Welcome to Canadian Punjabi Post
Follow us on

24

August 2025
ਬ੍ਰੈਕਿੰਗ ਖ਼ਬਰਾਂ :
ਸ਼੍ਰੀਲੰਕਾ ਦੇ ਸਾਬਕਾ ਰਾਸ਼ਟਰਪਤੀ ਰਾਨਿਲ ਵਿਕਰਮਸਿੰਘੇ ਸਰਕਾਰੀ ਪੈਸੇ ਦੀ ਦੁਰਵਰਤੋਂ ਕਰਨ ਦੇ ਦੋਸ਼ `ਚ ਗ੍ਰਿਫ਼ਤਾਰਕੋਲੰਬੀਆ ਵਿੱਚ ਏਅਰਬੇਸ ਨੇੜੇ ਟਰੱਕ ਵਿੱਚ ਧਮਾਕਾ ਅਤੇ ਪੁਲਿਸ ਹੈਲੀਕਾਪਟਰ 'ਤੇ ਡਰੋਨ ਹਮਲਾ, 18 ਮੌਤਾਂ ਦੀ ਪੁਸ਼ਟੀਅਮਰੀਕਾ ਵਿੱਚ ਇੱਕ ਹਜ਼ਾਰ ਫੁੱਟ ਦੀ ਉਚਾਈ 'ਤੇ 62 ਯਾਤਰੀਆਂ ਨੂੰ ਲਿਜਾਅ ਰਹੇ ਬੋਇੰਗ ਜਹਾਜ਼ ਦਾ ਵਿੰਗ ਟੱਟਿਆਇਜ਼ਰਾਈਲ ਨੇ ਗਾਜ਼ਾ ਸ਼ਹਿਰ ਨੂੰ ਤਬਾਹ ਕਰਨ ਦੀ ਦਿੱਤੀ ਧਮਕੀ, ਜੰਗ ਰੋਕਣ ਲਈ ਰੱਖੀਆਂ 5 ਸ਼ਰਤਾਂਟਰੰਪ ਦੇ ਸਲਾਹਕਾਰ ਨੇ ਕਿਹਾ- ਭਾਰਤ ਰੂਸੀ ਤੇਲ ਖਰੀਦ ਕੇ ਮੁਨਾਫ਼ਾ ਕਮਾ ਰਿਹਾ, ਇਸ ਲਈ ਟੈਰਿਫ ਜ਼ਰੂਰੀਪੰਜਾਬ ਦੇ ਮਸ਼ਹੂਰ ਕਾਮੇਡੀਅਨ ਕਲਾਕਾਰ ਜਸਵਿੰਦਰ ਭੱਲਾ ਨਹੀਂ ਰਹੇ, 65 ਸਾਲ ਦੀ ਉਮਰ ਵਿੱਚ ਲਏ ਆਖਰੀ ਸਾਹ, ਕੱਲ੍ਹ ਮੋਹਾਲੀ ਵਿੱਚ ਹੋਵੇਗਾ ਅੰਤਿਮ ਸੰਸਕਾਰ60,000 ਰੁਪਏ ਰਿਸ਼ਵਤ ਲੈਂਦਾ ਕਲਰਕ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂਸਾਈਬਰ ਅਪਰਾਧ ਵਿੱਤੀ ਧੋਖਾਧੜੀ ਵਿੱਚ ਸ਼ਾਮਲ ਅੰਤਰ-ਰਾਜੀ ਮਿਊਲ ਅਕਾਊਂਟ ਰੈਕੇਟ ਦਾ ਪਰਦਾਫਾਸ਼, 10.96 ਲੱਖ ਦੀ ਨਕਦੀ ਸਮੇਤ ਚਾਰ ਗ੍ਰਿਫ਼ਤਾਰ
 
ਪੰਜਾਬ

ਮੰਤਰੀ ਹਰਦੀਪ ਸਿੰਘ ਮੁੰਡੀਆਂ ਵੱਲੋਂ ਪਿੰਡ ਨਾਹਰਪੁਰ ਅਤੇ ਨਾਰੋਵਾਲੀ ਵਿਖੇ 1.11 ਕਰੋੜ ਰੁਪਏ ਦੀ ਲਾਗਤ ਨਾਲ ਬਣੀਆਂ ਨਵੀਆਂ ਜਲ ਸਪਲਾਈ ਸਕੀਮਾਂ ਦਾ ਉਦਘਾਟਨ

August 18, 2025 09:56 AM

