Welcome to Canadian Punjabi Post
Follow us on

25

August 2025
ਬ੍ਰੈਕਿੰਗ ਖ਼ਬਰਾਂ :
ਪੰਜਾਬ ਪੁਲਿਸ ਨੇ ਪਾਕਿ-ਆਈਐੱਸਆਈ ਦੀ ਹਮਾਇਤ ਪ੍ਰਾਪਤ ਬੀਕੇਆਈ ਦੀ ਅੱਤਵਾਦੀ ਸਾਜਿ਼ਸ਼ ਕੀਤੀ ਨਾਕਾਮਗਾਜ਼ਾ ਦੇ ਹਸਪਤਾਲ 'ਤੇ ਇਜ਼ਰਾਈਲ ਨੇ ਕੀਤਾ ਮਿਜ਼ਾਈਲ ਹਮਲਾ, 15 ਦੀ ਮੌਤ, ਮਰਨ ਵਾਲਿਆਂ `ਚ ਤਿੰਨ ਪੱਤਰਕਾਰ ਵੀ ਸ਼ਾਮਿਲਕੈਲੇਡਨ ਗੋਲੀਬਾਰੀ ਮਾਮਲੇ `ਚ ਚਾਰ ਗ੍ਰਿਫ਼ਤਾਰ, ਬਾਕੀ ਸ਼ੱਕੀ ਹਾਲੇ ਵੀ ਫਰਾਰਟੋਰਾਂਟੋ ਦੇ ਵਿਅਕਤੀ `ਤੇ ਗ਼ੈਰ ਕਾਨੂੰਨੀ ਹਥਿਆਰ ਤੇ ਨਸ਼ੀਲੇ ਪਦਾਰਥ ਰੱਖਣ ਦੇ ਦੋਸ਼ਪ੍ਰਦਰਸ਼ਨਕਾਰੀਆਂ ਵੱਲੋਂ ਰਸਤਾ ਬੰਦ ਕਰਨ ਕਰ ਕੇ ਕੈਪੀਟਲ ਪ੍ਰਾਈਡ ਪਰੇਡ ਹੋਈ ਰੱਦਪ੍ਰਧਾਨ ਮੰਤਰੀ ਮਾਰਕ ਕਾਰਨੀ ਨੇ ਯੂਕਰੇਨ ਦੇ ਆਜ਼ਾਦੀ ਦਿਵਸ ਮੌਕੇ ਕੀਵ ਦੇ ਸਮਾਗਮ `ਚ ਕੀਤੀ ਸਿ਼ਰਕਤਓਟਵਾ ਵਿਚ 5 ਮਿਲੀਅਨ ਡਾਲਰ ਤੋਂ ਵੱਧ ਦਾ ਵਿਕਿਆ ਘਰਦੁਨੀਆਂ ਦੇ ਸਭ ਤੋਂ ਸ਼ਕਤੀਸ਼ਾਲੀ ਰਾਕੇਟ ਸਟਾਰਸਿ਼ਪ ਦਾ 10ਵਾਂ ਪ੍ਰੀਖਣ ਮੁਲਤਵੀ, ਲਾਂਚਿੰਗ ਕੱਲ੍ਹ ਸਵੇਰ ਤੱਕ ਦੀ ਖ਼ਬਰ
 
ਪੰਜਾਬ

ਪੰਜਾਬ ਪੁਲਿਸ ਨੇ ਪਾਕਿ-ਆਈਐੱਸਆਈ ਦੀ ਹਮਾਇਤ ਪ੍ਰਾਪਤ ਬੀਕੇਆਈ ਦੀ ਅੱਤਵਾਦੀ ਸਾਜਿ਼ਸ਼ ਕੀਤੀ ਨਾਕਾਮ

August 25, 2025 07:09 AM

-ਬਟਾਲਾ ਤੋਂ ਚਾਰ ਹੈਂਡ-ਗ੍ਰੇਨੇਡ, 2 ਕਿਲੋਗ੍ਰਾਮ ਆਰਡੀਐਕਸ-ਅਧਾਰਤ ਆਈਈਡੀ ਬਰਾਮਦ
-ਜਾਂਚ ਮੁਤਾਬਿਕ ਇਹ ਖੇਪ ਯੂਕੇ-ਅਧਾਰਤ ਬੀਕੇਆਈ ਅੱਤਵਾਦੀ ਨਿਸ਼ਾਨ ਜੋਡੀਆ ਦੇ ਨਿਰਦੇਸ਼ਾਂ 'ਤੇ ਰੱਖੀ ਗਈ ਸੀ : ਡੀਜੀਪੀ
