Welcome to Canadian Punjabi Post
Follow us on

08

August 2025
ਬ੍ਰੈਕਿੰਗ ਖ਼ਬਰਾਂ :
ਇਜ਼ਰਾਈਲੀ ਫੌਜ ਨੂੰ ਗਾਜ਼ਾ ਪੱਟੀ ਦੇ ਉੱਤਰੀ ਹਿੱਸੇ ਵਿੱਚ ਸਥਿਤ ਗਾਜ਼ਾ ਸ਼ਹਿਰ 'ਤੇ ਕਬਜ਼ਾ ਕਰਨ ਦੀ ਮਨਜ਼ੂਰੀਅਮਰੀਕਾ ਨੇ ਵੈਨੇਜ਼ੁਏਲਾ ਦੇ ਰਾਸ਼ਟਰਪਤੀ 'ਤੇ 5 ਕਰੋੜ ਡਾਲਰ ਦਾ ਰੱਖਿਆ ਇਨਾਮ, ਅਮਰੀਕਾ ਵਿੱਚ ਨਸ਼ੀਲੇ ਪਦਾਰਥਾਂ ਦੀ ਸਪਲਾਈ ਕਰਨ ਦਾ ਦੋਸ਼17 ਸਾਲਾ ਲੋਰੀ ਨੇ ਕੌਮਾਂਤਰੀ ਕੈਨੋ ਫੇਡਰੇਸ਼ਨ ਜੂਨੀਅਰ ਅਤੇ ਵਰਲਡ ਸਪ੍ਰਿੰਟ ਚੈਂਪਿਅਨਸ਼ਿਪ ‘ਚ ਜਿੱਤੇ ਤਿੰਨ ਗੋਲਡਮਿਸੀਸਾਗਾ ਦੇ ਇੱਕ ਵਿਅਕਤੀ 'ਤੇ ਨਾਬਾਲਿਗਾਂ ਦੀ ਤਸਕਰੀ ਦਾ ਲੱਗਾ ਦੋਸ਼ਟੋਰਾਂਟੋ ਪੁਲਿਸ ਨੇ ਡਾਊਨਟਾਊਨ ਪਾਰਕ ਵਿੱਚ ਨਫ਼ਰਤ ਤੋਂ ਪ੍ਰੇਰਿਤ ਹਮਲੇ `ਚ ਲੋੜੀਂਦੇ ਸ਼ੱਕੀ ਦੀਆਂ ਤਸਵੀਰਾਂ ਕੀਤੀਆਂ ਜਾਰੀਟਰੰਪ ਟੈਰਿਫਾਂ ਖਿਲਾਫ ਅਸੀਂ ਇੱਕ ਹਾਂ, ਇਹ ਯਕੀਨੀ ਬਣਾਉਣਾ ਜ਼ਰੂਰੀ : ਫੋਰਡਯਾਕ ਪੀਕ ਤੋਂ ਡਿੱਗੇ ਹੋਏ ਪਰਬਤਾਰੋਹੀਆਂ ਦਾ ਰੈਸਕਿਊ ਆਪ੍ਰੇਸ਼ਨ ਰਿਹਾ ਸਫ਼ਲ ਵਿਜੀਲੈਂਸ ਨੇ ਜਾਇਦਾਦ ਰਜਿਸਟਰੀ ਘੁਟਾਲੇ ਵਿੱਚ ਮਾਲੀਆ ਅਧਿਕਾਰੀਆਂ ਅਤੇ ਏਜੰਟਾਂ ਦੇ ਗੱਠਜੋੜ ਦਾ ਕੀਤਾ ਪਰਦਾਫਾਸ਼
 
ਪੰਜਾਬ

ਖੁਰਾਕ ਤੇ ਸਿਵਲ ਸਪਲਾਈ ਮੰਤਰੀ ਲਾਲ ਚੰਦ ਕਟਾਰੂਚੱਕ ਵੱਲੋਂ ਗੈਸ ਏਜੰਸੀਆਂ 'ਤੇ ਅਚਨਚੇਤ ਛਾਪਾਮਾਰੀ

August 06, 2025 11:05 AM

-ਤੋਲ ਕੰਡਿਆਂ ਵਿੱਚ ਊਣਤਾਈਆਂ ਪਾਏ ਜਾਣ ਦਾ ਲਿਆ ਗੰਭੀਰ ਨੋਟਿਸ
-ਵਿਭਾਗੀ ਨਿਯਮਾਂ ਅਨੁਸਾਰ ਸਖਤ ਕਾਰਵਾਈ ਕਰਨ ਦੀ ਹਦਾਇਤ
-ਗੈਸ ਉਪਭੋਗਤਾਵਾਂ ਦੀ ਲੁੱਟ ਖਸੁੱਟ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ: ਲਾਲ ਚੰਦ ਕਟਾਰੂਚੱਕ
