Welcome to Canadian Punjabi Post
Follow us on

12

July 2025
 
ਨਜਰਰੀਆ

ਗਰੀਬੀ ਕਾਰਨ ਬੱਚੇ ਵੇਚਣ ਤੇ ਖੁਦਕੁਸ਼ੀ ਲਈ ਮਜਬੂਰ ਬਿਹਾਰ ਦੇ ਦਿਹਾਤੀ

August 23, 2019 10:51 AM

-ਐੱਮ ਚੌਰਸੀਆ
ਜਿੱਥੇ ਦੇਸ਼ ਅਜੇ ਵੀ ਆਜ਼ਾਦੀ ਦਿਹਾੜੇ ਦੀ ਵਰ੍ਹੇਗੰਢ ਦੇ ਜਸ਼ਨਾਂ 'ਚ ਡੁੱਬਾ ਹੋਇਆ ਹੈ, ਉਥੇ ਬਿਹਾਰ ਤੇ ਝਾਰਖੰਡ ਨੂੰ ਇੱਕ ਤਲਖ ਹਕੀਕਤ ਦਾ ਸਾਹਮਣਾ ਕਰਨਾ ਪੈ ਰਿਹਾ ਹੈ, ਜਿੱਥੇ ਬੇਹੱਦ ਗਰੀਬੀ, ਭੁੱਖਮਰੀ ਅਤੇ ਕਰਜ਼ਿਆਂ ਕਾਰਨ ਦਿਹਾਤੀ ਆਪਣੇ ਬੱਚਿਆਂ ਨੂੰ ਵੇਚਣ ਅਤੇ ਖੁਦਕੁਸ਼ੀਆਂ ਕਰਨ ਲਈ ਮਜਬੂਰ ਹੋ ਰਹੇ ਹਨ। ਪਿਛਲੇ ਕੁਝ ਦਿਨਾਂ ਅੰਦਰ ਹੀ ਘੱਟੋ-ਘੱਟ ਅਜਿਹੀਆਂ ਤਿੰਨ ਘਟਨਾਵਾਂ ਸਾਹਮਣੇ ਆਈਆਂ ਹਨ।
ਦਿਲ ਨੂੰ ਝੰਜੋੜ ਦੇਣ ਵਾਲਾ ਇੱਕ ਮਾਮਲਾ ਨਾਲੰਦਾ ਦਾ ਹੈ, ਜੋ ਬਿਹਾਰ ਦੇ ਮੁੱਖ ਮੰਤਰੀ ਨਿਤੀਸ਼ ਕੁਮਾਰ ਦਾ ਗ੍ਰਹਿ ਜ਼ਿਲ੍ਹਾ ਹੈ। ਉਥੇ ਇੱਕ ਗਰੀਬ ਔਰਤ ਆਪਣੇ ਦੋ ਛੋਟੇ ਬੱਚਿਆਂ ਨੂੰ ਵੇਚਣ ਦੀ ਕੋਸ਼ਿਸ਼ ਕਰਦੀ ਫੜੀ ਗਈ ਤਾਂ ਕਿ ਉਸ ਦਾ ਪਰਵਾਰ ਆਪਣਾ ਗੁਜ਼ਾਰਾ ਕਰ ਸਕੇ। ਮੀਡੀਆ ਕਾਰਨ ਔਰਤ ਨੂੰ ਬੱਚੇ ਵੇਚਣ ਤੋਂ ਬਚਾ ਲਿਆ ਗਿਆ ਅਤੇ ਬਾਅਦ ਵਿੱਚ ਦੋਵਾਂ ਕੁਪੋਸ਼ਿਤ ਬੱਚਿਆਂ ਨਾਲ ਉਸ ਨੂੰ ਵੀ ਸਥਾਨਕ ਸਰਕਾਰੀ ਹਸਪਤਾਲ ਵਿੱਚ ਦਾਖਲ ਕਰਾਇਆ ਗਿਆ। ਪਟਨਾ ਦੀ ਸੋਨਮ ਦੇਵੀ ਦਾ ਵਿਆਹ ਲਗਭਗ ਤਿੰਨ ਸਾਲ ਪਹਿਲਾਂ ਨਾਲੰਦਾ ਦੇ ਇੱਕ ਵਿਅਕਤੀ ਨਾਲ ਹੋਇਆ, ਜਿਸ ਦੀ ਕੁਝ ਸਮੇਂ ਬਾਅਦ ਮੌਤ ਹੋ ਗਈ, ਤੇ ਸੋਨਮ 'ਤੇ ਦੁੱਖਾਂ ਦਾ ਪਹਾੜ ਟੁੱਟ ਪਿਆ। ਉਸ ਨੇ ਨਾਲੰਦਾ ਜ਼ਿਲ੍ਹੇ ਦੇ ਇੱਕ ਹੋਰ ਵਿਅਕਤੀ ਨਾਲ ਵਿਆਹ ਕਰਵਾ ਲਿਆ, ਪਰ ਜਦੋਂ ਉਸ ਵਿਅਕਤੀ ਨੂੰ ਪਤਾ ਲੱਗਾ ਕਿ ਉਹ ਤਪਦਿਕ ਰੋਗ ਤੋਂ ਪੀੜਤ ਹੈ, ਉਸ ਨੇ ਸੋਨਮ ਨੂੰ ਛੱਡ ਦਿੱਤਾ। ਉਸ ਤੋਂ ਬਾਅਦ ਉਸ 'ਤੇ ਆਪਣੀ ਦੋ ਸਾਲਾ ਧੀ ਤੇ ਛੇ ਮਹੀਨਿਆਂ ਦੇ ਪੁੱਤਰ ਦੀ ਦੇਖਭਾਲ ਦੀ ਜ਼ਿੰਮੇਵਾਰੀ ਪੈ ਗਈ, ਪਰ ਉਸ ਨੂੰ ਮਹਿਸੂਸ ਹੋਇਆ ਕਿ ਅੰਤਾਂ ਦੀ ਗਰੀਬੀ 'ਚ ਜੀਵਨ ਦੀ ਗੱਡੀ ਚਲਾਉਣੀ ਬਹੁਤ ਮੁਸ਼ਕਲ ਹੈ।
ਕਿਤਿਓਂ ਕੋਈ ਮਦਦ ਨਾ ਮਿਲਦੀ ਦੇਖ ਕੇ ਅਤੇ ਪਰਵਾਰ ਸਾਹਮਣੇ ਭੁੱਖਮਰੀ ਹੋਣ ਕਰ ਕੇ ਆਖਿਰ ਉਸ ਔਰਤ ਨੇ ਆਪਣੇ ਦੋਵਾਂ ਬੱਚਿਆਂ ਨੂੰ ਵੇਚਣ ਦਾ ਫੈਸਲਾ ਕੀਤਾ। ਸਥਿਤੀ ਨੂੰ ਹੋਰ ਵੀ ਬਦਤਰ ਬਣਾਉਂਦਿਆਂ ਸਥਾਨਕ ਪਿੰਡ ਵਾਸੀਆਂ ਨੇ ਉਸ ਨੂੰ ਪਿੰਡ 'ਚੋਂ ਕੱਢ ਦਿੱਤਾ। ਸਥਾਨਕ ਮੀਡੀਆ ਨੇ ਇਹ ਮਾਮਲਾ ਉਠਾਇਆ, ਜਿਸ ਤੋਂ ਬਾਅਦ ਪ੍ਰਸ਼ਾਸਨ ਹਰਕਤ ਵਿੱਚ ਆਇਆ ਅਤੇ ਸੋਨਮ ਨੂੰ ਉਸ ਦੇ ਬੱਚਿਆਂ ਸਮੇਤ ਹਸਪਤਾਲ ਵਿੱਚ ਦਾਖਲ ਕਰਾਇਆ ਗਿਆ। ਬਾਅਦ ਵਿੱਚ ਸੋਨਮ ਨੇ ਦੱਸਿਆ ਕਿ ਉਸ ਨੇ ਆਪਣੇ ਬੱਚੇ ਵੇਚਣ ਦੀ ਇਸ ਲਈ ਕੋਸ਼ਿਸ਼ ਕੀਤੀ ਤਾਂ ਕਿ ਉਸ ਦੀ ਮੌਤ ਪਿੱਛੋਂ ਬੱਚੇ ਜ਼ਿੰਦਗੀ ਜੀਅ ਸਕਣ। ਉਸ ਨੂੰ ਕਿਤੋਂ ਕੋਈ ਮਦਦ ਨਹੀਂ ਮਿਲੀ। ਉਸ ਨੂੰ ਇਹ ਵੀ ਨਹੀਂ ਪਤਾ ਕਿ ਉਹ ਕਦੋਂ ਮਰੇਗੀ। ਇਸ ਲਈ ਉਹ ਆਪਣੇ ਬੱਚੇ ਕਿਸੇ ਅਜਿਹੇ ਵਿਅਕਤੀ ਨੂੰ ਸੌਂਪਣਾ ਚਾਹੁੰਦੀ ਸੀ, ਜੋ ਉਸ ਨੂੰ ਪੈਸਾ (ਉਸ ਦੇ ਇਲਾਜ ਲਈ) ਦੇ ਸਕੇ।
ਹਾਲ ਹੀ ਦੇ ਮਹੀਨਿਆਂ 'ਚ ਗੁਆਂਢੀ ਸੂਬੇ ਝਾਰਖੰਡ ਤੋਂ ਵੀ ਬੱਚਿਆਂ ਨੂੰ ਵੇਚਣ ਦੇ ਕਈ ਮਾਮਲੇ ਸਾਹਮਣੇ ਆਏ ਹਨ। ਇੱਕ ਹੋਰ ਘਟਨਾ ਵਿੱਚ ਗੋਪਾਲਗੰਜ ਜ਼ਿਲ੍ਹੇ ਦੇ ਇੱਕ ਕਿਸਾਨ ਨੇ ਕੀੜੇਮਾਰ ਦਵਾਈ ਖਾ ਕੇ ਇਸ ਲਈ ਖੁਦਕੁਸ਼ੀ ਕਰ ਲਈ ਕਿਉਂਕਿ ਉਹ ਮਾਲੀ ਸੰਕਟ 'ਚ ਘਿਰ ਗਿਆ ਸੀ। ਉਸ ਦੇ ਪਰਵਾਰ ਨੇ ਦੱਸਿਆ ਕਿ 50 ਸਾਲਾ ਮਨੋਜ ਤਿਵਾੜੀ, ਜੋ ਅੱਠ ਬੱਚਿਆਂ ਦਾ ਪਿਤਾ ਸੀ ਅਤੇ ਉਸ ਦਾ ਪਰਵਾਰ ਇੱਟਾਂ ਦੇ ਭੱਠੇ 'ਤੇ ਕੰਮ ਕਰਦਾ ਸੀ। ਬਰਸਾਤ ਦੇ ਮੌਸਮ ਕਾਰਨ ਪਿਛਲੇ ਇੱਕ ਮਹੀਨੇ ਤੋਂ ਵੱਧ ਸਮੇਂ ਤੋਂ ਕੰਮ ਬੰਦ ਹੋਣ ਕਾਰਨ ਸਾਰਿਆਂ ਨੂੰ ਭੁੱਖਮਰੀ ਦਾ ਸਾਹਮਣਾ ਕਰਨਾ ਪੈ ਰਿਹਾ ਸੀ। ਇਸ ਪਿੱਛੋਂ ਮਨੋਜ ਨੇ ਸਥਾਨਕ ਦਿਹਾਤੀਆਂ ਤੋਂ ਕੁਝ ਕਰਜ਼ਾ ਵੀ ਲਿਆ ਹੋਇਆ ਸੀ, ਪਰ ਉਹ ਮੋੜਨਾ ਬਹੁਤ ਮੁਸ਼ਕਲ ਸੀ, ਇਸ ਲਈ ਆਖਰ ਵਿੱਚ ਉਸ ਨੇ ਆਪਣੀ ਜੀਵਨ ਲੀਲਾ ਖਤਮ ਕਰਨ ਦਾ ਫੈਸਲਾ ਕੀਤਾ।
