Welcome to Canadian Punjabi Post
Follow us on

29

August 2025
ਬ੍ਰੈਕਿੰਗ ਖ਼ਬਰਾਂ :
ਰਾਕੇਸ਼ ਗੱਗੀ ਕਤਲ ਮਾਮਲਾ: ਪੰਜਾਬ ਪੁਲਿਸ ਨੇ ਖਰੜ ਤੋਂ ਸ਼ੂਟਰ ਕੀਤਾ ਗ੍ਰਿਫ਼ਤਾਰ, ਪਿਸਤੌਲ ਬਰਾਮਦ ਟਰੰਪ ਸਰਕਾਰ ਵੱਲੋਂ ਸਿ਼ਕਾਗੋ ਵਿੱਚ ਫੌਜ ਤਾਇਨਾਤ ਕਰਨ ਦੀ ਧਮਕੀਅਮਰੀਕਾ ਵਿੱਚ ਸੜਕ 'ਤੇ ਸਿੱਖ ਵਿਅਕਤੀ ਨੇ ਤਲਵਾਰ ਲਹਿਰਾਈ, ਪੁਲਿਸ ਨੇ ਮਾਰੀ ਗੋਲੀ, ਇਲਾਜ ਦੌਰਾਨ ਮੌਤਰੂਸੀ ਹਮਲੇ ਵਿੱਚ ਯੂਕਰੇਨ ਦਾ ਸਭ ਤੋਂ ਵੱਡਾ ਜਾਸੂਸੀ ਜਹਾਜ਼ ਡੁੱਬਿਆ, ਪਹਿਲੀ ਵਾਰ ਸਮੁੰਦਰੀ ਡਰੋਨ ਨਾਲ ਹਮਲਾਵਿਦੇਸ਼ ਮੰਤਰੀ ਅਨੀਤਾ ਆਨੰਦ ਨੇ ਭਾਰਤ ਲਈ ਕੈਨੇਡਾ ਦਾ ਨਵਾਂ ਹਾਈ ਕਮਿਸ਼ਨਰ ਕੀਤਾ ਨਿਯੁਕਤਕਿਊਬੈਕ ਸਰਕਾਰ ਜਨਤਕ ਥਾਂਵਾਂ `ਤੇ ਪ੍ਰਾਰਥਨਾ ਕਰਨ ’ਤੇ ਪਾਬੰਦੀ ਲਗਾਉਣ ਦੀ ਕਰ ਰਹੀ ਤਿਆਰੀਹਾਈਵੇਅ 30 'ਤੇ ਟਰੱਕ ਨੇ ਕਈ ਵਾਹਨਾਂ ਨੂੰ ਮਾਰੀ ਟੱਕਰ, 2 ਦੀ ਮੌਤ, 4 ਜ਼ਖਮੀਕੈਲਗਰੀ ਦੀ ਮਹੋਗਨੀ ਝੀਲ ਵਿੱਚ ਦੋ ਵਿਅਕਤੀਆਂ ਦੀ ਡੁੱਬਣ ਨਾਲ ਮੌਤ
 
ਪੰਜਾਬ

ਹੜ ਪੀੜਤ ਲੋਕਾਂ ਦੀ ਸੁਰੱਖਿਆ ਤੇ ਰਾਹਤ ਪੰਜਾਬ ਸਰਕਾਰ ਦੀ ਸਭ ਤੋਂ ਵੱਡੀ ਤਰਜੀਹ : ਡਾ. ਬਲਜੀਤ ਕੌਰ

August 29, 2025 09:02 AM

-ਬਜ਼ੁਰਗਾਂ, ਬੱਚਿਆਂ ਅਤੇ ਮਹਿਲਾਵਾਂ ਲਈ ਖਾਸ ਪ੍ਰਬੰਧ ਬਿਰਧ ਘਰਾਂ, ਆਂਗਣਵਾੜੀ ਤੇ ਵਨ ਸਟਾਪ ਸੈਂਟਰ ਤਿਆਰ
-ਸਰਕਾਰ ਹੜਾਂ ਤੋਂ ਬਾਅਦ ਬਿਮਾਰੀਆਂ ਤੋਂ ਬਚਾਅ ਲਈ ਵੀ ਪੂਰੀ ਤਰ੍ਹਾਂ ਸਚੇਤ : ਮੰਤਰੀ
ਚੰਡੀਗੜ੍ਹ, 29 ਅਗਸਤ (ਪੋਸਟ ਬਿਊਰੋ): ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਅੱਜ ਪੰਜਾਬ ਭਵਨ ਵਿਖੇ ਪ੍ਰੈੱਸ ਕਾਨਫਰੰਸ ਦੌਰਾਨ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਹੜ ਪੀੜਤ ਲੋਕਾਂ ਦੀ ਸੁਰੱਖਿਆ ਅਤੇ ਰਾਹਤ ਲਈ ਤੁਰੰਤ ਤੇ ਢੁਕਵੇਂ ਕਦਮ ਚੁੱਕ ਰਹੀ ਹੈ। ਉਨ੍ਹਾਂ ਨੇ ਕਿਹਾ ਕਿ ਮਨੁੱਖੀ ਜਾਨਾਂ ਨੂੰ ਬਚਾਉਣਾ ਅਤੇ ਲੋਕਾਂ ਨੂੰ ਸੁਰੱਖਿਆ ਪ੍ਰਦਾਨ ਕਰਨਾ ਸਰਕਾਰ ਦੀ ਸਭ ਤੋਂ ਵੱਡੀ ਤਰਜੀਹ ਹੈ।

ਬਜ਼ੁਰਗਾਂ ਲਈ ਵਿਸ਼ੇਸ਼ ਪ੍ਰਬੰਧ:
ਕੈਬਨਿਟ ਮੰਤਰੀ ਡਾ ਬਲਜੀਤ ਕੌਰ ਨੇ ਕਿਹਾ ਕਿ ਪੰਜਾਬ ਵਿੱਚ ਇਸ ਸਮੇਂ 41 ਬਿਰਧ ਘਰ ਕਾਰਗਰ ਹਨ, ਜਿਨ੍ਹਾਂ ਵਿੱਚ ਕੁੱਲ 572 ਬਜ਼ੁਰਗਾਂ ਨੂੰ ਰੱਖਣ ਦੀ ਸਮਰੱਥਾ ਹੈ। ਉਨ੍ਹਾਂ ਕਿਹਾ ਕਿ ਇਸਨੂੰ ਵਧਾ ਕੇ 700 ਤੱਕ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਹੜਾਂ ਨਾਲ ਪ੍ਰਭਾਵਿਤ ਬਜ਼ੁਰਗਾਂ ਨੂੰ ਇਨ੍ਹਾਂ ਬਿਰਧ ਘਰਾਂ ਵਿੱਚ ਸੁਰੱਖਿਆ ਪੂਰਵਕ ਰਿਹਾਇਸ਼, ਖਾਣ-ਪੀਣ, ਕੱਪੜੇ, ਦਵਾਈਆਂ ਅਤੇ ਰੈਗੂਲਰ ਚੈਕ ਅਪ ਦੀ ਸਹੂਲਤ ਦਿੱਤੀ ਜਾਵੇਗੀ।

ਡਾ ਬਲਜੀਤ ਕੌਰ ਨੇ ਕਿਹਾ ਕਿ ਜਿ਼ਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ, ਜਿਲਾ ਪ੍ਰੋਗਰਾਮ ਅਫਸਰਾਂ, ਚਾਈਲਡ ਪ੍ਰੋਟੈਕਸ਼ਨ ਅਫਸਰਾਂ ਅਤੇ ਆਂਗਣਵਾੜੀ ਵਰਕਰਾਂ ਦੀਆਂ ਟੀਮਾਂ ਬਜ਼ੁਰਗਾਂ ਨੂੰ ਸੁਰੱਖਿਆ ਪੂਰਵਕ ਥਾਵਾਂ ‘ਤੇ ਪਹੁੰਚਾਉਣ ਲਈ ਤੈਨਾਤ ਕੀਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਵਿਸ਼ੇਸ਼ ਉਪਰਾਲੇ ਕਰਦੇ ਹੋਏ ਹੜ ਪੀੜਤਾਂ ਦੀ ਸਹਾਇਤਾ ਲਈ ਰਾਜ ਦੇ ਸਾਰੇ ਬਿਰਧ ਘਰਾਂ ਨੂੰ ਬਤੌਰ ਅਸਥਾਈ ਸੈਲਟਰ ਹੋਮ ਵੱਜੋਂ ਵਰਤਣ ਲਈ ਸਬੰਧਤ ਜ਼ਿਲ੍ਹਾ ਅਧਿਕਾਰੀਆਂ ਨੂੰ ਹਦਾਇਤਾਂ ਕੀਤੀਆਂ ਗਈਆਂ ਹਨ।