ਚੰਡੀਗੜ੍ਹ, 25 ਅਗਸਤ (ਪੋਸਟ ਬਿਊਰੋ): ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ ਬਟਾਲਾ ਪੁਲਿਸ ਨੇ ਪਾਕਿ-ਆਈਐੱਸਆਈ ਸਮਰਥਿਤ ਅੱਤਵਾਦੀ ਮਾਡਿਊਲ ਦਾ ਪਰਦਾਫਾਸ਼ ਕਰਦਿਆਂ ਚਾਰ ਐਸਪੀਐਲ ਐਚਜੀਆਰ-84 ਹੈਂਡ ਗ੍ਰਨੇਡ (ਜਿਸਨੂੰ ਆਰਗੇਸ ਐਚਜੀ-84 ਵੀ ਕਿਹਾ ਜਾਂਦਾ ਹੈ) ਅਤੇ ਇੱਕ ਕਾਲੇ ਧਾਤੂ ਦੇ ਡੱਬੇ ਵਿੱਚ ਪੈਕ ਆਰਡੀਐਕਸ-ਅਧਾਰਤ ਇੰਪ੍ਰੋਵਾਈਜ਼ਡ ਐਕਸਪਲੋਸਿਵ ਡਿਵਾਈਸ (ਆਈਈਡੀ) ਜਿਸ ਦਾ ਭਾਰ ਲਗਭਗ 2 ਕਿਲੋਗ੍ਰਾਮ ਹੈ ਨੂੰ ਅੰਮ੍ਰਿਤਸਰ ਵੱਲ ਜਾਣ ਵਾਲੀ ਸੜਕ ਦੇ ਨੇੜੇ ਝਾੜੀਆਂ ਵਿੱਚੋਂ ਬਰਾਮਦ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ।
ਇਸ ਤੋਂ ਇਲਾਵਾ, ਪੁਲਿਸ ਟੀਮਾਂ ਨੇ ਇੱਕ ਬਾਓਫੇਂਗ ਡਿਊਲ-ਬੈਂਡ ਐਫਐਮ ਟ੍ਰਾਂਸਸੀਵਰ ਸੈੱਟ, ਇੱਕ ਡੀ-ਆਕਾਰ ਵਾਲਾ ਹੈੱਡਸੈੱਟ ਜੋ ਆਮ ਤੌਰ 'ਤੇ ਵਾਕੀ-ਟਾਕੀ ਨਾਲ ਵਰਤਿਆ ਜਾਂਦਾ ਹੈ, ਸਮੇਤ ਹੋਰ ਉਪਕਰਣ ਵੀ ਬਰਾਮਦ ਕੀਤੇ ਹਨ।
ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਇਹ ਖੇਪ ਯੂਕੇ ਅਧਾਰਤ ਬੱਬਰ ਖਾਲਸਾ ਇੰਟਰਨੈਸ਼ਨਲ (ਬੀਕੇਆਈ) ਦੇ ਅੱਤਵਾਦੀ ਨਿਸ਼ਾਨ ਸਿੰਘ ਉਰਫ ਨਿਸ਼ਾਨ ਜੋਡੀਆ, ਜੋ ਕਿ ਪਾਕਿ ਆਈਐਸਆਈ ਹਮਾਇਤ ਪ੍ਰਾਪਤ ਪਾਕਿਸਤਾਨ ਅਧਾਰਤ ਅੱਤਵਾਦੀ ਹਰਵਿੰਦਰ ਸਿੰਘ ਰਿੰਦਾ ਦੇ ਇਸ਼ਾਰਿਆਂ ‘ਤੇ ਕੰਮ ਕਰ ਰਿਹਾ ਹੈ, ਦੇ ਨਿਰਦੇਸ਼ਾਂ 'ਤੇ ਰੱਖੀ ਗਈ ਸੀ।
ਡੀਜੀਪੀ ਨੇ ਦੱਸਿਆ ਕਿ ਇੱਕ ਦੋਸ਼ੀ, ਜਿਸਦੀ ਪਛਾਣ ਰਵਿੰਦਰ ਪਾਲ ਸਿੰਘ ਉਰਫ਼ ਰਵੀ ਵਾਸੀ ਪਿੰਡ ਪੂਰੀਆ ਕਲਾਂ ਵਜੋਂ ਹੋਈ ਹੈ, ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਇੱਕ ਹੋਰ ਦੋਸ਼ੀ ਦੀ ਪਛਾਣ ਕਰ ਲਈ ਗਈ ਹੈ ਅਤੇ ਪੁਲਿਸ ਟੀਮਾਂ ਵੱਲੋਂ ਉਸਨੂੰ ਕਾਬੂ ਕਰਨ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ। ਉਨ੍ਹਾਂ ਅੱਗੇ ਦੱਸਿਆ ਕਿ ਸਰਹੱਦ ਪਾਰੋਂ ਇਸ ਪੂਰੇ ਨੈਟਵਰਕ ਦਾ ਪਰਦਾਫਾਸ਼ ਕਰਨ ਲਈ ਜਾਂਚ ਜਾਰੀ ਹੈ।