ਇਸ ਤੋਂ ਵੀ ਜ਼ਿਆਦਾ ਪ੍ਰੇਸ਼ਾਨ ਕਰਨ ਵਾਲੀ ਘਟਨਾ ਝਾਰਖੰਡ ਦੇ ਗੜ੍ਹਵਾ ਜ਼ਿਲ੍ਹੇ ਦੀ ਹੈ, ਜਿੱਥੇ ਬੇਹੱਦ ਗਰੀਬੀ ਕਾਰਨ ਇੱਕੋ ਪਰਵਾਰ ਦੇ ਚਾਰ ਮੈਂਬਰਾਂ ਨੇ ਖੁਦਕੁਸ਼ੀ ਕਰ ਲਈ। ਪੁਲਸ ਮੁਤਾਬਕ ਸ਼ਿਵ ਕੁਮਾਰ ਰਜਕ ਨਾਮੀ ਵਿਅਕਤੀ ਨੇ ਆਪਣੀ ਪਤਨੀ ਦੇ ਦੋ ਧੀਆਂ ਦੀ ਉਨ੍ਹਾਂ ਦੀ ਸਹਿਮਤੀ ਨਾਲ ਹੱਤਿਆ ਕਰਨ ਤੋਂ ਬਾਅਦ ਖੁਦ ਇੱਕ ਦਰੱਖਤ ਨਾਲ ਫਾਹ ਲੈ ਕੇ ਖੁਦਕੁਸ਼ੀ ਕਰ ਲਈ। ਸੂਤਰਾਂ ਮੁਤਾਬਕ ਪੀੜਤ ਪਰਵਾਰ ਨੇ ਬੈਂਕਾਂ ਅਤੇ ਪਿੰਡ ਦੇ ਕੁਝ ਲੋਕਾਂ ਤੋਂ ਖੇਤੀ ਲਈ ਕਰਜ਼ੇ ਲਏ ਹੋਏ ਸਨ, ਪਰ ਫਸਲ ਖਰਾਬ ਹੋਣ ਤੋਂ ਬਾਅਦ ਇਹ ਪਰਵਾਰ ਭਾਰੀ ਕਰਜ਼ੇ ਦੇ ਬੋਝ ਹੇਠਾਂ ਦੱਬਿਆ ਹੋਇਆ ਸੀ।
ਇਸੇ ਤਰ੍ਹਾਂ ਪਿਛਲੇ ਹਫਤੇ 20 ਸਾਲਾਂ ਦੇ ਇੱਕ ਨੌਜਵਾਨ ਨੇ ਉਦੋਂ ਅੱਗ ਲਾ ਕੇ ਖੁਦਕੁਸ਼ੀ ਕਰ ਲਈ ਜਦੋਂ ਉਸ ਦੀ ਕੰਪਨੀ ਨੇ ਉਸ ਨੂੰ ਦਫਤਰ ਆਉਣ ਤੋਂ ਮਨ੍ਹਾ ਕਰ ਦਿੱਤਾ। ਜਮਸ਼ੇਦਪੁਰ 'ਚ ਸਥਿਤ ਟਾਟਾ ਮੋਟਰਜ਼ ਨੂੰ ਕਲਪੁਰਜ਼ਿਆਂ ਦੀ ਸਪਲਾਈ ਕਰਨ ਵਾਲੀ ਇੱਕ ਆਟੋ ਮੋਬਾਈਲ ਕੰਪਨੀ 'ਚ ਕੰਮ ਕਰਨ ਵਾਲੇ ਪੀੜਤ ਨੌਜਵਾਨ ਨੂੰ ਲਗਭਗ ਇੱਕ ਮਹੀਨਾ ਪਹਿਲਾਂ ਕੁਝ ਹੋਰਨਾਂ ਮੁਲਾਜ਼ਮਾਂ ਨਾਲ ਕੰਮ ਤੋਂ ਹਟਾ ਦਿੱਤਾ ਗਿਆ ਸੀ।

 
