ਦੇ ਸਾਰੇ ਜ਼ਿਲਿਆਂ ਵਿੱਚ ‘ ਫੂਡ ਸੇਫ਼ਟੀ ਆਨ ਵੀਲਜ਼’ ਦਾ ਹੋਇਆ ਵਿਸਤਾਰ ; ਲੋਕਾਂ ਨੂੰ ਆਪਣੇ ਭੋਜਨ ਦੀ ਜਾਂਚ ਕਰਵਾਉਣ ਦੀ ਅਪੀਲ ਸੰਤ ਸੀਚੇਵਾਲ ਨੇ ਸੰਸਦ ਨਾ ਚੱਲਣ ‘ਤੇ ਰਾਜ ਸਭਾ ਦੇ ਵਾਈਸ ਚੇਅਰਮੈਨ ਤੇ ਕੇਂਦਰੀ ਸੰਸਦੀ ਮੰਤਰੀ ਨੂੰ ਲਿਖੇ ਪੱਤਰ ਪੰਜਾਬ ਦੇਸ਼ ਦਾ ਪਹਿਲਾ ਸੂਬਾ ਬਣੇਗਾ ਜੋ ਸੰਕੇਤਿਕ ਭਾਸ਼ਾ ਦੇ ਇੰਟਰਪ੍ਰੇਟਰ, ਅਨੁਵਾਦਕ ਅਤੇ ਵਿਸ਼ੇਸ਼ ਸਿੱਖਿਅਕਾਂ ਨੂੰ ਸੂਚੀਬੱਧ ਕਰੇਗਾ : ਡਾ. ਬਲਜੀਤ ਕੌਰ ਵਿੱਤ ਮੰਤਰੀ ਚੀਮਾ ਵੱਲੋਂ ਜੰਗਲਾਤ ਅਤੇ ਸਿੱਖਿਆ ਵਿਭਾਗ ਦੀਆਂ ਯੂਨੀਅਨਾਂ ਨਾਲ ਮੀਟਿੰਗਾਂ, ਜਾਇਜ਼ ਮੁੱਦਿਆਂ ਨੂੰ ਹੱਲ ਕਰਨ ਦਾ ਦਿੱਤਾ ਭਰੋਸਾ ਜੀਐੱਸਟੀ ਇੰਫੋਰਸਮੈਂਟ ਦੀ ਮਜ਼ਬੂਤੀ ਲਈ ਪੰਜਾਬ ਵਿਸ਼ੇਸ਼ ਧੋਖਾਧੜੀ ਖੋਜ ਯੂਨਿਟ ਸਥਾਪਤ ਕਰੇਗਾ : ਹਰਪਾਲ ਚੀਮਾ