Welcome to Canadian Punjabi Post
Follow us on

27

August 2025
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਨੇ ਭਾਰਤ 'ਤੇ 25 ਫੀਸਦੀ ਵਾਧੂ ਟੈਰਿਫ ਲਗਾਉਣ ਲਈ ਨੋਟਿਸ ਜਾਰੀ, 27 ਅਗਸਤ ਤੋਂ ਨਵੇਂ ਨਿਯਮ ਹੋਣਗੇ ਲਾਗੂਕੈਲਗਰੀ `ਚ ਸੜਕ ਹਾਦਸੇ ’ਚ ਸਾਬਕਾ ਐੱਮਐੱਲਏ ਪ੍ਰਭ ਗਿੱਲ ਦੇ ਬੇਟੇ ਦੀ ਮੌਤਸਰਹੱਦ ਪਾਰੋਂ ਹਥਿਆਰਾਂ ਦੀ ਤਸਕਰੀ ਦੇ ਰੈਕੇਟ ਦਾ ਪਰਦਾਫਾਸ਼, 5 ਗਲੌਕ ਪਿਸਤੌਲਾਂ ਸਮੇਤ ਇੱਕ ਗ੍ਰਿਫ਼ਤਾਰਬਰੈਂਪਟਨ `ਚ ਦੋ ਵਾਹਨਾਂ ਦੀ ਟੱਕਰ ਵਿਚ ਇਕ ਦੀ ਮੌਤਦੋ ਸਾਲ ਪਹਿਲਾਂ ਘਰ `ਚ ਅੱਗ ਲੱਗਣ ਕਾਰਨ ਦੋ ਮੌਤਾਂ ਦੇ ਮਾਮਲੇ ਵਿਚ ਮਕਾਨ ਮਾਲਕ ਦੋਸ਼ੀ ਕਰਾਰਕੈਨੇਡਾ ਨੇ ਇੰਡੋ-ਪੈਸੀਫਿਕ ਅਭਿਆਸ ਤੋਂ ਪਹਿਲਾਂ ਇੰਡੋਨੇਸ਼ੀਆ ਨਾਲ ਰੱਖਿਆ ਸਮਝੌਤੇ 'ਤੇ ਦਸਤਖਤ ਕੀਤੇਮ੍ਰਿਤਕ ਮਿਲੇ ਨਾਰਵੇਈ ਹਾਈਕਰ ਦਾ ਪਰਿਵਾਰ ਲਾਸ਼ ਲੈਣ ਲਈ ਇਸ ਵੀਕੈਂਡ ਆ ਰਿਹਾ ਕੈਨੇਡਾਉੱਤਰੀ ਸਸਕੈਚਵਨ ਨਦੀ ਵਿੱਚ ਲਾਪਤਾ ਨਾਬਾਲਿਗ ਦੀ ਭਾਲ `ਚ ਮਦਦ ਕਰ ਰਿਹਾ ਮੈਨੀਟੋਬਾ ਗਰੁੱਪ
 
ਪੰਜਾਬ

ਲੁਧਿਆਣਾ ਦੇ ਅਧਿਆਪਕ ਨਰਿੰਦਰ ਸਿੰਘ ਦੀ ਰਾਸ਼ਟਰੀ ਅਧਿਆਪਕ ਪੁਰਸਕਾਰ ਲਈ ਚੋਣ

August 25, 2025 08:07 AM

-ਹਰਜੋਤ ਸਿੰਘ ਬੈਂਸ ਵੱਲੋਂ ਨਰਿੰਦਰ ਸਿੰਘ ਨੂੰ ਵਧਾਈ ਅਤੇ ਭਵਿੱਖ ਲਈ ਸ਼ੁਭਇੱਛਾਵਾਂ
ਚੰਡੀਗੜ੍ਹ, 25 ਅਗਸਤ (ਪੋਸਟ ਬਿਊਰੋ): ਪੰਜਾਬ ਲਈ ਮਾਣ ਵਾਲੀ ਗੱਲ ਹੈ ਕਿ ਲੁਧਿਆਣਾ ਜ਼ਿਲ੍ਹੇ ਦੇ ਸਰਕਾਰੀ ਪ੍ਰਾਇਮਰੀ ਸਕੂਲ, ਜੰਡਿਆਲੀ ਵਿੱਚ ਸੇਵਾ ਨਿਭਾ ਰਹੇ ਅਧਿਆਪਕ ਨਰਿੰਦਰ ਸਿੰਘ ਦੀ ਵੱਕਾਰੀ ਰਾਸ਼ਟਰੀ ਅਧਿਆਪਕ ਪੁਰਸਕਾਰ- 2025 ਲਈ ਚੋਣ ਹੋਈ ਹੈ। ਇਹ ਪ੍ਰਾਪਤੀ ਮਿਆਰੀ ਸਿੱਖਿਆ ਪ੍ਰਦਾਨ ਕਰਨ ਪ੍ਰਤੀ ਉਨ੍ਹਾਂ ਦੀ ਸ਼ਾਨਦਾਰ ਤੇ ਸੁਹਿਰਦ ਵਚਨਬੱਧਤਾ ਦਾ ਪ੍ਰਮਾਣ ਹੈ।

