Welcome to Canadian Punjabi Post
Follow us on

27

August 2025
ਬ੍ਰੈਕਿੰਗ ਖ਼ਬਰਾਂ :
ਫੋਰਡ ਸਰਕਾਰ ਨੇ ਹਾਈਵੇ 413 ਲਈ ਪਹਿਲਾ ਕੰਟਰੈਕਟ ਦਿੱਤਾ, ਕਿਹਾ-ਪ੍ਰੋਜੈਕਟ ਜਾਮ ਨਾਲ ਨਿਪਟੇਗਾ ਅਤੇ ਰੋਜ਼ਗਾਰ ਪੈਦਾ ਕਰੇਗਾਟੇਲਰ ਸਵਿਫਟ ਨੇ ਅਮਰੀਕੀ ਫੁੱਟਬਾਲਰ ਟ੍ਰੈਵਿਸ ਕੇਲਸ ਨਾਲ ਕੀਤੀ ਮੰਗਣੀਟਰੰਪ ਨੇ ਕਿਹਾ- ਮੈਨੂੰ ਚੀਨ ਦੇ ਵਿਦਿਆਰਥੀਆਂ ਦਾ ਅਮਰੀਕਾ ਆਉਣਾ ਪਸੰਦਮੁੱਖ ਮੰਤਰੀ ਨੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਲਿਆ ਜਾਇਜ਼ਾ, ਆਪਣਾ ਹੈਲੀਕਾਪਟਰ ਹੜ੍ਹ ਪੀੜਤਾਂ ਦੀ ਮਦਦ ਲਈ ਸੌਂਪਿਆਜਨਵਰੀ ਤੋਂ ਓਟਵਾ ਸ਼ਹਿਰ ਵਿੱਚ ਸਾਰੇ ਮੁਲਾਜ਼ਮਾਂ ਨੂੰ ਹਫ਼ਤੇ ਵਿੱਚ 5 ਦਿਨ ਦਫ਼ਤਰ ਆਉਣਾ ਲਾਜ਼ਮੀਅਲਗੋਮਾ ਯੂਨੀਵਰਸਿਟੀ ਨੇ ਮੁੜ-ਲਾਂਚ ਕੀਤੇ ਵਿਦਿਆਰਥੀ ਸ਼ਰਨਾਰਥੀ ਪ੍ਰੋਗਰਾਮ ਰਾਹੀਂ ਨਵੇਂ ਵਿਦਿਆਰਥੀਆਂ ਦਾ ਕੀਤਾ ਸਵਾਗਤਬ੍ਰਾਸਾਰਡ ਦੇ ਪਾਰਕ ਵਿੱਚ ਲੜਕੇ `ਤੇ ਚਾਕੂ ਨਾਲ ਹਮਲਾ, ਜ਼ਖ਼ਮੀਓਟਵਾ ਦੇ ਦੱਖਣੀ ਏਂਡ 'ਤੇ 2 ਵਾਹਨਾਂ ਦੀ ਟੱਕਰ ਵਿੱਚ 2 ਜ਼ਖਮੀ
 
ਪੰਜਾਬ

ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਦੇ 15 ਕੈਡਿਟਾਂ ਨੇ ਐੱਨ.ਡੀ.ਏ. ਅਤੇ ਟੀ.ਈ.ਐੱਸ. ਕੋਰਸਾਂ ਲਈ ਐੱਸ.ਐੱਸ.ਬੀ. ਇੰਟਰਵਿਊ ਕੀਤੀ ਪਾਸ

August 27, 2025 07:56 AM

-ਮੰਤਰੀ ਅਮਨ ਅਰੋੜਾ ਨੇ ਕੈਡਿਟਾਂ ਨੂੰ ਦਿੱਤੀ ਵਧਾਈ
ਚੰਡੀਗੜ੍ਹ, 27 ਅਗਸਤ (ਪੋਸਟ ਬਿਊਰੋ): ਸੂਬੇ ਦਾ ਮਾਣ ਵਧਾਉਂਦਿਆਂ ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ, ਮੋਹਾਲੀ ਦੇ 15 ਕੈਡਿਟਾਂ ਨੇ ਦਸੰਬਰ 2025 ਵਿੱਚ ਸ਼ੁਰੂ ਹੋਣ ਵਾਲੇ ਨੈਸ਼ਨਲ ਡਿਫੈਂਸ ਅਕੈਡਮੀ (ਐਨ.ਡੀ.ਏ.)-155 ਅਤੇ ਟੈਕਨੀਕਲ ਐਂਟਰੀ ਸਕੀਮ (ਟੀ.ਈ.ਐਸ.)-54 ਕੋਰਸਾਂ ਲਈ ਸਰਵਿਸਿਜ਼ ਸਿਲੈਕਸ਼ਨ ਬੋਰਡ (ਐਸ.ਐਸ.ਬੀ.) ਇੰਟਰਵਿਊ ਪਾਸ ਕਰ ਲਈ ਹੈ। ਪਹਿਲੀ ਵਾਰ ਇਸ ਸੰਸਥਾ ਦੇ 15 ਕੈਡਿਟਾਂ ਨੇ ਇੱਕੋ ਵਾਰ ਐਸਐਸਬੀ ਕਲੀਅਰ ਕੀਤੀ ਹੈ। ਮੌਜੂਦਾ ਸਮੇਂ ਇਹਨਾਂ ਉਮੀਦਵਾਰਾਂ ਦਾ ਮੈਡੀਕਲ ਟੈਸਟ ਚੱਲ ਰਿਹਾ ਹੈ ਅਤੇ ਉਹ ਮੈਰਿਟ ਸੂਚੀ ਦੀ ਉਡੀਕ ਕਰ ਰਹੇ ਹਨ। ਅਜੇ ਵੀ ਕੁਝ ਕੈਡਿਟਾਂ ਨੇ ਟੀ.ਈ.ਐਸ.-54 ਲਈ ਐਸ.ਐਸ.ਬੀ. ਦੇਣੀ ਹੈ।
ਐੱਸ.ਐੱਸ.ਬੀ. ਪਾਸ ਕਰਨ ਵਾਲੇ ਕੈਡਿਟਾਂ ਅਤੇ ਟ੍ਰੇਨੀਜ਼ ਵਿੱਚ ਗੁਰਕੀਰਤ ਸਿੰਘ, ਪਰਮਦੀਪ ਸਿੰਘ, ਅਪਾਰਦੀਪ ਸਿੰਘ ਸਾਹਨੀ, ਅਭੈ ਪ੍ਰਤਾਪ ਸਿੰਘ ਢਿੱਲੋਂ, ਵਿਸ਼ਵਰੂਪ ਸਿੰਘ ਗਰੇਵਾਲ, ਅਗਮਜੀਤ ਸਿੰਘ ਵਿਰਕ, ਰੇਹਾਨ ਯਾਦਵ, ਹੇਮੰਤ ਸ਼ਰਮਾ, ਭਾਸਕਰ ਜੈਨ, ਸੁਖਪ੍ਰੀਤ ਸਿੰਘ, ਨਿਮਿਤ ਅਮਰ, ਸ਼ੌਰਿਆ ਵਰਧਨ ਅਤੇ ਆਕਾਸ਼ ਸਿੰਘ ਕੁਸ਼ਵਾਹਾ ਸ਼ਾਮਲ ਹਨ। ਕੈਡਿਟ ਗੁਰਨੂਰ ਸਿੰਘ ਨੇ ਟੀ.ਈ.ਐਸ. ਕੋਰਸ ਲਈ ਐਸ.ਐਸ.ਬੀ. ਪਾਸ ਕੀਤੀ ਹੈ, ਜਦੋਂ ਕਿ ਪ੍ਰਿੰਸ ਦੂਬੇ ਨੇ ਐਨ.ਡੀ.ਏ. ਅਤੇ ਟੀ.ਈ.ਐਸ. ਦੋਵਾਂ ਕੋਰਸਾਂ ਲਈ ਇੰਟਰਵਿਊ ਪਾਸ ਕੀਤੀ ਹੈ।
ਸਫਲਤਾ ਪ੍ਰਾਪਤ ਕਰਨ ਕੈਡਿਟਾਂ ਨੂੰ ਵਧਾਈ ਦਿੰਦਿਆਂ ਪੰਜਾਬ ਦੇ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ ਅਮਨ ਅਰੋੜਾ ਨੇ ਉਨ੍ਹਾਂ ਨੂੰ ਸੁਨਹਿਰੀ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ ਅਤੇ ਉਨ੍ਹਾਂ ਨੂੰ ਮਿਸਾਲੀ ਅਧਿਕਾਰੀ ਬਣਨ ਲਈ ਸਖ਼ਤ ਮਿਹਨਤ ਕਰਨ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਸਫਲਤਾ ਪੰਜਾਬ ਦਾ ਮਾਣ ਵਧਾਏਗੀ।
