Welcome to Canadian Punjabi Post
Follow us on

27

August 2025
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਨੇ ਭਾਰਤ 'ਤੇ 25 ਫੀਸਦੀ ਵਾਧੂ ਟੈਰਿਫ ਲਗਾਉਣ ਲਈ ਨੋਟਿਸ ਜਾਰੀ, 27 ਅਗਸਤ ਤੋਂ ਨਵੇਂ ਨਿਯਮ ਹੋਣਗੇ ਲਾਗੂਕੈਲਗਰੀ `ਚ ਸੜਕ ਹਾਦਸੇ ’ਚ ਸਾਬਕਾ ਐੱਮਐੱਲਏ ਪ੍ਰਭ ਗਿੱਲ ਦੇ ਬੇਟੇ ਦੀ ਮੌਤਸਰਹੱਦ ਪਾਰੋਂ ਹਥਿਆਰਾਂ ਦੀ ਤਸਕਰੀ ਦੇ ਰੈਕੇਟ ਦਾ ਪਰਦਾਫਾਸ਼, 5 ਗਲੌਕ ਪਿਸਤੌਲਾਂ ਸਮੇਤ ਇੱਕ ਗ੍ਰਿਫ਼ਤਾਰਬਰੈਂਪਟਨ `ਚ ਦੋ ਵਾਹਨਾਂ ਦੀ ਟੱਕਰ ਵਿਚ ਇਕ ਦੀ ਮੌਤਦੋ ਸਾਲ ਪਹਿਲਾਂ ਘਰ `ਚ ਅੱਗ ਲੱਗਣ ਕਾਰਨ ਦੋ ਮੌਤਾਂ ਦੇ ਮਾਮਲੇ ਵਿਚ ਮਕਾਨ ਮਾਲਕ ਦੋਸ਼ੀ ਕਰਾਰਕੈਨੇਡਾ ਨੇ ਇੰਡੋ-ਪੈਸੀਫਿਕ ਅਭਿਆਸ ਤੋਂ ਪਹਿਲਾਂ ਇੰਡੋਨੇਸ਼ੀਆ ਨਾਲ ਰੱਖਿਆ ਸਮਝੌਤੇ 'ਤੇ ਦਸਤਖਤ ਕੀਤੇਮ੍ਰਿਤਕ ਮਿਲੇ ਨਾਰਵੇਈ ਹਾਈਕਰ ਦਾ ਪਰਿਵਾਰ ਲਾਸ਼ ਲੈਣ ਲਈ ਇਸ ਵੀਕੈਂਡ ਆ ਰਿਹਾ ਕੈਨੇਡਾਉੱਤਰੀ ਸਸਕੈਚਵਨ ਨਦੀ ਵਿੱਚ ਲਾਪਤਾ ਨਾਬਾਲਿਗ ਦੀ ਭਾਲ `ਚ ਮਦਦ ਕਰ ਰਿਹਾ ਮੈਨੀਟੋਬਾ ਗਰੁੱਪ
 
ਪੰਜਾਬ

ਪੰਜਾਬ ਦੇ ਪੇਂਡੂ ਵਿਕਾਸ ਵਿੱਚ ਨਵਾਂ ਅਧਿਆਏ ਲਿਖਣਗੇ ਆਧੁਨਿਕ ਪੰਚਾਇਤ ਘਰ ਅਤੇ ਆਮ ਸੇਵਾ ਕੇਂਦਰ: ਸੌਂਦ

August 25, 2025 08:07 AM

-125 ਕਰੋੜ ਰੁਪਏ ਦੀ ਲਾਗਤ ਨਾਲ ਬਣਨਗੇ 500 ਆਧੁਨਿਕ ਪੰਚਾਇਤ ਘਰ ਅਤੇ ਸੇਵਾ ਕੇਂਦਰ
- ਪਿੰਡਾਂ ਦੇ ਸੇਵਾ ਕੇਂਦਰ ਡਿਜੀਟਲ ਕ੍ਰਾਂਤੀ ਦਾ ਧੁਰਾ ਬਣਨਗੇ : ਪੰਚਾਇਤ ਮੰਤਰੀ
