Welcome to Canadian Punjabi Post
Follow us on

12

July 2025
 
ਭਾਰਤ

ਦੇਸ਼ ਧਰੋਹ ਦੇ ਦੋਸ਼ਾਂ ਬਾਰੇ ਸਾਬਕਾ ਵਿਦਿਆਰਥਣ ਸ਼ਹਿਲਾ ਰਸ਼ੀਦ ਨੂੰ ਅਦਾਲਤ ਤੋਂ ਵੱਡੀ ਰਾਹਤ

September 11, 2019 10:18 AM

ਨਵੀਂ ਦਿੱਲੀ, 10 ਸਤੰਬਰ (ਪੋਸਟ ਬਿਊਰੋ)- ਜੰਮੂ-ਕਸ਼ਮੀਰ ਦੇ ਕੇਸ ਵਿੱਚ ਭਾਰਤੀ ਫ਼ੌਜ ਖ਼ਿਲਾਫ਼ ਵਹਿਮ ਫੈਲਾਉਣ ਦੇ ਦੋਸ਼ਾਂ ਵਿੱਚ ਘਿਰੀ ਹੋਈ ਜਵਾਹਰ ਲਾਲ ਨਹਿਰੂ ਯੂਨੀਵਰਸਿਟੀ ਦੀ ਸਾਬਕਾ ਵਿਦਿਆਰਥਣ ਸ਼ਹਿਲਾ ਰਸ਼ੀਦ ਨੂੰ ਦਿੱਲੀ ਦੀ ਪਟਿਆਲਾ ਹਾਊਸ ਕੋਰਟ ਤੋਂ ਵੱਡੀ ਰਾਹਤ ਮਿਲ ਗਈ ਹੈ। ਅਦਾਲਤ ਨੇ ਮੰਗਲਵਾਰ ਨੂੰ ਸੁਣਵਾਈ ਵੇਲੇ ਅੰਤਰਿਮ ਰਾਹਤ ਦਿੱਤੀ ਹੈ ਅਤੇ ਅਗਲੀ ਸੁਣਵਾਈ ਤਕ ਉਸ ਦੀ ਗ੍ਰਿਫ਼ਤਾਰੀ ਨਹੀਂ ਹੋਵੇਗੀ।
ਵਰਨਣ ਯੋਗ ਹੈ ਕਿ ਸ਼ਹਿਲਾ ਖ਼ਿਲਾਫ਼ ਉੱਤੇ ਦੇਸ਼ ਧਰੋਹ ਦਾ ਕੇਸ ਬੀਤੇ ਹਫ਼ਤੇ ਤਿੰਨ ਸਤੰਬਰ ਨੂੰ ਦਰਜ ਹੋਇਆ ਹੈ। ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਨੇ ਧਾਰਾ 124ਏ, 153ਏ, 153, 504 ਅਤੇ 505 ਹੇਠ ਇਹ ਕੇਸ ਦਰਜ ਕੀਤਾ ਹੈ। ਸੁਪਰੀਮ ਕੋਰਟ ਦੇ ਵਕੀਲ ਅਲਖ਼ ਆਲੋਕ ਸ੍ਰੀਵਾਸਤਵ ਦੀ ਸ਼ਿਕਾਇਤ ਉੱਤੇ ਇਹ ਕੇਸ ਦਰਜ ਹੋਇਆ ਹੈ। ਸ਼ਹਿਲਾ ਰਸ਼ੀਦ ਉੱਤੇ ਦੋਸ਼ ਹੈ ਕਿ 18 ਅਗਸਤ ਨੂੰ ਉਸ ਨੇ ਜੰਮੂ-ਕਸ਼ਮੀਰ ਅਤੇ ਫ਼ੌਜ ਬਾਰੇ ਇਕ ਤੋਂ ਬਾਅਦ ਕਈ ਟਵੀਟ ਕੀਤੇ ਅਤੇ ਫ਼ੌਜ ਉੱਤੇ ਕਸ਼ਮੀਰ ਦੇ ਲੋਕਾਂ ਉੱਤੇ ਜ਼ੁਲਮ ਕਰਨ ਦਾ ਦੋਸ਼ ਲਾਇਆ ਸੀ। ਫ਼ੌਜ ਨੇ ਸ਼ਹਿਲਾ ਦੇ ਦੋਸ਼ਾਂ ਦਾ ਖੰਡਨ ਕਰਦੇ ਹੋਏ ਇਸ ਤਰ੍ਹਾਂ ਦੀਆਂ ਗੱਲਾਂ ਨੂੰ ਝੂਠ ਕਰਾਰ ਦਿੱਤਾ ਸੀ।
