Welcome to Canadian Punjabi Post
Follow us on

24

August 2025
ਬ੍ਰੈਕਿੰਗ ਖ਼ਬਰਾਂ :
ਸ਼੍ਰੀਲੰਕਾ ਦੇ ਸਾਬਕਾ ਰਾਸ਼ਟਰਪਤੀ ਰਾਨਿਲ ਵਿਕਰਮਸਿੰਘੇ ਸਰਕਾਰੀ ਪੈਸੇ ਦੀ ਦੁਰਵਰਤੋਂ ਕਰਨ ਦੇ ਦੋਸ਼ `ਚ ਗ੍ਰਿਫ਼ਤਾਰਕੋਲੰਬੀਆ ਵਿੱਚ ਏਅਰਬੇਸ ਨੇੜੇ ਟਰੱਕ ਵਿੱਚ ਧਮਾਕਾ ਅਤੇ ਪੁਲਿਸ ਹੈਲੀਕਾਪਟਰ 'ਤੇ ਡਰੋਨ ਹਮਲਾ, 18 ਮੌਤਾਂ ਦੀ ਪੁਸ਼ਟੀਅਮਰੀਕਾ ਵਿੱਚ ਇੱਕ ਹਜ਼ਾਰ ਫੁੱਟ ਦੀ ਉਚਾਈ 'ਤੇ 62 ਯਾਤਰੀਆਂ ਨੂੰ ਲਿਜਾਅ ਰਹੇ ਬੋਇੰਗ ਜਹਾਜ਼ ਦਾ ਵਿੰਗ ਟੱਟਿਆਇਜ਼ਰਾਈਲ ਨੇ ਗਾਜ਼ਾ ਸ਼ਹਿਰ ਨੂੰ ਤਬਾਹ ਕਰਨ ਦੀ ਦਿੱਤੀ ਧਮਕੀ, ਜੰਗ ਰੋਕਣ ਲਈ ਰੱਖੀਆਂ 5 ਸ਼ਰਤਾਂਟਰੰਪ ਦੇ ਸਲਾਹਕਾਰ ਨੇ ਕਿਹਾ- ਭਾਰਤ ਰੂਸੀ ਤੇਲ ਖਰੀਦ ਕੇ ਮੁਨਾਫ਼ਾ ਕਮਾ ਰਿਹਾ, ਇਸ ਲਈ ਟੈਰਿਫ ਜ਼ਰੂਰੀਪੰਜਾਬ ਦੇ ਮਸ਼ਹੂਰ ਕਾਮੇਡੀਅਨ ਕਲਾਕਾਰ ਜਸਵਿੰਦਰ ਭੱਲਾ ਨਹੀਂ ਰਹੇ, 65 ਸਾਲ ਦੀ ਉਮਰ ਵਿੱਚ ਲਏ ਆਖਰੀ ਸਾਹ, ਕੱਲ੍ਹ ਮੋਹਾਲੀ ਵਿੱਚ ਹੋਵੇਗਾ ਅੰਤਿਮ ਸੰਸਕਾਰ60,000 ਰੁਪਏ ਰਿਸ਼ਵਤ ਲੈਂਦਾ ਕਲਰਕ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂਸਾਈਬਰ ਅਪਰਾਧ ਵਿੱਤੀ ਧੋਖਾਧੜੀ ਵਿੱਚ ਸ਼ਾਮਲ ਅੰਤਰ-ਰਾਜੀ ਮਿਊਲ ਅਕਾਊਂਟ ਰੈਕੇਟ ਦਾ ਪਰਦਾਫਾਸ਼, 10.96 ਲੱਖ ਦੀ ਨਕਦੀ ਸਮੇਤ ਚਾਰ ਗ੍ਰਿਫ਼ਤਾਰ
 
ਪੰਜਾਬ

ਬਰਿੰਦਰ ਕੁਮਾਰ ਗੋਇਲ ਵੱਲੋਂ ਫਿਰੋਜ਼ਪੁਰ ਅਤੇ ਤਰਨ ਤਾਰਨ ਜਿ਼ਲ੍ਹਿਆਂ ਵਿੱਚ ਰਾਹਤ ਕਾਰਜਾਂ ਦਾ ਜਾਇਜ਼ਾ ਲੈਣ ਲਈ ਹੜ੍ਹ ਪ੍ਰਭਾਵਿਤ ਖੇਤਰਾਂ ਦਾ ਦੌਰਾ

August 21, 2025 12:32 PM

