Welcome to Canadian Punjabi Post
Follow us on

06

July 2025
ਬ੍ਰੈਕਿੰਗ ਖ਼ਬਰਾਂ :
ਵਾਸ਼ਰੂਮ ਵਿੱਚ ਜਿਣਸੀ ਸ਼ੋਸ਼ਣ ਦੇ ਸ਼ੱਕੀ ਦੀ ਫੋਟੋ ਪੁਲਸ ਨੇ ਕੀਤੀ ਜਾਰੀਪ੍ਰਧਾਨ ਮੰਤਰੀ ਵਜੋਂ ਪਹਿਲੀ ਸਟੈਂਪੀਡ ਫੇਰੀ ਦੌਰਾਨ ਕਾਰਨੀ ਨੇ ਤਬੇਲਿਆਂ ਦਾ ਕੀਤਾ ਦੌਰਾਜਾਨ ਜੋਖਮ ਵਿੱਚ ਪਾ ਕੇ ਫਿਜ਼ੀਓਥੈਰੇਪਿਸਟ ਨੇ ਲੜਕੇ ਤੇ ਉਸਦੇ ਪਿਤਾ ਨੂੰ ਪਾਣੀ `ਚੋਂ ਕੱਢਿਆ ਬਾਹਰ, ਪਿਤਾ ਦੀ ਮੌਤਅੱਗ ਲਾ ਕੇ ਮਾਂ ਦਾ ਕਤਲ ਕਰਨ ਵਾਲੇ ਮੁਲਜ਼ਮ ਲਈ ਕੈਨੇਡਾ ਭਰ `ਚ ਵਾਰੰਟ ਜਾਰੀਪਾਰਕ ਐਵੇਨਿਊ `ਚ ਇਮਾਰਤ ਢਹਿਣ ਦੇ ਖ਼ਤਰੇ ਮਗਰੋਂ ਅਪਾਰਟਮੈਂਟ ਕਰਵਾਏ ਖਾਲੀਅੰਮ੍ਰਿਤਸਰ ਵਿੱਚ 1.15 ਕਿਲੋਗ੍ਰਾਮ ਹੈਰੋਇਨ, 5 ਆਧੁਨਿਕ ਹਥਿਆਰਾਂ ਅਤੇ 9.7 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਨੌਂ ਕਾਬੂਸੰਜੀਵ ਅਰੋੜਾ ਨੇ ਉਦਯੋਗ ਤੇ ਵਣਜ, ਨਿਵੇਸ਼ ਪ੍ਰੋਤਸਾਹਨ ਅਤੇ ਪ੍ਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਵਜੋਂ ਅਹੁਦਾ ਸੰਭਾਲਿਆਪੰਜਾਬ ਵਰਗੇ ਖੇਤੀਬਾੜੀ ਰਾਜਾਂ ਨੂੰ ਲਾਭ ਪਹੁੰਚਾਉਣ ਲਈ ਜੀ.ਐੱਸ.ਟੀ ਪ੍ਰਣਾਲੀ ਵਿੱਚ ਸੁਧਾਰ ਦੀ ਲੋੜ : ਵਿੱਤ ਮੰਤਰੀ ਹਰਪਾਲ ਸਿੰਘ ਚੀਮਾ
 
