Welcome to Canadian Punjabi Post
Follow us on

13

August 2025
 
ਪੰਜਾਬ

ਕੈਬਨਿਟ ਮੰਤਰੀ ਹਰਜੋਤ ਬੈਂਸ ਨੇ ਸ਼ਹੀਦ ਲਾਂਸ ਨਾਇਕ ਪ੍ਰਿਤਪਾਲ ਸਿੰਘ ਦੇ ਪਰਿਵਾਰ ਨਾਲ ਕੀਤਾ ਦੁੱਖ ਸਾਝਾਂ

August 11, 2025 10:00 AM

ਲੁਧਿਆਣਾ, 11 ਅਗਸਤ (ਪੋਸਟ ਬਿਊਰੋ): ਹਰਜੋਤ ਸਿੰਘ ਬੈਂਸ ਕੈਬਨਿਟ ਮੰਤਰੀ ਸਕੂਲ ਸਿੱਖਿਆ, ਉਚੇਰੀ ਸਿੱਖਿਆ, ਤਕਨੀਕੀ ਸਿੱਖਿਆ, ਉਦਯੋਗਿਕ ਸਿਖਲਾਈ, ਭਾਸ਼ਾ ਅਤੇ ਸੂਚਨਾ ਤੇ ਲੋਕ ਸੰਪਰਕ ਵਿਭਾਗ ਪੰਜਾਬ ਅੱਜ ਜ਼ਿਲ੍ਹਾ ਲੁਧਿਆਣਾ ਦੇ ਉਪ ਮੰਡਲ ਸਮਰਾਲਾ ਅਧੀਨ ਪੈਂਦੇ ਪਿੰਡ ਮਾਨੂੰਪੁਰ ਵਿਖੇ ਸ਼ਹੀਦ ਲਾਂਸ ਨਾਇਕ ਪ੍ਰਿਤਪਾਲ ਸਿੰਘ ਦੇ ਪਰਿਵਾਰ ਨਾਲ ਦੁੱਖ ਸਾਝਾਂ ਕਰਨ ਲਈ ਪਹੁੰਚੇ। ਪ੍ਰਿਤਪਾਲ ਸਿੰਘ ਜੰਮੂ ਕਸ਼ਮੀਰ ਦੇ ਕੁਲਗਾਮ ਵਿੱਚ ਅੱਤਵਾਦੀਆਂ ਨਾਲ ਮੁਕਾਬਲੇ ਵਿਚ ਸ਼ਹੀਦ ਹੋ ਗਏ ਸਨ।
ਇਸ ਮੌਕੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਸ਼ਹੀਦ ਪ੍ਰਿਤਪਾਲ ਸਿੰਘ ਦੀ ਧਰਮ ਪਤਨੀ ਮਨਪ੍ਰੀਤ ਕੌਰ, ਪਿਤਾ ਹਰਬੰਸ ਸਿੰਘ, ਮਾਤਾ ਅਤੇ ਭਰਾਵਾਂ ਨਾਲ ਦੁੱਖ ਵੰਡਾਇਆ ਅਤੇ ਕਿਹਾ ਕਿ ਪੰਜਾਬ ਸਰਕਾਰ ਇਸ ਦੁੱਖ ਦੀ ਘੜੀ ਵਿਚ ਉਨ੍ਹਾਂ ਦੇ ਪਰਿਵਾਰ ਨਾਲ ਖੜੀ ਹੈ ਅਤੇ ਸਰਕਾਰ ਵੱਲੋਂ ਜੋ ਸੰਭਵ ਮੱਦਦ ਹੋਵੇਗੀ, ਉਹ ਕੀਤੀ ਜਾਵੇਗੀ। ਉਨ੍ਹਾਂ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਵੀ ਸ਼ਹੀਦ ਲਾਂਸ ਨਾਇਕ ਪ੍ਰਿਤਪਾਲ ਸਿੰਘ ਅਤੇ ਸ਼ਹੀਦ ਹਰਮਿੰਦਰ ਸਿੰਘ ਦੇ ਪਰਿਵਾਰਾਂ ਨਾਲ ਦੁੱਖ ਪ੍ਰਗਟ ਕੀਤਾ ਹੈ। ਉਨ੍ਹਾਂ ਨੇ ਕਿਹਾ ਕਿ ਸਾਡੇ ਜਵਾਨ ਦੁਸ਼ਮਣਾਂ ਦਾ ਡੱਟ ਕੇ ਮੁਕਾਬਲਾ ਕਰ ਰਹੇ ਹਨ, ਉਨ੍ਹਾਂ ਦੇ ਇਸ ਜਜਬੇ ਕਾਰਨ ਹੀ ਅਸੀ ਦੇਸ਼ ਵਾਸੀ ਚੈਨ ਦੀ ਨੀਂਦ ਸੋ ਰਹੇ ਹਾਂ। ਉਨ੍ਹਾਂ ਨੇ ਕਿਹਾ ਕਿ ਦੁਸ਼ਮਣ ਤਾਕਤਾਂ ਹਮੇਸ਼ਾ ਇਸ ਤਾਂਕ ਵਿਚ ਰਹਿੰਦੀਆਂ ਹਨ ਕਿ ਸਾਡੇ ਦੇਸ਼ ਦਾ ਅਮਨ ਕਾਨੂੰਨ ਭੰਗ ਕੀਤਾ ਜਾਵੇ, ਪਰ ਸਾਡੇ ਫੋਜੀ ਆਪਣੀਆਂ ਸ਼ਹੀਦੀਆਂ ਦੇ ਕੇ ਦੇਸ਼ ਦੀ ਆਨ ਬਾਨ ਸ਼ਾਨ ਦੀ ਰਾਖੀ ਕਰ ਰਹੇ ਹਨ। ਉਨ੍ਹਾਂ ਨੇ ਕਿਹਾ ਕਿ ਬਹੁਤ ਹੀ ਦੁੱਖ ਦੀ ਗੱਲ ਹੈ ਕਿ ਫਰਵਰੀ ਮਹੀਨੇ ਵਿਚ ਪ੍ਰਿਤਪਾਲ ਸਿੰਘ ਦਾ ਵਿਆਹ ਹੋਇਆ ਸੀ, ਪਰਿਵਾਰ ਨੇ ਦੱਸਿਆ ਹੈ ਕਿ ਉਹ ਅਪ੍ਰੈਲ ਮਹੀਨੇ ਆਪਣੀ ਡਿਊਟੀ ਤੇ ਪਰਤ ਗਿਆ ਸੀ ਅਤੇ ਦੀਵਾਲੀ ਪਰਿਵਾਰ ਨਾਲ ਮਨਾਉਣ ਦਾ ਵਾਅਦਾ ਕੀਤਾ ਸੀ, ਭਾਵੇ ਅੱਜ ਸਾਡੇ ਇਹ ਭਰਾ ਸ਼ਹੀਦ ਹੋਏ ਹਨ, ਪ੍ਰੰਤੂ ਉਨ੍ਹਾਂ ਦੇ ਪਰਿਵਾਰ ਦਾ ਹੋਸਲਾ ਅਤੇ ਜਜ਼ਬਾ ਅਤੇ ਪਿੰਡ ਵਾਸੀਆਂ ਨੂੰ ਮਿਲ ਕੇ ਅੱਜ ਫਖ਼ਰ ਮਹਿਸੂਸ ਹੋਇਆ ਹੈ ਕਿ ਸਾਡੇ ਪੰਜਾਬ ਦੇ ਗੱਭਰੂ ਜਵਾਨ ਅੱਜ ਵੀ ਅਮਨ ਅਤੇ ਸ਼ਾਤੀ ਲਈ ਸ਼ਹੀਦੀਆਂ ਦੇਣ ਤੋਂ ਨਹੀਂ ਕਤਰਾਉਂਦੇ।
ਬੈਂਸ ਨੇ ਕਿਹਾ ਕਿ ਸਾਡੇ ਲਈ ਇਹ ਦੁੱਖ ਦੀ ਘੜੀ ਹੈ, ਅਸੀ ਅਕਾਲ ਪੁਰਖ ਵਾਹਿਗੁਰੂ ਜੀ ਅੱਗੇ ਅਰਦਾਸ ਕਰਦੇ ਹਾਂ ਕਿ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ੇ। ਉਨ੍ਹਾਂ ਨੇ ਕਿਹਾ ਕਿ ਪੰਜਾਬ ਸਰਕਾਰ ਆਪਦੇ ਵਾਅਦੇ ਮੁਤਾਬਿਕ ਪਰਿਵਾਰ ਦੀ ਹਰ ਸੰਭਵ ਸਹਾਇਤਾ ਕਰੇਗੀ। ਇਸ ਮੌਕੇ ਪਰਿਵਾਰਕ ਮੈਂਬਰਾਂ ਤੋ ਇਲਾਵਾ ਇਲਾਕੇ ਦੇ ਪਤਵੰਤੇ ਵੱਡੀ ਗਿਣਤੀ ਵਿਚ ਹਾਜ਼ਿਰ ਸਨ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਇੱਕ ਲੱਖ ਰੁਪਏ ਰਿਸ਼ਵਤ ਮੰਗਣ ਦੇ ਦੋਸ਼ ਹੇਠ ਏ.ਐੱਸ.ਆਈ. ਗ੍ਰਿਫ਼ਤਾਰ ਮੁੱਖ ਮੰਤਰੀ ਦੀ ਸੁਖਬੀਰ ਬਾਦਲ ਨੂੰ ਚੁਣੌਤੀ: ਪੰਜਾਬ ਵਿੱਚ ਆਪਣੇ ਹਨੇਰਗਰਦੀ ਵਾਲੇ ਸ਼ਾਸਨ ਦੀ ਇੱਕ ਵੀ ਪ੍ਰਾਪਤੀ ਦੱਸਣ ਪੰਜਾਬ ਸਰਕਾਰ ਨੇ ਲੈਂਡ ਪੂਲਿੰਗ ਨੀਤੀ ਲਈ ਵਾਪਿਸ ਹਰਦੀਪ ਮੁੰਡੀਆਂ ਨੇ 504 ਪਟਵਾਰੀਆਂ ਨੂੰ ਸੌਂਪੇ ਨਿਯੁਕਤੀ ਪੱਤਰ ਵਿਜੀਲੈਂਸ ਬਿਊਰੋ ਨੇ ਜੁਲਾਈ ਮਹੀਨੇ ਦੌਰਾਨ ਅੱਠ ਵੱਖ-ਵੱਖ ਕੇਸਾਂ ਵਿੱਚ 10 ਸਰਕਾਰੀ ਮੁਲਾਜ਼ਮਾਂ ਨੂੰ ਰੰਗੇ ਹੱਥੀਂ ਫੜ੍ਹਿਆ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਪੰਜ ਕਰਮਚਾਰੀ ਯੂਨੀਅਨਾਂ ਨਾਲ ਮੀਟਿੰਗ ਵਿਜੀਲੈਂਸ ਨੇ ਜਾਇਦਾਦ ਰਜਿਸਟਰੀ ਘੁਟਾਲੇ ਵਿੱਚ ਮਾਲੀਆ ਅਧਿਕਾਰੀਆਂ ਅਤੇ ਏਜੰਟਾਂ ਦੇ ਗੱਠਜੋੜ ਦਾ ਕੀਤਾ ਪਰਦਾਫਾਸ਼ ਸੂਬੇ ਭਰ ਵਿੱਚ ਹੜ੍ਹ ਕੰਟਰੋਲ ਰੂਮ ਦਿਨ-ਰਾਤ ਕਾਰਜਸ਼ੀਲ, ਐਮਰਜੈਂਸੀ ਰਿਸਪਾਂਸ ਟੀਮਾਂ ਮੁਸਤੈਦ : ਬਰਿੰਦਰ ਕੁਮਾਰ ਗੋਇਲ ਗੁਰਮੀਤ ਸਿੰਘ ਖੁੱਡੀਆਂ ਵੱਲੋਂ ਫੀਲਡ ਸਟਾਫ ਨੂੰ ਨਰਮੇ ਦੀ ਫਸਲ ਦੀ ਸਥਿਤੀ ਅਤੇ ਪ੍ਰਗਤੀ ਬਾਰੇ ਹਫ਼ਤੇ ਵਿੱਚ ਦੋ ਵਾਰ ਰਿਪੋਰਟ ਦੇਣ ਦੇ ਆਦੇਸ਼ ਖੁਰਾਕ ਤੇ ਸਿਵਲ ਸਪਲਾਈ ਮੰਤਰੀ ਲਾਲ ਚੰਦ ਕਟਾਰੂਚੱਕ ਵੱਲੋਂ ਗੈਸ ਏਜੰਸੀਆਂ 'ਤੇ ਅਚਨਚੇਤ ਛਾਪਾਮਾਰੀ