ਹੋਰ ਵੇਰਵੇ ਸਾਂਝੇ ਕਰਦਿਆਂ, ਸੀਨੀਅਰ ਸੁਪਰਡੈਂਟ ਆਫ਼ ਪੁਲਿਸ (ਐਸਐਸਪੀ) ਬਟਾਲਾ ਸੁਹੇਲ ਕਾਸਿਮ ਮੀਰ ਨੇ ਦੱਸਿਆ ਕਿ ਹੋਰ ਜਾਂਚ ਤੋਂ ਪਤਾ ਲੱਗਾ ਹੈ ਕਿ ਮੁਲਜ਼ਮ ਨੇ ਗੈਂਗਸਟਰ-ਅੱਤਵਾਦੀ ਨਿਸ਼ਾਨ ਸਿੰਘ ਉਰਫ਼ ਨਿਸ਼ਾਨ ਜੋਡੀਆ, ਜਿਸਨੇ ਵਿਸਫੋਟਕ ਛੁਪਾਉਣ ਅਤੇ ਪ੍ਰਾਪਤ ਕਰਨ ਦਾ ਪ੍ਰਬੰਧ ਕੀਤਾ ਸੀ, ਦੇ ਨਿਰਦੇਸ਼ਾਂ 'ਤੇ ਇੱਕ ਡੈੱਡ ਲੈਟਰਬਾਕਸ ਤਕਨੀਕ ਜ਼ਰੀਏ ਖੇਪ ਇਕੱਠੀ ਕੀਤੀ ਸੀ। ਉਨ੍ਹਾਂ ਦੱਸਿਆ ਕਿ ਇਸ ਖੇਪ ਦੀ ਬਰਾਮਦਗੀ ਨੇ ਪੰਜਾਬ ਵਿੱਚ ਸ਼ਾਂਤੀ ਅਤੇ ਸਦਭਾਵਨਾ ਨੂੰ ਭੰਗ ਦੇ ਉਦੇਸ਼ ਨਾਲ ਸਰਹੱਦ ਪਾਰੋਂ ਰਚੀ ਸਾਜ਼ਿਸ਼ ਨੂੰ ਨਾਕਾਮ ਕਰ ਦਿੱਤਾ ਹੈ।
ਐਸਐਸਪੀ ਨੇ ਦੱਸਿਆ ਕਿ ਨਿਸ਼ਾਨ ਜੋਡੀਆ ਨੂੰ ਗ੍ਰਿਫ਼ਤਾਰ ਕਰਨ ਅਤੇ ਉਸ ਵਿਰੁੱਧ ਕਾਨੂੰਨੀ ਕਾਰਵਾਈ ਕਰਨ ਲਈ ਭਾਰਤ ਵਾਪਸ ਡਿਪੋਰਟ ਕਰਵਾਉਣ ਦੇ ਯਤਨ ਕੀਤੇ ਜਾ ਰਹੇ ਹਨ। ਇਸ ਸਬੰਧੀ, ਪੰਜਾਬ ਪੁਲਿਸ ਨੇ ਵਿਦੇਸ਼ ਮੰਤਰਾਲੇ ਅਤੇ ਬਰਮਿੰਘਮ ਵਿੱਚ ਭਾਰਤ ਦੇ ਕੌਂਸਲੇਟ ਜਨਰਲ ਨਾਲ ਪੱਤਰ ਵਿਹਾਰ ਸ਼ੁਰੂ ਕੀਤਾ ਹੈ ਅਤੇ ਉਸ ਨੂੰ ਡਿਪੋਰਟ ਕਰਨ ਦੀ ਪ੍ਰਕਿਰਿਆ ਚੱਲ ਰਹੀ ਹੈ।
ਇਸ ਸਬੰਧੀ, ਐਫਆਈਆਰ ਨੰਬਰ 129 ਮਿਤੀ 21.08.2025 ਨੂੰ ਥਾਣਾ ਸਦਰ ਬਟਾਲਾ ਵਿਖੇ ਵਿਸਫੋਟਕ ਪਦਾਰਥ ਐਕਟ ਦੀ ਧਾਰਾ 3 ਅਤੇ 4 ਤਹਿਤ ਦਰਜ ਕੀਤੀ ਗਈ ਸੀ। ਇਸ ਮਾਮਲੇ ਦੀ ਅਗਲੇਰੀ ਜਾਂਚ ਦੌਰਾਨ ਜਿਵੇਂ ਜਿਵੇਂ ਅੱਤਵਾਦੀ ਨੈੱਟਵਰਕਾਂ ਦੀ ਸ਼ਮੂਲੀਅਤ ਸਪੱਸ਼ਟ ਹੁੰਦੀ ਗਈ ਗੈਰ-ਕਾਨੂੰਨੀ ਗਤੀਵਿਧੀਆਂ (ਰੋਕਥਾਮ) ਐਕਟ (ਯੂ.ਏ.ਪੀ.