ਚੰਡੀਗੜ੍ਹ/ਗੁਰਦਾਸਪੁਰ, 18 ਅਗਸਤ (ਪੋਸਟ ਬਿਊਰੋ): ਪੰਜਾਬ ਦੇ ਜਲ ਸਪਲਾਈ ਅਤੇ ਸੈਨੀਟੇਸ਼ਨ ਮੰਤਰੀ ਹਰਦੀਪ ਸਿੰਘ ਮੁੰਡੀਆਂ ਵੱਲੋਂ ਅੱਜ ਵਿਧਾਨ ਸਭਾ ਹਲਕਾ ਡੇਰਾ ਬਾਬਾ ਨਾਨਕ ਦੇ ਪਿੰਡ ਨਾਹਰਪੁਰ ਅਤੇ ਨਾਰੋਵਾਲੀ ਵਿਖੇ 1.11 ਕਰੋੜ ਰੁਪਏ ਦੀ ਲਾਗਤ ਨਾਲ ਬਣੀਆਂ ਨਵੀਆਂ ਜਲ ਸਪਲਾਈ ਸਕੀਮਾਂ ਦਾ ਉਦਘਾਟਨ ਕੀਤਾ ਗਿਆ। ਉਨ੍ਹਾਂ ਨਾਲ ਵਿਧਾਨ ਸਭਾ ਹਲਕਾ ਡੇਰਾ ਬਾਬਾ ਨਾਨਕ ਦੇ ਵਿਧਾਇਕ ਗੁਰਦੀਪ ਸਿੰਘ ਰੰਧਾਵਾ, ਆਪ ਦੇ ਜਿ਼ਲ੍ਹਾ ਪ੍ਰਧਾਨ ਅਤੇ ਜਿ਼ਲ੍ਹਾ ਯੋਜਨਾ ਕਮੇਟੀ ਗੁਰਦਾਸਪੁਰ ਦੇ ਨਵ-ਨਿਯੁਕਤ ਚੇਅਰਮੈਨ ਜੋਬਨ ਰੰਧਾਵਾ ਵੀ ਮੌਜੂਦ ਸਨ। ਇਸ ਮੌਕੇ ਕੈਬਨਿਟ ਮੰਤਰੀ ਨੇ ਦੋਵੇਂ ਜਲ ਸਕੀਮਾਂ ਵਿਖੇ ਪੌਦੇ ਵੀ ਲਗਾਏ।
ਇਨ੍ਹਾਂ ਦੋਵਾਂ ਜਲ ਸਪਲਾਈ ਸਕੀਮਾਂ ਨੂੰ ਲੋਕ ਅਰਪਣ ਕਰਦਿਆਂ ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਦੀ 100 ਫ਼ੀਸਦੀ ਵਸੋਂ ਨੂੰ ਪੀਣ ਲਈ ਸ਼ੁੱਧ ਤੇ ਸਾਫ਼ ਪਾਣੀ ਮੁਹੱਈਆ ਕਰਵਾਇਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਪਿੰਡ ਨਾਹਰਪੁਰ ਵਿਖੇ 62.36 ਲੱਖ ਰੁਪਏ ਦੀ ਲਾਗਤ ਨਾਲ ਪਿੰਡ ਦੇ 153 ਘਰਾਂ ਨੂੰ ਪੀਣਯੋਗ ਪਾਣੀ ਦੀ ਸਹੂਲਤ ਦਿੱਤੀ ਗਈ ਹੈ। ਉਨ੍ਹਾਂ ਦੱਸਿਆ ਕਿ ਜਲ ਸਪਲਾਈ ਦਾ ਡੂੰਘਾ ਬੋਰ ਕਰਕੇ 25000 ਲੀਟਰ ਦੀ ਟੈਂਕੀ ਬਣਾਈ ਗਈ ਹੈ ਅਤੇ ਪਾਈਪ ਲਾਈਨ, ਸੋਲਰ ਪੈਨਲ, ਕਲੋਰੀਨੇਟਰ, ਪਾਣੀ ਦੇ ਨਵੇਂ ਕੁਨੈਕਸ਼ਨ ਆਦਿ ਦਾ ਕੰਮ ਕਰਵਾਇਆ ਗਿਆ ਹੈ। ਇਸ ਤੋਂ ਇਲਾਵਾ ਪਿੰਡ ਵਿੱਚ ਸਵੱਛ ਭਾਰਤ ਮਿਸ਼ਨ ਤਹਿਤ 7.20 ਲੱਖ ਰੁਪਏ ਦੀ ਲਾਗਤ ਨਾਲ 48 ਪਖਾਨੇ ਬਣਾਏ ਗਏ ਹਨ।
