ਮੁੰਬਈ, 19 ਅਗਸਤ (ਪੋਸਟ ਬਿਊਰੋ): 9 ਸਤੰਬਰ ਤੋਂ ਸ਼ੁਰੂ ਹੋਣ ਵਾਲੇ ਏਸ਼ੀਆ ਕੱਪ ਟੀ-20 ਲਈ ਭਾਰਤੀ ਕ੍ਰਿਕਟ ਟੀਮ ਦਾ ਐਲਾਨ ਕਰ ਦਿੱਤਾ ਗਿਆ ਹੈ। ਮੁੱਖ ਚੋਣਕਾਰ ਅਜੀਤ ਅਗਰਕਰ ਨੇ ਮੰਗਲਵਾਰ ਦੁਪਹਿਰ 3 ਵਜੇ ਦੇ ਕਰੀਬ ਟੀਮ ਦਾ ਐਲਾਨ ਕੀਤਾ। ਸੂਰਿਆਕੁਮਾਰ ਯਾਦਵ ਟੀਮ ਦੀ ਕਪਤਾਨੀ ਕਰਨਗੇ, ਜਦੋਂਕਿ ਭਾਰਤੀ ਟੈਸਟ ਟੀਮ ਦੇ ਕਪਤਾਨ ਸ਼ੁਭਮਨ ਗਿੱਲ ਨੂੰ ਦੌਰੇ ਲਈ ਉਪ-ਕਪਤਾਨ ਬਣਾਇਆ ਗਿਆ ਹੈ।
ਇਸ ਸਾਲ ਭਾਰਤ ਕ੍ਰਿਕਟ ਏਸ਼ੀਆ ਕੱਪ ਦਾ ਮੇਜ਼ਬਾਨ ਹੈ। ਪਾਕਿਸਤਾਨ ਵੱਲੋਂ ਭਾਰਤ ਵਿੱਚ ਖੇਡਣ ਤੋਂ ਇਨਕਾਰ ਕਰਨ ਤੋਂ ਬਾਅਦ ਇਹ ਯੂਏਈ ਵਿੱਚ ਆਯੋਜਿਤ ਕੀਤਾ ਜਾ ਰਿਹਾ ਹੈ। ਇਹ ਟੂਰਨਾਮੈਂਟ 9 ਸਤੰਬਰ ਤੋਂ ਸ਼ੁਰੂ ਹੋਵੇਗਾ। ਟੀਮ ਇੰਡੀਆ ਦਾ ਪਹਿਲਾ ਮੈਚ 10 ਸਤੰਬਰ ਨੂੰ ਯੂਏਈ ਵਿਰੁੱਧ ਹੋਵੇਗਾ।