Welcome to Canadian Punjabi Post
Follow us on

28

August 2025
ਬ੍ਰੈਕਿੰਗ ਖ਼ਬਰਾਂ :
ਵਿਦੇਸ਼ ਮੰਤਰੀ ਅਨੀਤਾ ਆਨੰਦ ਨੇ ਭਾਰਤ ਲਈ ਕੈਨੇਡਾ ਦਾ ਨਵਾਂ ਹਾਈ ਕਮਿਸ਼ਨਰ ਕੀਤਾ ਨਿਯੁਕਤਕਿਊਬੈਕ ਸਰਕਾਰ ਜਨਤਕ ਥਾਂਵਾਂ `ਤੇ ਪ੍ਰਾਰਥਨਾ ਕਰਨ ’ਤੇ ਪਾਬੰਦੀ ਲਗਾਉਣ ਦੀ ਕਰ ਰਹੀ ਤਿਆਰੀਹਾਈਵੇਅ 30 'ਤੇ ਟਰੱਕ ਨੇ ਕਈ ਵਾਹਨਾਂ ਨੂੰ ਮਾਰੀ ਟੱਕਰ, 2 ਦੀ ਮੌਤ, 4 ਜ਼ਖਮੀਕੈਲਗਰੀ ਦੀ ਮਹੋਗਨੀ ਝੀਲ ਵਿੱਚ ਦੋ ਵਿਅਕਤੀਆਂ ਦੀ ਡੁੱਬਣ ਨਾਲ ਮੌਤਦੋ ਔਰਤਾਂ ਨੂੰ ਅਗਵਾ ਕਰਨ ਦੀ ਕੋਸਿ਼ਸ਼ ਮਾਮਲੇ ਵਿੱਚ ਇੱਕ ਗ੍ਰਿਫ਼ਤਾਰ, ਦੋ ਹੋਰ ਲੋੜੀਂਦੇਨੌਰਥ ਯੌਰਕ ਵਿੱਚ 2 ਪੈਦਲ ਯਾਤਰੀਆਂ ਨੂੰ ਵਾਹਨ ਨੇ ਮਾਰੀ ਟੱਕਰ, ਸ਼ੱਕੀ `ਤੇ ਕਤਲ ਦੀ ਕੋਸਿ਼ਸ਼ ਦਾ ਚਾਰਜਕਾਲਜ ਸਕੁਏਅਰ 'ਤੇ ਕਰਿਆਨੇ ਦੀ ਦੁਕਾਨ `ਚ ਬਜ਼ੁਰਗ `ਤੇ ਚਾਕੂ ਨਾਲ ਹਮਲਾ, ਗੰਭੀਰ ਜ਼ਖਮੀਮਿਨੀਸੋਟਾ ਦੇ ਇੱਕ ਕੈਥਲਿਕ ਸਕੂਲ ਦੇ ਚਰਚ ਵਿਚ ਚੱਲੀ ਗੋਲੀ, 2 ਬੱਚਿਆਂ ਦੀ ਮੌਤ, ਕਈ ਜ਼ਖ਼ਮੀ, ਹਮਲਾਵਰ ਵੀ ਹਲਾਕ
 
ਪੰਜਾਬ

‘ਖੇਡਾਂ ਵਤਨ ਪੰਜਾਬ ਦੀਆਂ’ ਸੀਜ਼ਨ-4 ਦੀ ਮਸ਼ਾਲ ਮੋਗਾ ਪਹੁੰਚਣ `ਤੇ ਵਿਧਾਇਕ ਤੇ ਡਿਪਟੀ ਕਮਿਸ਼ਨਰ ਨੇ ਕੀਤਾ ਸ਼ਾਨਦਾਰ ਸਵਾਗਤ

August 28, 2025 11:10 AM

-ਪੰਜਾਬ ਸਰਕਾਰ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਲਈ ਕਰ ਰਹੀ ਹਰ ਯੋਗ ਉਪਰਾਲੇ : ਵਿਧਾਇਕ ਧਰਮਕੋਟ
ਮੋਗਾ, 28 ਅਗਸਤ (ਗਿਆਨ ਸਿੰਘ): ਪੰਜਾਬ ਨੂੰ ਖੇਡਾਂ ਵਿੱਚ ਦੇਸ਼ ਦਾ ਮੋਹਰੀ ਸੂਬਾ ਬਣਾਉਣ ਅਤੇ ਖੇਡ ਸੱਭਿਆਚਾਰ ਪੈਦਾ ਕਰਨ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ `ਤੇ ਸ਼ੁਰੂ ਕੀਤੀਆਂ ਗਈਆਂ ‘ਖੇਡਾਂ ਵਤਨ ਪੰਜਾਬ ਦੀਆਂ’ ਦੇ ਤਿੰਨ ਸਾਲ ਦੀ ਸਫਲਤਾ ਤੋਂ ਬਾਅਦ ਸੀਜ਼ਨ-4 ਖੇਡਾਂ ਬਾਰੇ ਜਾਗਰੂਕਤਾ ਪੈਦਾ ਕਰਨ ਲਈ ਇਸ ਵਾਰ ਵੀ ਮਸ਼ਾਲ ਮਾਰਚ ਸ਼ੁਰੂ ਕੀਤਾ ਗਿਆ ਹੈ। ਇਹ ਮਸ਼ਾਲ ਅੱਜ ਜ਼ਿਲ੍ਹਾ ਮੋਗਾ ਵਿੱਚ ਪ੍ਰਵੇਸ਼ ਕੀਤੀ। ਜਿਸ ਦਾ ਧਰਮਕੋਟ ਵਿਖੇ ਹਲਕਾ ਵਿਧਾਇਕ ਦਵਿੰਦਰਜੀਤ ਸਿੰਘ ਲਾਡੀ ਢੋਸ ਦੀ ਅਗਵਾਈ ਵਿੱਚ ਸ਼ਾਨਦਾਰ ਸਵਾਗਤ ਕੀਤਾ ਗਿਆ। ਇਸ ਮੌਕੇ ਉਹਨਾਂ ਜ਼ਿਲ੍ਹਾ ਖੇਡ ਅਫ਼ਸਰ ਮੋਗਾ ਨਾਲ ਵੱਡੀ ਗਿਣਤੀ ਵਿੱਚ ਖੇਡ ਪ੍ਰੇਮੀ ਅਤੇ ਖਿਡਾਰੀ ਹਾਜ਼ਰ ਸਨ।


ਵਿਧਾਇਕ ਦਵਿੰਦਰਜੀਤ ਸਿੰਘ ਨੇ ਦੱਸਿਆ ਕਿ ਖੇਡਾਂ ਦੀ ਰਵਾਇਤ ਮੁਤਾਬਕ ਖੇਡਾਂ ਵਤਨ ਪੰਜਾਬ ਦੀਆਂ ਦੇ ਸੀਜ਼ਨ-4 ਦੇ ਉਦਘਾਟਨੀ ਸਮਾਰੋਹ ਮੌਕੇ ਜਲਾਈ ਜਾਣ ਵਾਲੀ ਮਸ਼ਾਲ ਨੂੰ ਪੂਰੇ ਪੰਜਾਬ ਵਿੱਚ ਹਰ ਜ਼ਿਲਾ ਹੈਡਕੁਆਟਰ ਵਿੱਚ ਲਿਜਾਇਆ ਜਾ ਰਿਹਾ ਹੈ। ਉਹਨਾਂ ਕਿਹਾ ਕਿ ਇਹਨਾਂ ਖੇਡਾਂ ਤਹਿਤ ਬਲਾਕ ਪੱਧਰੀ ਖੇਡਾਂ 8 ਸਤੰਬਰ ਤੋਂ 15 ਸਤੰਬਰ ਤੱਕ, ਜਿ਼ਲ੍ਹਾ ਪੱਧਰੀ ਖੇਡਾਂ 25 ਸਤੰਬਰ ਤੋਂ 5 