Welcome to Canadian Punjabi Post
Follow us on

13

August 2025
 
ਪੰਜਾਬ

ਇੱਕ ਲੱਖ ਰੁਪਏ ਰਿਸ਼ਵਤ ਮੰਗਣ ਦੇ ਦੋਸ਼ ਹੇਠ ਏ.ਐੱਸ.ਆਈ. ਗ੍ਰਿਫ਼ਤਾਰ

August 11, 2025 11:25 AM

ਚੰਡੀਗੜ੍ਹ, 11 ਅਗਸਤ (ਪੋਸਟ ਬਿਊਰੋ): ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਅੱਜ ਥਾਣਾ ਇਸਲਾਮਾਬਾਦ, ਅੰਮ੍ਰਿਤਸਰ ਵਿਖੇ ਤਾਇਨਾਤ ਏ.ਐੱਸ.ਆਈ. ਸਤਨਾਮ ਸਿੰਘ ਨੂੰ ਰਿਸ਼ਵਤ ਦੀ ਪਹਿਲੀ ਕਿਸ਼ਤ ਵਜੋਂ 20,000 ਰੁਪਏ ਲੈਂਦਿਆਂ ਕਾਬੂ ਕੀਤਾ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਅੱਜ ਇੱਥੇ ਵਿਜੀਲੈਂਸ ਬਿਊਰੋ ਦੇ ਇੱਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਮੁਲਜ਼ਮ ਨੇ ਸਿ਼ਕਾਇਤਕਰਤਾ ਇੰਦਰਜੀਤ ਸਿੰਘ ਵਾਸੀ ਭਾਈ ਮੰਜ ਰੋਡ, ਅੰਮ੍ਰਿਤਸਰ ਤੋਂ ਰਿਸ਼ਵਤ ਦੀ ਮੰਗ ਕੀਤੀ। ਸ਼ਿਕਾਇਤਕਰਤਾ ਇੰਦਰਜੀਤ ਸਿੰਘ ਨੇ ਦੱਸਿਆ ਕਿ ਉਸਦਾ ਕਰੀਬੀ ਦੋਸਤ ਪਾਰਸ ਮਹਿਤਾ ਇੱਕ ਵਿੱਤੀ ਸਲਾਹਕਾਰ ਹੈ ਅਤੇ ਉਸਨੇ ਸੁਨੀਲ ਕੁਮਾਰ ਨਾਮੀ ਵਿਅਕਤੀ ਦੇ ਪੈਸੇ ਸ਼ੇਅਰ ਮਾਰਕੀਟ ਵਿੱਚ ਨਿਵੇਸ਼ ਕੀਤੇ। ਸ਼ੇਅਰ ਮਾਰਕੀਟ ਘਾਟੇ ਵਿੱਚ ਚਲੀ ਗਈ ਅਤੇ ਇਸ ਨਾਲ ਸੁਨੀਲ ਕੁਮਾਰ ਨੂੰ 2,00,000 ਰੁਪਏ ਦਾ ਨੁਕਸਾਨ ਹੋਇਆ। ਇਸ ਸਬੰਧੀ, ਸੁਨੀਲ ਕੁਮਾਰ ਨੇ ਉਸਨੂੰ ਆਪਣੇ ਘਰ ਬੁਲਾਇਆ ਜਿੱਥੇ ਸੁਨੀਲ ਕੁਮਾਰ ਅਤੇ ਉਸਦੇ ਦੋਸਤਾਂ ਨੇ ਉਸ ਤੋਂ ਚਾਰ ਖਾਲੀ ਚੈੱਕਾਂ ‘ਤੇ ਦਸਤਖਤ ਕਰਵਾਏ ਅਤੇ ਉਸ ਤੋਂ 600,000/- ਰੁਪਏ ਦਾ ਹਲਫਨਾਮਾ ਵੀ ਲਿਆ ਅਤੇ ਬਾਅਦ ਵਿੱਚ ਉਸ ਵਿਰੁੱਧ ਪੁਲਿਸ ਸਟੇਸ਼ਨ ਇਸਲਾਮਾਬਾਦ ਵਿੱਚ ਧੋਖਾਧੜੀ ਦੀ ਸ਼ਿਕਾਇਤ ਦਰਜ ਕਰਵਾਈ। ਉਨ੍ਹਾਂ ਦੱਸਿਆ ਕਿ ਇਸ ਉਪਰੰਤ ਪਾਰਸ ਮਹਿਤਾ ਨੇ ਸੁਨੀਲ ਕੁਮਾਰ ਵਿਰੁੱਧ ਕਮਿਸ਼ਨਰੇਟ ਅੰਮ੍ਰਿਤਸਰ ਵਿਖੇ ਸ਼ਿਕਾਇਤ ਦਰਜ ਕਰਵਾਈ।