ਚੰਡੀਗੜ੍ਹ, 25 ਅਗਸਤ (ਪੋਸਟ ਬਿਊਰੋ): ਪੰਜਾਬ ਦੇ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਕਿਹਾ ਹੈ ਕਿ ਆਧੁਨਿਕ ਪੰਚਾਇਤ ਘਰ ਅਤੇ ਆਮ ਸੇਵਾ ਕੇਂਦਰ ਪਿੰਡਾਂ ਦੇ ਵਿਕਾਸ ਵਿੱਚ ਨਵਾਂ ਅਧਿਆਏ ਲਿਖਣਗੇ। ਉਨ੍ਹਾਂ ਦੱਸਿਆ ਕਿ ਸੂਬੇ ਭਰ ਵਿੱਚ ਪਹਿਲੇ ਪੜਾਅ ਤਹਿਤ 500 ਆਧੁਨਿਕ ਪੰਚਾਇਤ ਘਰ ਤੇ ਸੇਵਾ ਕੇਂਦਰ ਬਣਾਏ ਜਾ ਰਹੇ ਜਿਨ੍ਹਾਂ ‘ਤੇ 125 ਕਰੋੜ ਰੁਪਏ ਦੀ ਲਾਗਤ ਆਵੇਗੀ। ਜ਼ਿਕਰਯੋਗ ਹੈ ਕਿ ਕੁਝ ਦਿਨ ਪਹਿਲਾਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੰਚਾਇਤ ਘਰ ਅਤੇ ਕਾਮਨ ਸਰਵਿਸ ਸੈਂਟਰ (ਆਮ ਸੇਵਾ ਕੇਂਦਰ) ਬਣਾਉਣ ਦਾ ਪ੍ਰੋਜੈਕਟ ਫਤਹਿਗੜ੍ਹ ਸਾਹਿਬ ਦੀ ਪਵਿੱਤਰ ਧਰਤੀ ਤੋਂ ਸ਼ੁਰੂ ਕੀਤਾ ਹੈ।
ਤਰੁਨਪ੍ਰੀਤ ਸਿੰਘ ਸੌਂਦ ਨੇ ਦੱਸਿਆ ਕਿ 2800 ਤੋਂ ਵੱਧ ਆਬਾਦੀ ਵਾਲੇ ਹਰੇਕ ਪਿੰਡ ਵਿੱਚ ਇਕ ਪੰਚਾਇਤ ਘਰ ਅਤੇ ਇਕ ਕਾਮਨ ਸਰਵਿਸ ਸੈਂਟਰ ਬਣਾਇਆ ਜਾਵੇਗਾ। ਉਨ੍ਹਾਂ ਦੱਸਿਆ ਕਿ ਇਕ ਪੰਚਾਇਤ ਘਰ ਬਣਾਉਣ ਦੀ ਲਾਗਤ 20 ਲੱਖ ਰੁਪਏ ਅਤੇ ਇਕ ਕਾਮਨ ਸਰਵਿਸ ਸੈਂਟਰ ਦੀ ਲਾਗਤ 5 ਲੱਖ ਰੁਪਏ ਹੋਵੇਗੀ। ਉਨ੍ਹਾਂ ਦੱਸਿਆ ਕਿ ਇਸ ਪ੍ਰੋਜੈਕਟ ਤਹਿਤ ਉਨ੍ਹਾਂ ਪਿੰਡਾਂ ਦੀ ਚੋਣ ਕੀਤੀ ਗਈ ਹੈ, ਜਿੱਥੇ ਅਜੇ ਤੱਕ ਪੰਚਾਇਤ ਘਰ ਦੀ ਵਿਵਸਥਾ ਨਹੀਂ ਸੀ। ਉਨ੍ਹਾਂ ਦੁੱਖ ਪ੍ਰਗਟ ਕੀਤਾ ਕਿ ਭਾਵੇਂ ਪੰਚਾਇਤਾਂ ਲੋਕਤੰਤਰ ਦੀ ਸਭ ਤੋਂ ਮਜ਼ਬੂਤ ਨੀਂਹ ਹਨ, ਪਰ ਬਹੁਤ ਸਾਰੀਆਂ ਪੰਚਾਇਤਾਂ ਕੋਲ ਬੈਠਣ ਲਈ ਢੁੱਕਵੀਂ ਥਾਂ ਵੀ ਨਹੀਂ ਸੀ ਪਰ ਸੇਵਾ ਕੇਂਦਰ ਤੇ ਪੰਚਾਇਤ ਘਰ ਇਸ ਕਮੀ ਨੂੰ ਦੂਰ ਕਰਨਗੇ।