ਬੱਚਿਆਂ ਲਈ ਖਾਸ ਉਪਰਾਲੇ:
ਡਾ. ਬਲਜੀਤ ਕੌਰ ਨੇ ਕਿਹਾ ਕਿ ਹੜ ਪੀੜਤ ਇਲਾਕਿਆਂ ਵਿੱਚ ਆਂਗਣਵਾੜੀ ਕੇਂਦਰਾਂ ਨੂੰ ਬੱਚਿਆਂ ਲਈ ਸੁਰੱਖਿਆ ਸਥਾਨ ਵਜੋਂ ਤਿਆਰ ਕੀਤਾ ਗਿਆ ਹੈ। ਇਨ੍ਹਾਂ ਕੇਂਦਰਾਂ ਰਾਹੀਂ ਖਿਚੜੀ, ਦਲੀਆ ਅਤੇ ਹੋਰ ਤੁਰੰਤ ਤਿਆਰ ਹੋਣ ਵਾਲਾ ਭੋਜਨ ਪ੍ਰਦਾਨ ਕੀਤਾ ਜਾਵੇਗਾ।
ਗਰਭਵਤੀ ਮਹਿਲਾਵਾਂ ਅਤੇ ਦੁੱਧ ਪਿਲਾਉਣ ਵਾਲੀਆਂ ਮਾਵਾਂ ਨੂੰ ਵੀ ਇਸ ਯੋਜਨਾ ਵਿੱਚ ਸ਼ਾਮਲ ਕੀਤਾ ਗਿਆ ਹੈ। ਬੱਚਿਆਂ ਨਾਲ ਸੰਬੰਧਿਤ ਐਮਰਜੈਂਸੀ ਮਾਮਲਿਆਂ ਲਈ 1098 ਹੈਲਪਲਾਈਨ ਨੰਬਰ 24 ਘੰਟੇ ਕਾਰਗਰ ਹੈ।

ਮਹਿਲਾਵਾਂ ਲਈ ਸਹੂਲਤਾਂ:
ਮੰਤਰੀ ਨੇ ਕਿਹਾ ਕਿ ਸਖੀ ਵਨ ਸਟਾਪ ਸੈਂਟਰਾਂ ਵਿੱਚ ਗਰਭਵਤੀ ਮਹਿਲਾਵਾਂ ਅਤੇ ਜ਼ਰੂਰਤਮੰਦ ਔਰਤਾਂ ਲਈ ਖਾਸ ਸਹੂਲਤਾਂ ਉਪਲਬਧ ਕਰਵਾਈਆਂ ਜਾ ਰਹੀਆਂ ਹਨ।
ਇਸ ਤੋਂ ਇਲਾਵਾ, ਹੜ ਪੀੜਤ ਮਹਿਲਾਵਾਂ ਨੂੰ ਸੈਨਿਟਰੀ ਪੈਡਜ਼ ਮੁਫ਼ਤ ਦਿੱਤੇ ਜਾਣਗੇ।

ਹੈਲਪਲਾਈਨ ਸਹੂਲਤਾਂ:
ਡਾ ਬਲਜੀਤ ਕੌਰ ਨੇ ਕਿਹਾ ਕਿ ਲੋਕਾਂ ਦੀ ਸਹੂਲਤ ਲਈ ਵੱਖ-ਵੱਖ ਹੈਲਪਲਾਈਨ ਨੰਬਰ ਜਾਰੀ ਕੀਤੇ ਗਏ ਹਨ

ਬੱਚਿਆਂ ਲਈ : 1098
ਮਹਿਲਾਵਾਂ ਲਈ : 181
ਬਜ਼ੁਰਗਾਂ ਲਈ : 14567
ਮੁੱਖ ਮੰਤਰੀ ਹੈਲਪਲਾਈਨ : 01812240064
ਇਹ ਸਾਰੀਆਂ ਹੈਲਪਲਾਈਨ 24 ਘੰਟੇ ਕਾਰਗਰ ਰਹਿਣਗੀਆਂ ਅਤੇ ਹਰ ਕਾਲ ‘ਤੇ ਤੁਰੰਤ ਕਾਰਵਾਈ ਕੀਤੀ ਜਾਵੇਗੀ।