ਸੁਨੀਲ ਕੁਮਾਰ ਵੱਲੋਂ ਦਾਇਰ ਕੀਤੀ ਗਈ ਸਿ਼ਕਾਇਤ ਨੂੰ ਤਸਦੀਕ ਲਈ ਏ.ਐੱਸ.ਆਈ. ਸਤਨਾਮ ਸਿੰਘ ਨੂੰ ਮਾਰਕ ਕੀਤਾ ਗਿਆ। ਇਸ ਉਪਰੰਤ ਏ.ਐਸ.ਆਈ. ਨੇ ਪਾਰਸ ਮਹਿਤਾ ਨਾਲ ਸੰਪਰਕ ਕੀਤਾ ਅਤੇ ਕਿਹਾ ਕਿ ਉਹ ਸ਼ਿਕਾਇਤ ਉਸ ਨੂੰ ਮਾਰਕ ਕਰ ਦੇਣਗੇ ਅਤੇ ਇਸ ਕੇਸ ਦੇ ਨਿਪਟਾਰੇ ਲਈ 1,00,000 ਰੁਪਏ ਰਿਸ਼ਵਤ ਦੀ ਮੰਗ ਕੀਤੀ। ਏ.ਐਸ.ਆਈ. ਸਤਨਾਮ ਸਿੰਘ ਨੇ ਮੰਗ ਕੀਤੀ ਕਿ ਰਿਸ਼ਵਤ ਦੀ ਪਹਿਲੀ ਕਿਸ਼ਤ ਵਜੋਂ 20,000 ਰੁਪਏ ਉਨ੍ਹਾਂ ਨੂੰ ਤੁਰੰਤ ਦਿੱਤੇ ਜਾਣ। ਸ਼ਿਕਾਇਤਕਰਤਾ ਆਪਣੇ ਦੋਸਤ ਦੇ ਸਹੀ ਅਤੇ ਵਾਜਬ ਕੰਮ ਲਈ ਰਿਸ਼ਵਤ ਨਹੀਂ ਦੇਣਾ ਚਾਹੁੰਦਾ ਸੀ। ਇਸ ਲਈ, ਵਿਜੀਲੈਂਸ ਬਿਊਰੋ ਵੱਲੋਂ ਅਜਿਹੇ ਭ੍ਰਿਸ਼ਟ ਅਧਿਕਾਰੀ ਨੂੰ ਕਾਬੂ ਕਰਵਾਉਣ ਲਈ, ਸ਼ਿਕਾਇਤਕਰਤਾ ਇੰਦਰਜੀਤ ਸਿੰਘ ਨੇ ਆਪਣੇ ਦੋਸਤ ਪਾਰਸ ਮਹਿਤਾ ਨਾਲ ਮਿਲ ਕੇ ਡੀ.ਐਸ.ਪੀ. ਵਿਜੀਲੈਂਸ ਬਿਊਰੋ ਯੂਨਿਟ ਅੰਮ੍ਰਿਤਸਰ ਕੋਲ ਇਸ ਮਾਮਲੇ ਦੀ ਰਿਪੋਰਟ ਕੀਤੀ।
ਵਿਜੀਲੈਂਸ ਬਿਊਰੋ, ਯੂਨਿਟ ਅੰਮ੍ਰਿਤਸਰ ਵਿਖੇ ਸਿ਼ਕਾਇਤਕਰਤਾ ਦਾ ਬਿਆਨ ਦਰਜ ਕੀਤਾ ਗਿਆ। ਇਸ ਉਪਰੰਤ ਮੁਲਜ਼ਮ ਨੂੰ ਸਰਕਾਰੀ ਗਵਾਹ ਦੀ ਹਾਜ਼ਰੀ ਵਿੱਚ ਰਿਸ਼ਵਤ ਦੀ ਪਹਿਲੀ ਕਿਸ਼ਤ ਵਜੋਂ 20,000 ਰੁਪਏ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ ਗਿਆ ਅਤੇ ਉਕਤ ਮੁਲਜ਼ਮ ਏ.ਐਸ.ਆਈ. ਵਿਰੁੱਧ ਪੀ.ਸੀ. (ਸੋਧ) ਐਕਟ, 2018 ਰਾਹੀਂ ਸੋਧ ਕੀਤੀ ਧਾਰਾ 7 ਪੀ.