ਅਕਤੂਬਰ ਤੱਕ ਅਤੇ ਰਾਜ ਪੱਧਰੀ ਖੇਡਾਂ ਤਿੰਨ ਗੇੜਾਂ ਵਿੱਚ ਆਯੋਜਿਤ ਹੋਣਗੀਆਂ। ਜਿੰਨਾ ਦੀ ਤਰੀਕ ਬਾਅਦ ਵਿੱਚ ਘੋਸ਼ਿਤ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਮੋਗਾ ਵਿਖੇ 3 ਸਤੰਬਰ ਤੋਂ ਫੁੱਟਬਾਲ, ਐਥਲੈਟਿਕ, ਖੋਹ ਖੋਹ, ਵਾਲੀਬਾਲ, ਸ਼ੂਟਿੰਗ, ਸਮੈਸ਼ਿੰਗ ਅਤੇ ਕਬੱਡੀ ਦੇ ਮੁਕਾਬਲੇ ਕਰਵਾਏ ਜਾਣਗੇ।
ਉਨ੍ਹਾਂ ਦੱਸਿਆ ਕਿ ‘ਖੇਡਾਂ ਵਤਨ ਪੰਜਾਬ ਦੀਆਂ’ ਦੀ ਇਹ ਮਸ਼ਾਲ ਪੂਰੇ ਪੰਜਾਬ ਵਿੱਚ ਮਾਰਚ ਕਰਨ ਤੋਂ ਬਾਅਦ ਹੁਸ਼ਿਆਰਪੁਰ ਵਿਖੇ 3 ਸਤੰਬਰ ਨੂੰ ਪਹੁੰਚੇਗੀ ਜਿੱਥੇ ਖੇਡਾਂ ਦੇ ਚੌਥੇ ਸੀਜ਼ਨ ਦਾ ਉਦਘਾਟਨ ਹੋਵੇਗਾ। ਹਰ ਜ਼ਿਲਾ ਹੈਡਕੁਆਟਰ ਉਤੇ ਮਸ਼ਾਲ ਮਾਰਚ ਵਿੱਚ ਸਥਾਨਕ ਉੱਘੇ ਖਿਡਾਰੀ, ਖੇਡ ਵਿਭਾਗ ਦੇ ਕਰਮਚਾਰੀ, ਸਥਾਨਕ ਨੁਮਾਇੰਦੇ ਅਤੇ ਜ਼ਿਲ੍ਹਾ ਪ੍ਰਸ਼ਾਸਨ ਦੇ ਅਧਿਕਾਰੀ ਸ਼ਾਮਲ ਹੋਣਗੇ।
ਅੱਜ ਇਹ ਮਸ਼ਾਲ ਪਿੰਡ ਕਾਲੇਕੇ, ਧਰਮਕੋਟ ਤੋਂ ਹੁੰਦੀ ਹੋਈ ਬੱਸ ਸਟੈਂਡ ਮੋਗਾ ਤੇ ਗੋਧੇਵਾਲਾ ਵਿਖੇ ਪਹੁੰਚੀ, ਜਿੱਥੋਂ ਡਿਪਟੀ ਕਮਿਸ਼ਨਰ ਮੋਗਾ ਸਾਗਰ ਸੇਤੀਆ ਦੀ ਅਗਵਾਈ ਵਿੱਚ ਮਸ਼ਾਲ ਦਾ ਭਰਵਾਂ ਸਵਾਗਤ ਕੀਤਾ ਗਿਆ। ਇਸ ਮੌਕੇ ਉਹਨਾਂ ਨਾਲ ਮੇਅਰ ਨਿਗਰ ਨਿਗਮ ਬਲਜੀਤ ਸਿੰਘ ਚਾਨੀ, ਵਧੀਕ ਡਿਪਟੀ ਕਮਿਸ਼ਨਰ (ਜ) ਚਾਰੂਮਿਤਾ ਤੇ ਹੋਰ ਅਧਿਕਾਰੀ ਹਾਜਰ ਸਨ।