ਪਤਾ ਲੱਗਾ ਹੈ ਕਿ ਸ਼ਹਿਲਾ ਦੇ ਇਸ ਟਵੀਟ ਬਾਰੇ ਕੌਮਾਂਤਰੀ ਮੀਡੀਆ ਵਿੱਚ ਭਾਰਤ ਅਤੇ ਭਾਰਤੀ ਫ਼ੌਜ ਦੇ ਖ਼ਿਲਾਫ਼ ਖ਼ਬਰ ਚੱਲੀ ਤਾਂ ਇਸ ਨਾਲ ਦੇਸ਼ ਅਤੇ ਫ਼ੌਜ ਦਾ ਅਕਸ ਧੁੰਦਲਾ ਕਰਨ ਦੀ ਕੋਸ਼ਿਸ਼ ਕੀਤੀ ਗਈ ਹੈ। ਸ਼ਿਕਾਇਤ ਵਿੱਚ ਕਿਹਾ ਗਿਆ ਹੈ ਕਿ ਸ਼ਹਿਲਾ ਰਸ਼ੀਦ ਨੇ ਹਿੰਸਾ ਭੜਕਾਉਣ ਦੇ ਇਰਾਦੇ ਨਾਲ ਜਾਣ-ਬੁੱਝ ਕੇ ਦੇਸ਼ ਦੇ ਖ਼ਿਲਾਫ਼ ਖ਼ਬਰਾਂ ਫੈਲਾਈਆਂ ਅਤੇ ਟਵੀਟ ਨਾਲ ਕਸ਼ਮੀਰ ਵਿੱਚ ਗੜਬੜ ਪੈਦਾ ਕਰਨ ਦੀ ਕੋਸ਼ਿਸ਼ ਕੀਤੀ ਹੈ। ਅਲਖ਼ ਆਲੋਕ ਸ੍ਰੀਵਾਸਤਵ ਨੇ ਪੁਲਿਸ ਤੋਂ ਮੰਗ ਕੀਤੀ ਕਿ ਸ਼ਹਿਲਾ ਨੇ ਭਾਰਤੀ ਫ਼ੌਜ ਅਤੇ ਸਰਕਾਰ ਦੇ ਖ਼ਿਲਾਫ਼ ਝੂਠੀਆਂ ਖ਼ਬਰਾਂ ਫੈਲਾਈਆਂ ਹਨ, ਇਸ ਲਈ ਉਨ੍ਹਾਂ ਦੇ ਖ਼ਿਲਾਫ਼ ਕੇਸ ਦਰਜ ਕਰਕੇ ਗ੍ਰਿਫ਼ਤਾਰ ਕਰਨਾ ਚਾਹੀਦਾ ਹੈ।
ਸ਼ਹਿਲਾ ਰਸ਼ੀਦ ਦੇ ਟਵੀਟ ਪਿੱਛੋਂ ਜੰਮੂ-ਕਸ਼ਮੀਰ ਸਰਕਾਰ ਨੇ ਬਿਆਨ ਰਾਹੀਂ ਦੋਸ਼ਾਂ ਦਾ ਖੰਡਨ ਕੀਤਾ ਸੀ। ਜੰਮੂ-ਕਸ਼ਮੀਰ ਦੀ ਸੂਚਨਾ ਜਨ ਸੰਪਰਕ ਵਿਭਾਗ ਦੀ ਡਾਇਰੈਕਟਰ ਸਈਦ ਸੇਹਰਿਸ਼ ਅਸਗਰ ਨੇ ਸਪੱਸ਼ਟ ਕੀਤਾ ਸੀ ਕਿ ਘਾਟੀ ਵਿੱਚ ਕਾਨੂੰਨ ਪ੍ਰਬੰਧ ਨਾਲ ਸਬੰਧਿਤ ਕੋਈ ਅਣਹੋਣੀ ਘਟਨਾ ਨਹੀਂ ਵਾਪਰੀ। 18 ਅਗਸਤ ਨੂੰ ਸ਼ਹਿਲਾ ਰਸ਼ੀਦ ਨੇ ਕਸ਼ਮੀਰ ਦੇ ਮੌਜੂਦਾ ਹਾਲਾਤ ਬਾਰੇ 10 ਟਵੀਟ ਕੀਤੇ ਸਨ, ਜਿਨ੍ਹਾਂ ਵਿੱਚ ਦਾਅਵਾ ਕੀਤਾ ਸੀ ਕਿ ਓਥੇ ਹਾਲਾਤ ਬੇਹੱਦ ਖਰਾਬ ਹਨ।