-ਪ੍ਰਭਾਵਿਤ ਲੋਕਾਂ ਤੱਕ ਸਿੱਧੀ ਪਹੁੰਚ ਅਤੇ ਰਾਹਤ ਕਾਰਜਾਂ ਦੀ ਨਿਗਰਾਨੀ ਲਈ ਮੁੱਖ ਮੰਤਰੀ ਨੇ 8 ਕੈਬਨਿਟ ਮੰਤਰੀਆਂ ਦੀ ਲਗਾਈ ਡਿਊਟੀ
ਚੰਡੀਗੜ੍ਹ/ਫਿਰੋਜ਼ਪੁਰ/ਤਰਨ ਤਾਰਨ, 21 ਅਗਸਤ (ਪੋਸਟ ਬਿਊਰੋ): ਪੰਜਾਬ ਦੇ ਜਲ ਸਰੋਤ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਅੱਜ ਫਿਰੋਜ਼ਪੁਰ ਅਤੇ ਤਰਨ ਤਾਰਨ ਜ਼ਿਲ੍ਹਿਆਂ ਵਿੱਚ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਜਾਇਜ਼ਾ ਲੈਣ ਅਤੇ ਚੱਲ ਰਹੇ ਰਾਹਤ ਕਾਰਜਾਂ ਦੀ ਨਿਗਰਾਨੀ ਕਰਨ ਲਈ ਵਿਆਪਕ ਖੇਤਰੀ ਦੌਰੇ ਕੀਤੇ।
ਗੋਇਲ ਨੇ ਦਰਿਆਈ ਪਾਣੀ ਨਾਲ ਪ੍ਰਭਾਵਿਤ ਫਿਰੋਜ਼ਪੁਰ ਜ਼ਿਲ੍ਹੇ ਦੇ ਪਿੰਡ ਟੈਂਡੀ ਵਾਲਾ, ਗਜ਼ਨੀ ਵਾਲਾ ਅਤੇ ਧੀਰਾ ਘਾਰਾ ਦਾ ਦੌਰਾ ਕੀਤਾ, ਜਿੱਥੇ ਉਨ੍ਹਾਂ ਨੇ ਪ੍ਰਭਾਵਿਤ ਪਿੰਡਾਂ ਦੇ ਪੀੜਤ ਪਰਿਵਾਰਾਂ ਨਾਲ ਗੱਲਬਾਤ ਕੀਤੀ ਅਤੇ ਉਨ੍ਹਾਂ ਦੀਆਂ ਮੁਸ਼ਕਲਾਂ ਸੁਣੀਆਂ। ਇਸ ਮੌਕੇ ਕੈਬਨਿਟ ਮੰਤਰੀ ਨਾਲ ਵਿਧਾਇਕ ਫਿਰੋਜ਼ਪੁਰ ਸ਼ਹਿਰੀ ਰਣਬੀਰ ਸਿੰਘ ਭੁੱਲਰ, ਵਿਧਾਇਕ ਫਿਰੋਜ਼ਪੁਰ ਦਿਹਾਤੀ ਰਜਨੀਸ਼ ਕੁਮਾਰ ਦਹੀਯਾ, ਵਿਧਾਇਕ ਗੁਰੂਹਰਸਹਾਏ ਸ੍ਰੀ ਫੌਜਾ ਸਿੰਘ ਸਰਾਰੀ ਵਿਸ਼ੇਸ਼ ਤੌਰ 'ਤੇ ਹਾਜ਼ਰ ਸਨ।
ਤਰਨ ਤਾਰਨ ਦੇ ਦੌਰੇ ਦੌਰਾਨ ਬਰਿੰਦਰ ਕੁਮਾਰ ਗੋਇਲ ਨਾਲ ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਹਾਜ਼ਰ ਰਹੇ, ਜਿੱਥੇ ਉਨ੍ਹਾਂ ਨੇ ਹਰੀਕੇ ਹੈੱਡਵਰਕਸ ਤੋਂ ਨਿਵਾਣ ਵੱਲ ਦਰਿਆ ਸਤਲੁਜ ‘ਤੇ ਬਣੇ ਧੁੱਸੀ ਬੰਨ੍ਹ ਦਾ ਦੌਰਾ ਕੀਤਾ। ਦੋਵੇਂ ਕੈਬਨਿਟ ਮੰਤਰੀਆਂ ਨੇ ਹੜ੍ਹ ਪ੍ਰਭਾਵਿਤ ਖੇਤਰਾਂ ਦਾ ਜਾਇਜ਼ਾ ਲਿਆ ਅਤੇ ਕੁੱਤੀਵਾਲ, ਘੜੁੰਮ, ਬਸਤੀ ਲਾਲ ਸਿੰਘ, ਸਭਰਾ, ਗਦਾਈਕੇ, ਗੱਟੀ ਹਰੀਕੇ ਆਦਿ ਪਿੰਡਾਂ ਦੇ ਪ੍ਰਭਾਵਿਤ ਲੋਕਾਂ ਤੇ ਕਿਸਾਨਾਂ ਦੀਆਂ ਮੁਸ਼ਕਿਲਾਂ ਸੁਣੀਆਂ।
ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਗੋਇਲ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਿੱਜੀ ਤੌਰ 'ਤੇ ਰਾਹਤ ਕਾਰਜਾਂ ਦੀ ਨਿਗਰਾਨੀ ਕਰ ਰਹੇ ਹਨ। ਮੁੱਖ ਮੰਤਰੀ ਨੇ ਰਾਹਤ ਕਾਰਜਾਂ ਦੀ ਨਿਗਰਾਨੀ ਲਈ 8 ਕੈਬਨਿਟ ਮੰਤਰੀਆਂ ਦੀ ਡਿਊਟੀ ਲਗਾਈ ਗਈ ਹੈ, ਜੋ ਵੱਖ-ਵੱਖ ਜ਼ਿਲ੍ਹਿਆਂ ਦਾ ਦੌਰਾ ਕਰ ਰਹੇ ਹਨ ਅਤੇ ਪ੍ਰਭਾਵਿਤ ਪਿੰਡ ਵਾਸੀਆਂ ਤੱਕ ਸਿੱਧੀ ਪਹੁੰਚ ਕਰ ਰਹੇ ਹਨ।
ਕੈਬਨਿਟ ਮੰਤਰੀ ਨੇ ਲੋਕਾਂ ਨੂੰ ਭਰੋਸਾ ਦਿਵਾਇਆ ਕਿ ਡੀ.ਸੀਜ਼, ਐਸ.ਐਸ.ਪੀਜ਼ ਤੋਂ ਲੈ ਕੇ ਸਮੂਹ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਹੜ੍ਹ ਪੀੜਤਾਂ ਨੂੰ ਪਹਿਲ ਦੇ ਆਧਾਰ 'ਤੇ ਮੁੱਢਲੀ ਸਹਾਇਤਾ ਦੇਣ ਲਈ ਪਾਬੰਦ ਕੀਤਾ ਗਿਆ ਹੈ। ਉਨ੍ਹਾਂ ਅੱਗੇ ਕਿਹਾ ਕਿ ਸੂਬਾ ਸਰਕਾਰ ਦੀ ਸਭ ਤੋਂ ਅਹਿਮ ਪਹਿਲ ਹੜ੍ਹ ਪ੍ਰਭਾਵਿਤਾਂ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਪਹੁੰਚਾਉਣ ਦੇ ਨਾਲ-ਨਾਲ ਉਨ੍ਹਾਂ ਨੂੰ ਸਿਹਤ ਸਹੂਲਤਾਂ ਤੇ ਰਾਸ਼ਨ ਮੁਹੱਈਆ ਕਰਵਾਉਣਾ ਹੈ। ਉਨ੍ਹਾਂ ਆਦੇਸ਼ ਦਿੱਤਾ ਕਿ ਇਸ ਦੇ ਨਾਲ ਨਾਲ ਪਸ਼ੂ ਧਨ ਦੀ ਸੰਭਾਲ ਯਕੀਨੀ ਬਣਾਉਣ ਅਤੇ ਬਦਲਦੀ ਸਥਿਤੀ ਦੀ ਦਿਨ-ਰਾਤ ਨਜ਼ਰ ਰੱਖਣ ‘ਤੇ ਵੀ ਵਿਸ਼ੇਸ਼ ਧਿਆਨ ਦਿੱਤਾ ਜਾਵੇ।