ਸੀ. ਐਕਟ 1988 ਤਹਿਤ ਥਾਣਾ ਵਿਜੀਲੈਂਸ ਬਿਊਰੋ, ਰੇਂਜ ਅੰਮ੍ਰਿਤਸਰ ਵਿਖੇ ਕੇਸ ਦਰਜ ਕੀਤਾ ਗਿਆ। ਇਸ ਮਾਮਲੇ ਦੀ ਜਾਂਚ ਜਾਰੀ ਹੈ। ਮੁਲਜ਼ਮ ਏ.ਐਸ.ਆਈ. ਨੂੰ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਕੈਬਨਿਟ ਮੰਤਰੀ ਹਰਜੋਤ ਬੈਂਸ ਨੇ ਸ਼ਹੀਦ ਲਾਂਸ ਨਾਇਕ ਪ੍ਰਿਤਪਾਲ ਸਿੰਘ ਦੇ ਪਰਿਵਾਰ ਨਾਲ ਕੀਤਾ ਦੁੱਖ ਸਾਝਾਂ ਮੁੱਖ ਮੰਤਰੀ ਦੀ ਸੁਖਬੀਰ ਬਾਦਲ ਨੂੰ ਚੁਣੌਤੀ: ਪੰਜਾਬ ਵਿੱਚ ਆਪਣੇ ਹਨੇਰਗਰਦੀ ਵਾਲੇ ਸ਼ਾਸਨ ਦੀ ਇੱਕ ਵੀ ਪ੍ਰਾਪਤੀ ਦੱਸਣ ਪੰਜਾਬ ਸਰਕਾਰ ਨੇ ਲੈਂਡ ਪੂਲਿੰਗ ਨੀਤੀ ਲਈ ਵਾਪਿਸ ਹਰਦੀਪ ਮੁੰਡੀਆਂ ਨੇ 504 ਪਟਵਾਰੀਆਂ ਨੂੰ ਸੌਂਪੇ ਨਿਯੁਕਤੀ ਪੱਤਰ ਵਿਜੀਲੈਂਸ ਬਿਊਰੋ ਨੇ ਜੁਲਾਈ ਮਹੀਨੇ ਦੌਰਾਨ ਅੱਠ ਵੱਖ-ਵੱਖ ਕੇਸਾਂ ਵਿੱਚ 10 ਸਰਕਾਰੀ ਮੁਲਾਜ਼ਮਾਂ ਨੂੰ ਰੰਗੇ ਹੱਥੀਂ ਫੜ੍ਹਿਆ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਪੰਜ ਕਰਮਚਾਰੀ ਯੂਨੀਅਨਾਂ ਨਾਲ ਮੀਟਿੰਗ ਵਿਜੀਲੈਂਸ ਨੇ ਜਾਇਦਾਦ ਰਜਿਸਟਰੀ ਘੁਟਾਲੇ ਵਿੱਚ ਮਾਲੀਆ ਅਧਿਕਾਰੀਆਂ ਅਤੇ ਏਜੰਟਾਂ ਦੇ ਗੱਠਜੋੜ ਦਾ ਕੀਤਾ ਪਰਦਾਫਾਸ਼ ਸੂਬੇ ਭਰ ਵਿੱਚ ਹੜ੍ਹ ਕੰਟਰੋਲ ਰੂਮ ਦਿਨ-ਰਾਤ ਕਾਰਜਸ਼ੀਲ, ਐਮਰਜੈਂਸੀ ਰਿਸਪਾਂਸ ਟੀਮਾਂ ਮੁਸਤੈਦ : ਬਰਿੰਦਰ ਕੁਮਾਰ ਗੋਇਲ ਗੁਰਮੀਤ ਸਿੰਘ ਖੁੱਡੀਆਂ ਵੱਲੋਂ ਫੀਲਡ ਸਟਾਫ ਨੂੰ ਨਰਮੇ ਦੀ ਫਸਲ ਦੀ ਸਥਿਤੀ ਅਤੇ ਪ੍ਰਗਤੀ ਬਾਰੇ ਹਫ਼ਤੇ ਵਿੱਚ ਦੋ ਵਾਰ ਰਿਪੋਰਟ ਦੇਣ ਦੇ ਆਦੇਸ਼ ਖੁਰਾਕ ਤੇ ਸਿਵਲ ਸਪਲਾਈ ਮੰਤਰੀ ਲਾਲ ਚੰਦ ਕਟਾਰੂਚੱਕ ਵੱਲੋਂ ਗੈਸ ਏਜੰਸੀਆਂ 'ਤੇ ਅਚਨਚੇਤ ਛਾਪਾਮਾਰੀ