ਅਪਰਾਧ

ਬਾਬਰੀ ਮਸਜਿਦ ਵਿਵਾਦ ਦਾ ਕੇਸ ਕਰਨ ਵਾਲੇ ਉੱਤੇ ਹਮਲਾ

September 05, 2019 02:50 AM

ਅਯੁੱਧਿਆ, 4 ਸਤੰਬਰ (ਪੋਸਟ ਬਿਊਰੋ)- ਬਾਬਰੀ ਮਸਜਿਦ ਵਿਵਾਦ ਬਾਰੇ ਕੇਸ ਕਰਨ ਵਾਲੇ ਇਕਬਾਲ ਅਨਸਾਰੀ ਉੱਤੇ ਕੱਲ੍ਹ ਘਰ ਵਿੱਚ ਦਾਖਲ ਹੋ ਕੇ ਦੋ ਜਣਿਆਂ ਨੇ ਹਮਲਾ ਕਰ ਦਿੱਤਾ। ਉਨ੍ਹਾਂ ਦਾਅਵਾ ਕੀਤਾ ਕਿ ਹਮਲਾਵਰਾਂ ਨੇ ਕੇਸ ਵਾਪਸ ਨਾ ਲੈਣ ਦੀ ਸੂਰਤ 'ਚ ਜਾਨੋਂ ਮਾਰਨ ਦੀ ਧਮਕੀ ਦਿੱਤੀ। ਅਨਸਾਰੀ ਦੇ ਸੁਰੱਖਿਆ ਗਾਰਡਾਂ ਨੇ ਉਸ ਨੂੰ ਇਨ੍ਹਾਂ ਹਮਲਾਵਰਾਂ ਤੋਂ ਬਚਾਇਆ ਜਿਨ੍ਹਾਂ ਨੂੰ ਪੁਲਸ ਨੇ ਹਿਰਾਸਤ 'ਚ ਲੈ ਲਿਆ ਹੈ।
ਇਸ ਸੰਬੰਧ ਵਿੱਚ ਅਨਸਾਰੀ ਨੇ ਖਬਰ ਏਜੰਸੀ ਨੂੰ ਦੱਸਿਆ ਕਿ ਕੱਲ੍ਹ ਦੁਪਹਿਰੇ ਇਕ ਆਦਮੀ ਅਤੇ ਮਹਿਲਾ ਉਸ ਦੀ ਰਿਹਾਇਸ਼ ਉਤੇ ਆਏ। ਮਹਿਲਾ ਨੇ ਆਪਣਾ ਨਾਮ ਵਰਤਿਕਾ ਸਿੰਘ ਦੱਸਿਆ ਅਤੇ ਦਾਅਵਾ ਕੀਤਾ ਕਿ ਉਹ ਕੌਮਾਂਤਰੀ ਪੱਧਰ ਦੀ ਨਿਸ਼ਾਨੇਬਾਜ਼ ਹੈ। ਉਨ੍ਹਾਂ ਮੈਨੂੰ ਕੇਸ ਵਿੱਚੋਂ ਨਾਮ ਵਾਪਸ ਲੈਣ ਲਈ ਕਿਹਾ ਤੇ ਧਮਕੀ ਦਿੱਤੀ ਕਿ ਅਜਿਹਾ ਨਾ ਕੀਤਾ ਤਾਂ ਉਹ ਮੈਨੂੰ ਗੋਲੀ ਮਾਰ ਦੇਵੇਗੀ। ਉਨ੍ਹਾਂ ਕਿਹਾ ਕਿ ਇਸ ਪਿੱਛੋਂ ਦੋਵਾਂ ਨੇ ਉਸ ਉਤੇ ਹਮਲਾ ਕਰ ਦਿੱਤਾ, ਪਰ ਸੁਰੱਖਿਆ ਗਾਰਡਾਂ ਨੇ ਬਚਾ ਲਿਆ। ਹਮਲੇ 'ਚ ਉਨ੍ਹਾਂ ਨੂੰ ਕੋਈ ਸੱਟ ਨਹੀਂ ਲੱਗੀ। ਫੈਜ਼ਾਬਾਦ ਦੇ ਐਸ ਪੀ ਵਿਜੈ ਪਾਲ ਸਿੰਘ ਨੇ ਕਿਹਾ ਕਿ ਹਮਲਾਵਰਾਂ ਨੂੰ ਹਿਰਾਸਤ 'ਚ ਲੈ ਲਿਆ ਹੈ, ਪਰ ਕੇਸ ਦਰਜ ਕਰਨ ਬਾਰੇ ਉਨ੍ਹਾਂ ਕੁਝ ਨਹੀਂ ਕਿਹਾ।

 
Have something to say? Post your comment