ਗੋਇਲ ਨੇ ਦੱਸਿਆ ਕਿ ਹੜ੍ਹ ਰੋਕੂ ਕਾਰਜਾਂ ਉੱਪਰ ਪੰਜਾਬ ਸਰਕਾਰ ਵਲੋਂ 276 ਕਰੋੜ ਰੁਪਏ ਖਰਚ ਕੀਤੇ ਗਏ ਹਨ। ਇਸ ਤੋਂ ਇਲਾਵਾ ਬੰਨ੍ਹਾਂ ਉੱਪਰ ਮਿੱਟੀ ਦੇ ਬੋਰੇ ਭਰ ਕੇ ਰੱਖੇ ਗਏ ਹਨ ਤਾਂ ਜੋ ਕਿਸੇ ਵੀ ਅਣਸੁਖਾਵੇਂ ਹਾਲਤ ਵਿੱਚ ਤੁਰੰਤ ਵਰਤੋਂ ਕੀਤੀ ਜਾ ਸਕੇ।
ਹਰੀਕੇ ਹੈੱਡਵਰਕਸ ਦੇ ਨਿਰੀਖਣ ਦੌਰਾਨ ਦੋਵੇਂ ਕੈਬਨਿਟ ਮੰਤਰੀਆਂ ਨੇ ਦੱਸਿਆ ਕਿ ਇਸ ਸਮੇਂ ਹਰੀਕੇ ਹੈੱਡਵਰਕਸ ਵਿਖੇ 11600 ਕਿਊਸਿਕ ਪਾਣੀ ਚੱਲ ਰਿਹਾ ਹੈ, 20 ਹਜ਼ਾਰ ਕਿਊਸਿਕ ਪਾਣੀ ਨਹਿਰਾਂ ਵਿੱਚ ਛੱਡਿਆ ਜਾ ਰਿਹਾ ਹੈ ਅਤੇ 96000 ਕਿਊਸਿਕ ਪਾਣੀ ਡਾਊਨ ਸਟਰੀਮ ਚੱਲ ਰਿਹਾ ਹੈ।
ਬਰਿੰਦਰ ਕੁਮਾਰ ਗੋਇਲ ਨੇ ਕਿਹਾ ਕਿ ਮਾਨ ਸਰਕਾਰ ਵੱਲੋਂ ਫਸਲਾਂ ਅਤੇ ਜਾਇਦਾਦ ਦੇ ਨੁਕਸਾਨ ਦੀ ਭਰਪਾਈ ਕੀਤੀ ਜਾਵੇਗੀ।
ਇਸ ਤੋਂ ਪਹਿਲਾਂ ਕੈਬਿਨਟ ਮੰਤਰੀ ਗੋਇਲ ਵੱਲੋਂ ਹੁਸੈਨੀਵਾਲਾ ਹੈੱਡ ਵਿਖੇ ਡਿਪਟੀ ਕਮਿਸ਼ਨਰ ਦੀਪਸਿਖ਼ਾ ਸ਼ਰਮਾ, ਐਸ.ਐਸ.ਪੀ. ਭੁਪਿੰਦਰ ਸਿੰਘ ਸਿੱਧੂ, ਮੁੱਖ ਇੰਜੀਨੀਅਰ (ਡਰੇਨੇਜ) ਹਰਦੀਪ ਸਿੰਘ ਮੈਂਦੀਰੱਤਾ ਤੇ ਹੋਰ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਰਾਹਤ ਕਾਰਜਾਂ ਦੀ ਸਮੀਖਿਆ ਕੀਤੀ ਅਤੇ ਜ਼ਰੂਰੀ ਦਿਸ਼ਾ-ਨਿਰਦੇਸ਼ ਦਿੱਤੇ।
ਤਰਨ ਤਾਰਨ ਦੇ ਦੌਰੇ ਲਈ ਗਏ ਵਫ਼ਦ ਵਿੱਚ ਡਿਪਟੀ ਕਮਿਸ਼ਨਰ ਰਾਹੁਲ, ਐਸ.ਐਸ.ਪੀ. ਦੀਪਕ ਪਾਰਿਕ ਅਤੇ ਚੀਫ਼ ਇੰਜਨੀਅਰ ਡਰੇਨੇਜ਼ ਹਰਦੀਪ ਸਿੰਘ ਮੈਂਦੀਰੱਤਾ ਸਮੇਤ ਵੱਖ-ਵੱਖ ਵਿਭਾਗੀ ਅਧਿਕਾਰੀ ਅਤੇ ਸਥਾਨਕ ਨੁਮਾਇੰਦੇ ਸ਼ਾਮਲ ਸਨ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਪੰਜਾਬ ਦੇ ਰਾਜਪਾਲ ਨੇ ਪੰਜਾਬ ਅਨਏਡਿਡ ਕਾਲਜਿਜ਼ ਐਸੋਸੀਏਸ਼ਨ ਨੂੰ ਸਿੱਖਿਆ ਵਿੱਚ ਯੋਗਦਾਨ ਪਾਉਣ ਲਈ ਸਨਮਾਨਿਤ ਕੀਤਾ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਕਲਾਕਾਰ ਜਸਵਿੰਦਰ ਭੱਲਾ ਦੇ ਦੇਹਾਂਤ ’ਤੇ ਕੀਤਾ ਦੁੱਖ ਦਾ ਪ੍ਰਗਟਾਵਾ ਆਧਾਰ ਕਾਰਡ, ਵੋਟਰ ਕਾਰਡ, ਪੈਨ ਕਾਰਡ ਸਮੇਤ ਨਿੱਜੀ ਦਸਤਾਵੇਜ਼ ਪ੍ਰਾਪਤ ਕਰਨ ਸਬੰਧੀ ਵੱਡੀ ਗਿਣਤੀ ਵਿੱਚ ਸਿ਼ਕਾਇਤਾਂ ਹੋਈਆਂ ਪ੍ਰਾਪਤ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਵੱਲੋਂ ਮਲੋਟ ਹਲਕੇ ਵਿੱਚ 12 ਕਰੋੜ ਰੁਪਏ ਦੀਆਂ ਵਿਕਾਸ ਗ੍ਰਾਂਟਾਂ ਦਾ ਐਲਾਨ ਪੰਜਾਬ ਦੇ ਮਸ਼ਹੂਰ ਕਾਮੇਡੀਅਨ ਕਲਾਕਾਰ ਜਸਵਿੰਦਰ ਭੱਲਾ ਨਹੀਂ ਰਹੇ, 65 ਸਾਲ ਦੀ ਉਮਰ ਵਿੱਚ ਲਏ ਆਖਰੀ ਸਾਹ, ਕੱਲ੍ਹ ਮੋਹਾਲੀ ਵਿੱਚ ਹੋਵੇਗਾ ਅੰਤਿਮ ਸੰਸਕਾਰ 60,000 ਰੁਪਏ ਰਿਸ਼ਵਤ ਲੈਂਦਾ ਕਲਰਕ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ ਪੰਜਾਬ ਇਨ ਫਰੇਮਜ਼" ਫੋਟੋ ਪ੍ਰਦਰਸ਼ਨੀ ਨੇ ਸੂਬੇ ਦੀ ਸ਼ਾਨਾਮੱਤੀ ਵਿਰਾਸਤ ਤੇ ਬਹੁਪੱਖੀ ਖੂਬਸੂਰਤੀ ਨੂੰ ਸਹੁਜਮਈ ਢੰਗ ਨਾਲ ਉਭਾਰਿਆ: ਅਮਨ ਅਰੋੜਾ ਸਾਈਬਰ ਅਪਰਾਧ ਵਿੱਤੀ ਧੋਖਾਧੜੀ ਵਿੱਚ ਸ਼ਾਮਲ ਅੰਤਰ-ਰਾਜੀ ਮਿਊਲ ਅਕਾਊਂਟ ਰੈਕੇਟ ਦਾ ਪਰਦਾਫਾਸ਼, 10.96 ਲੱਖ ਦੀ ਨਕਦੀ ਸਮੇਤ ਚਾਰ ਗ੍ਰਿਫ਼ਤਾਰ ਮੁੱਖ ਮੰਤਰੀ ਵੱਲੋਂ ਗਵਰਨੈਂਸ ਫੈਲੋਜ਼ ਨੂੰ ਸੂਬਾ ਸਰਕਾਰ ਦੀਆਂ ਪ੍ਰਮੁੱਖ ਸਕੀਮਾਂ ਦੇ ਲਾਭ ਲੋਕਾਂ ਤੱਕ ਪਹੁੰਚਾਉਣ ਲਈ ਪੁਲ ਵਜੋਂ ਵਿਚਰਨ ਦਾ ਸੱਦਾ ਮੰਡੀ ਮਜ਼ਦੂਰਾਂ ਨੂੰ ਰਾਹਤ: ਪੰਜਾਬ ਸਰਕਾਰ ਵੱਲੋਂ ਮੰਡੀ ਲੇਬਰ ਰੇਟ ਵਿੱਚ 10 ਫ਼ੀਸਦੀ ਵਾਧਾ