ਏ.) ਦੀਆਂ ਸੰਬੰਧਿਤ ਧਾਰਾਵਾਂ ਵੀ ਕੇਸ ਵਿੱਚ ਸ਼ਾਮਲ ਕੀਤੀਆਂ ਗਈਆਂ ਹਨ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਲੁਧਿਆਣਾ ਦੇ ਅਧਿਆਪਕ ਨਰਿੰਦਰ ਸਿੰਘ ਦੀ ਰਾਸ਼ਟਰੀ ਅਧਿਆਪਕ ਪੁਰਸਕਾਰ ਲਈ ਚੋਣ ਪੰਜਾਬ ਦੇ ਪੇਂਡੂ ਵਿਕਾਸ ਵਿੱਚ ਨਵਾਂ ਅਧਿਆਏ ਲਿਖਣਗੇ ਆਧੁਨਿਕ ਪੰਚਾਇਤ ਘਰ ਅਤੇ ਆਮ ਸੇਵਾ ਕੇਂਦਰ: ਸੌਂਦ ਪੰਜਾਬ ਰਾਜ ਸੂਚਨਾ ਕਮਿਸ਼ਨ ਵੱਲੋਂ ਤਹਿਸੀਲਦਾਰ ਖਿਲਾਫ਼ ਜ਼ਮਾਨਤਯੋਗ ਵਰੰਟ ਜਾਰੀ ਪੰਜਾਬ ਦੇ ਰਾਜਪਾਲ ਨੇ ਪੰਜਾਬ ਅਨਏਡਿਡ ਕਾਲਜਿਜ਼ ਐਸੋਸੀਏਸ਼ਨ ਨੂੰ ਸਿੱਖਿਆ ਵਿੱਚ ਯੋਗਦਾਨ ਪਾਉਣ ਲਈ ਸਨਮਾਨਿਤ ਕੀਤਾ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਕਲਾਕਾਰ ਜਸਵਿੰਦਰ ਭੱਲਾ ਦੇ ਦੇਹਾਂਤ ’ਤੇ ਕੀਤਾ ਦੁੱਖ ਦਾ ਪ੍ਰਗਟਾਵਾ ਆਧਾਰ ਕਾਰਡ, ਵੋਟਰ ਕਾਰਡ, ਪੈਨ ਕਾਰਡ ਸਮੇਤ ਨਿੱਜੀ ਦਸਤਾਵੇਜ਼ ਪ੍ਰਾਪਤ ਕਰਨ ਸਬੰਧੀ ਵੱਡੀ ਗਿਣਤੀ ਵਿੱਚ ਸਿ਼ਕਾਇਤਾਂ ਹੋਈਆਂ ਪ੍ਰਾਪਤ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਵੱਲੋਂ ਮਲੋਟ ਹਲਕੇ ਵਿੱਚ 12 ਕਰੋੜ ਰੁਪਏ ਦੀਆਂ ਵਿਕਾਸ ਗ੍ਰਾਂਟਾਂ ਦਾ ਐਲਾਨ ਪੰਜਾਬ ਦੇ ਮਸ਼ਹੂਰ ਕਾਮੇਡੀਅਨ ਕਲਾਕਾਰ ਜਸਵਿੰਦਰ ਭੱਲਾ ਨਹੀਂ ਰਹੇ, 65 ਸਾਲ ਦੀ ਉਮਰ ਵਿੱਚ ਲਏ ਆਖਰੀ ਸਾਹ, ਕੱਲ੍ਹ ਮੋਹਾਲੀ ਵਿੱਚ ਹੋਵੇਗਾ ਅੰਤਿਮ ਸੰਸਕਾਰ 60,000 ਰੁਪਏ ਰਿਸ਼ਵਤ ਲੈਂਦਾ ਕਲਰਕ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ ਪੰਜਾਬ ਇਨ ਫਰੇਮਜ਼" ਫੋਟੋ ਪ੍ਰਦਰਸ਼ਨੀ ਨੇ ਸੂਬੇ ਦੀ ਸ਼ਾਨਾਮੱਤੀ ਵਿਰਾਸਤ ਤੇ ਬਹੁਪੱਖੀ ਖੂਬਸੂਰਤੀ ਨੂੰ ਸਹੁਜਮਈ ਢੰਗ ਨਾਲ ਉਭਾਰਿਆ: ਅਮਨ ਅਰੋੜਾ