ਲੋਕਾਂ ਲਈ ਭਰੋਸਾ:
ਡਾ. ਬਲਜੀਤ ਕੌਰ ਨੇ ਕਿਹਾ ਕਿ ਪੰਜਾਬ ਸਰਕਾਰ ਹੜਾਂ ਦੇ ਸਮੇਂ ਨਾ ਸਿਰਫ਼ ਲੋਕਾਂ ਨੂੰ ਸੁਰੱਖਿਆ ਪੂਰਵਕ ਥਾਵਾਂ ‘ਤੇ ਪਹੁੰਚਾ ਰਹੀ ਹੈ, ਸਗੋਂ ਹੜਾਂ ਤੋਂ ਬਾਅਦ ਪੈਣ ਵਾਲੀਆਂ ਬਿਮਾਰੀਆਂ ਤੋਂ ਬਚਾਅ ਲਈ ਵੀ ਪੂਰੀ ਤਰ੍ਹਾਂ ਤਿਆਰ ਹੈ। ਉਨ੍ਹਾਂ ਨੇ ਭਰੋਸਾ ਦਿਵਾਇਆ ਕਿ ਪੰਜਾਬ ਸਰਕਾਰ ਹੜ ਪੀੜਤ ਪਰਿਵਾਰਾਂ ਦੀ ਸਹਾਇਤਾ ਲਈ ਹਰ ਸੰਭਵ ਯਤਨ ਕਰੇਗੀ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਰਾਕੇਸ਼ ਗੱਗੀ ਕਤਲ ਮਾਮਲਾ: ਪੰਜਾਬ ਪੁਲਿਸ ਨੇ ਖਰੜ ਤੋਂ ਸ਼ੂਟਰ ਕੀਤਾ ਗ੍ਰਿਫ਼ਤਾਰ, ਪਿਸਤੌਲ ਬਰਾਮਦ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਪੰਜਾਬ ਦੇ ਹੜ੍ਹ ਪ੍ਰਭਾਵਿਤ ਲੋਕਾਂ ਦਾ ਸਹਾਇਤਾ ਲਈ ਆਪਣੀ ਇੱਕ ਮਹੀਨੇ ਦੀ ਤਨਖਾਹ ਦਾਨ ਕਰਨ ਦਾ ਐਲਾਨ ‘ਖੇਡਾਂ ਵਤਨ ਪੰਜਾਬ ਦੀਆਂ’ ਸੀਜ਼ਨ-4 ਦੀ ਮਸ਼ਾਲ ਮੋਗਾ ਪਹੁੰਚਣ `ਤੇ ਵਿਧਾਇਕ ਤੇ ਡਿਪਟੀ ਕਮਿਸ਼ਨਰ ਨੇ ਕੀਤਾ ਸ਼ਾਨਦਾਰ ਸਵਾਗਤ 8 ਸਤੰਬਰ ਤੱਕ ਚੱਲੇਗਾ ਕੌਮੀ ਅੱਖਾਂ ਦਾਨ ਪੰਦਰਵਾੜਾ ਜਦੋਂ ਪਾਣੀ ਖੋਹਣਾ ਸੀ ਤਾਂ ਸਾਰੇ ਕਾਨੂੰਨ ਛਿੱਕੇ ਟੰਗੇ, ਹੁਣ ਕੋਈ ਮਦਦ ਲਈ ਨਹੀਂ ਬਹੁੜ ਰਿਹਾ : ਬਰਿੰਦਰ ਗੋਇਲ ਹਰਜੋਤ ਸਿੰਘ ਬੈਂਸ ਵੱਲੋਂ ਲੁਧਿਆਣਾ ਵਿੱਚ ਇੰਡੀਅਨ ਇੰਸਟੀਚਿਊਟ ਆਫ਼ ਸਕਿੱਲਜ਼ ਅਤੇ ਪੰਜਾਬ ਵਿੱਚ 5 ਆਈ.ਟੀ.ਆਈ. ਹੱਬ ਸਥਾਪਤ ਕਰਨ ਦੀ ਮੰਗ ਮੁੱਖ ਮੰਤਰੀ ਵੱਲੋਂ ਅਧਿਕਾਰੀਆਂ ਨੂੰ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਬਚਾਅ ਤੇ ਰਾਹਤ ਕਾਰਜਾਂ ਵਿੱਚ ਹੋਰ ਤੇਜ਼ੀ ਲਿਆਉਣ ਦੇ ਨਿਰਦੇਸ਼ ਪੰਜਾਬ ਦੇ ਸਿਹਤ ਵਿਭਾਗ ਵੱਲੋਂ ਹਾਈ ਅਲਰਟ ਜਾਰੀ, ਹੜ੍ਹਾਂ ਨਾਲ ਸਬੰਧਤ ਬਿਮਾਰੀਆਂ ਨਾਲ ਨਜਿੱਠਣ ਲਈ ਟੀਮਾਂ ਅਤੇ ਐਂਬੂਲੈਂਸਾਂ ਕੀਤੀਆਂ ਤਾਇਨਾਤ ਪੰਜਾਬ ਵਿੱਚ 2500 ਕਰੋੜ ਰੁਪਏ ਦੀ ਲਾਗਤ ਨਾਲ ਸੋਲਰ ਪਲਾਂਟ ਸਮੇਤ ਇੱਕ ਨਵਾਂ ਗ੍ਰੀਨਫੀਲਡ ਸਟੀਲ ਪਲਾਂਟ ਕੀਤਾ ਜਾ ਰਿਹਾ ਹੈ ਸਥਾਪਤ : ਕੈਬਨਿਟ ਮੰਤਰੀ ਸੰਜੀਵ ਅਰੋੜਾ ਐਸ.ਸੀ./ਐਸ.ਟੀ. ਅੱਤਿਆਚਾਰ ਰੋਕਥਾਮ ਐਕਟ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨਾ ਯਕੀਨੀ ਬਣਾਇਆ ਜਾਵੇ : ਗੜ੍ਹੀ