 
Have something to say? Post your comment
ਹੋਰ ਭਾਰਤ ਖ਼ਬਰਾਂ
ਗੁਜਰਾਤ `ਚ ਪੁਲ ਢਹਿਣ ਕਾਰਨ ਵਾਪਰੇ ਹਾਦਸੇ `ਚ 9 ਜਣਿਆਂ ਦੀ ਮੌਤ ਰਾਜਸਥਾਨ `ਚ ਭਾਰਤੀ ਹਵਾਈ ਫੌਜ ਦਾ ਲੜਾਕੂ ਜਹਾਜ਼ ਹਾਦਸਾਗ੍ਰਸਤ, 2 ਮੌਤਾਂ ਇੱਕ ਨਵੰਬਰ ਤੋਂ ਪੁਰਾਣੇ ਵਾਹਨਾਂ ਨੂੰ ਨਹੀਂ ਮਿਲੇਗਾ ਤੇਲ ਉੱਤਰਾਖੰਡ `ਚ ਭਾਰੀ ਮੀਂਹ ਕਾਰਨ ਸਰਯੂ ਨਦੀ ਦੇ ਪਾਣੀ ਦਾ ਵਧਿਆ ਪੱਧਰ ਮੁੰਬਈ ਤੋਂ ਚੇਨੱਈ ਜਾਣ ਵਾਲੀ ਏਅਰ ਇੰਡੀਆ ਦੀ ਉਡਾਨ ਵਾਪਿਸ ਮੁੰਬਈ ਪਰਤੀ ਉਤਰਾਖੰਡ ਦੇ ਰੁਦਰਪ੍ਰਯਾਗ `ਚ ਨਹਿਰ ਸਵਾਰੀਆਂ ਨਾਲ ਭਰੀ ਬੱਸ ਡਿੱਗੀ, ਇੱਕ ਮੌਤ, 10 ਲੋਕ ਲਾਪਤਾ ਦੋਪਹੀਆ ਵਾਹਨਾਂ `ਤੇ ਟੋਲ ਟੈਕਸ ਲਗਾਉਣ ਦੀਆਂ ਖ਼ਬਰਾਂ ਗਲਤ : ਨਿਤਿਨ ਗਡਕਰੀ ਅਮਿਤ ਸ਼ਾਹ ਨੇ ਸੂਬਾ ਸਰਕਾਰਾਂ ਮਾਤ ਭਾਸ਼ਾ `ਚ ਡਾਕਟਰੀ ਤੇ ਹੋਰ ਉੱਚ ਸਿੱਖਿਆ ਪ੍ਰਦਾਨ ਕਰਨ ਦੀ ਪਹਿਲ ਕਰਨ ਲਈ ਕਿਹਾ ਖੂਹ ਵਿਚ ਗੈਸ ਚੜ੍ਹਨ ਨਾਲ 5 ਲੋਕਾਂ ਦੀ ਮੌਤ, ਵੱਛੇ ਨੂੰ ਬਚਾਉਣ ਲਈ 6 ਲੋਕ ਹੇਠਾਂ ਉਤਰੇ ਸਨ ਬੰਬ ਧਮਾਕੇ ਦੀ ਧਮਕੀ ਦੇਣ ਵਾਲੀ ਲੜਕੀ ਗ੍ਰਿਫ਼ਤਾਰ, ਨੌਜਵਾਨ ਨੂੰ ਫਸਾਉਣ ਲਈ 12 ਰਾਜਾਂ ਵਿੱਚ ਈਮੇਲ ਭੇਜੇ