ਰਾਸ਼ਟਰੀ ਪੱਧਰ ਦੀ ਇਸ ਮਾਨਤਾ ’ਤੇ ਖੁਸ਼ੀ ਜ਼ਾਹਿਰ ਕਰਦਿਆਂ ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਨਰਿੰਦਰ ਸਿੰਘ ਨੂੰ ਇਸ ਵੱਕਾਰੀ ਰਾਸ਼ਟਰੀ ਅਧਿਆਪਕ ਪੁਰਸਕਾਰ -2025 ਲਈ ਚੋਣ ਹੋਣ ’ਤੇ ਹਾਰਦਿਕ ਵਧਾਈ ਦਿੱਤੀ। ਉਨ੍ਹਾਂ ਨੇ ਨਰਿੰਦਰ ਸਿੰਘ ਲਈ ਉਨ੍ਹਾਂ ਦੇ ਭਵਿੱਖੀ ਯਤਨਾਂ ਵਿੱਚ ਨਿਰੰਤਰ ਸਫਲਤਾ ਦੀ ਕਾਮਨਾ ਵੀ ਕੀਤੀ। ਸ. ਬੈਂਸ ਨੇ ਕਿਹਾ ਕਿ ਨਰਿੰਦਰ ਸਿੰਘ ਦੀ ਪ੍ਰਾਪਤੀ ਹੋਰ ਅਧਿਆਪਕਾਂ ਲਈ ਪ੍ਰਤੱਖ ਉਦਾਹਰਣ ਹੈ, ਉਹ ਵੀ ਇਸੇ ਤਰ੍ਹਾਂ ਆਪਣੇ ਵਿਦਿਆਰਥੀਆਂ ਦੇ ਜੀਵਨ ’ਤੇ ਆਪਣੀ ਮਿਹਨਤ ਸਦਕਾ ਸਾਰਥਕ ਤੇ ਸਕਾਰਾਤਮਕ ਪ੍ਰਭਾਵ ਪਾ ਸਕਦੇ ਹਨ। ਸਿੱਖਿਆ ਮੰਤਰੀ ਨੇ ਵਿਦਿਆਰਥੀਆਂ ਵਿੱਚ ਸਿੱਖਿਆ ਪ੍ਰਤੀ ਪਿਆਰ ਦਾ ਸੰਚਾਰ ਕਰਨ ਲਈ ਨਰਿੰਦਰ ਸਿੰਘ ਦੇ ਬੇਮਿਸਾਲ ਅਧਿਆਪਨ ਹੁਨਰ, ਨਵੀਨਤਾਕਾਰੀ ਪਹੁੰਚ ਅਤੇ ਅਣਥੱਕ ਸਮਰਪਣ ਦੀ ਸ਼ਲਾਘਾ ਵੀ ਕੀਤੀ। ਇਹ ਕੌਮੀ ਪੱਧਰ ਦੀ ਮਾਨਤਾ ਨੌਜਵਾਨ ਮਨਾਂ ਨੂੰ ਸੇਧ ਦੇਣ ਵਿੱਚ ਮਿਆਰੀ ਸਿੱਖਿਆ ਦੀ ਪਰਿਵਰਤਨਸ਼ੀਲ ਸਮਰੱਥਾ ਨੂੰ ਦਰਸਾਉਂਦੀ ਹੈ।
ਜ਼ਿਕਰਯੋਗ ਹੈ ਕਿ ਰਾਸ਼ਟਰੀ ਅਧਿਆਪਕ ਪੁਰਸਕਾਰ ਸਮਾਰੋਹ 5 ਸਤੰਬਰ, 2025 ਨੂੰ ਨਵੀਂ ਦਿੱਲੀ ਦੇ ਵਿਗਿਆਨ ਭਵਨ ਵਿਖੇ ਹੋਣ ਜਾ ਰਿਹਾ ਹੈ। ਨਰਿੰਦਰ ਸਿੰਘ ਨੂੰ ਉਨ੍ਹਾਂ ਦੇ ਸਮਰਪਣ ਅਤੇ ਸਿੱਖਿਆ ਦੇ ਖੇਤਰ ਵਿੱਚ ਪਾਏ ਸ਼ਾਨਦਾਰ ਯੋਗਦਾਨ ਨੂੰ ਮਾਨਤਾ ਦਿੰਦੇ ਹੋਏ ਇਸ ਸਮਾਰੋਹ ਦੌਰਾਨ ਮੈਰਿਟ ਸਰਟੀਫਿਕੇਟ, 50,000 ਰੁਪਏ ਦਾ ਨਕਦ ਇਨਾਮ ਅਤੇ ਇੱਕ ਚਾਂਦੀ ਦੇ ਤਗ਼ਮੇ ਨਾਲ ਸਨਮਾਨਿਤ ਕੀਤਾ ਜਾਵੇਗਾ।