ਡਿਪਟੀ ਕਮਿਸ਼ਨਰ ਸਾਗਰ ਸੇਤੀਆ ਨੇ ਖਿਡਾਰੀਆਂ ਨੂੰ ਪੂਰੇ ਜੋਸ਼ ਦੀ ਭਾਵਨਾ ਨਾਲ ਇਹਨਾਂ ਖੇਡਾਂ ਦਾ ਹਿੱਸਾ ਬਣਨ ਲਈ ਪ੍ਰੇਰਿਆ। ਉਹਨਾਂ ਕਿਹਾ ਕਿ ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਜ਼ਿਲ੍ਹਾ ਪ੍ਰਸ਼ਾਸ਼ਨ ਮੋਗਾ ਵੱਲੋਂ ਇਹਨਾਂ ਖੇਡਾਂ ਨੂੰ ਪੂਰੇ ਪ੍ਰਭਾਵਸ਼ਾਲੀ ਤਰੀਕੇ ਨਾਲ ਆਯੋਜਿਤ ਕਰਵਾਉਣ ਲਈ ਹਰੇਕ ਪੁਖਤਾ ਪ੍ਰਬੰਧ ਕੀਤੇ ਜਾਣਗੇ ਤਾਂ ਕਿ ਕਿਸੇ ਵੀ ਖਿਡਾਰੀ ਨੂੰ ਇਹਨਾਂ ਖੇਡਾਂ ਦਰਮਿਆਨ ਮੁਸ਼ਕਿਲ ਦਾ ਸਾਹਮਣਾ ਨਾ ਕਰਨਾ ਪਵੇ। ਉਹਨਾਂ ਦੱਸਿਆ ਕਿ 29 ਅਗਸਤ ਨੂੰ ਇੱਥੋਂ ਹੀ ਮਸ਼ਾਲ ਨੂੰ ਜਿ਼ਲ੍ਹਾ ਲੁਧਿਆਣਾ ਲਈ ਰਵਾਨਾ ਕੀਤਾ ਜਾਵੇਗਾ। ਉਹਨਾਂ ਉਮੀਦ ਜਤਾਈ ਕਿ ਜ਼ਿਲ੍ਹਾ ਮੋਗਾ ਦੇ ਖਿਡਾਰੀ ਪਿਛਲੀ ਵਾਰ ਦੀ ਤਰ੍ਹਾਂ ਇਸ ਵਾਰ ਵੀ ਇਹਨਾਂ ਖੇਡਾਂ ਵਿੱਚ ਬਹੁਤ ਵਧੀਆ ਪ੍ਰਦਰਸ਼ਨ ਕਰਨਗੇ ਅਤੇ ਜ਼ਿਲ੍ਹਾ ਮੋਗਾ ਦਾ ਨਾਮ ਰੌਸ਼ਨ ਕਰਨਗੇ।ਡਿਪਟੀ ਕਮਿਸ਼ਨਰ ਵੱਲੋਂ ਇਸ ਮੌਕੇ ਖਿਡਾਰੀਆਂ ਨੂੰ ਖੇਡਾਂ ਦਾ ਸਮਾਨ ਵੰਡ ਕੇ ਉਹਨਾਂ ਦੀ ਹੌਂਸਲਾ ਅਫਜਾਈ ਵੀ ਕੀਤੀ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਪੰਜਾਬ ਦੇ ਹੜ੍ਹ ਪ੍ਰਭਾਵਿਤ ਲੋਕਾਂ ਦਾ ਸਹਾਇਤਾ ਲਈ ਆਪਣੀ ਇੱਕ ਮਹੀਨੇ ਦੀ ਤਨਖਾਹ ਦਾਨ ਕਰਨ ਦਾ ਐਲਾਨ 8 ਸਤੰਬਰ ਤੱਕ ਚੱਲੇਗਾ ਕੌਮੀ ਅੱਖਾਂ ਦਾਨ ਪੰਦਰਵਾੜਾ ਜਦੋਂ ਪਾਣੀ ਖੋਹਣਾ ਸੀ ਤਾਂ ਸਾਰੇ ਕਾਨੂੰਨ ਛਿੱਕੇ ਟੰਗੇ, ਹੁਣ ਕੋਈ ਮਦਦ ਲਈ ਨਹੀਂ ਬਹੁੜ ਰਿਹਾ : ਬਰਿੰਦਰ ਗੋਇਲ ਹਰਜੋਤ ਸਿੰਘ ਬੈਂਸ ਵੱਲੋਂ ਲੁਧਿਆਣਾ ਵਿੱਚ ਇੰਡੀਅਨ ਇੰਸਟੀਚਿਊਟ ਆਫ਼ ਸਕਿੱਲਜ਼ ਅਤੇ ਪੰਜਾਬ ਵਿੱਚ 5 ਆਈ.