Welcome to Canadian Punjabi Post
Follow us on

29

August 2025
ਬ੍ਰੈਕਿੰਗ ਖ਼ਬਰਾਂ :
ਰਾਕੇਸ਼ ਗੱਗੀ ਕਤਲ ਮਾਮਲਾ: ਪੰਜਾਬ ਪੁਲਿਸ ਨੇ ਖਰੜ ਤੋਂ ਸ਼ੂਟਰ ਕੀਤਾ ਗ੍ਰਿਫ਼ਤਾਰ, ਪਿਸਤੌਲ ਬਰਾਮਦ ਟਰੰਪ ਸਰਕਾਰ ਵੱਲੋਂ ਸਿ਼ਕਾਗੋ ਵਿੱਚ ਫੌਜ ਤਾਇਨਾਤ ਕਰਨ ਦੀ ਧਮਕੀਅਮਰੀਕਾ ਵਿੱਚ ਸੜਕ 'ਤੇ ਸਿੱਖ ਵਿਅਕਤੀ ਨੇ ਤਲਵਾਰ ਲਹਿਰਾਈ, ਪੁਲਿਸ ਨੇ ਮਾਰੀ ਗੋਲੀ, ਇਲਾਜ ਦੌਰਾਨ ਮੌਤਰੂਸੀ ਹਮਲੇ ਵਿੱਚ ਯੂਕਰੇਨ ਦਾ ਸਭ ਤੋਂ ਵੱਡਾ ਜਾਸੂਸੀ ਜਹਾਜ਼ ਡੁੱਬਿਆ, ਪਹਿਲੀ ਵਾਰ ਸਮੁੰਦਰੀ ਡਰੋਨ ਨਾਲ ਹਮਲਾਵਿਦੇਸ਼ ਮੰਤਰੀ ਅਨੀਤਾ ਆਨੰਦ ਨੇ ਭਾਰਤ ਲਈ ਕੈਨੇਡਾ ਦਾ ਨਵਾਂ ਹਾਈ ਕਮਿਸ਼ਨਰ ਕੀਤਾ ਨਿਯੁਕਤਕਿਊਬੈਕ ਸਰਕਾਰ ਜਨਤਕ ਥਾਂਵਾਂ `ਤੇ ਪ੍ਰਾਰਥਨਾ ਕਰਨ ’ਤੇ ਪਾਬੰਦੀ ਲਗਾਉਣ ਦੀ ਕਰ ਰਹੀ ਤਿਆਰੀਹਾਈਵੇਅ 30 'ਤੇ ਟਰੱਕ ਨੇ ਕਈ ਵਾਹਨਾਂ ਨੂੰ ਮਾਰੀ ਟੱਕਰ, 2 ਦੀ ਮੌਤ, 4 ਜ਼ਖਮੀਕੈਲਗਰੀ ਦੀ ਮਹੋਗਨੀ ਝੀਲ ਵਿੱਚ ਦੋ ਵਿਅਕਤੀਆਂ ਦੀ ਡੁੱਬਣ ਨਾਲ ਮੌਤ
 
ਪੰਜਾਬ

ਰਾਕੇਸ਼ ਗੱਗੀ ਕਤਲ ਮਾਮਲਾ: ਪੰਜਾਬ ਪੁਲਿਸ ਨੇ ਖਰੜ ਤੋਂ ਸ਼ੂਟਰ ਕੀਤਾ ਗ੍ਰਿਫ਼ਤਾਰ, ਪਿਸਤੌਲ ਬਰਾਮਦ

August 29, 2025 09:02 AM

-ਜਾਂਚ ਮੁਤਾਬਕ ਇਹ ਕਤਲ ਗੈਂਗਾਂ ਦਰਮਿਆਨ ਦੁਸ਼ਮਣੀ ਦਾ ਨਤੀਜਾ ਸੀ : ਡੀਜੀਪੀ
ਚੰਡੀਗੜ੍ਹ, 29 ਅਗਸਤ (ਪੋਸਟ ਬਿਊਰੋ): ਸੰਗਠਿਤ ਅਪਰਾਧ ਵਿਰੁੱਧ ਵੱਡੀ ਸਫਲਤਾ ਹਾਸਲ ਕਰਦਿਆਂ, ਐਂਟੀ ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਨੇ ਹਿਮਾਚਲ ਪ੍ਰਦੇਸ਼ ਦੇ ਊਨਾ ਦੇ ਪਿੰਡ ਖਵਾਜਾ ਬਸਲ ਵਿੱਚ ਰਾਕੇਸ਼ ਕੁਮਾਰ ਉਰਫ ਗੱਗੀ ਦੇ ਸਨਸਨੀਖੇਜ਼ ਕਤਲ ਵਿੱਚ ਸ਼ਾਮਲ ਮੁੱਖ ਸ਼ੂਟਰਾਂ ਵਿੱਚੋਂ ਇੱਕ ਨੂੰ ਗ੍ਰਿਫ਼ਤਾਰ ਕਰਕੇ ਉਸਦੇ ਕਬਜ਼ੇ ਵਿੱਚੋਂ ਇੱਕ .32 ਬੋਰ ਦਾ ਦੇਸੀ ਪਿਸਤੌਲ ਸਮੇਤ ਛੇ ਜ਼ਿੰਦਾ ਕਾਰਤੂਸ ਬਰਾਮਦ ਕੀਤੇ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ।