ਰਾਸ਼ਟਰੀ ਪੁਰਸਕਾਰ ਲਈ ਚੁਣੇ ਜਾਣ ’ਤੇ ਦਿਲੋਂ ਧੰਨਵਾਦ ਅਤੇ ਖੁਸ਼ੀ ਪ੍ਰਗਟ ਕਰਦਿਆਂ ਨਰਿੰਦਰ ਸਿੰਘ, ਜੋ ਜਨਵਰੀ 2002 ਤੋਂ ਸਕੂਲ ਸਿੱਖਿਆ ਵਿਭਾਗ ਵਿੱਚ ਸੇਵਾਵਾਂ ਨਿਭਾ ਰਹੇ ਹਨ, ਨੇ ਕਿਹਾ, ‘‘ਮੈਂ ਇਸ ਰਾਸ਼ਟਰੀ ਮਾਨਤਾ ਨੂੰ ਪ੍ਰਾਪਤ ਕਰਕੇ ਬਹੁਤ ਮਾਣ ਮਹਿਸੂਸ ਕਰ ਰਿਹਾ ਹਾਂ। ਮੈਂ ਇਸ ਪ੍ਰਾਪਤੀ ਦਾ ਸਿਹਰਾ ਆਪਣੇ ਵਿਦਿਆਰਥੀਆਂ, ਸਹਿਯੋਗੀਆਂ ਅਤੇ ਸਿੱਖਿਆ ਵਿਭਾਗ ਦੇ ਸਮਰਥਨ ਨੂੰ ਦਿੰਦਾ ਹਾਂ। ਮੈਂ ਭਵਿੱਖ ਵਿੱਚ ਵੀ ਉੱਤਮਤਾ ਲਈ ਯਤਨਸ਼ੀਲ ਰਹਾਂਗਾ ਅਤੇ ਆਪਣੇ ਵਿਦਿਆਰਥੀਆਂ ਦੇ ਜੀਵਨ ’ਤੇ ਸਕਾਰਾਤਮਕ ਪ੍ਰਭਾਵ ਪਾਉਣ ਲਈ ਸੁਹਿਰਦ ਯਤਨ ਕਰਦਾ ਰਹਾਂਗਾ।’’
ਉਨ੍ਹਾਂ ਨੇ ਜੰਡਿਆਲੀ ਸਕੂਲ ਦੀ ਨੁਹਾਰ ਬਦਲਣ ਵਿੱਚ ਪਿੰਡ ਦੀ ਪੰਚਾਇਤ ਅਤੇ ਰਾਜ ਸਰਕਾਰ ਦੀ ਮਹੱਤਵਪੂਰਨ ਭੂਮਿਕਾ ਦਾ ਵੀ ਜ਼ਿਕਰ ਕੀਤਾ। ਉਨ੍ਹਾਂ ਕਿਹਾ ਕਿ ਲੋਕਾਂ ਅਤੇ ਸਰਕਾਰ ਦੇ ਯਤਨਾਂ ਸਦਕਾ 15 ਸਮਾਰਟ ਕਲਾਸਰੂਮ, ਤਿੰਨ ਲਾਇਬ੍ਰੇਰੀਆਂ (ਸਮੇਤ ਇੱਕ ਮੋਬਾਈਲ ਲਾਇਬ੍ਰੇਰੀ), ਅਤੇ ਤਿੰਨ ਵਿਸ਼ੇਸ਼ ਪਾਰਕ - ਸੁੰਦਰ ਲਿਖਾਈ ਪਾਰਕ, ਮੈਥ (ਗਣਿਤ) ਪਾਰਕ ਅਤੇ ਆਈ.ਟੀ. ਪਾਰਕ ਦੀ ਸਥਾਪਨਾ ਹੋਈ ਹੈ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਪੰਜਾਬ ਪੁਲਿਸ ਨੇ ਮਿੱਥ ਕੇ ਕਤਲ ਦੀ ਸੰਭਾਵੀ ਵਾਰਦਾਤ ਨੂੰ ਕੀਤਾ ਨਾਕਾਮ, ਦੋ ਨਾਬਾਲਿਗਾਂ ਸਮੇਤ ਚਾਰ ਕਾਬੂ, ਦੋ ਪਿਸਤੌਲ ਬਰਾਮਦ ਸਰਹੱਦ ਪਾਰੋਂ ਹਥਿਆਰਾਂ ਦੀ ਤਸਕਰੀ ਦੇ ਰੈਕੇਟ ਦਾ ਪਰਦਾਫਾਸ਼, 5 ਗਲੌਕ ਪਿਸਤੌਲਾਂ ਸਮੇਤ ਇੱਕ ਗ੍ਰਿਫ਼ਤਾਰ ਪੰਜਾਬ ਦੇ ਪੇਂਡੂ ਵਿਕਾਸ ਵਿੱਚ ਨਵਾਂ ਅਧਿਆਏ ਲਿਖਣਗੇ ਆਧੁਨਿਕ ਪੰਚਾਇਤ ਘਰ ਅਤੇ ਆਮ ਸੇਵਾ ਕੇਂਦਰ: ਸੌਂਦ ਪੰਜਾਬ ਰਾਜ ਸੂਚਨਾ ਕਮਿਸ਼ਨ ਵੱਲੋਂ ਤਹਿਸੀਲਦਾਰ ਖਿਲਾਫ਼ ਜ਼ਮਾਨਤਯੋਗ ਵਰੰਟ ਜਾਰੀ ਪੰਜਾਬ ਪੁਲਿਸ ਨੇ ਪਾਕਿ-ਆਈਐੱਸਆਈ ਦੀ ਹਮਾਇਤ ਪ੍ਰਾਪਤ ਬੀਕੇਆਈ ਦੀ ਅੱਤਵਾਦੀ ਸਾਜਿ਼ਸ਼ ਕੀਤੀ ਨਾਕਾਮ ਪੰਜਾਬ ਦੇ ਰਾਜਪਾਲ ਨੇ ਪੰਜਾਬ ਅਨਏਡਿਡ ਕਾਲਜਿਜ਼ ਐਸੋਸੀਏਸ਼ਨ ਨੂੰ ਸਿੱਖਿਆ ਵਿੱਚ ਯੋਗਦਾਨ ਪਾਉਣ ਲਈ ਸਨਮਾਨਿਤ ਕੀਤਾ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਕਲਾਕਾਰ ਜਸਵਿੰਦਰ ਭੱਲਾ ਦੇ ਦੇਹਾਂਤ ’ਤੇ ਕੀਤਾ ਦੁੱਖ ਦਾ ਪ੍ਰਗਟਾਵਾ ਆਧਾਰ ਕਾਰਡ, ਵੋਟਰ ਕਾਰਡ, ਪੈਨ ਕਾਰਡ ਸਮੇਤ ਨਿੱਜੀ ਦਸਤਾਵੇਜ਼ ਪ੍ਰਾਪਤ ਕਰਨ ਸਬੰਧੀ ਵੱਡੀ ਗਿਣਤੀ ਵਿੱਚ ਸਿ਼ਕਾਇਤਾਂ ਹੋਈਆਂ ਪ੍ਰਾਪਤ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਵੱਲੋਂ ਮਲੋਟ ਹਲਕੇ ਵਿੱਚ 12 ਕਰੋੜ ਰੁਪਏ ਦੀਆਂ ਵਿਕਾਸ ਗ੍ਰਾਂਟਾਂ ਦਾ ਐਲਾਨ ਪੰਜਾਬ ਦੇ ਮਸ਼ਹੂਰ ਕਾਮੇਡੀਅਨ ਕਲਾਕਾਰ ਜਸਵਿੰਦਰ ਭੱਲਾ ਨਹੀਂ ਰਹੇ, 65 ਸਾਲ ਦੀ ਉਮਰ ਵਿੱਚ ਲਏ ਆਖਰੀ ਸਾਹ, ਕੱਲ੍ਹ ਮੋਹਾਲੀ ਵਿੱਚ ਹੋਵੇਗਾ ਅੰਤਿਮ ਸੰਸਕਾਰ