Have something to say? Post your comment
ਹੋਰ ਨਜਰਰੀਆ ਖ਼ਬਰਾਂ
ਵੇਖੋ ਜੀ! ਅਸੀਂ ਤਾਂ 'ਕੈਨੇਡਾ ਡੇਅ' ਪੰਜਾਬੀ ਫ਼ਿਲਮ 'ਸਰਦਾਰ ਜੀ 3' ਵੇਖ ਕੇ ਮਨਾਇਆ ਏਅਰ ਇੰਡੀਆ ਦਾ ਬੇੜਾ ਗਰਕ ਕੀਤਾ ਲੀਡਰਾਂ ਨੇ, ਅਜੇ ਵੀ ਸੁਧਰਨ ਦਾ ਸੰਕੇਤ ਨਹੀਂ ਮਿਲਦਾ ਡਾ. ਸੁਖਦੇਵ ਸਿੰਘ ਝੰਡ ਦੇ ਸਫ਼ਰਨਾਮੇ ‘ਪੁਰਖਿਆਂ ਦਾ ਦੇਸ’ ਸੰਗ ਸਫ਼ਰ ਕਰਦਿਆਂ - ਮਲਵਿੰਦਰ ਦਰਿਆਈ ਪਾਣੀ ਪੰਜਾਬ ਦੀ ਜਿੰਦ-ਜਾਨ : ਪ੍ਰਿੰਸੀਪਲ ਸਰਵਣ ਸਿੰਘ ਅਗਲੀਆਂ ਚੋਣਾਂ ਤੋਂ ਏਨਾ ਅਗੇਤਾ ਧਰੁਵੀਕਰਨ ਭਾਰਤ ਦੇ ਭਵਿੱਖ ਲਈ ਸੁਖਾਵਾਂ ਨਹੀਂ ਹੋਣ ਲੱਗਾ ਸੁਖਬੀਰ ਸਿੰਘ ਬਾਦਲ ਦਾ ਅਸਤੀਫਾ ਅਤੇ ਧਰਮ ਅਤੇ ਰਾਜਨੀਤੀ ਬਾਰੇ ਹਾਈਕੋਰਟ ਦਾ ਤਾਜ਼ਾ ਫੈਸਲਾ ਰਾਹੀ ਮਾਸੂਮ ਰਜ਼ਾ ਕਹਿੰਦਾ ਸੀ: ਯੇ ਮੌਸਮ ਖਤਮ ਹੋਨੇ ਕਾ ਨਾਮ ਹੀ ਨਹੀਂ ਲੇ ਰਹਾ ਕੈਨੇਡੀਅਨ ਸਮਾਜ ਦਾ ਦਰਪਣ : ਬਲਜੀਤ ਰੰਧਾਵਾ ਦੀ ਪੁਸਤਕ ‘ਲੇਖ ਨਹੀਂ ਜਾਣੇ ਨਾਲ਼’ ਸੜਕ ਏਥੇ ਦੀ ਏਥੇ ਤੇ ਦੇਸ਼ ਏਦਾਂ ਦਾ ਏਦਾਂ ਰਹੇਗਾ, ਪਤਾ ਨਹੀਂ ਕਦੋਂ ਤੱਕ! ਮੇਰਾ ਬਾਬਾ ਨਾਨਕ ਅਦੁੱਤੀ ਰੱਬੀ ਦੂਤ