ਇਸ ਪ੍ਰੋਜੈਕਟ ਤਹਿਤ ਪਿੰਡ ਵਾਸੀਆਂ ਨੂੰ ਬਹੁਤ ਸਾਰੀਆਂ ਸਹੂਲਤਾਂ ਪ੍ਰਦਾਨ ਕੀਤੀਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਪੰਚਾਇਤ ਘਰ ਮਹਿਜ਼ ਇਕ ਦਫਤਰ ਨਹੀਂ ਹੋਵੇਗਾ ਸਗੋਂ ਪਿੰਡਾਂ ਦੇ ਵਿਕਾਸ ਲਈ ਵਿਚਾਰ-ਚਰਚਾ ਅਤੇ ਫੈਸਲੇ ਲੈਣ ਦਾ ਮਹੱਤਵਪੂਰਨ ਕੇਂਦਰ ਹੋਵੇਗਾ। ਤਰੁਨਪ੍ਰੀਤ ਸਿੰਘ ਸੌਂਦ ਨੇ ਕਿਹਾ ਕਿ ਕਾਮਨ ਸਰਵਿਸ ਸੈਂਟਰ ਪਿੰਡਾਂ ਵਿੱਚ ਡਿਜੀਟਲ ਕ੍ਰਾਂਤੀ ਦਾ ਧੁਰਾ ਬਣਨਗੇ ਜੋ ਪਿੰਡ ਵਾਸੀਆਂ ਨੂੰ ਆਨਲਾਈਨ ਸੇਵਾਵਾਂ ਲੈਣ ਵਿੱਚ ਮਦਦ ਕਰਨਗੇ।
ਪੰਚਾਇਤ ਮੰਤਰੀ ਨੇ ਦੱਸਿਆ ਕਿ ਅੱਜ ਦੇ ਡਿਜੀਟਲ ਯੁੱਗ ਵਿੱਚ ਸਰਕਾਰੀ ਸਕੀਮਾਂ ਲਈ ਨਾਮ ਦਰਜ ਕਰਵਾਉਣ, ਵਿੱਦਿਅਕ ਸੰਸਥਾਵਾਂ ਵਿੱਚ ਦਾਖਲਾ ਲੈਣ, ਆਧਾਰ ਕਾਰਡ ਜਾਂ ਪਾਸਪੋਰਟ ਬਣਵਾਉਣ ਤੇ ਹੋਰ ਬਹੁਤ ਸਾਰੀਆਂ ਸੇਵਾਵਾਂ ਆਨਲਾਈਨ ਹਾਸਲ ਹੁੰਦੀਆਂ ਹਨ ਜਿਸ ਕਰਕੇ ਕਾਮਨ ਸਰਵਿਸ ਸੈਂਟਰ ਲੋਕਾਂ ਦੀ ਸਹੂਲਤ ਲਈ ਵੱਡੀ ਭੂਮਿਕਾ ਨਿਭਾਉਣਗੇ। ਉਨ੍ਹਾਂ ਇਹ ਵੀ ਉਮੀਦ ਪ੍ਰਗਟਾਈ ਕਿ ਇਹ ਪ੍ਰਾਜੈਕਟ ਪੰਚਾਇਤਾਂ ਨੂੰ ਇਕ ਥਾਂ ਜੁੜ ਕੇ ਆਪਣੇ ਫੈਸਲੇ ਲੈਣ ਦਾ ਢੁਕਵਾਂ ਪਲੇਟਫਾਰਮ ਸਾਬਤ ਹੋਣਗੇ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਪੰਜਾਬ ਪੁਲਿਸ ਨੇ ਮਿੱਥ ਕੇ ਕਤਲ ਦੀ ਸੰਭਾਵੀ ਵਾਰਦਾਤ ਨੂੰ ਕੀਤਾ ਨਾਕਾਮ, ਦੋ ਨਾਬਾਲਿਗਾਂ ਸਮੇਤ ਚਾਰ ਕਾਬੂ, ਦੋ ਪਿਸਤੌਲ ਬਰਾਮਦ ਸਰਹੱਦ ਪਾਰੋਂ ਹਥਿਆਰਾਂ ਦੀ ਤਸਕਰੀ ਦੇ ਰੈਕੇਟ ਦਾ ਪਰਦਾਫਾਸ਼, 5 ਗਲੌਕ ਪਿਸਤੌਲਾਂ ਸਮੇਤ ਇੱਕ ਗ੍ਰਿਫ਼ਤਾਰ ਲੁਧਿਆਣਾ ਦੇ ਅਧਿਆਪਕ ਨਰਿੰਦਰ ਸਿੰਘ ਦੀ ਰਾਸ਼ਟਰੀ ਅਧਿਆਪਕ ਪੁਰਸਕਾਰ ਲਈ ਚੋਣ ਪੰਜਾਬ ਰਾਜ ਸੂਚਨਾ ਕਮਿਸ਼ਨ ਵੱਲੋਂ ਤਹਿਸੀਲਦਾਰ ਖਿਲਾਫ਼ ਜ਼ਮਾਨਤਯੋਗ ਵਰੰਟ ਜਾਰੀ ਪੰਜਾਬ ਪੁਲਿਸ ਨੇ ਪਾਕਿ-ਆਈਐੱਸਆਈ ਦੀ ਹਮਾਇਤ ਪ੍ਰਾਪਤ ਬੀਕੇਆਈ ਦੀ ਅੱਤਵਾਦੀ ਸਾਜਿ਼ਸ਼ ਕੀਤੀ ਨਾਕਾਮ ਪੰਜਾਬ ਦੇ ਰਾਜਪਾਲ ਨੇ ਪੰਜਾਬ ਅਨਏਡਿਡ ਕਾਲਜਿਜ਼ ਐਸੋਸੀਏਸ਼ਨ ਨੂੰ ਸਿੱਖਿਆ ਵਿੱਚ ਯੋਗਦਾਨ ਪਾਉਣ ਲਈ ਸਨਮਾਨਿਤ ਕੀਤਾ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਕਲਾਕਾਰ ਜਸਵਿੰਦਰ ਭੱਲਾ ਦੇ ਦੇਹਾਂਤ ’ਤੇ ਕੀਤਾ ਦੁੱਖ ਦਾ ਪ੍ਰਗਟਾਵਾ ਆਧਾਰ ਕਾਰਡ, ਵੋਟਰ ਕਾਰਡ, ਪੈਨ ਕਾਰਡ ਸਮੇਤ ਨਿੱਜੀ ਦਸਤਾਵੇਜ਼ ਪ੍ਰਾਪਤ ਕਰਨ ਸਬੰਧੀ ਵੱਡੀ ਗਿਣਤੀ ਵਿੱਚ ਸਿ਼ਕਾਇਤਾਂ ਹੋਈਆਂ ਪ੍ਰਾਪਤ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਵੱਲੋਂ ਮਲੋਟ ਹਲਕੇ ਵਿੱਚ 12 ਕਰੋੜ ਰੁਪਏ ਦੀਆਂ ਵਿਕਾਸ ਗ੍ਰਾਂਟਾਂ ਦਾ ਐਲਾਨ ਪੰਜਾਬ ਦੇ ਮਸ਼ਹੂਰ ਕਾਮੇਡੀਅਨ ਕਲਾਕਾਰ ਜਸਵਿੰਦਰ ਭੱਲਾ ਨਹੀਂ ਰਹੇ, 65 ਸਾਲ ਦੀ ਉਮਰ ਵਿੱਚ ਲਏ ਆਖਰੀ ਸਾਹ, ਕੱਲ੍ਹ ਮੋਹਾਲੀ ਵਿੱਚ ਹੋਵੇਗਾ ਅੰਤਿਮ ਸੰਸਕਾਰ