ਇਸੇ ਤਰ੍ਹਾਂ ਪਿੰਡ ਨਾਰੋਵਾਲੀ ਵਿਖੇ 48.68 ਲੱਖ ਰੁਪਏ ਦੀ ਲਾਗਤ ਨਾਲ ਜਲ ਸਪਲਾਈ ਸਕੀਮ ਨੂੰ ਨੇਪਰੇ ਚਾੜ੍ਹਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਇਸ ਸਕੀਮ ਦੇ ਸ਼ੁਰੂ ਹੋਣ ਨਾਲ ਪਿੰਡ ਦੇ 58 ਘਰਾਂ ਨੂੰ ਸਾਫ਼ ਤੇ ਸ਼ੁੱਧ ਪਾਣੀ ਦੀ ਸਹੂਲਤ ਮਿਲੀ ਹੈ। ਪਿੰਡ ਵਿੱਚ ਸਵੱਛ ਭਾਰਤ ਮਿਸ਼ਨ ਤਹਿਤ 4.05 ਲੱਖ ਰੁਪਏ ਖ਼ਰਚ ਕਰਕੇ 27 ਪਖਾਨੇ ਬਣਾਏ ਗਏ ਹਨ।
ਇਸ ਮੌਕੇ ਜਨਤਕ ਇਕੱਠਾਂ ਨੂੰ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਅਵਾਮ ਦੀ ਭਲਾਈ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ 300 ਯੂਨਿਟ ਪ੍ਰਤੀ ਮਹੀਨਾ ਮੁਫ਼ਤ ਬਿਜਲੀ ਦੀ ਸਹੂਲਤ ਨਾਲ 90 ਫ਼ੀਸਦੀ ਤੋਂ ਵੱਧ ਖਪਤਕਾਰਾਂ ਦਾ ਜ਼ੀਰੋ ਬਿੱਲ ਆ ਰਿਹਾ ਹੈ। ਮਾਨ ਸਰਕਾਰ ਨੇ ਸਾਢੇ ਤਿੰਨ ਸਾਲਾਂ ਵਿੱਚ 55,000 ਤੋਂ ਵੱਧ ਸਰਕਾਰੀ ਨੌਂਕਰੀਆਂ ਦਿੱਤੀਆਂ ਹਨ। ਸਿੱਖਿਆ ਕ੍ਰਾਂਤੀ ਤੇ ਸਿਹਤ ਕ੍ਰਾਂਤੀ ਤਹਿਤ ਵੱਡੇ ਸੁਧਾਰ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਅਕਤੂਬਰ 2025 ਤੋਂ ਮਾਨ ਸਰਕਾਰ ਵੱਲੋਂ ਹਰ ਪਰਿਵਾਰ ਲਈ 10 ਲੱਖ ਰੁਪਏ ਤੱਕ ਮੁਫ਼ਤ ਸਿਹਤ ਬੀਮਾ ਯੋਜਨਾ ਸ਼ੁਰੂ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਰਾਜ ਸਰਕਾਰ ਨੇ ਹਰ ਖੇਤਰ ਵਿੱਚ ਵਿਕਾਸ ਦੀ ਨਵੀਂ ਇਬਾਰਤ ਲਿਖੀ ਹੈ।
ਇਸ ਮੌਕੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਜਲ ਸਪਲਾਈ ਮੰਤਰੀ ਹਰਦੀਪ ਸਿੰਘ ਮੁੰਡੀਆਂ ਦਾ ਧੰਨਵਾਦ ਕਰਦਿਆਂ ਵਿਧਾਇਕ ਸ. ਗੁਰਦੀਪ ਸਿੰਘ ਰੰਧਾਵਾ ਨੇ ਕਿਹਾ ਕਿ ਇਹ ਦੋਵੇਂ ਜਲ ਸਪਲਾਈ ਸਕੀਮਾਂ ਰਿਕਾਰਡ ਸਮੇਂ ਵਿੱਚ ਤਿਆਰ ਹੋਈਆਂ ਹਨ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਜਦੋਂ ਦੀ ਆਮ ਆਦਮੀ ਪਾਰਟੀ ਸਰਕਾਰ ਬਣੀ ਹੈ ਉਦੋਂ ਤੋਂ ਵਿਧਾਨ ਸਭਾ ਹਲਕਾ ਡੇਰਾ ਬਾਬਾ ਨਾਨਕ ਵਿੱਚ 6.82 ਕਰੋੜ ਰੁਪਏ ਦੀ ਲਾਗਤ ਨਾਲ 13 ਜਲ ਸਪਲਾਈ ਸਕੀਮਾਂ ਨੂੰ ਨੇਪਰੇ ਚਾੜ੍ਹਿਆ ਗਿਆ ਹੈ। ਇਸ ਤੋਂ ਇਲਾਵਾ ਹਲਕੇ ਵਿੱਚ 1.62 ਕਰੋੜ ਰੁਪਏ ਦੀ ਲਾਗਤ ਨਾਲ 54 ਕਮਿਊਨਿਟੀ ਸੈਨੇਟਰੀ ਕੰਪਲੈਕਸ ਬਣਾਏ ਗਏ ਹਨ। ਇਸ ਦੇ ਨਾਲ ਹੀ ਇਸ ਅਰਸੇ ਦੌਰਾਨ ਡੇਰਾ ਬਾਬਾ ਨਾਨਕ ਹਲਕੇ ਵਿੱਚ 13.4 ਕਰੋੜ ਰੁਪਏ ਦੀ ਲਾਗਤ ਨਾਲ 1480 ਪਖਾਨੇ ਬਣਾਏ ਜਾ ਰਹੇ ਹਨ, ਜਿਨ੍ਹਾਂ ਵਿੱਚੋਂ 898 ਬਣ ਚੁੱਕੇ ਹਨ ਜਦਕਿ ਬਾਕੀ ਰਹਿੰਦੇ 582 ਪਖ਼ਾਨਿਆਂ ਦਾ ਕੰਮ ਜਾਰੀ ਹੈ। ਸ. ਰੰਧਾਵਾ ਨੇ ਕਿਹਾ ਕਿ ਹਲਕੇ ਦੇ ਵਿਕਾਸ ਕਾਰਜ ਇਸੇ ਤਰ੍ਹਾਂ ਜਾਰੀ ਰਹਿਣਗੇ ਅਤੇ ਹਲਕੇ ਨੂੰ ਵਿਕਾਸ ਪੱਖੋਂ ਮੋਹਰੀ ਬਣਾਇਆ ਜਾਵੇਗਾ।
ਇਸ ਮੌਕੇ ਐੱਸ.ਡੀ.ਐੱਮ. ਜਯੋਤਸਨਾ ਸਿੰਘ, ਜਲ ਸਪਲਾਈ ਵਿਭਾਗ ਦੇ ਚੀਫ਼ ਇੰਜੀਨੀਅਰ ਰਾਜੇਸ਼ ਦੂਬੇ, ਐੱਸ.ਈ. ਨਰਿੰਦਰ ਸਿੰਘ, ਐਕਸੀਅਨ ਵਿਜੇ ਕੁਮਾਰ, ਐਕਸੀਅਨ ਧਾਲੀਵਾਲ, ਐੱਸ.ਡੀ.ਓ. ਕੰਵਰਜੀਤ ਸਿੰਘ ਰੱਤੜਾ, ਐੱਸ.ਡੀ.ਓ. ਰਾਹੁਲ ਅਤੇ ਤਹਿਸੀਲਦਾਰ ਰਜਿੰਦਰ ਸਿੰਘ, ਚੇਅਰਮੈਨ ਬਲਵਿੰਦਰ ਸਿੰਘ ਹਰੂਵਾਲ, ਪਿੰਡ ਨਾਰੋਵਾਲੀ ਦੇ ਸਰਪੰਚ ਹੰਸਾ ਸਿੰਘ, ਪਿੰਡ ਨਾਹਰਪੁਰ ਦੇ ਸਰਪੰਚ ਕਸ਼ਮੀਰ ਸਿੰਘ, ਰਾਜਵਿੰਦਰ ਕੌਰ ਸਰਪੰਚ ਖੱਦਰ ਤੋਂ ਇਲਾਵਾ ਇਲਾਕੇ ਦੇ ਹੋਰ ਮੁਹਤਬਰ ਵੀ ਹਾਜ਼ਰ ਸਨ।

 

 
Have something to say? Post your comment
ਹੋਰ ਪੰਜਾਬ ਖ਼ਬਰਾਂ