ਇੰਸਟੀਚਿਊਟ ਦੇ ਡਾਇਰੈਕਟਰ ਮੇਜਰ ਜਨਰਲ ਅਜੈ ਐਚ. ਚੌਹਾਨ, ਵੀ.ਐਸ.ਐਮ. (ਸੇਵਾਮੁਕਤ) ਨੇ ਸਫਲਤਾ ਹਾਸਿਲ ਕਰਨ ਵਾਲੇ ਕੈਡਿਟਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਸੰਸਥਾ ਹਥਿਆਰਬੰਦ ਸੈਨਾਵਾਂ ਲਈ ਨੌਜਵਾਨਾਂ ਨੂੰ ਤਿਆਰ ਕਰਨ ਵਾਲੀ ਪ੍ਰਮੁੱਖ ਸੰਸਥਾ ਬਣਨ ਲਈ ਵਚਨਬੱਧ ਹੈ ਅਤੇ ਇਹ ਪ੍ਰਾਪਤੀ ਇਸਦੇ ਅਣਥੱਕ ਯਤਨਾਂ ਦਾ ਪ੍ਰਮਾਣ ਹੈ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਰਮਚਾਰੀ ਯੂਨੀਅਨਾਂ ਨਾਲ ਉਨ੍ਹਾਂ ਦੇ ਮੁੱਦਿਆਂ ਨੂੰ ਹੱਲ ਕਰਨ ਲਈ ਕੀਤੀਆਂ ਮੀਟਿੰਗਾਂ ਸੂਬੇ ਭਰ ਵਿੱਚ ਹੜ੍ਹ ਕੰਟਰੋਲ ਰੂਮ 24 ਘੰਟੇ ਕਾਰਜਸ਼ੀਲ, ਲੋਕ ਹੰਗਾਮੀ ਹਾਲਾਤ 'ਚ ਤੁਰੰਤ ਸੰਪਰਕ ਕਰਨ : ਬਰਿੰਦਰ ਕੁਮਾਰ ਗੋਇਲ ਪੰਜਾਬ ਨੇ ਲੇਬਰ ਸੈੱਸ ਇਕੱਠਾ ਕਰਨ ਦਾ ਬਣਾਇਆ ਰਿਕਾਰਡ, 310 ਕਰੋੜ ਰੁਪਏ ਕੀਤੇ ਇਕੱਠੇ: ਸੌਂਦ ਮੁੱਖ ਮੰਤਰੀ ਨੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਲਿਆ ਜਾਇਜ਼ਾ, ਆਪਣਾ ਹੈਲੀਕਾਪਟਰ ਹੜ੍ਹ ਪੀੜਤਾਂ ਦੀ ਮਦਦ ਲਈ ਸੌਂਪਿਆ ਹੜ੍ਹਾਂ ਕਾਰਨ ਗੁਰਦੁਆਰਾ ਕਰਤਾਰਪੁਰ ਸਾਹਿਬ ਦੇ ਕੰਪਲੈਕਸ ਵਿਚ ਪਾਣੀ ਭਰਿਆ ਪੰਜਾਬ 'ਚ ਪਸ਼ੂ ਪਾਲਕਾਂ ਲਈ ਕੀਤੇ ਵਿਲੱਖਣ ਉਪਰਾਲਿਆਂ ਨੂੰ ਕੇਂਦਰ ਸਰਕਾਰ ਨੇ ਕੀਤੀ ਪ੍ਰਸੰਸਾ ਪੰਜਾਬ ਪੁਲਿਸ ਨੇ ਮਿੱਥ ਕੇ ਕਤਲ ਦੀ ਸੰਭਾਵੀ ਵਾਰਦਾਤ ਨੂੰ ਕੀਤਾ ਨਾਕਾਮ, ਦੋ ਨਾਬਾਲਿਗਾਂ ਸਮੇਤ ਚਾਰ ਕਾਬੂ, ਦੋ ਪਿਸਤੌਲ ਬਰਾਮਦ ਸਰਹੱਦ ਪਾਰੋਂ ਹਥਿਆਰਾਂ ਦੀ ਤਸਕਰੀ ਦੇ ਰੈਕੇਟ ਦਾ ਪਰਦਾਫਾਸ਼, 5 ਗਲੌਕ ਪਿਸਤੌਲਾਂ ਸਮੇਤ ਇੱਕ ਗ੍ਰਿਫ਼ਤਾਰ ਲੁਧਿਆਣਾ ਦੇ ਅਧਿਆਪਕ ਨਰਿੰਦਰ ਸਿੰਘ ਦੀ ਰਾਸ਼ਟਰੀ ਅਧਿਆਪਕ ਪੁਰਸਕਾਰ ਲਈ ਚੋਣ ਪੰਜਾਬ ਦੇ ਪੇਂਡੂ ਵਿਕਾਸ ਵਿੱਚ ਨਵਾਂ ਅਧਿਆਏ ਲਿਖਣਗੇ ਆਧੁਨਿਕ ਪੰਚਾਇਤ ਘਰ ਅਤੇ ਆਮ ਸੇਵਾ ਕੇਂਦਰ: ਸੌਂਦ