Welcome to Canadian Punjabi Post
Follow us on

29

August 2025
ਬ੍ਰੈਕਿੰਗ ਖ਼ਬਰਾਂ :
ਵਿਦੇਸ਼ ਮੰਤਰੀ ਅਨੀਤਾ ਆਨੰਦ ਨੇ ਭਾਰਤ ਲਈ ਕੈਨੇਡਾ ਦਾ ਨਵਾਂ ਹਾਈ ਕਮਿਸ਼ਨਰ ਕੀਤਾ ਨਿਯੁਕਤਕਿਊਬੈਕ ਸਰਕਾਰ ਜਨਤਕ ਥਾਂਵਾਂ `ਤੇ ਪ੍ਰਾਰਥਨਾ ਕਰਨ ’ਤੇ ਪਾਬੰਦੀ ਲਗਾਉਣ ਦੀ ਕਰ ਰਹੀ ਤਿਆਰੀਹਾਈਵੇਅ 30 'ਤੇ ਟਰੱਕ ਨੇ ਕਈ ਵਾਹਨਾਂ ਨੂੰ ਮਾਰੀ ਟੱਕਰ, 2 ਦੀ ਮੌਤ, 4 ਜ਼ਖਮੀਕੈਲਗਰੀ ਦੀ ਮਹੋਗਨੀ ਝੀਲ ਵਿੱਚ ਦੋ ਵਿਅਕਤੀਆਂ ਦੀ ਡੁੱਬਣ ਨਾਲ ਮੌਤਦੋ ਔਰਤਾਂ ਨੂੰ ਅਗਵਾ ਕਰਨ ਦੀ ਕੋਸਿ਼ਸ਼ ਮਾਮਲੇ ਵਿੱਚ ਇੱਕ ਗ੍ਰਿਫ਼ਤਾਰ, ਦੋ ਹੋਰ ਲੋੜੀਂਦੇਨੌਰਥ ਯੌਰਕ ਵਿੱਚ 2 ਪੈਦਲ ਯਾਤਰੀਆਂ ਨੂੰ ਵਾਹਨ ਨੇ ਮਾਰੀ ਟੱਕਰ, ਸ਼ੱਕੀ `ਤੇ ਕਤਲ ਦੀ ਕੋਸਿ਼ਸ਼ ਦਾ ਚਾਰਜਕਾਲਜ ਸਕੁਏਅਰ 'ਤੇ ਕਰਿਆਨੇ ਦੀ ਦੁਕਾਨ `ਚ ਬਜ਼ੁਰਗ `ਤੇ ਚਾਕੂ ਨਾਲ ਹਮਲਾ, ਗੰਭੀਰ ਜ਼ਖਮੀਮਿਨੀਸੋਟਾ ਦੇ ਇੱਕ ਕੈਥਲਿਕ ਸਕੂਲ ਦੇ ਚਰਚ ਵਿਚ ਚੱਲੀ ਗੋਲੀ, 2 ਬੱਚਿਆਂ ਦੀ ਮੌਤ, ਕਈ ਜ਼ਖ਼ਮੀ, ਹਮਲਾਵਰ ਵੀ ਹਲਾਕ
 
ਪੰਜਾਬ

ਐਸ.ਸੀ./ਐਸ.ਟੀ. ਅੱਤਿਆਚਾਰ ਰੋਕਥਾਮ ਐਕਟ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨਾ ਯਕੀਨੀ ਬਣਾਇਆ ਜਾਵੇ : ਗੜ੍ਹੀ

August 28, 2025 10:57 AM

-ਐਸ.ਸੀ. ਭਾਈਚਾਰੇ ਦੀਆਂ ਸ਼ਿਕਾਇਤਾਂ ਲਈ ਨੋਡਲ ਅਫਸਰ ਤੇ ਹੈਲਪ ਲਾਈਨ ਬਣਾਉਣ ਦੇ ਹੁਕਮ