ਪੰਜਾਬ ਦੇ ਰਾਜਪਾਲ ਨੇ ਪੰਜਾਬ ਅਨਏਡਿਡ ਕਾਲਜਿਜ਼ ਐਸੋਸੀਏਸ਼ਨ ਨੂੰ ਸਿੱਖਿਆ ਵਿੱਚ ਯੋਗਦਾਨ ਪਾਉਣ ਲਈ ਸਨਮਾਨਿਤ ਕੀਤਾ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਕਲਾਕਾਰ ਜਸਵਿੰਦਰ ਭੱਲਾ ਦੇ ਦੇਹਾਂਤ ’ਤੇ ਕੀਤਾ ਦੁੱਖ ਦਾ ਪ੍ਰਗਟਾਵਾ ਆਧਾਰ ਕਾਰਡ, ਵੋਟਰ ਕਾਰਡ, ਪੈਨ ਕਾਰਡ ਸਮੇਤ ਨਿੱਜੀ ਦਸਤਾਵੇਜ਼ ਪ੍ਰਾਪਤ ਕਰਨ ਸਬੰਧੀ ਵੱਡੀ ਗਿਣਤੀ ਵਿੱਚ ਸਿ਼ਕਾਇਤਾਂ ਹੋਈਆਂ ਪ੍ਰਾਪਤ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਵੱਲੋਂ ਮਲੋਟ ਹਲਕੇ ਵਿੱਚ 12 ਕਰੋੜ ਰੁਪਏ ਦੀਆਂ ਵਿਕਾਸ ਗ੍ਰਾਂਟਾਂ ਦਾ ਐਲਾਨ ਪੰਜਾਬ ਦੇ ਮਸ਼ਹੂਰ ਕਾਮੇਡੀਅਨ ਕਲਾਕਾਰ ਜਸਵਿੰਦਰ ਭੱਲਾ ਨਹੀਂ ਰਹੇ, 65 ਸਾਲ ਦੀ ਉਮਰ ਵਿੱਚ ਲਏ ਆਖਰੀ ਸਾਹ, ਕੱਲ੍ਹ ਮੋਹਾਲੀ ਵਿੱਚ ਹੋਵੇਗਾ ਅੰਤਿਮ ਸੰਸਕਾਰ 60,000 ਰੁਪਏ ਰਿਸ਼ਵਤ ਲੈਂਦਾ ਕਲਰਕ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ ਪੰਜਾਬ ਇਨ ਫਰੇਮਜ਼" ਫੋਟੋ ਪ੍ਰਦਰਸ਼ਨੀ ਨੇ ਸੂਬੇ ਦੀ ਸ਼ਾਨਾਮੱਤੀ ਵਿਰਾਸਤ ਤੇ ਬਹੁਪੱਖੀ ਖੂਬਸੂਰਤੀ ਨੂੰ ਸਹੁਜਮਈ ਢੰਗ ਨਾਲ ਉਭਾਰਿਆ: ਅਮਨ ਅਰੋੜਾ ਬਰਿੰਦਰ ਕੁਮਾਰ ਗੋਇਲ ਵੱਲੋਂ ਫਿਰੋਜ਼ਪੁਰ ਅਤੇ ਤਰਨ ਤਾਰਨ ਜਿ਼ਲ੍ਹਿਆਂ ਵਿੱਚ ਰਾਹਤ ਕਾਰਜਾਂ ਦਾ ਜਾਇਜ਼ਾ ਲੈਣ ਲਈ ਹੜ੍ਹ ਪ੍ਰਭਾਵਿਤ ਖੇਤਰਾਂ ਦਾ ਦੌਰਾ ਸਾਈਬਰ ਅਪਰਾਧ ਵਿੱਤੀ ਧੋਖਾਧੜੀ ਵਿੱਚ ਸ਼ਾਮਲ ਅੰਤਰ-ਰਾਜੀ ਮਿਊਲ ਅਕਾਊਂਟ ਰੈਕੇਟ ਦਾ ਪਰਦਾਫਾਸ਼, 10.96 ਲੱਖ ਦੀ ਨਕਦੀ ਸਮੇਤ ਚਾਰ ਗ੍ਰਿਫ਼ਤਾਰ ਮੁੱਖ ਮੰਤਰੀ ਵੱਲੋਂ ਗਵਰਨੈਂਸ ਫੈਲੋਜ਼ ਨੂੰ ਸੂਬਾ ਸਰਕਾਰ ਦੀਆਂ ਪ੍ਰਮੁੱਖ ਸਕੀਮਾਂ ਦੇ ਲਾਭ ਲੋਕਾਂ ਤੱਕ ਪਹੁੰਚਾਉਣ ਲਈ ਪੁਲ ਵਜੋਂ ਵਿਚਰਨ ਦਾ ਸੱਦਾ