ਚੰਡੀਗੜ੍ਹ, 6 ਅਗਸਤ (ਪੋਸਟ ਬਿਊਰੋ): ਪੰਜਾਬ ਦੇ ਖੁਰਾਕ ਤੇ ਸਿਵਲ ਸਪਲਾਈ ਮੰਤਰੀ ਲਾਲ ਚੰਦ ਕਟਾਰੂਚੱਕ ਵੱਲੋਂ ਅੱਜ ਸਰਹਿੰਦ ਵਿਖੇ ਵੱਖਵੱਖ ਗੈਸ ਏਜੰਸੀਆਂ ਤੇ ਗੋਦਾਮਾਂ `ਤੇ ਕੀਤੀ ਅਚਨਚੇਤ ਛਾਪਾਮਾਰੀ ਦੌਰਾਨ ਤੋਲ ਕੰਡਿਆਂ ਵਿੱਚ ਊਣਤਾਈਆਂ ਪਾਏ ਜਾਣ ਦਾ ਗੰਭੀਰ ਨੋਟਿਸ ਲਿਆ ਗਿਆ। ਉਨ੍ਹਾਂ ਕਿਹਾ ਕਿ ਇਹ ਗੈਸ ਉਪਭੋਗਤਾਵਾਂ ਦਾ ਵਿੱਤੀ ਸੋ਼ਸਣ ਹੈ ਅਤੇ ਪੰਜਾਬ ਸਰਕਾਰ ਵੱਲੋਂ ਕਿਸੇ ਵੀ ਕਿਸਮ ਦੇ ਭ੍ਰਿਸ਼ਟਾਚਾਰ ਨੂੰ ਬਿਲਕੁਲ ਵੀ ਬਰਦਾਸ਼ਤ ਨਹੀਂ ਕੀਤਾ ਜਾਵੇਗਾ।
ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠਲੀ ਪੰਜਾਬ ਸਰਕਾਰ ਵੱਲੋਂ ਇਹ ਸਖਤ ਦਿਸ਼ਾ ਨਿਰਦੇਸ਼ ਦਿੱਤੇ ਗਏ ਹਨ ਕਿ ਗੈਸ ਏਜੰਸੀਆਂ ਵਿੱਚ ਗੈਸ ਉਪਭੋਗਤਾਵਾਂ ਦੀ ਕਿਸੇ ਵੀ ਪੜਾਅ 'ਤੇ ਖੱਜਲ ਖੁਆਰੀ ਜਾਂ ਵਿੱਤੀ ਲੁੱਟ ਖਸੁੱਟ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਅਤੇ ਜੇਕਰ ਕੋਈ ਗੈਸ ਏਜੰਸੀ ਮਾਲਕ ਜਾਂ ਕਰਮਚਾਰੀ ਅਜਿਹਾ ਕਰਦਾ ਪਾਇਆ ਜਾਂਦਾ ਹੈ ਤਾਂ ਉਸ ਖਿਲਾਫ਼ ਨਿਯਮਾਂ ਅਨੁਸਾਰ ਬਣਦੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।
ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਜਾਂਚ ਪੜਤਾਲ ਦੌਰਾਨ ਇਸ ਗੱਲ ਦਾ ਗੰਭੀਰ ਨੋਟਿਸ ਲਿਆ ਕਿ ਕੁਝ ਗੈਸ ਏਜੰਸੀਆਂ ਵੱਲੋਂ ਗੈਸ ਸਿਲੰਡਰਾਂ ਦੇ ਤੋਲ ਕੰਡੇ ਸਬੰਧੀ ਨਿਯਮਾਂ ਦੀ ਅਣਦੇਖੀ ਕੀਤੀ ਜਾ ਰਹੀ ਹੈ।ਉਨ੍ਹਾਂ ਨੇ ਕਿਹਾ ਕਿ ਇਹ ਬਰਦਾਸ਼ਤਯੋਗ ਨਹੀਂ ਹੈ ਅਤੇ ਇਸ ਸਬੰਧੀ ਲੁੱਟ ਖਸੁੱਟ ਨੂੰ ਸਖਤੀ ਨਾਲ ਰੋਕਣ ਲਈ ਸਬੰਧਤ ਗੈਸ ਏਜੰਸੀਆਂ ਖਿਲਾਫ਼ ਬਣਦੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। ਉਨ੍ਹਾਂ ਨੇ ਡੀ.ਐਫ.ਐਸ.ਸੀ ਨੂੰ ਹਦਾਇਤ ਕੀਤੀ ਕਿ ਨਿਯਮਾਂ ਦੀ ਪਾਲਣਾ ਨਾ ਕਰਨ ਵਾਲੀਆਂ ਗੈਸ ਏਜੰਸੀਆਂ ਖਿਲਾਫ਼ ਵਿਭਾਗੀ ਕਾਰਵਾਈ ਆਰੰਭੀ ਜਾਵੇ ਅਤੇ ਇਸ ਵਿੱਚ ਕਿਸੇ ਵੀ ਢਿੱਲਮਠ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ।
ਕੈਬਨਿਟ ਮੰਤਰੀ ਨੇ ਗੈਸ ਖਪਤਕਾਰਾਂ ਨੂੰ ਵੀ ਅਪੀਲ ਕੀਤੀ ਕਿ ਉਹ ਘਰਾਂ ਵਿੱਚ ਗੈਸ ਸਪਲਾਈ ਲੈਣ ਮੌਕੇ ਆਪਣੇ ਸਾਹਮਣੇ ਗੈਸ ਸਿਲੰਡਰਾਂ ਦੀ ਤੁਲਵਾਈ ਕਰਵਾਉਣ ਤਾਂ ਜੋ ਕੋਈ ਵੀ ਵਿਅਕਤੀ ਹੇਰਾਫੇਰੀ ਜਾਂ ਭ੍ਰਿਸ਼ਟਾਚਾਰ ਨਾ ਕਰ ਸਕੇ। ਉਨ੍ਹਾਂ ਕਿਹਾ ਕਿ ਗੈਸ ਸਪਲਾਈ ਕਰਨ ਵਾਲਿਆਂ ਲਈ ਕੰਡੇ ਆਪਣੇ ਨਾਲ ਰੱਖਣੇ ਲਾਜ਼ਮੀ ਕੀਤੇ ਹੋਏ ਹਨ ਪਰ ਕਈ ਥਾਈ ਇਹ ਦੇਖਣ ਵਿੱਚ ਆਇਆ ਹੈ ਕਿ ਗੈਸ ਸਪਲਾਈ ਕਰਨ ਵਾਲੇ ਵਾਹਨਾਂ ਵਿੱਚ ਕੰਡੇ ਨਹੀਂ ਰੱਖੇ ਜਾਂਦੇ ਜਿਸ ਨਾਲ ਇਹ ਸਿੱਧੇ ਤੌਰ 'ਤੇ ਹਦਾਇਤਾਂ ਦੀ ਉਲੰਘਣਾ ਹੈ। ਉਨ੍ਹਾਂ ਕਿਹਾ ਕਿ ਕੁਝ ਥਾਵਾਂ ਉਤੇ ਤੋਲ ਕੰਡੇ ਰੱਖੇ ਪਾਏ ਗਏ ਹਨ ਪਰ ਇਹ ਕੰਡੇ ਸਰਕਾਰੀ ਤੌਰ 'ਤੇ ਅਥੋਰਾਈਜ਼ ਨਹੀਂ ਹਨ।ਉਨ੍ਹਾਂ ਨੇ ਚੈਕਿੰਗ ਦੌਰਾਨ ਜਿਥੇ ਮੌਕੇ *ਤੇ ਹੀ ਵੱਖ ਵੱਖ ਗੈਸ ਸਿਲੰਡਰਾਂ ਦੀ ਆਪਣੇ ਸਾਹਮਣੇ ਤੁਲਵਾਈ ਕਰਵਾ ਕੇ ਦੇਖਿਆ ਉਥੇ ਨਾਲ ਹੀ ਮੌਕੇ *ਤੇ ਮੌਜੂਦ ਗੈਸ ਖਪਤਕਾਰਾਂ ਤੋਂ ਵੀ ਏਜੰਸੀਆਂ ਦੀ ਕਾਰਜਪ੍ਰਣਾਲੀ ਤੇ ਕਾਰ ਵਿਹਾਰ ਬਾਰੇ ਫੀਡਬੈਕ ਹਾਸਲ ਕੀਤੀ।
