ਜਕਾਰਤਾ, 31 ਅਗਸਤ (ਪੋਸਟ ਬਿਊਰੋ): ਰਾਸ਼ਟਰਪਤੀ ਪ੍ਰਬੋਵੋ ਸੁਬੀਆਂਤੋ ਨੇ ਸ਼ਨੀਵਾਰ ਨੂੰ ਆਪਣਾ ਚੀਨ ਦੌਰਾ ਰੱਦ ਕਰ ਦਿੱਤਾ। ਇਹ ਫੈਸਲਾ ਇਸ ਲਈ ਲਿਆ ਗਿਆ ਕਿਉਂਕਿ ਰਾਜਧਾਨੀ ਜਕਾਰਤਾ ਅਤੇ ਆਲੇ-ਦੁਆਲੇ ਕਈ ਦਿਨਾਂ ਤੋਂ ਚੱਲ ਰਹੇ ਵਿਰੋਧ ਪ੍ਰਦਰਸ਼ਨ ਹੋਰ ਫੈਲ ਗਏ ਹਨ।
ਪ੍ਰਦਰਸ਼ਨਕਾਰੀਆਂ ਨੇ ਕਈ ਥਾਵਾਂ 'ਤੇ ਖੇਤਰੀ ਸੰਸਦ ਭਵਨਾਂ ਨੂੰ ਅੱਗ ਲਗਾ ਦਿੱਤੀ ਹੈ। ਪ੍ਰਬੋਵੋ 3 ਸਤੰਬਰ ਨੂੰ ਚੀਨ ਵਿੱਚ 'ਵਿਕਟਰੀ ਡੇਅ' ਪਰੇਡ ਵਿੱਚ ਸ਼ਾਮਿਲ ਹੋਣ ਵਾਲੇ ਸਨ। ਇਹ ਵਿਰੋਧ ਅਸਲ ਵਿੱਚ ਸੰਸਦ ਮੈਂਬਰਾਂ ਦੀਆਂ ਤਨਖਾਹਾਂ ਅਤੇ ਭੱਤਿਆਂ ਨੂੰ ਲੈ ਕੇ ਸ਼ੁਰੂ ਹੋਇਆ ਸੀ।
ਜਕਾਰਤਾ ਵਿੱਚ ਇੱਕ ਪੁਲਿਸ ਵਾਹਨ ਨੇ ਇੱਕ ਮੋਟਰਸਾਈਕਲ ਸਵਾਰ ਨੂੰ ਟੱਕਰ ਮਾਰ ਦਿੱਤੀ ਅਤੇ ਉਸਦੀ ਮੌਤ ਹੋ ਗਈ ਤਾਂ ਸਥਿਤੀ ਹੋਰ ਵਿਗੜ ਗਈ। ਇਸ ਤੋਂ ਬਾਅਦ ਗੁੱਸਾ ਭੜਕ ਉੱਠਿਆ ਅਤੇ ਵਿਰੋਧ ਪ੍ਰਦਰਸ਼ਨ ਹਿੰਸਕ ਹੋ ਗਏ।