ਚੰਡੀਗੜ੍ਹ, 28 ਅਗਸਤ (ਪੋਸਟ ਬਿਊਰੋ): ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਜਸਵੀਰ ਸਿੰਘ ਗੜ੍ਹੀ ਨੇ ਅੱਜ ਪੰਜਾਬ ਸਰਕਾਰ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਅਨੁਸੂਚਿਤ ਜਾਤੀ ਨਾਲ ਸਬੰਧਤ ਲੋਕਾਂ ਦੀਆਂ ਸ਼ਿਕਾਇਤਾਂ ਅਤੇ ਕੰਮਾਂ ਨੂੰ ਪਹਿਲ ਦੇ ਆਧਾਰ ‘ਤੇ ਨਜਿੱਠਿਆ ਜਾਵੇ। ਗੜ੍ਹੀ ਅੱਜ ਇੱਥੇ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੀ 26ਵੀਂ ਮੀਟਿੰਗ ਦੀ ਪ੍ਰਧਾਨਗੀ ਕਰ ਰਹੇ ਸਨ। ਉਨ੍ਹਾਂ ਕਿਹਾ ਕਿ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਸੂਬੇ ਦੇ ਅਨੁਸੂਚਿਤ ਜਾਤੀਆਂ ਦੇ ਅਧਿਕਾਰਾਂ ਅਤੇ ਰਾਖੀ ਲਈ ਵਚਨਬੱਧ ਹੈ।
ਅੱਜ ਪੰਜਾਬ ਭਵਨ ਵਿਖੇ ਹੋਈ ਸਮੀਖਿਆ ਮੀਟਿੰਗ ਵਿੱਚ ਚੇਅਰਮੈਨ ਗੜੀ ਨੇ ਪੁਲਿਸ, ਸਥਾਨਕ ਸਰਕਾਰਾਂ, ਸਮਾਜਿਕ ਨਿਆਂ ਤੇ ਹੋਰ ਵਿਭਾਗਾਂ ਦੇ ਸੀਨੀਅਰ ਅਧਿਕਾਰੀਆਂ ਨਾਲ ਐਸ.ਸੀ./ਐਸ.ਟੀ. ਅੱਤਿਆਚਾਰ ਰੋਕਥਾਮ ਐਕਟ 1989 ਤਹਿਤ ਦਰਜ ਕੇਸਾਂ ਦੀ ਸਥਿਤੀ ਸਬੰਧੀ ਜਾਣਕਾਰੀ ਹਾਸਲ ਕੀਤੀ। ਉਨ੍ਹਾਂ ਨੇ ਪੁਲਿਸ ਵਿਭਾਗ ਦੇ ਅਧਿਕਾਰੀਆਂ ਨੂੰ ਕਿਹਾ ਕਿਹਾ ਕਿ ਇਹਨਾਂ ਮਾਮਲਿਆਂ ਦਾ ਜਲਦ ਨਿਪਟਾਰਾ ਕੀਤਾ ਜਾਵੇ ਤਾਂ ਜੋ ਸ਼ਿਕਾਇਤਕਰਤਾਵਾਂ ਨੂੰ ਸਮੇਂ ਸਿਰ ਨਿਆਂ ਮਿਲ ਸਕੇ।
ਮੀਟਿੰਗ ਦੌਰਾਨ ਗੜ੍ਹੀ ਨੇ ਪੁਲਿਸ ਵਿਭਾਗ ਨੂੰ ਹਦਾਇਤ ਕੀਤੀ ਕਿ ਹਰ ਜ਼ਿਲ੍ਹੇ ਵਿੱਚ ਐਸ.ਸੀ./ਐਸ.ਟੀ. ਅੱਤਿਆਚਾਰ ਰੋਕਥਾਮ ਐਕਟ 1989 ਤਹਿਤ ਦਰਜ ਕੇਸਾਂ ਦੇ ਨਿਪਟਾਰੇ ਲਈ ਐਸ.