ਇਸ ਮੌਕੇ ਮਨੋਹਰ ਸਿੰਘ ਕੰਟਰੋਲਰ ਹੈਡ ਕੁਆਰਟਰ ਅਤੇ ਡੀ.ਐਫ.ਐਸ.ਸੀ ਮੀਨਾਕਸ਼ੀ ਵੀ ਮੌਜੂਦ ਸਨ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਪੰਜ ਕਰਮਚਾਰੀ ਯੂਨੀਅਨਾਂ ਨਾਲ ਮੀਟਿੰਗ ਵਿਜੀਲੈਂਸ ਨੇ ਜਾਇਦਾਦ ਰਜਿਸਟਰੀ ਘੁਟਾਲੇ ਵਿੱਚ ਮਾਲੀਆ ਅਧਿਕਾਰੀਆਂ ਅਤੇ ਏਜੰਟਾਂ ਦੇ ਗੱਠਜੋੜ ਦਾ ਕੀਤਾ ਪਰਦਾਫਾਸ਼ ਸੂਬੇ ਭਰ ਵਿੱਚ ਹੜ੍ਹ ਕੰਟਰੋਲ ਰੂਮ ਦਿਨ-ਰਾਤ ਕਾਰਜਸ਼ੀਲ, ਐਮਰਜੈਂਸੀ ਰਿਸਪਾਂਸ ਟੀਮਾਂ ਮੁਸਤੈਦ : ਬਰਿੰਦਰ ਕੁਮਾਰ ਗੋਇਲ ਗੁਰਮੀਤ ਸਿੰਘ ਖੁੱਡੀਆਂ ਵੱਲੋਂ ਫੀਲਡ ਸਟਾਫ ਨੂੰ ਨਰਮੇ ਦੀ ਫਸਲ ਦੀ ਸਥਿਤੀ ਅਤੇ ਪ੍ਰਗਤੀ ਬਾਰੇ ਹਫ਼ਤੇ ਵਿੱਚ ਦੋ ਵਾਰ ਰਿਪੋਰਟ ਦੇਣ ਦੇ ਆਦੇਸ਼ ਪੰਜਾਬ ਦੇ ਸਾਰੇ ਜ਼ਿਲਿਆਂ ਵਿੱਚ ‘ ਫੂਡ ਸੇਫ਼ਟੀ ਆਨ ਵੀਲਜ਼’ ਦਾ ਹੋਇਆ ਵਿਸਤਾਰ ; ਲੋਕਾਂ ਨੂੰ ਆਪਣੇ ਭੋਜਨ ਦੀ ਜਾਂਚ ਕਰਵਾਉਣ ਦੀ ਅਪੀਲ ਆਜ਼ਾਦੀ ਦਿਵਸ ਸਮਾਗਮਾਂ ਦੇ ਮੱਦੇਨਜ਼ਰ ਪੰਜਾਬ ਪੁਲਿਸ ਨੇ ਸੂਬੇ ਭਰ ਦੀਆਂ ਜ਼ਿਲ੍ਹਾ ਅਤੇ ਸਬ-ਡਵੀਜ਼ਨਲ ਅਦਾਲਤਾਂ ਵਿੱਚ ਚਲਾਈ ਘੇਰਾਬੰਦੀ ਅਤੇ ਤਲਾਸ਼ੀ ਮੁਹਿੰਮ ਸੰਤ ਸੀਚੇਵਾਲ ਨੇ ਸੰਸਦ ਨਾ ਚੱਲਣ ‘ਤੇ ਰਾਜ ਸਭਾ ਦੇ ਵਾਈਸ ਚੇਅਰਮੈਨ ਤੇ ਕੇਂਦਰੀ ਸੰਸਦੀ ਮੰਤਰੀ ਨੂੰ ਲਿਖੇ ਪੱਤਰ ਪੰਜਾਬ ਦੇਸ਼ ਦਾ ਪਹਿਲਾ ਸੂਬਾ ਬਣੇਗਾ ਜੋ ਸੰਕੇਤਿਕ ਭਾਸ਼ਾ ਦੇ ਇੰਟਰਪ੍ਰੇਟਰ, ਅਨੁਵਾਦਕ ਅਤੇ ਵਿਸ਼ੇਸ਼ ਸਿੱਖਿਅਕਾਂ ਨੂੰ ਸੂਚੀਬੱਧ ਕਰੇਗਾ : ਡਾ. ਬਲਜੀਤ ਕੌਰ ਵਿੱਤ ਮੰਤਰੀ ਚੀਮਾ ਵੱਲੋਂ ਜੰਗਲਾਤ ਅਤੇ ਸਿੱਖਿਆ ਵਿਭਾਗ ਦੀਆਂ ਯੂਨੀਅਨਾਂ ਨਾਲ ਮੀਟਿੰਗਾਂ, ਜਾਇਜ਼ ਮੁੱਦਿਆਂ ਨੂੰ ਹੱਲ ਕਰਨ ਦਾ ਦਿੱਤਾ ਭਰੋਸਾ ਜੀਐੱਸਟੀ ਇੰਫੋਰਸਮੈਂਟ ਦੀ ਮਜ਼ਬੂਤੀ ਲਈ ਪੰਜਾਬ ਵਿਸ਼ੇਸ਼ ਧੋਖਾਧੜੀ ਖੋਜ ਯੂਨਿਟ ਸਥਾਪਤ ਕਰੇਗਾ : ਹਰਪਾਲ ਚੀਮਾ