ਟੀ.ਆਈ. ਹੱਬ ਸਥਾਪਤ ਕਰਨ ਦੀ ਮੰਗ ਮੁੱਖ ਮੰਤਰੀ ਵੱਲੋਂ ਅਧਿਕਾਰੀਆਂ ਨੂੰ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਬਚਾਅ ਤੇ ਰਾਹਤ ਕਾਰਜਾਂ ਵਿੱਚ ਹੋਰ ਤੇਜ਼ੀ ਲਿਆਉਣ ਦੇ ਨਿਰਦੇਸ਼ ਪੰਜਾਬ ਦੇ ਸਿਹਤ ਵਿਭਾਗ ਵੱਲੋਂ ਹਾਈ ਅਲਰਟ ਜਾਰੀ, ਹੜ੍ਹਾਂ ਨਾਲ ਸਬੰਧਤ ਬਿਮਾਰੀਆਂ ਨਾਲ ਨਜਿੱਠਣ ਲਈ ਟੀਮਾਂ ਅਤੇ ਐਂਬੂਲੈਂਸਾਂ ਕੀਤੀਆਂ ਤਾਇਨਾਤ ਪੰਜਾਬ ਵਿੱਚ 2500 ਕਰੋੜ ਰੁਪਏ ਦੀ ਲਾਗਤ ਨਾਲ ਸੋਲਰ ਪਲਾਂਟ ਸਮੇਤ ਇੱਕ ਨਵਾਂ ਗ੍ਰੀਨਫੀਲਡ ਸਟੀਲ ਪਲਾਂਟ ਕੀਤਾ ਜਾ ਰਿਹਾ ਹੈ ਸਥਾਪਤ : ਕੈਬਨਿਟ ਮੰਤਰੀ ਸੰਜੀਵ ਅਰੋੜਾ ਐਸ.ਸੀ./ਐਸ.ਟੀ. ਅੱਤਿਆਚਾਰ ਰੋਕਥਾਮ ਐਕਟ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨਾ ਯਕੀਨੀ ਬਣਾਇਆ ਜਾਵੇ : ਗੜ੍ਹੀ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਰਮਚਾਰੀ ਯੂਨੀਅਨਾਂ ਨਾਲ ਉਨ੍ਹਾਂ ਦੇ ਮੁੱਦਿਆਂ ਨੂੰ ਹੱਲ ਕਰਨ ਲਈ ਕੀਤੀਆਂ ਮੀਟਿੰਗਾਂ ਸੂਬੇ ਭਰ ਵਿੱਚ ਹੜ੍ਹ ਕੰਟਰੋਲ ਰੂਮ 24 ਘੰਟੇ ਕਾਰਜਸ਼ੀਲ, ਲੋਕ ਹੰਗਾਮੀ ਹਾਲਾਤ 'ਚ ਤੁਰੰਤ ਸੰਪਰਕ ਕਰਨ : ਬਰਿੰਦਰ ਕੁਮਾਰ ਗੋਇਲ