ਪੀ. ਪੱਧਰ ਦੇ ਨੋਡਲ ਅਫਸਰ ਨਿਯੁਕਤ ਕੀਤੇ ਜਾਣ ਤਾਂ ਜੋ ਅੱਤਿਆਚਾਰ ਸਬੰਧੀ ਸ਼ਿਕਾਇਤਾਂ ਦਾ ਤੁਰੰਤ ਹੱਲ ਹੋ ਸਕੇ। ਇਸ ਦੇ ਨਾਲ-ਨਾਲ ਵਿਸ਼ੇਸ਼ ਹੈਲਪ ਲਾਈਨ ਨੰਬਰ ਸਥਾਪਿਤ ਕਰਨ ਦੀ ਵੀ ਸਿਫ਼ਾਰਸ਼ ਕੀਤੀ ਗਈ, ਤਾਂ ਜੋ ਅਨੁਸੂਚਿਤ ਜਾਤੀ ਵਰਕਾ ਦੇ ਲੋਕ ਆਪਣੀ ਸ਼ਿਕਾਇਤ ਪੁਲਿਸ ਵਿਭਾਗ ਨੂੰ ਫੋਨ ਕਾਲ ਰਾਹੀਂ ਵੀ ਦਰਜ ਕਰਾ ਸਕਣ। ਇਸ ਮੌਕੇ ਭੂਰੀਵਾਲੇ ਗੁਰਗੱਦੀ (ਗਰੀਬ ਦਾਸ) ਸੰਪਰਦਾਇ ਦੇ ਪ੍ਰਮੁੱਖ ਧਾਮ ਸ੍ਰੀ ਰਕਬਾ ਸਾਹਿਬ (ਲੁਧਿਆਣਾ) ਅਤੇ ਸ੍ਰੀ ਝਾਂਡੀਆਂ ਧਾਮ (ਰੋਪੜ) ਵਿਖੇ ਸ਼ਰਧਾਲੂਆਂ ਦੀ ਸੁਰੱਖਿਆ ਲਈ ਅਤੇ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੀ ਚਰਨਛੋਹ ਪ੍ਰਾਪਤ ਧਰਤੀ ਸ੍ਰੀ ਖੁਰਾਲਗੜ੍ਹ ਸਾਹਿਬ ਵਿਖੇ ਤਪ-ਅਸਥਾਨ ਅਤੇ ਚਰਨ ਛੋਹ ਗੰਗਾ ਵਿਖੇ ਸੁਰੱਖਿਆ ਲਈ ਗਾਰਦ ਨਿਯੁਕਤ ਕਰਨ ਦੇ ਨਿਰਦੇਸ਼ ਵੀ ਦਿੱਤੇ ਗਏ, ਜਿੱਥੇ ਕਿ ਬਹੁ ਗਿਣਤੀ ਸੰਗਤ ਅਨੁਸੂਚਿਤ ਜਾਤੀ ਵਰਗਾਂ/ ਪਛੜੀਆਂ ਸ਼੍ਰੇਣੀਆਂ ਨਾਲ ਜੁੜੀ ਹੋਈ ਹੈ।
ਇਸ ਮੌਕੇ ਉਨ੍ਹਾਂ ਸਮਾਜਿਕ ਨਿਆਂ ਅਤੇ ਅਧਿਕਾਰਤਾ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਬਰਨਾਲਾ, ਫਾਜਿ਼ਲਕਾ, ਮਲੇਰਕੋਟਲਾ, ਪਠਾਨਕੋਟ, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿੱਚ ਅੰਬੇਡਕਰ ਭਵਨ ਅਜੇ ਨਹੀਂ ਬਣੇ, ਉਨਾਂ ਦਾ ਨਿਰਮਾਣ ਕੀਤਾ ਜਾਵੇ। ਜਿ਼ਲ੍ਹਾ ਬਰਨਾਲਾ ਵਿੱਚ ਅੰਬੇਡਕਰ ਭਵਨ ਦੇ ਨਿਰਮਾਣ ਲਈ ਦਿੱਤੀ ਗਈ ਜਮੀਨ ਦੀ ਪ੍ਰਪੋਜਲ ਨੂੰ ਪ੍ਰਵਾਨ ਕਰਦਿਆਂ ਅੰਬੇਡਕਰ ਭਵਨ ਬਣਾਇਆ ਜਾਵੇ। ਜ਼ਿਲਾ ਤਰਨ ਤਾਰਨ ਵਿਖੇ ਅਧੂਰੇ ਅੰਬੇਡਕਰ ਭਵਨ ਦਾ ਨਿਰਮਾਣ ਕਾਰਜ ਤੇਜ਼ ਕੀਤਾ ਜਾਵੇ। ਸਾਲ 2017 ਤੋਂ 2019 ਪੋਸਟਮੈਟਿਕ ਸਕਾਲਰਸ਼ਿਪ ਸਕੀਮ ਦੇ ਸੂਬੇ ਦੇ 40% ਹਿੱਸੇ ਦੇ ਹਿਸਾਬ ਨਾਲ ਬਕਾਇਆ ਫੰਡ ਸਬੰਧਤ ਕਾਲਜਾਂ ਤੇ ਸਿੱਖਿਆ ਸੰਸਥਾਵਾਂ ਨੂੰ ਤੁਰੰਤ ਜਾਰੀ ਕੀਤੇ ਜਾਣ। ਚੇਅਰਮੈਨ ਸਰਦਾਰ ਗੜੀ ਨੇ ਭਰੋਸਾ ਦਿੰਦਿਆਂ ਕਿਹਾ ਕਿ ਸਿੱਖਿਆ ਸੰਸਥਾਵਾਂ ਦੇ 60 ਪ੍ਰਤੀਸ਼ਤ ਕੇਂਦਰ ਦੇ ਬਕਾਏ ਤੇ ਰਹਿੰਦੇ ਫੰਡਾ ਨੂੰ ਰਾਸ਼ਟਰੀ ਅਨੁਸੂਚਿਤ ਜਾਤੀਆਂ ਕਮਿਸ਼ਨ ਰਾਹੀਂ ਵਿਚਾਰਦੇ ਹੋਏ ਕੇਂਦਰ ਸਰਕਾਰ ਤੱਕ ਇਹ ਸਮੱਸਿਆ ਦੇ ਹੱਲ ਲਈ ਯਤਨ ਕੀਤੇ ਜਾਣਗੇ।
ਸਥਾਨਕ ਸਰਕਾਰਾਂ ਦੇ ਡਾਇਰੈਕਟਰ ਕੁਲਵੰਤ ਸਿੰਘ ਜੀ ਨੂੰ ਨਿਰਦੇਸ਼ ਦਿੰਦਿਆਂ ਕਿ ਡਿਊਟੀ ਦੌਰਾਨ ਮਰਨ ਵਾਲੇ ਸਫਾਈ ਕਰਮਚਾਰੀਆਂ ਦੇ ਪਰਿਵਾਰਾਂ ਨੂੰ ਤਰਸ ਦੇ ਅਧਾਰ ਤੇ ਨੌਕਰੀ ਦੇਣ ਸਬੰਧੀ ਪੈਂਡਿੰਗ ਕੇਸਾਂ ਨੂੰ ਜਲਦ ਨਿਪਟਾਉਣ ਲਈ ਡਾਟਾ ਇਕੱਠਾ ਕਰਨ ਦੇ ਨਿਰਦੇਸ਼ ਦਿੱਤੇ ਗਏ।
ਮੀਟਿੰਗ ਵਿੱਚ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਗੈਰ-ਸਰਕਾਰੀ ਮੈਂਬਰ ਗੁਲਜ਼ਾਰ ਸਿੰਘ ਬੋਬੀ, ਗੁਰਪ੍ਰੀਤ ਸਿੰਘ ਇੱਟਾਵਾਲੀ, ਰੁਪਿੰਦਰ ਸਿੰਘ ਸ਼ੀਤਲ ਤੋਂ ਇਲਾਵਾ ਪੁਲਿਸ ਵਿਭਾਗ ਤੋਂ ਸਪੈਸ਼ਲ ਡਾਇਰੈਕਟਰ ਜਨਰਲ ਆਫ਼ ਪੁਲਿਸ ਸ੍ਰੀ ਏ.ਐਸ. ਰਾਏ, ਡਾਇਰੈਕਟਰ ਸਥਾਨਕ ਸਰਕਾਰਾਂ ਵਿਭਾਗ ਸ. ਕੁਲਵੰਤ ਸਿੰਘ ਆਈ.ਏ.ਐਸ., ਡਾਇਰੈਕਟਰ ਸਮਾਜਿਕ ਨਿਆਂ ਅਤੇ ਅਧਿਕਾਰਤਾ ਵਿਭਾਗ, ਡਾ. ਨਯਨ ਜੱਸਲ ਪੀ.ਸੀ.ਐਸ. ਸਕੱਤਰ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਹਾਜ਼ਰ ਸਨ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਪੰਜਾਬ ਦੇ ਹੜ੍ਹ ਪ੍ਰਭਾਵਿਤ ਲੋਕਾਂ ਦਾ ਸਹਾਇਤਾ ਲਈ ਆਪਣੀ ਇੱਕ ਮਹੀਨੇ ਦੀ ਤਨਖਾਹ ਦਾਨ ਕਰਨ ਦਾ ਐਲਾਨ ‘ਖੇਡਾਂ ਵਤਨ ਪੰਜਾਬ ਦੀਆਂ’ ਸੀਜ਼ਨ-4 ਦੀ ਮਸ਼ਾਲ ਮੋਗਾ ਪਹੁੰਚਣ `ਤੇ ਵਿਧਾਇਕ ਤੇ ਡਿਪਟੀ ਕਮਿਸ਼ਨਰ ਨੇ ਕੀਤਾ ਸ਼ਾਨਦਾਰ ਸਵਾਗਤ 8 ਸਤੰਬਰ ਤੱਕ ਚੱਲੇਗਾ ਕੌਮੀ ਅੱਖਾਂ ਦਾਨ ਪੰਦਰਵਾੜਾ ਜਦੋਂ ਪਾਣੀ ਖੋਹਣਾ ਸੀ ਤਾਂ ਸਾਰੇ ਕਾਨੂੰਨ ਛਿੱਕੇ ਟੰਗੇ, ਹੁਣ ਕੋਈ ਮਦਦ ਲਈ ਨਹੀਂ ਬਹੁੜ ਰਿਹਾ : ਬਰਿੰਦਰ ਗੋਇਲ ਹਰਜੋਤ ਸਿੰਘ ਬੈਂਸ ਵੱਲੋਂ ਲੁਧਿਆਣਾ ਵਿੱਚ ਇੰਡੀਅਨ ਇੰਸਟੀਚਿਊਟ ਆਫ਼ ਸਕਿੱਲਜ਼ ਅਤੇ ਪੰਜਾਬ ਵਿੱਚ 5 ਆਈ.ਟੀ.ਆਈ. ਹੱਬ ਸਥਾਪਤ ਕਰਨ ਦੀ ਮੰਗ ਮੁੱਖ ਮੰਤਰੀ ਵੱਲੋਂ ਅਧਿਕਾਰੀਆਂ ਨੂੰ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਬਚਾਅ ਤੇ ਰਾਹਤ ਕਾਰਜਾਂ ਵਿੱਚ ਹੋਰ ਤੇਜ਼ੀ ਲਿਆਉਣ ਦੇ ਨਿਰਦੇਸ਼ ਪੰਜਾਬ ਦੇ ਸਿਹਤ ਵਿਭਾਗ ਵੱਲੋਂ ਹਾਈ ਅਲਰਟ ਜਾਰੀ, ਹੜ੍ਹਾਂ ਨਾਲ ਸਬੰਧਤ ਬਿਮਾਰੀਆਂ ਨਾਲ ਨਜਿੱਠਣ ਲਈ ਟੀਮਾਂ ਅਤੇ ਐਂਬੂਲੈਂਸਾਂ ਕੀਤੀਆਂ ਤਾਇਨਾਤ ਪੰਜਾਬ ਵਿੱਚ 2500 ਕਰੋੜ ਰੁਪਏ ਦੀ ਲਾਗਤ ਨਾਲ ਸੋਲਰ ਪਲਾਂਟ ਸਮੇਤ ਇੱਕ ਨਵਾਂ ਗ੍ਰੀਨਫੀਲਡ ਸਟੀਲ ਪਲਾਂਟ ਕੀਤਾ ਜਾ ਰਿਹਾ ਹੈ ਸਥਾਪਤ : ਕੈਬਨਿਟ ਮੰਤਰੀ ਸੰਜੀਵ ਅਰੋੜਾ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਰਮਚਾਰੀ ਯੂਨੀਅਨਾਂ ਨਾਲ ਉਨ੍ਹਾਂ ਦੇ ਮੁੱਦਿਆਂ ਨੂੰ ਹੱਲ ਕਰਨ ਲਈ ਕੀਤੀਆਂ ਮੀਟਿੰਗਾਂ ਸੂਬੇ ਭਰ ਵਿੱਚ ਹੜ੍ਹ ਕੰਟਰੋਲ ਰੂਮ 24 ਘੰਟੇ ਕਾਰਜਸ਼ੀਲ, ਲੋਕ ਹੰਗਾਮੀ ਹਾਲਾਤ 'ਚ ਤੁਰੰਤ ਸੰਪਰਕ ਕਰਨ : ਬਰਿੰਦਰ ਕੁਮਾਰ ਗੋਇਲ