Welcome to Canadian Punjabi Post
Follow us on

24

August 2025
ਬ੍ਰੈਕਿੰਗ ਖ਼ਬਰਾਂ :
ਸ਼੍ਰੀਲੰਕਾ ਦੇ ਸਾਬਕਾ ਰਾਸ਼ਟਰਪਤੀ ਰਾਨਿਲ ਵਿਕਰਮਸਿੰਘੇ ਸਰਕਾਰੀ ਪੈਸੇ ਦੀ ਦੁਰਵਰਤੋਂ ਕਰਨ ਦੇ ਦੋਸ਼ `ਚ ਗ੍ਰਿਫ਼ਤਾਰਕੋਲੰਬੀਆ ਵਿੱਚ ਏਅਰਬੇਸ ਨੇੜੇ ਟਰੱਕ ਵਿੱਚ ਧਮਾਕਾ ਅਤੇ ਪੁਲਿਸ ਹੈਲੀਕਾਪਟਰ 'ਤੇ ਡਰੋਨ ਹਮਲਾ, 18 ਮੌਤਾਂ ਦੀ ਪੁਸ਼ਟੀਅਮਰੀਕਾ ਵਿੱਚ ਇੱਕ ਹਜ਼ਾਰ ਫੁੱਟ ਦੀ ਉਚਾਈ 'ਤੇ 62 ਯਾਤਰੀਆਂ ਨੂੰ ਲਿਜਾਅ ਰਹੇ ਬੋਇੰਗ ਜਹਾਜ਼ ਦਾ ਵਿੰਗ ਟੱਟਿਆਇਜ਼ਰਾਈਲ ਨੇ ਗਾਜ਼ਾ ਸ਼ਹਿਰ ਨੂੰ ਤਬਾਹ ਕਰਨ ਦੀ ਦਿੱਤੀ ਧਮਕੀ, ਜੰਗ ਰੋਕਣ ਲਈ ਰੱਖੀਆਂ 5 ਸ਼ਰਤਾਂਟਰੰਪ ਦੇ ਸਲਾਹਕਾਰ ਨੇ ਕਿਹਾ- ਭਾਰਤ ਰੂਸੀ ਤੇਲ ਖਰੀਦ ਕੇ ਮੁਨਾਫ਼ਾ ਕਮਾ ਰਿਹਾ, ਇਸ ਲਈ ਟੈਰਿਫ ਜ਼ਰੂਰੀਪੰਜਾਬ ਦੇ ਮਸ਼ਹੂਰ ਕਾਮੇਡੀਅਨ ਕਲਾਕਾਰ ਜਸਵਿੰਦਰ ਭੱਲਾ ਨਹੀਂ ਰਹੇ, 65 ਸਾਲ ਦੀ ਉਮਰ ਵਿੱਚ ਲਏ ਆਖਰੀ ਸਾਹ, ਕੱਲ੍ਹ ਮੋਹਾਲੀ ਵਿੱਚ ਹੋਵੇਗਾ ਅੰਤਿਮ ਸੰਸਕਾਰ60,000 ਰੁਪਏ ਰਿਸ਼ਵਤ ਲੈਂਦਾ ਕਲਰਕ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂਸਾਈਬਰ ਅਪਰਾਧ ਵਿੱਤੀ ਧੋਖਾਧੜੀ ਵਿੱਚ ਸ਼ਾਮਲ ਅੰਤਰ-ਰਾਜੀ ਮਿਊਲ ਅਕਾਊਂਟ ਰੈਕੇਟ ਦਾ ਪਰਦਾਫਾਸ਼, 10.96 ਲੱਖ ਦੀ ਨਕਦੀ ਸਮੇਤ ਚਾਰ ਗ੍ਰਿਫ਼ਤਾਰ
 
ਪੰਜਾਬ

1.55 ਲੱਖ ਰੁਪਏ ਰਿਸ਼ਵਤ ਲੈਣ ਵਾਲਾ ਸਹਾਇਕ-ਸਬ ਇੰਸਪੈਕਟਰ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ

August 20, 2025 09:09 AM

ਚੰਡੀਗੜ੍ਹ, 20 ਅਗਸਤ (ਪੋਸਟ ਬਿਊਰੋ): ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਥਾਣਾ ਸੋਹਾਣਾ, ਹੁਣ ਥਾਣਾ ਖਰੜ ਸ਼ਹਿਰੀ, ਜ਼ਿਲ੍ਹਾ ਮੁਹਾਲੀ ਵਿਖੇ ਤਾਇਨਾਤ ਸਹਾਇਕ ਸਬ-ਇੰਸਪੈਕਟਰ (ਏ.ਐਸ.ਆਈ.) ਓਮ ਪ੍ਰਕਾਸ਼ ਨੂੰ 1.55 ਲੱਖ ਰੁਪਏ ਰਿਸ਼ਵਤ ਦੀ ਮੰਗ ਕਰਨ ਅਤੇ ਲੈਣ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤਾ ਹੈ।
ਅੱਜ ਇੱਥੇ ਇਹ ਖੁਲਾਸਾ ਕਰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਮੁਹਾਲੀ ਨਿਵਾਸੀ ਇੱਕ ਸ਼ਿਕਾਇਤਕਰਤਾ ਵੱਲੋਂ ਮੁੱਖ ਮੰਤਰੀ ਦੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ਉਪਰ ਦਰਜ ਕਰਵਾਈ ਆਨਲਾਈਨ ਸ਼ਿਕਾਇਤ ਦੀ ਜਾਂਚ ਤੋਂ ਬਾਅਦ ਉਕਤ ਪੁਲਿਸ ਮੁਲਾਜ਼ਮ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ।
ਬੁਲਾਰੇ ਨੇ ਅੱਗੇ ਦੱਸਿਆ ਕਿ ਸ਼ਿਕਾਇਤ ਅਨੁਸਾਰ, ਗੁਰਜੀਤ ਸਿੰਘ ਅਤੇ ਉਸਦੀ ਪਤਨੀ ਵਿਰੁੱਧ ਸੋਹਾਣਾ ਥਾਣੇ ਵਿੱਚ ਇੱਕ ਪੁਲਿਸ ਕੇਸ ਦਰਜ ਕੀਤਾ ਗਿਆ ਸੀ। ਉਕਤ ਮੁਕੱਦਮੇ ਦੇ ਤਫਤੀਸ਼ੀ ਸਹਾਇਕਸਬ ਇੰਸਪੈਕਟਰ ਓਮ ਪ੍ਰਕਾਸ਼ ਨੇ ਇਹ ਕੇਸ ਰੱਦ ਕਰਨ ਬਦਲੇ 2.50 ਲੱਖ ਰੁਪਏ ਰਿਸ਼ਵਤ ਮੰਗੀ ਸੀ। ਇਸ ਤੋਂ ਬਾਅਦ, ਉਕਤ ਪੁਲਿਸ ਮੁਲਾਜ਼ਮ ਨੇ ਸ਼ਿਕਾਇਤਕਰਤਾ ਤੋਂ ਇਸ ਉਦੇਸ਼ ਲਈ 1.55 ਲੱਖ ਰੁਪਏ ਰਿਸ਼ਵਤ ਵਜੋਂ ਹਾਸਲ ਕੀਤੇ ਸਨ।
ਬੁਲਾਰੇ ਨੇ ਕਿਹਾ ਕਿ ਪੂਰੀ ਤਰ੍ਹਾਂ ਜਾਂਚ ਕਰਨ ਤੋਂ ਬਾਅਦ, ਸ਼ਿਕਾਇਤ ਵਿੱਚ ਲਗਾਏ ਗਏ ਦੋਸ਼ਾਂ ਨੂੰ ਸਹੀ ਪਾਇਆ ਗਿਆ। ਉਪਰੰਤ ਵਿਜੀਲੈਂਸ ਬਿਊਰੋ ਨੇ ਮੁਲਜ਼ਮ ਸਹਾਇਕ-ਸਬ ਇੰਸਪੈਕਟਰ ਓਮ ਪ੍ਰਕਾਸ਼ ਵਿਰੁੱਧ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਵਿਜੀਲੈਂਸ ਬਿਊਰੋ ਪੁਲਿਸ ਥਾਣਾ, ਐਸਏਐਸ ਨਗਰ, ਪੰਜਾਬ, ਮੋਹਾਲੀ ਵਿਖੇ ਮੁਕੱਦਮਾ ਦਰਜ ਕੀਤਾ ਹੈ।
ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਅਪਣਾਈ ਜ਼ੀਰੋ-ਸਹਿਣਸ਼ੀਲਤਾ ਨੀਤੀ ਪ੍ਰਤੀ ਬਿਊਰੋ ਦੀ ਵਚਨਬੱਧਤਾ ਹੈ ਅਤੇ ਇਹ ਗ੍ਰਿਫ਼ਤਾਰੀ ਭ੍ਰਿਸ਼ਟਾਚਾਰ ਵਿੱਚ ਸ਼ਾਮਲ ਕਿਸੇ ਵੀ ਸਰਕਾਰੀ ਕਰਮਚਾਰੀ ਵਿਰੁੱਧ ਸਖ਼ਤ ਕਾਰਵਾਈ ਕਰਨ ਦੇ ਬਿਊਰੋ ਦੇ ਦ੍ਰਿੜ ਇਰਾਦੇ ਨੂੰ ਦਰਸਾਉਂਦੀ ਹੈ, ਭਾਵੇਂ ਉਸਦਾ ਦਰਜਾ ਜਾਂ ਅਹੁਦਾ ਕੋਈ ਵੀ ਹੋਵੇ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਪੰਜਾਬ ਦੇ ਰਾਜਪਾਲ ਨੇ ਪੰਜਾਬ ਅਨਏਡਿਡ ਕਾਲਜਿਜ਼ ਐਸੋਸੀਏਸ਼ਨ ਨੂੰ ਸਿੱਖਿਆ ਵਿੱਚ ਯੋਗਦਾਨ ਪਾਉਣ ਲਈ ਸਨਮਾਨਿਤ ਕੀਤਾ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਕਲਾਕਾਰ ਜਸਵਿੰਦਰ ਭੱਲਾ ਦੇ ਦੇਹਾਂਤ ’ਤੇ ਕੀਤਾ ਦੁੱਖ ਦਾ ਪ੍ਰਗਟਾਵਾ ਆਧਾਰ ਕਾਰਡ, ਵੋਟਰ ਕਾਰਡ, ਪੈਨ ਕਾਰਡ ਸਮੇਤ ਨਿੱਜੀ ਦਸਤਾਵੇਜ਼ ਪ੍ਰਾਪਤ ਕਰਨ ਸਬੰਧੀ ਵੱਡੀ ਗਿਣਤੀ ਵਿੱਚ ਸਿ਼ਕਾਇਤਾਂ ਹੋਈਆਂ ਪ੍ਰਾਪਤ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਵੱਲੋਂ ਮਲੋਟ ਹਲਕੇ ਵਿੱਚ 12 ਕਰੋੜ ਰੁਪਏ ਦੀਆਂ ਵਿਕਾਸ ਗ੍ਰਾਂਟਾਂ ਦਾ ਐਲਾਨ ਪੰਜਾਬ ਦੇ ਮਸ਼ਹੂਰ ਕਾਮੇਡੀਅਨ ਕਲਾਕਾਰ ਜਸਵਿੰਦਰ ਭੱਲਾ ਨਹੀਂ ਰਹੇ, 65 ਸਾਲ ਦੀ ਉਮਰ ਵਿੱਚ ਲਏ ਆਖਰੀ ਸਾਹ, ਕੱਲ੍ਹ ਮੋਹਾਲੀ ਵਿੱਚ ਹੋਵੇਗਾ ਅੰਤਿਮ ਸੰਸਕਾਰ 60,000 ਰੁਪਏ ਰਿਸ਼ਵਤ ਲੈਂਦਾ ਕਲਰਕ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ ਪੰਜਾਬ ਇਨ ਫਰੇਮਜ਼" ਫੋਟੋ ਪ੍ਰਦਰਸ਼ਨੀ ਨੇ ਸੂਬੇ ਦੀ ਸ਼ਾਨਾਮੱਤੀ ਵਿਰਾਸਤ ਤੇ ਬਹੁਪੱਖੀ ਖੂਬਸੂਰਤੀ ਨੂੰ ਸਹੁਜਮਈ ਢੰਗ ਨਾਲ ਉਭਾਰਿਆ: ਅਮਨ ਅਰੋੜਾ ਬਰਿੰਦਰ ਕੁਮਾਰ ਗੋਇਲ ਵੱਲੋਂ ਫਿਰੋਜ਼ਪੁਰ ਅਤੇ ਤਰਨ ਤਾਰਨ ਜਿ਼ਲ੍ਹਿਆਂ ਵਿੱਚ ਰਾਹਤ ਕਾਰਜਾਂ ਦਾ ਜਾਇਜ਼ਾ ਲੈਣ ਲਈ ਹੜ੍ਹ ਪ੍ਰਭਾਵਿਤ ਖੇਤਰਾਂ ਦਾ ਦੌਰਾ ਸਾਈਬਰ ਅਪਰਾਧ ਵਿੱਤੀ ਧੋਖਾਧੜੀ ਵਿੱਚ ਸ਼ਾਮਲ ਅੰਤਰ-ਰਾਜੀ ਮਿਊਲ ਅਕਾਊਂਟ ਰੈਕੇਟ ਦਾ ਪਰਦਾਫਾਸ਼, 10.96 ਲੱਖ ਦੀ ਨਕਦੀ ਸਮੇਤ ਚਾਰ ਗ੍ਰਿਫ਼ਤਾਰ ਮੁੱਖ ਮੰਤਰੀ ਵੱਲੋਂ ਗਵਰਨੈਂਸ ਫੈਲੋਜ਼ ਨੂੰ ਸੂਬਾ ਸਰਕਾਰ ਦੀਆਂ ਪ੍ਰਮੁੱਖ ਸਕੀਮਾਂ ਦੇ ਲਾਭ ਲੋਕਾਂ ਤੱਕ ਪਹੁੰਚਾਉਣ ਲਈ ਪੁਲ ਵਜੋਂ ਵਿਚਰਨ ਦਾ ਸੱਦਾ