  
ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਦੀ ਪਛਾਣ ਵਿਪਨ ਕੁਮਾਰ ਵਾਸੀ ਬੱਸੀ ਮੁੱਡਾ, ਬਾਗ਼ਪੁਰ ਮੰਦਰ, ਹੁਸ਼ਿਆਰਪੁਰ ਵਜੋਂ ਹੋਈ ਹੈ।
ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਇਹ ਵਾਰਦਾਤ (ਰਾਕੇਸ਼ ਗੱਗੀ ਕਤਲ) ਵਿਦੇਸ਼ੀ ਗੈਂਗਸਟਰਾਂ ਲਾਡੀ ਭਜਲ ਉਰਫ਼ ਕੂਨਰ ਅਤੇ ਮੋਨੂੰ ਗੁੱਜਰ (ਰਵੀ ਬਲਾਚੌਰੀਆ ਗੈਂਗ) ਅਤੇ ਬੱਬੀ ਰਾਣਾ (ਸੋਨੂੰ ਖੱਤਰੀ ਗੈਂਗ) ਵਿਚਕਾਰ ਗੈਂਗ ਰੰਜਿਸ਼ ਦਾ ਸਿੱਧਾ ਨਤੀਜਾ ਸੀ। ਉਨ੍ਹਾਂ ਦੱਸਿਆ ਕਿ ਮ੍ਰਿਤਕ ਰਾਕੇਸ਼ ਕੁਮਾਰ ਉਰਫ਼ ਗੱਗੀ ਦੇ ਵਿਦੇਸ਼ੀ ਗੈਂਗਸਟਰ ਬੱਬੀ ਰਾਣਾ, ਜੋ ਸੋਨੂੰ ਖੱਤਰੀ ਦਾ ਸਾਥੀ ਹੈ, ਨਾਲ ਨਜ਼ਦੀਕੀ ਸਬੰਧ ਸਨ।
ਡੀਜੀਪੀ ਨੇ ਕਿਹਾ ਕਿ ਇਸ ਮਾਮਲੇ ਦੇ ਅਗਲੇ-ਪਿਛਲੇ ਸਬੰਧ ਸਥਾਪਤ ਕਰਨ ਲਈ ਹੋਰ ਜਾਂਚ ਜਾਰੀ ਹੈ।
ਹੋਰ ਵੇਰਵੇ ਸਾਂਝੇ ਕਰਦਿਆਂ, ਵਧੀਕ ਡਾਇਰੈਕਟਰ ਜਨਰਲ ਆਫ਼ ਪੁਲਿਸ (ਏਡੀਜੀਪੀ) ਏਜੀਟੀਐਫ ਪ੍ਰਮੋਦ ਬਾਨ ਨੇ ਦੱਸਿਆ ਕਿ ਭਰੋਸੇਯੋਗ ਜਾਣਕਾਰੀ 'ਤੇ ਕਾਰਵਾਈ ਕਰਦਿਆਂ, ਡੀਐਸਪੀ ਏਜੀਟੀਐਫ ਰਾਜਨ ਪਰਮਿੰਦਰ ਦੀ ਅਗਵਾਈ ਹੇਠ ਏਜੀਟੀਐਫ ਦੀਆਂ ਪੁਲਿਸ ਟੀਮਾਂ ਨੇ ਮੁਲਜ਼ਮ ਨੂੰ ਖਰੜ ਦੇ ਪਿੰਡ ਖਾਨਪੁਰ ਨੇੜਿਓਂ ਗ੍ਰਿਫ਼ਤਾਰ ਕਰ ਲਿਆ।
ਏਡੀਜੀਪੀ ਨੇ ਦੱਸਿਆ ਕਿ ਗ੍ਰਿਫ਼ਤਾਰ ਮੁਲਜ਼ਮ ਦਾ ਅਪਰਾਧਿਕ ਪਿਛੋਕੜ ਹੈ। ਉਨ੍ਹਾਂ ਦੱਸਿਆ ਕਿ ਰਾਕੇਸ਼ ਗੱਗੀ ਦੇ ਕਤਲ ਕੇਸ ਵਿੱਚ ਸ਼ਾਮਿਲ ਹੋਣ ਤੋਂ ਇਲਾਵਾ, ਉਸ ਵਿਰੁੱਧ ਪੰਜਾਬ ਅਤੇ ਹਿਮਾਚਲ ਪ੍ਰਦੇਸ਼ ਵਿੱਚ ਇਰਾਦਾ ਕਤਲ, ਅਸਲਾ ਐਕਟ ਅਤੇ ਐਨਡੀਪੀਐਸ ਐਕਟ ਨਾਲ ਸਬੰਧਤ ਕਈ ਮਾਮਲੇ ਦਰਜ ਹਨ।
ਇਸ ਸਬੰਧੀ, ਐਫਆਈਆਰ ਨੰਬਰ 326 ਮਿਤੀ 28/08/2025 ਨੂੰ ਅਸਲਾ ਐਕਟ ਦੀ ਧਾਰਾ 25 ਤਹਿਤ ਐਸਏਐਸ ਨਗਰ ਦੇ ਥਾਣਾ ਸਿਟੀ ਖਰੜ ਵਿਖੇ ਨਵਾਂ ਮਾਮਲਾ ਦਰਜ ਕੀਤਾ ਗਿਆ ਹੈ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਹੜ ਪੀੜਤ ਲੋਕਾਂ ਦੀ ਸੁਰੱਖਿਆ ਤੇ ਰਾਹਤ ਪੰਜਾਬ ਸਰਕਾਰ ਦੀ ਸਭ ਤੋਂ ਵੱਡੀ ਤਰਜੀਹ : ਡਾ. ਬਲਜੀਤ ਕੌਰ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਪੰਜਾਬ ਦੇ ਹੜ੍ਹ ਪ੍ਰਭਾਵਿਤ ਲੋਕਾਂ ਦਾ ਸਹਾਇਤਾ ਲਈ ਆਪਣੀ ਇੱਕ ਮਹੀਨੇ ਦੀ ਤਨਖਾਹ ਦਾਨ ਕਰਨ ਦਾ ਐਲਾਨ ‘ਖੇਡਾਂ ਵਤਨ ਪੰਜਾਬ ਦੀਆਂ’ ਸੀਜ਼ਨ-4 ਦੀ ਮਸ਼ਾਲ ਮੋਗਾ ਪਹੁੰਚਣ `ਤੇ ਵਿਧਾਇਕ ਤੇ ਡਿਪਟੀ ਕਮਿਸ਼ਨਰ ਨੇ ਕੀਤਾ ਸ਼ਾਨਦਾਰ ਸਵਾਗਤ 8 ਸਤੰਬਰ ਤੱਕ ਚੱਲੇਗਾ ਕੌਮੀ ਅੱਖਾਂ ਦਾਨ ਪੰਦਰਵਾੜਾ ਜਦੋਂ ਪਾਣੀ ਖੋਹਣਾ ਸੀ ਤਾਂ ਸਾਰੇ ਕਾਨੂੰਨ ਛਿੱਕੇ ਟੰਗੇ, ਹੁਣ ਕੋਈ ਮਦਦ ਲਈ ਨਹੀਂ ਬਹੁੜ ਰਿਹਾ : ਬਰਿੰਦਰ ਗੋਇਲ ਹਰਜੋਤ ਸਿੰਘ ਬੈਂਸ ਵੱਲੋਂ ਲੁਧਿਆਣਾ ਵਿੱਚ ਇੰਡੀਅਨ ਇੰਸਟੀਚਿਊਟ ਆਫ਼ ਸਕਿੱਲਜ਼ ਅਤੇ ਪੰਜਾਬ ਵਿੱਚ 5 ਆਈ.ਟੀ.ਆਈ. ਹੱਬ ਸਥਾਪਤ ਕਰਨ ਦੀ ਮੰਗ ਮੁੱਖ ਮੰਤਰੀ ਵੱਲੋਂ ਅਧਿਕਾਰੀਆਂ ਨੂੰ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਬਚਾਅ ਤੇ ਰਾਹਤ ਕਾਰਜਾਂ ਵਿੱਚ ਹੋਰ ਤੇਜ਼ੀ ਲਿਆਉਣ ਦੇ ਨਿਰਦੇਸ਼ ਪੰਜਾਬ ਦੇ ਸਿਹਤ ਵਿਭਾਗ ਵੱਲੋਂ ਹਾਈ ਅਲਰਟ ਜਾਰੀ, ਹੜ੍ਹਾਂ ਨਾਲ ਸਬੰਧਤ ਬਿਮਾਰੀਆਂ ਨਾਲ ਨਜਿੱਠਣ ਲਈ ਟੀਮਾਂ ਅਤੇ ਐਂਬੂਲੈਂਸਾਂ ਕੀਤੀਆਂ ਤਾਇਨਾਤ ਪੰਜਾਬ ਵਿੱਚ 2500 ਕਰੋੜ ਰੁਪਏ ਦੀ ਲਾਗਤ ਨਾਲ ਸੋਲਰ ਪਲਾਂਟ ਸਮੇਤ ਇੱਕ ਨਵਾਂ ਗ੍ਰੀਨਫੀਲਡ ਸਟੀਲ ਪਲਾਂਟ ਕੀਤਾ ਜਾ ਰਿਹਾ ਹੈ ਸਥਾਪਤ : ਕੈਬਨਿਟ ਮੰਤਰੀ ਸੰਜੀਵ ਅਰੋੜਾ ਐਸ.ਸੀ./ਐਸ.ਟੀ. ਅੱਤਿਆਚਾਰ ਰੋਕਥਾਮ ਐਕਟ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨਾ ਯਕੀਨੀ ਬਣਾਇਆ ਜਾਵੇ : ਗੜ੍ਹੀ